Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ 6 ਕਿਲੋ ਅਫੀਮ ਸਮੇਤ ਦੋ ਕਥਿਤ ਦੋਸ਼ੀਆਂ ਨੂੰ ਕੀਤਾ ਕਾਬੂ : ਅਮਨੀਤ ਕੌਂਡਲ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 17 Mar 2021

Last updated on: Mar 17, 2021, 00:00 IST

ਅਮਨੀਤ ਕੌਂਡਲ IPS ਐਸ.ਐਸ.ਪੀ ਜਿਲ੍ਹਾ ਫਤਿਹਗੜ੍ਹ ਸਾਹਿਬ ਨੇ ਨਸ਼ਿਆ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਦੱਸਿਆ ਕਿ ਸ੍ਰੀ ਜਗਜੀਤ ਸਿੰਘ ਪੀ.ਪੀ.ਐਸ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆ ਹਦਾਇਤਾਂ ਅਨੁਸਾਰ ਸ੍ਰੀ ਰਘਬੀਰ ਸਿੰਘ ਉਪ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜੀ ਦੀ ਨਿਗਰਾਨੀ ਹੇਠ ਇੰਸਪੈਕਟਰ ਗੱਬਰ ਸਿੰਘ ਇੰਚਾਰਜ CIA ਸਟਾਫ ਸਰਹਿੰਦ ਦੀ ਅਗਵਾਈ ਵਿੱਚ ਏ.ਐਸ.ਆਈ ਗੁਰਮੀਤ ਕੁਮਾਰ ਇੰਚਾਰਜ ਐਂਟੀ ਨਾਰਕੋਟਿਕ ਸੈੱਲ ਫਤਹਿਗੜ੍ਹ ਸਾਹਿਬ ਸਮੇਤ ਆਪਣੀ ਅਤੇ ਸੀ.ਆਈ.ਏ ਸਾਟਫ ਸਰਹਿੰਦ ਦੀ ਪੁਲਿਸ ਪਾਰਟੀ ਦੇ ਕਾਰਵਾਈ ਕਰਦੇ ਹੋਏ ਗੁਰਮੇਲ ਸਿੰਘ ਪੁੱਤਰ ਬੰਤ ਸਿੰਘ ਵਾਸੀ ਚਹਿਲ ਥਾਣਾ ਭਾਦਸੌ ਜਿਲ੍ਹਾ ਪਟਿਆਲਾ ਅਤੇ ਪੁਸ਼ਪਿੰਦਰ ਕੁਮਾਰ ਪੁੱਤਰ ਪ੍ਰਭਦਿਆਲ ਕੁਮਾਰ ਵਾਸੀ #51, ਸੈਕਟਰ 4B, ਸ਼ਾਸਤਰੀ ਨਗਰ ਮੰਡੀ ਗੌਬਿੰਦਗੜ੍ਹ ਨੂੰ ਦੌਰਾਨੇ ਨਾਕਾਬੰਦੀ ਯੈਸ਼ ਬੈਂਕ ਦੇ ਸਾਹਮਣੇ ਸਰਹਿੰਦ ਗੌਬਿੰਦਗੜ੍ਹ ਰੋਡ ਤੋ ਕਾਬੂ ਕਰਕੇ ਉਹਨਾ ਪਾਸੋ 06 ਕਿੱਲੋਗ੍ਰਾਂਮ ਅਫੀਮ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।ਕੱਲ੍ਹ ਮਿਤੀ 16.03.2021 ਨੂੰ ਰਾਤ ਸਮੇ ਏ.ਐਸ.ਆਈ ਗੁਰਮੀਤ ਕੁਮਾਰ ਨੇ ਸਮੇਤ ਆਪਣੀ ਪੁਲਿਸ ਪਾਰਟੀ ਅਤੇ ਸੀ.ਆਈ.ਏ ਸਟਾਫ ਸਰਹਿੰਦ ਦੀ ਪੁਲਿਸ ਪਾਰਟੀ ਦੇ ਯੈਸ਼ ਬੈਂਕ ਦੇ ਸਾਹਮਣੇ ਸਰਹਿੰਦ ਗੌਬਿੰਦਗੜ੍ਹ ਰੋਡ ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਨਾਕਾਬੰਦੀ ਦੌਰਾਨ ਸਰਹਿੰਦ ਸਾਈਡ ਤੋ ਆਈ ਇੱਕ ਸਕੂਟਰੀ ਰੰਗ ਚਿੱਟਾ ਨੰਬਰੀ PB.23.U-5526 ਮਾਰਕਾ ਟੀ.ਵੀ.ਐਸ ਜੂਪੀਟਰ ਆਈ।ਸਕੂਟਰੀ ਪਰ ਇੱਕ ਮੋਨਾ ਕਲੀਨ ਸੇਵ ਵਿਅਕਤੀ ਅਤੇ ਇੱਕ ਸਰਦਾਰ ਵਿਅਕਤੀ ਸਵਾਰ ਸਨ, ਜਿਹਨਾਂ ਨੂੰ ਸ਼ੱਕ ਦੀ ਬਿਨਾਹ ਪਰ ਰੋਕਿਆ ਅਤੇ ਇਸ ਸਬੰਧੀ ਇਤਲਾਹ ਥਾਣਾ ਗੌਬਿੰਦਗੜ੍ਹ ਦਿੱਤੀ ਗਈ।ਜਿਸ ਤੇ ਐਸ.ਆਈ ਅਜਮੇਰ ਸਿੰਘ ਥਾਣਾ ਗੌਬਿੰਦਗੜ੍ਹ ਸਮੇਤ ਪੁਲਿਸ ਪਾਰਟੀ ਦੇ ਮੌਕਾ ਪਰ ਪੁੱਜੇ ਅਤੇ ਸ੍ਰੀ ਸੁਖਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਰਕਲ ਅਮਲੋਹ ਜੀ ਦੀ ਹਾਜਰੀ ਵਿੱਚ ਦੋਸ਼ੀਆਨ ਗੁਰਮੇਲ ਸਿੰਘ ਅਤੇ ਪੁਸ਼ਪਿੰਦਰ ਕੁਮਾਰ ਦੇ ਕਬਜਾ ਵਿਚਲੇ ਬੈਗ ਰੰਗ ਕਾਲਾ ਵਿੱਚੋ 06 ਕਿੱਲੋਗ੍ਰਾਂਮ ਅਫੀਮ ਦੀ ਬਰਾਮਦਗੀ ਕੀਤੀ ਗਈ।ਦੋਸ਼ੀਆਂ ਦੇ ਬਰਖਿਲਾਫ ਮੁਕੱਦਮਾ ਨੰਬਰ 55 ਮਿਤੀ 16.03.2021 ਅ/ਧ 18(C),25/61/85 NDPS Act ਥਾਣਾ ਗੌਬਿੰਦਗੜ੍ਹ ਦਰਜ ਰਜਿਸਟਰ ਕੀਤਾ ਗਿਆ।ਦੋਸ਼ੀ ਪੁਸ਼ਪਿੰਦਰ ਕੁਮਾਰ ਦੇ ਖਿਲਾਫ ਪਹਿਲਾ ਵੀ ਮੁਕੱਦਮਾ ਨੰਬਰ 159 ਮਿਤੀ 02.09.2016 ਅ/ਧ 18/61/85 NDPS Act ਥਾਣਾ ਫਤਹਿਗੜ੍ਹ ਸਾਹਿਬ ਅਤੇ ਮੁਕੱਦਮਾ ਨੰਬਰ 101 ਮਿਤੀ 30.08.2018 ਅ/ਧ 15/61/85 NDPS Act, 489 (C) IPC ਥਾਣਾ ਅਮਲੋਹ ਦਰਜ ਰਜਿਸਟਰ ਹਨ।ਦੋਸ਼ੀਆਨ ਗੁਰਮੇਲ ਸਿੰਘ ਅਤੇ ਪੁਸ਼ਪਿੰਦਰ ਕੁਮਾਰ ਉਕੱਤਾਨ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।ਜਿਹਨਾਂ ਤੋ ਡੂੰਘਾਈ ਨਾਲ ਪੁੱਛਗਿੱਛ ਕਰਕੇ ਪਤਾ ਕੀਤਾ ਜਾਵੇਗਾ ਕਿ ਇਹ ਅਫੀਮ ਕਿੱਥੋ ਲੈ ਕੇ ਆਉਦੇ ਹਨ ਅਤੇ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਏਰੀਆ ਵਿੱਚ ਕਿਸ ਕਿਸ ਵਿਅਕਤੀ ਨੂੰ ਸਪਲਾਈ ਕਰਦੇ ਹਨ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib , Amneet Kondal , SSP Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD