Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

5 ਰੋਜਾ ਧਾਰਮਿਕ ਯਾਤਰਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਦਾਸ ਨੰਗਲ ਗੜੀ ਲਈ ਰਵਾਨਾ

ਸ਼੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 351ਵੇਂ ਜਨਮ ਉਤਸਵ ਨੂੰ ਸਮਰਪਿਤ

Web Admin

Web Admin

5 Dariya News

ਅੰਮ੍ਰਿਤਸਰ , 17 Mar 2021

Last updated on: Mar 17, 2021, 00:00 IST

ਸ਼੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਪਹਿਲੇ ਸਿੱਖ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 351ਵੇਂ ਜਨਮ ਉਤਸਵ ਨੂੰ ਸਮਰਪਿਤ 5ਰੋਜਾ ਧਾਰਮਿਕ ਯਾਤਰਾ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਦਾਸ ਨੰਗਲ ਗੜੀ ਲਈ ਰਵਾਨਾ ਹੋਈ। ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਉਂਡੇਸ਼ਨ ਦੇ ਕੌਮੀ ਪ੍ਰਧਾਨ ਕਿ੍ਰਸ਼ਨ ਕੁਮਾਰ ਬਾਵਾ, ਸਰਪ੍ਰਸਤ ਮਲਕੀਤ ਸਿੰਘ ਦਾਖਾ ਦੀ ਅਗਵਾਈ ਹੇਠ ਵਾਲਵੋ ਡੀਲੈਕਸ ਬੱਸਾਂ ਰਾਹੀ ਅੰਮ੍ਰਿਤਸਰ ਪੁੱਜੇ ਯਾਤਰੂਆਂ ਦਾ ਸੁਵਾਗਤ ਸਮਾਜ ਸੇਵਕ ਭੋਲਾ ਸਿੰਘ ਸ਼ਕਰੀ,ਅਮਰੀਕ ਸਿੰਘ, ਵਰਿੰਦਰ ਫੂਲ ਵਲੋਂ ਕੀਤਾ ਗਿਆ।ਪੰਜ ਰੋਜਾ ਧਾਰਮਿਕ ਯਾਤਰਾ ਦੀ ਅਗਵਾਈ ਕਰ ਰਹੇ ਚੇਅਰਮੈਨ ਕਿ੍ਰਸ਼ਨ ਕੁਮਾਰ ਬਾਵਾ ਦੱਸਿਆ ਕਿ 19 ਮਾਰਚ ਨੂੰ ਸਮੂਚੇ ਯਾਤਰੂ ਸਿੰਘੂ ਬਾਰਡਰ ‘ਤੇ ਪਹੁੰਚ ਕੇ ਅੰਦੋਲਨਕਾਰੀ ਕਿਸਾਨਾਂ ਦਾ ਸਨਮਾਨ ਕਰਨਗੇ। ਕੁਝ ਸਮੇ ਲਈ ਸੰਯੁਕਤ ਕਿਸਾਨ ਮੋਰਚਾ ਦੀ ਸਟੇਜ਼ ਵਾਲੇ ਪੰਡਾਲ ‘ਚ ਸੰਗਤ ਰੁਕੇਗੀ । ਰਾਤ ਦਾ ਵਿਸ਼ਰਾਮ ਗੁਰਦੁਆਰਾ ਸ਼੍ਰੀ ਰਕਾਬਗੰਜ਼ ਸਾਹਿਬ ਦਿੱਲੀ ਵਿਖੇ ਹੋਵੇਗਾ।ਮਾਰਚ 20 ਦੀ ਸਵੇਰ ਗੁਰਦੁਆਰਾ ਸ਼੍ਰੀ ਸ਼ੀਸਗੰਜ ਸਾਹਿਬ ਵਿਖੇ ਸੰਗਤ ਨਤਮਸਤਕ ਹੁੰਦਿਆ ਕੀਰਤਨ ਦਾ ਲਾਹਾ ਲਏਗੀ। ਅਗਲੀ ਸਵੇਰ ਸੰਗਤ ਕਿਸਾਨ ਅੰਦੋਲਨਕਾਰੀਆ ਦਾ ਟਿੱਕਰੀ ਬਾਰਡਰ ਤੇ ਸਨਮਾਨ ਬਾਅਦ ਵਾਪਸ ਰਕਬਾ ਭਵਨ ਲਈ ਚਾਲੇ ਪਾਵੇਗੀ। ਯਾਤਰੂਆ ‘ਚ ਫਾਉਂਡੇਸਨ ਦੇ ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ, ਪਿ੍ਰੰਸੀਪਲ ਬਲਦੇਵ ਬਾਵਾ, ਨਿਰਮਲ ਸਿੰਘ ਪੰਡੋਰੀ, ਸੁੱਚਾ ਸਿੰਘ ਤੁਗਲ, ਜਗਦੇਵ ਸਿੰਘ ਦਿਓਲ ਗੋਰਸੀਆ, ਸਰਪੰਚ ਬਲਵਿੰਦਰ ਸਿੰਘ ਗਾਂਧੀ, ਬਾਵਾ ਰਵਿੰਦਰ ਨੰਦੀ, ਬੀਬੀ ਬਲਜਿੰਦਰ ਕੌਰ, ਮਹਿੰਦਰ ਸਿੰਘ, ਅਰੋਜ ਅਸਵਨੀ ਅਰੋੜਾ, ਰੇਸ਼ਮ ਸਿੰਘ ਸੱਗੂ, ਅਰਜਨ ਬਾਵਾ, ਆਰ.ਐੱਸ ਖੋਖਰ, ਬਰਜਿੰਦਰ ਕੌਰ ਕੈਂਥਲ, ਇੰਦਰਜੀਤ ਕੌਰ, ਬਲਵਿੰਦਰ ਕੌਰ, ਸੁਰਿੰਦਰ ਕੌਰ, ਮਨਜੀਤ ਕੌਰ, ਅਨਿਲ ਸੇਠੀ, ਸਤਪਾਲ ਸਿੰਘ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ ਗਰੇਵਾਲ, ਹਰਦੇਵ ਸਿੰਘ ਕਲਸੀਆਂ ਮੌਜੂਦ ਸਨ। ਯਾਤਰਾ-ਦੇ ਨਾਲ ਉਮਰਾਓ ਸਿੰਘ,ਬੀਬੀ   ਬਰਜਿੰਦਰ ਕੋਰ  ਐਸ ਕੇ ਗੁਪਤਾ, ਰੇਸ਼ਮ ਸਿੰਘ ਸੱਗੂ, ਬਲਵਿੰਦਰ ਸਿੰਘ ਗਾਂਧੀ, ਬਰਜਿੰਦਰ ਕੌਰ ਕੈਥਲ,ਬੀਬੀ ਇੰਦਰਜੀਤ ਕੌਰ,ਹਰਦੀਪ ਸਿੰਘ,ਗੁਰਨਾਮ ਸਿੰਘ,ਮੁਖਤਿਆਰ ਸਿੰਘ,ਸੁਰਜੀਤ ਸਿੰਘ, ਸਤਪਾਲ ਸਿੰਘ,ਕੁਲਦੀਪ ਸਿੰਘ ਗਰੇਵਾਲ,ਬਲਵਿੰਦਰ ਕੌਰ;ਸੁਰਿੰਦਰ ਕੌਰ,ਗੁਰਵਿੰਦਰ ਸਿੰਘ,ਮਨਜੀਤ ਕੌਰ,ਅਰਜਨ ਬਾਵਾ ਸੰਨੀ ਸੇਠੀ, ਹਰਜੀਤ ਸਿੰਘ ਖਾਲਸਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

 

Tags: Krishan Kumar Bawa , Punjab Pradesh Congress Committee , Congress , Punjab Congress , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD