Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਪੰਜਾਬ ਵਿੱਚ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਦੀ ਰਜਿਸਟਰੇਸ਼ਨ ਲਾਜ਼ਮੀ: ਅਰੁਨਾ ਚੌਧਰੀ

ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਈ.ਸੀ.ਸੀ.ਈ. ਕੌਂਸਲ ਨੇ ਐਨ.ਸੀ.ਪੀ.ਸੀ.ਆਰ. ਦੇ ਰੈਗੂਲੇਟਰੀ ਦਿਸ਼ਾ-ਨਿਰਦੇਸ਼ ਅਪਣਾਏ

Web Admin

Web Admin

5 Dariya News

ਚੰਡੀਗੜ , 16 Mar 2021

Last updated on: Mar 16, 2021, 00:00 IST

ਪੰਜਾਬ ਨੇ ਬਾਲ ਅਧਿਕਾਰਾਂ ਦੀ ਸੁਰੱਖਿਆ ਬਾਰੇ ਕੌਮੀ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਦੇ ਰੈਗੂਲੇਟਰੀ ਦਿਸ਼ਾ-ਨਿਰਦੇਸ਼ਾਂ ਨੂੰ ਅਪਣਾਉਂਦਿਆਂ ਸੂਬੇ ਵਿੱਚ ਚੱਲ ਰਹੇ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਲਈ ਰਜਿਸਟਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਸ ਸਬੰਧੀ ਫੈਸਲਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਟੇਟ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਕੌਂਸਲ ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।ਸ੍ਰੀਮਤੀ ਚੌਧਰੀ ਨੇ ਕਿਹਾ ਸੂਬੇ ਭਰ ਵਿੱਚ ਚੱਲ ਰਹੇ ਪ੍ਰਾਈਵੇਟ ਪਲੇਅ ਸਕੂਲਾਂ ਦੇ ਨਿਰੀਖਣ ਲਈ ਸਮੇਂ-ਸਮੇਂ ’ਤੇ ਨਿਗਰਾਨੀ ਵਾਲੀ ਪ੍ਰਣਾਲੀ ਦੀ ਮਹੱਤਵਪੂਰਣ ਜ਼ਰੂਰਤ ਹੈ ਤਾਂ ਜੋ ਛੋਟੇ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ “ਇਸ ਲਈ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਨੂੰ ਨਿਯਮਤ ਕਰਨ ਲਈ ਬਾਲ ਅਧਿਕਾਰਾਂ ਦੀ ਸੁਰੱਖਿਆ ਬਾਰੇ ਕੌਮੀ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਦੇ ਰੈਗੂਲੇਟਰੀ ਦਿਸ਼ਾ-ਨਿਰਦੇਸ਼ਾਂ ਨੂੰ ਸਹੀ ਅਰਥਾਂ ਵਿੱਚ ਅਪਣਾਉਣ ਦਾ ਫ਼ੈਸਲਾ ਈ.ਸੀ.ਸੀ.ਈ. ਕੌਂਸਲ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਲਿਆ ਗਿਆ ਹੈ।’’ ਉਨਾਂ ਅੱਗੇ ਕਿਹਾ ਕਿ ਹੁਣ ਰਜਿਸਟਰੇਸ਼ਨ ਤੋਂ ਬਿਨਾਂ ਕਿਸੇ ਵੀ ਪਲੇਅ ਸਕੂਲ ਜਾਂ ਕ੍ਰੈੱਚ ਨੂੰ ਕੰਮ ਕਰਨ ਦੀ ਆਗਿਆ ਨਹੀਂ ਹੋਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੂਬਾ ਪੱਧਰ ’ਤੇ ਇਨਾਂ ਸੰਸਥਾਵਾਂ ਵਿੱਚ ਇਕ ਸਮਰਪਿਤ ਪੋਰਟਲ ਉੱਤੇ ਡੇਟਾ ਬੈਂਕ ਬਣਾਇਆ ਜਾਵੇਗਾ ਅਤੇ ਪਾਠਕ੍ਰਮ ਵਿੱਚ ਇਕਸਾਰਤਾ ਯਕੀਨੀ ਬਣਾਈ ਜਾਏਗੀ, ਜਿਸ ਦਾ ਫੈਸਲਾ ਕੌਂਸਲ ਕਰੇਗੀ ਅਤੇ ਇਸ ਨੂੰ ਰਾਜ ਭਰ ਵਿੱਚ ਲਾਗੂ ਕੀਤਾ ਜਾਵੇਗਾ।ਕੋਵਿਡ ਮਹਾਂਮਾਰੀ ਦੇ ਇਨਾਂ ਮੁਸ਼ਕਿਲ ਸਮਿਆਂ ਦੌਰਾਨ ਬੱਚਿਆਂ ਅਤੇ ਮਹਿਲਾਵਾਂ ਨੂੰ ਮਨੋਵਿਗਿਆਨਕ ਸਲਾਹ ਦੇਣ ਦੀ ਜ਼ਰੂਰਤ ਉਤੇ ਜ਼ੋਰ ਦਿੰਦਿਆਂ ਉਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਓਰੀਐਂਟੇਸ਼ਨ ਪ੍ਰੋਗਰਾਮ ਅੱਗੇ ਵੀ ਜਾਰੀ ਰਹੇਗਾ।ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿੱਚ 50 ਫੀਸਦੀ ਰਾਖਵਾਂਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਯਕੀਨੀ ਬਣਾ ਕੇ ਔਰਤਾਂ ਦੇ ਸ਼ਕਤੀਕਰਨ ਲਈ ਕੀਤੀਆਂ ਗਈਆਂ ਪਹਿਲਕਦਮੀਆਂ ’ਤੇ ਚਾਨਣਾ ਪਾਇਆ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਹਰੇਕ ਉਮਰ ਦੀਆਂ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਵੀ ਦਿੱਤੀ ਗਈ ਹੈ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਰਜਿੰਦਰ ਸਿੰਘ, ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਰਾਜੀ ਪੀ. ਸ਼੍ਰੀਵਾਸਤਵ, ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ, ਵਧੀਕ ਸਕੱਤਰ (ਵਿੱਤ) ਸੁਰਿੰਦਰ ਕੌਰ ਵੜੈਚ, ਡਾਇਰੈਕਟਰ-ਕਮ-ਵਿਸ਼ੇਸ਼ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਪੁਲ ਉਜਵਲ, ਜਾਇੰਟ ਸੈਕਟਰੀ ਵਿੰਮੀ ਭੁੱਲਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਅੰਦੇਸ਼ ਕੰਗ, ਡਾਇਰੈਕਟਰ ਯੋਜਨਾ ਰਾਜਵੰਤ ਕੌਰ, ਸਹਾਇਕ ਡਾਇਰੈਕਟਰ ਸਿਹਤ ਸੇਵਾਵਾਂ ਡਾ. ਸੁਖਦੀਪ ਕੌਰ, ਪੀਏਯੂ ਤੋਂ ਡਾ. ਦੀਪਿਕਾ ਵਿਜ, ਡਿਪਟੀ ਡਾਇਰੈਕਟਰ ਸਮਾਜਿਕ ਸੁਰੱਖਿਆ ਰੁਪਿੰਦਰ ਕੌਰ, ਡੀ.ਪੀ.ਓਜ਼ ਏ.ਐਸ. ਭੁੱਲਰ ਤੇ ਸੁਖਦੀਪ ਸਿੰਘ ਅਤੇ ਸਹਾਇਕ ਪ੍ਰੋਫੈਸਰ ਮੇਜਰ ਨੀਲਮ ਕੇ. ਵੀ ਮੌਜੂਦ ਸਨ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD