Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਸੂਬਾ ਸਰਕਾਰ ਪੰਜਾਬ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰੇਗੀ : ਐਮ.ਐਲ.ਏ. ਸੁਰਿੰਦਰ ਡਾਵਰ, ਮੇਅਰ ਬਲਕਾਰ ਸੰਧੂ

ਕੈਪਟਨ ਸਰਕਾਰ ਦੀ ਅਗਵਾਈ 'ਚ ਬਹੁ-ਕਰੋੜੀ ਪ੍ਰਾਜੈਕਟਾਂ ਨਾਲ ਜ਼ਿਲ੍ਹਾ ਲੁਧਿਆਣਾ ਬਣੇਗਾ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ - ਐਮ.ਐਲ.ਏ. ਸੁਰਿੰਦਰ ਡਾਵਰ, ਮੇਅਰ ਬਲਕਾਰ ਸੰਧੂ

Web Admin

Web Admin

5 Dariya News

ਲੁਧਿਆਣਾ , 18 Mar 2021

Last updated on: Mar 18, 2021, 00:00 IST

ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਮੇਅਰ ਸ੍ਰੀ ਬਲਕਾਰ ਸੰਧੂ ਅਤੇ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਵੱਲੋਂ ਅੱਜ ਸਥਾਨਕ ਸਰਕਟ ਹਾਊਸ ਵਿਖੇ ਸਾਂਝੇ ਤੌਰ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਅਧੀਨ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ ਬਣੇਗਾ, ਜਿੱਥੇ ਬਹੁ-ਕਰੋੜੀ ਪ੍ਰਾਜੈਕਟ ਪਹਿਲਾਂ ਹੀ ਸੁਰੂ ਕੀਤੇ ਜਾ ਚੁੱਕੇ ਹਨ ਅਤੇ ਹੋਰ ਬਹੁਤ ਸਾਰੇ ਕੰਮਾਂ ਦੀ ਸ਼ੁਰੂਆਤ ਹੋ ਰਹੀ ਹੈ।ਆਗੂਆਂ ਨੇ ਰਾਜ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਅਣਥੱਕ ਮਿਹਨਤ ਕਰ ਰਹੀ ਹੈ ਤਾਂ ਜੋ ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਮੌਕੇ ਹਾਜ਼ਰ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਅਤੇ ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਵੀ ਸ਼ਾਮਲ ਸਨ।ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਠੋਸ ਉਪਰਾਲਿਆਂ ਰਾਹੀਂ ਸੂਬੇ ਨੂੰ ਉੱਚ ਵਿਕਾਸ ਦੇ ਰਾਹ 'ਤੇ ਪਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਠੋਸ ਯਤਨਾਂ ਸਦਕਾ ਪੰਜਾਬ ਜਲਦ ਹੀ ਦੇਸ਼ ਵਿਚ ਮੋਹਰੀ ਸੂਬੇ ਵਜੋਂ ਉਭਰੇਗਾ।ਉਨ੍ਹਾਂ ਦੱਸਿਆ ਕਿ ਸਾਰੇ ਵਿਕਾਸ ਪ੍ਰਾਜੈਕਟ ਜਿਨ੍ਹਾਂ ਵਿੱਚ 650 ਕਰੋੜ ਰੁਪਏ ਦੀ ਲਾਗਤ ਵਾਲੇ ਬੁੱਢੇ ਨਾਲੇ ਦਾ ਕਾਇਆ  ਕੱਲਪ, ਲੁਧਿਆਣਾ ਵਿੱਚ 200 ਕਰੋੜ ਦੀ ਲਾਗਤ ਨਾਲ ਨਵੀਆਂ ਸੜਕਾਂ ਦਾ ਨਿਰਮਾਣ, ਸੀਵਰੇਜ ਲਾਈਨਾਂ ਵਿਛਾਉਣਾ, ਨਵੀਆਂ ਲਈਅਰ ਵੈਲੀਜ਼ ਦੇ ਆਰ.ਓ.ਬੀਜ਼ ਦਾ ਵਿਕਾਸ, ਰਾਜਮਾਰਗਾਂ ਦਾ ਨਿਰਮਾਣ, ਨਵੇਂ ਸਮਾਰਟ ਸਕੂਲ, ਕਾਲਜ, ਨਵੇਂ ਪਾਰਕ ਅਤੇ ਹੋਰ ਕੰਮ ਸ਼ਾਮਲ ਹਨ ਜ਼ਿਨ੍ਹਾਂ ਰਾਹੀਂ ਲੁਧਿਆਣਾ ਨੂੰ ਵਿਸ਼ਵ ਪੱਧਰੀ ਸ਼ਹਿਰ ਵਿੱਚ ਤਬਦੀਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਸਾਲ ਨਿਗਮ ਵੱਲੋਂ 200 ਈ-ਰਿਕਸ਼ਾ ਖਰੀਦੇ ਜਾਣਗੇ ਜੋ ਵੱਧ ਰਹੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ ਵਿਚ ਵੀ ਸਹਾਈ ਸਿੱਧ ਹੋਣਗੇ।ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੁਆਰਾ ਖੇਤੀਬਾੜੀ, ਉਦਯੋਗ, ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਸਮਾਜ ਭਲਾਈ ਅਤੇ ਹੋਰ ਖੇਤਰਾਂ ਵਿੱਚ ਲਏ ਗਏ ਫੈਸਲਿਆਂ ਨੇ ਪੰਜਾਬ ਦੀ ਆਰਥਿਕਤਾ ਦੀ ਮੁੜ ਸੁਰਜੀਤੀ ਨੂੰ ਯਕੀਨੀ ਬਣਾਇਆ ਹੈ।ਉਨ੍ਹਾਂ ਕਿਹਾ, ਹਾਲਾਂਕਿ ਕੋਰੋਨਾ ਮਹਾਂਮਾਰੀ ਨੇ ਪੰਜਾਬ ਸੂਬੇ ਨੂੰ ਵਿੱਤੀ ਸੰਕਟ ਵਿੱਚ ਪਾ ਦਿੱਤਾ ਹੈ, ਪਰ ਫੇਰ ਵੀ ਵਿਕਾਸ ਕਾਰਜਾਂ ਦੀ ਗਤੀ ਮੱਠੀ ਨਹੀਂ ਪਈ।ਇਸ ਮੌਕੇ ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਮੇਅਰ ਸ੍ਰੀ ਬਲਕਾਰ ਸੰਧੂ ਅਤੇ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਵੱਲੋਂ ਅੱਜ 'ਨਵਾਂ ਨਰੋਆ ਪੰਜਾਬ' ਕਿਤਾਬ ਨੂੰ ਲੋਕਅਰਪਣ ਕੀਤਾ, ਜਿਸ ਵਿੱਚ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਰਾਜ ਦੇ ਸਰਵਪੱਖੀ ਵਿਕਾਸ ਵੱਲ ਲਿਜਾਣ ਵਾਲੇ ਹਰ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੇ ਗਏ ਮੀਲ ਪੱਥਰਾਂ ਨੂੰ ਦਰਸਾਇਆ ਗਿਆ ਹੈ।ਇਸ ਤੋਂ ਪਹਿਲਾਂ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਸ.ਲਖਵੀਰ ਸਿੰਘ ਲੱਖਾ, ਮੇਅਰ ਬਲਕਾਰ ਸਿੰਘ ਸੰਧੂ, ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ ਸੁਖਵਿੰਦਰ ਸਿੰਘ ਬਿੰਦਰਾ, ਚੇਅਰਮੈਨ ਪੀ.ਐਮ.ਆਈ.ਡੀ.ਬੀ. ਸ.ਅਮਰਜੀਤ ਸਿੰਘ ਟਿੱਕਾ, ਨਿਗਮ  ਕੌਂਸਲਰ ਮਮਤਾ ਆਸ਼ੂ, ਡੀ.ਸੀ. ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਐਮ.ਸੀ. ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਡੀ.ਸੀ.ਸੀ. ਲੁਧਿਆਣਾ (ਸ਼ਹਿਰੀ) ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਏ.ਡੀ.ਸੀ. (ਜਨਰਲ) ਸ੍ਰੀ ਅਮਰਜੀਤ ਬੈਂਸ, ਐਮ.ਸੀ. ਜੁਆਇੰਟ ਕਮਿਸ਼ਨਰ ਸ.ਕੁਲਪ੍ਰੀਤ ਸਿੰਘ ਵੱਲੋਂ ਸਥਾਨਕ ਬਚਤ ਭਵਨ ਵਿਖੇ ਮੁੱਖ ਮੰਤਰੀ ਦੀ ਮੀਡੀਆ ਨਾਲ ਵਰਚੁਅਲ ਮੀਟਿੰਗ ਵਿੱਚ ਸ਼ਾਮਲ ਹੋਏ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB , Surinder Dawar , Balkar Singh Sandhu , Mamta Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD