Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ: ਨਾਜਰ ਸਿੰਘ ਮਾਨਸ਼ਾਹੀਆ

ਕੋਵਿਡ ਮਹਾਂਮਾਰੀ ਨਾਲ ਨਜਿੱਠਣ ਲਈ ਸਰਕਾਰ ਦੁਆਰਾ ਅਹਿਮ ਉਪਰਾਲੇ ਜਾਰੀ

Web Admin

Web Admin

5 Dariya News

ਮਾਨਸਾ , 18 Mar 2021

Last updated on: Mar 18, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਅੱਜ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਪੱਤਰਕਾਰ ਸੰਮੇਲਨ ਦੌਰਾਨ ਸਰਕਾਰ ਦੁਆਰਾ ਕੀਤੇ ਵਿਕਾਸ ਕੰਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੂਬਾ ਹਰ ਖੇਤਰ ਵਿੱਚ ਤਰੱਕੀ ਦੀਆਂ ਲੀਹਾਂ ’ਤੇ ਹੈ ਅਤੇ ਇਨ੍ਹਾਂ ਚਾਰ ਵਰਿ੍ਹਆਂ ਵਿੱਚ ਸਰਕਾਰ ਵੱਲੋਂ ਹਰੇਕ ਵਰਗ ਦੀਆਂ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਗਈ ਹੈ ਅਤੇ ਅਨੇਕਾਂ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਨੇਪਰੇ ਚੜ੍ਹਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਗਈਆਂ ਹਨ ਅਤੇ ਮੌਜੂਦਾ ਸਮੇਂ ਵਿੱਚ ਕੋਵਿਡ ਮਹਾਂਮਾਰੀ ਨਾਲ ਨਜਿੱਠਣ ਲਈ ਵੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।ਸ. ਮਾਨਸ਼ਾਹੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਭਿ੍ਰਸ਼ਟਾਚਾਰ ਮੁਕਤ ਪ੍ਰਸ਼ਾਸਨਿਕ ਸੇਵਾਵਾਂ, ਰੋਜ਼ਗਾਰ ਉਤਪਤੀ, ਸਾਫ਼ ਪਾਣੀ, ਸੜਕੀ ਨੈਟਵਰਕ ਸਮੇਤ ਹੋਰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕੋਵਿਡ ਮਹਾਂਮਾਰੀ ਨਾਲ ਨਜਿੱਠਣ ਲਈ ਮਿਸ਼ਨ ਫ਼ਤਿਹ ਅਤੇ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਦੇ ਮਿੱਥੇ ਟੀਚੇ ਤਹਿਤ ਯੋਜਨਾਬੱਧ ਢੰਗ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਵਿਧਾਇਕ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦਿਆਂ ਵਿੱਚੋਂ ਕਰੀਬ 85 ਫੀਸਦੀ ਨੂੰ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਵਾਅਦੇ ਵੀ ਛੇਤੀ ਹੀ ਮੁਕੰਮਲ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ ਵਿਖੇ ਕੀਤੀ ਵਰਚੂਅਲ ਪ੍ਰੈਸ ਕਾਨਫਰੰਸ ਵਿੱਚ ਮਾਨਸਾ ਵਿਖੇ ਹਿੱਸਾ ਲੈਣ ਤੋਂ ਬਾਅਦ ਵਿਧਾਇਕ ਨੇ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ, ਕਾਰਡ ਹੋਲਡਰਾਂ ਨੂੰ ਰਾਸ਼ਨ ਦੀ ਵੰਡ ਸਬੰਧੀ ਨੀਤੀ, ਠੋਸ ਕੂੜਾ ਕਰਕਟ ਪ੍ਰਬੰਧਨ, ਗੰਦੇ ਪਾਣੀ ਦੀ ਨਿਕਾਸੀ, ਹਰ ਘਰ ਪਾਣੀ ਹਰ ਘਰ ਸਫ਼ਾਈ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ, ਸਮਾਰਟ ਮੋਬਾਇਲ ਫੋਨਾਂ ਦੀ ਮੁਫ਼ਤ ਵੰਡ, ਮਾਲ ਵਿਭਾਗ, ਪੁਲਿਸ ਤੇ ਪ੍ਰਸ਼ਾਸਨਿਕ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ ਅਤੇ ਜ਼ਿਲ੍ਹਾ ਮਾਨਸਾ ਵਿਖੇ ਸਰਕਾਰ ਦੁਆਰਾ ਕਰਵਾਏ ਸਰਵਪੱਖੀ ਕੰਮਾਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਇਨ੍ਹਾਂ ਚਾਰ ਵਰÇ੍ਹਆਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀ ਇੱਕ ਬੁਕਲੈਟ ਨਵਾਂ ਨਰੋਆ ਪੰਜਾਬ ਵੀ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ, ਸਹਾਇਕ ਕਮਿਸ਼ਨਰ ਸ਼੍ਰੀਮਤੀ ਬਲਜੀਤ ਕੌਰ, ਯੂਥ ਆਗੂ ਸ਼੍ਰੀ ਚੁਸ਼ਪਿੰਦਰਵੀਰ ਸਿੰਘ ਭੁਪਾਲ ਸਮੇਤ ਹੋਰ ਅਧਿਕਾਰੀ ਤੇ ਆਗੂ ਵੀ ਹਾਜ਼ਰ ਸਨ।

 

Tags: Nazar Singh Manshahia , Punjab Congress , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD