Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਗੁਰੂਦੁਆਰਾ ਸਾਰਾਗੜ੍ਹੀ ਵਿਖੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਫਾਰੁਕ ਅਬਦੁੱਲਾ ਨੇ ਮੱਥਾ ਟੇਕਿਆ

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਗ਼ੁਰਬਤ , ਅਨਪੜ੍ਹਤਾ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਾਨੂੰ ਹਰ ਸਮੇਂ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ: ਫਾਰੁਕ ਅਬਦੁੱਲਾ

Web Admin

Web Admin

5 Dariya News

ਫ਼ਿਰੋਜ਼ਪੁਰ , 18 Mar 2021

Last updated on: Mar 18, 2021, 00:00 IST

ਸਾਰਾਗੜ੍ਹੀ ਦੀ ਲੜਾਈ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਤਿਹਾਸਿਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ  ਸ੍ਰੀ ਫਾਰੁਕ ਅਬਦੁੱਲਾ ਨੇ ਮੱਥਾ ਟੇਕਿਆ। ਉਨ੍ਹਾਂ ਨੇ ਦੇਸ਼ ਦੀ ਰੱਖਿਆ ਲਈ ਆਪਣੀਆਂ ਸ਼ਹੀਦੀਆ ਦੇਣ ਵਾਲੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਫਾਰੁਕ ਅਬਦੁੱਲਾ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਸਾਰਾਗੜ੍ਹੀ ਵਿਖੇ ਪਹੁੰਚ ਕੇ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਨ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਰਾਗੜ੍ਹੀ ਦਿਵਸ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾਣਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੀ ਸ਼ਹਾਦਤ ਤੇ ਪੂਰਾ ਮਾਣ ਹੈ।  ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੇ ਬਲੀਦਾਨ ਦੀ ਮਿਸਾਲ ਪੂਰੀ ਦੁਨੀਆ ਵਿੱਚ ਨਹੀਂ ਮਿਲਦੀ ਜਦੋਂ 21 ਸਿੱਖ ਸੈਨਿਕਾਂ ਨੇ 10 ਹਜ਼ਾਰ ਪਠਾਣਾਂ ਦਾ ਬਹਾਦਰੀ ਨਾਲ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਗ਼ੁਰਬਤ , ਅਨਪੜ੍ਹਤਾ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਾਨੂੰ ਹਰ ਸਮੇਂ  ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ।ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਹਰੇਕ ਸਾਲ ਰਾਜ ਪੱਧਰੀ ਸਮਾਗਮ ਕਰਵਾਇਆ ਜਾਂਦਾ ਹੈ ਅਤੇ ਪੰਜਾਬ ਸਰਕਾਰ  ਆਪਣੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਲਾਮ ਕਰਦੀ ਹੈ।ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀਮਤੀ ਸਤਿਕਾਰ ਕੌਰ ਗਹਿਰੀ, ਰਾਜ ਸੂਚਨਾ ਕਮਿਸ਼ਨਰ ਪੰਜਾਬ ਸ੍ਰੀ ਅਨੁਮੀਤ ਸਿੰਘ ਹੀਰਾ ਸੋਢੀ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ. ਗੁਰਪਾਲ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਰਾਜਦੀਪ ਕੌਰ ਸਮੇਤ ਫੌਜ ਦੇ ਅਧਿਕਾਰੀ ਵੀ ਹਾਜ਼ਰ ਸਨ। 

 

Tags: Rana Gurmeet Singh Sodhi , Punjab Pradesh Congress Committee , Congress , Punjab Congress , Government of Punjab , Punjab Government , Punjab , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD