Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਵਿਡ ਦੀ ਦੂਸਰੀ ਲਹਿਰ ਨਾਲ ਨਜਿੱਠਣ ਲਈ ਨਿੱਜੀ ਹਸਪਤਾਲਾਂ ਨੂੰ ਬੈਡ ਦੀ ਸਮਰੱਥਾ ਵਧਾਉਣ ਦੇ ਨਿਰਦੇਸ਼

ਬੈੱਡ ਸਮਰੱਥਾ ਦੇ ਨੀਰੀਖਣ ਲਈ ਟੀਮਾਂ ਦਾ ਗਠਨ, ਚੋਣਵੀਆਂ ਸਰਜਰੀਆਂ ਨੂੰ ਮੁਲਤਵੀ ਕਰਨ ਦੇ ਵੀ ਦਿੱਤੇ ਆਦੇਸ਼

Web Admin

Web Admin

5 Dariya News

ਲੁਧਿਆਣਾ , 18 Mar 2021

ਕੋਵਿਡ-19 ਦੀ ਦੂਜੀ ਲਹਿਰ ਦੇ ਮੱਦੇਨਜਰ ਵੱਧਦੇ ਪੋਜ਼ਟਿਵ ਮਾਮਲਿਆਂ ਨਾਲ ਨਜਿੱਠਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵੱਲੋਂ ਅੱਜ ਨਿੱਜੀ ਹਸਪਤਾਲਾਂ ਨੂੰ ਬਿਨ੍ਹਾਂ ਕਿਸੇ ਦੇਰੀ ਬੈਡਾਂ ਦੀ ਸਮਰੱਥਾ ਵਧਾਉਣ ਦੇ ਨਿਰਦੇਸ਼ ਦਿੱਤੇ।ਇਸ ਤੋਂ ਇਲਾਵਾ, ਉਨ੍ਹਾਂ ਕੁੱਝ ਸਮੇਂ ਲਈ ਚੋਣਵੀਆਂ ਸਰਜਰੀਆਂ ਨੂੰ ਮੁਲਤਵੀ ਕਰਨ ਦੇ ਆਦੇਸ਼ ਵੀ ਦਿੱਤੇ ਤਾਂ ਜੋ ਕੋਵਿਡ ਕੇਸਾਂ ਦੇ ਵਾਧੇ ਦੇ ਮੱਦੇਨਜ਼ਰ ਗੰਭੀਰ ਹਾਲਤ ਵਾਲੇ ਮਰੀਜ਼ਾਂ ਲਈ ਬੈਡਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ।ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮਰੀਜ਼ਾਂ ਨੂੰ ਮਿਆਰੀ ਇਲਾਜ਼ ਅਤੇ ਮੌਤ ਦਰ ਨੂੰ ਘਟਾ ਕੇ ਦੂਜੀ ਲਹਿਰ ਨਾਲ ਨਜਿੱਠਣ ਲਈ ਬੈਡਾਂ ਦੀ ਸਮਰੱਥਾ ਵਧਾਉਣ ਦੀ ਤੁਰੰਤ ਲੋੜ ਹੈ।ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਨੇ ਬੈੱਡ ਸਮਰੱਥਾ ਦਾ ਨੀਰੀਖਣ ਕਰਵਾਉਣ ਲਈ ਟੀਮਾਂ ਦਾ ਗਠਨ ਵੀ ਕੀਤਾ ਹੈ ਜੋ ਸ਼ਨੀਵਾਰ ਤੋਂ ਆਪਣਾ ਕੰਮ ਸ਼ੁਰੂ ਕਰਨਗੀਆਂ।ਪ੍ਰਾਈਵੇਟ ਸਿਹਤ ਸੰਸਥਾਵਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਗਲੇ 15 ਦਿਨਾਂ ਤੱਕ ਕੋਵਿਡ ਦੇ ਫੈਲਾਅ ਨੂੰ ਰੋਕਣਾ ਮਹੱਤਵਪੂਰਨ ਹੈ।ਉਨ੍ਹਾਂ ਕਿਹਾ ਕਿ ਬੈਡਾਂ ਦੀ ਸਮਰੱਥਾ ਨੂੰ ਤੁਰੰਤ ਵਧਾਇਆ ਜਾਣਾ ਜ਼ਰੂਰੀ ਹੈ ਤਾਂ ਜੋ ਹਰੇਕ ਮਰੀਜ਼ ਨੂੰ ਬੈਡ ਦੀ ਤੁਰੰਤ ਉਪਲੱਬਧਤਾ ਦੇ ਨਾਲ-ਨਾਲ ਚੰਗਾ ਇਲਾਜ਼ ਤੇ ਵਧੀਆ ਸੰਭਵ ਦੇਖਭਾਲ ਮਿਲ ਸਕੇ।ਉਨ੍ਹਾਂ ਕਿਹਾ ਕਿ ਬਜ਼ੁਰਗ ਅਤੇ ਸਹਿ ਰੋਗਾਂ ਨਾਲ ਪੀੜ੍ਹਤ ਮਰੀਜ਼ਾਂ ਦੀ ਦੇਖਭਾਲ ਨੂੰ ਪਹਿਲ ਦਿੱਤੀ ਜਾਵੇ ਕਿਉਂਕਿ ਉਹ ਨਾਜੁਕ ਦੌਰ ਵਿੱਚੋਂ ਗੁਜਰ ਰਹੇ ਹਨ ਅਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫਲੂ ਵਰਗੇ ਲੱਛਣਾਂ ਨੂੰ ਸਹਿਜ ਢੰਗ ਨਾਲ ਨਾ ਲੈਣ ਅਤੇ ਜਲਦ ਹੀ ਡਾਕਟਰਾਂ ਨਾਲ ਸੰਪਰਕ ਕਰਨ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਟੈਸਟਾਂ ਵਿੱਚ ਤੇਜ਼ੀ ਲਿਆਉਣ ਕਰਕੇ ਕੇਸ ਸਾਹਮਣੇ ਆ ਰਹੇ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਪਹਿਨਣਾ, ਸਮਾਜਿਕ ਦੂਰੀ ਅਤੇ ਵਾਰ-ਵਾਰ ਹੱਥ ਧੋਣ ਦੀ ਸਖਤੀ ਨਾਲ ਪਾਲਣ ਕਰਨ।ਉਨ੍ਹਾਂ ਕਿਹਾ ਕਿ ਮਾਹਰਾਂ ਦੇ ਅਨੁਸਾਰ ਕੋਰੋਨਾ ਦੀ ਦੂਜੀ ਲਹਿਰ ਕਾਫੀ ਤੇਜ਼ ਹੈ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਉਹ ਹਰ ਇੱਕ ਦੀ ਜ਼ਿੰਦਗੀ ਨੂੰ ਬਚਾਉਣ ਲਈ ਆਈ.ਸੀ.ਯੂ. ਸਹੂਲਤਾਂ ਅਤੇ ਆਕਸੀਜਨ ਸਹਾਇਤਾ ਵਾਲੇ ਢੁੱਕਵੇਂ ਬੈਡਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇ।ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦੂਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਹਰ ਸੰਭਵ ਉਪਾਅ ਕੀਤੇ ਜਾ ਰਹੇ ਹਨ।ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦੀ ਦੂਜੀ ਲਹਿਰ ਦਾ ਮੁਕਾਬਲਾ ਕਰਨ ਲਈ ਸਰੋਤਾਂ ਅਤੇ ਜਨ-ਸ਼ਕਤੀ ਨਾਲ ਪੂਰੀ ਤਰ੍ਹਾਂ ਲੈਸ ਹੈ ਅਤੇ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਹ ਵੀ ਕਿਹਾ ਕਿ ਨੋਵਲ ਕੋਰੋਨਾਵਾਇਰਸ ਖ਼ਿਲਾਫ਼ ਜੰਗ ਲੋਕਾਂ ਦੇ ਸਮਰਥਨ ਨਾਲ ਜਿੱਤੀ ਜਾਵੇਗੀ, ਜੋ ਆਪਣਾ ਯੋਗਦਾਨ ਮਾਸਕ ਪਹਿਨਣ, ਸਮਾਜਕ ਦੂਰੀ ਬਣਾਈ ਰੱਖਣ ਅਤੇ ਵਾਰ-ਵਾਰ ਹੱਥ ਧੋਣ ਸਮੇਤ ਕੋਵਿਡ ਸੇਫਟੀ ਪ੍ਰੋਟੋਕੋਲ ਦਾ ਸਖਤੀ ਨਾਲ ਪਾਲਣ ਕਰਕੇ ਪਾ ਸਕਦੇ ਹਨ।ਇਸ ਤੋਂ ਇਲਾਵਾ, ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਵੈਕਸੀਨੇਸ਼ਨ ਤੁਰੰਤ ਕਰਵਾਉਣ, ਜੋ ਕਿ ਵਾਇਰਸ ਨੂੰ ਹੋਰ ਫੈਲਣ ਤੋਂ ਰੋਕੇਗੀ।ਇਸ ਮੌਕੇ ਪ੍ਰਮੁੱਖ ਤੌਰ 'ਤੇ ਜੁਆਇੰਟ ਸੀ.ਪੀ. ਜੇ.ਐਲਨਚੇਜ਼ੀਅਨ, ਏ.ਡੀ.ਸੀ.(ਵਿਕਾਸ) ਸ੍ਰੀ ਸੰਦੀਪ ਕੁਮਾਰ, ਐਸ.ਡੀ.ਐਮ. ਡਾ. ਬਲਜਿੰਦਰ ਸਿੰਘ ਢਿੱਲੋਂਂ, ਸਿਵਲ ਸਰਜਨ ਡਾ.ਸੁਖਜੀਵਨ ਕੱਕੜ ਅਤੇ ਹੋਰ ਵੀ ਹਾਜ਼ਰ ਸਨ।

 

Tags: DC Ludhiana , Mission Fateh , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD