Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਕੈਪਟਨ ਨੇ ਚਾਰ ਸਾਲਾਂ 'ਚ ਆਪਣੇ ਵਾਅਦਿਆਂ ਤੋਂ ਮੁਕਰਨ ਤੋਂ ਬਿਨਾਂ ਕੁਝ ਨਹੀਂ ਕੀਤਾ : ਹਰਪਾਲ ਸਿੰਘ ਚੀਮਾ

ਕੈਪਟਨ ਨੇ 2017 'ਚ ਕੀਤੇ ਵਾਅਦਿਆਂ ਵਿੱਚੋਂ 85 ਫੀਸਦੀ ਨਹੀਂ ਸਿਰਫ 0.85 ਫੀਸਦੀ ਕੰਮ ਕੀਤਾ

Web Admin

Web Admin

5 Dariya News

ਚੰਡੀਗੜ੍ਹ , 18 Mar 2021

Last updated on: Mar 18, 2021, 00:00 IST

ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਵੱਲੋਂ 4 ਸਾਲ ਪੂਰੇ ਹੋਣ ਉਤੇ ਕੀਤੇ ਜਾ ਰਹੇ ਵਿਕਾਸ ਦੇ ਵਾਅਦਿਆਂ ਉਤੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਿੰਨਾਂ ਕੋਈ ਝੂਠਾ ਨਹੀਂ ਹੋ ਸਕਦਾ, ਜਿਸਨੇ ਚਾਰ ਸਾਲ ਕੋਈ ਕੰਮ ਨਹੀਂ ਕੀਤਾ ਹੁਣ ਫੋਕੇ ਵਿਕਾਸ ਦੀਆਂ ਗੱਲਾਂ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਾਰਟੀ ਹੈੱਡਕੁਆਟਰ ਉਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ 'ਆਪ' ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੋ ਪੰਜਾਬ ਵਿੱਚ ਵਿਕਾਸ ਦੇ ਕੰਮ ਦੀਆਂ ਗੱਲਾਂ ਕਰਦੇ ਹਨ, ਉਹ ਵਿਕਾਸ ਸਿਰਫ ਸਿਸਵਾਂ ਫਾਰਮ ਹਾਊਸ ਦੇ ਆਲੇ-ਦੁਆਲੇ ਹੀ ਦਿਖਾਈ ਦਿੰਦਾ ਹੈ, ਜਿੱਥੋ ਕੈਪਟਨ ਕਦੇ ਬਾਹਰ ਨਹੀਂ ਨਿਕਲੇ ਇਸ ਕਰਕੇ ਉਨ੍ਹਾਂ ਨੂੰ ਲੱਗਦਾ ਕਿ ਪੰਜਾਬ ਦਾ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਅੱਜ ਖੁਦ ਮੰਨ ਲਿਆ ਹੈ ਕਿ ਉਹ ਪੰਜਾਬ 'ਚੋਂ ਨਸ਼ੇ ਨੂੰ ਖਤਮ ਨਹੀਂ ਕਰਨਾ ਚਾਹੁੰਦੇ, ਕੈਪਟਨ ਨੇ ਮੰਨਿਆ ਹੈ ਕਿ ਉਨ੍ਹਾਂ ਸਿਰਫ ਨਸ਼ੇ ਦਾ ਲੱਕ ਤੋੜਨ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਜੋ ਮਾਫੀਆ ਅਕਾਲੀਆਂ ਨੇ ਚਲਾਇਆ ਸੀ ਅੱਜ ਉਸ ਮਾਫੀਏ ਦਾ ਸਰਗਣਾ ਕੈਪਟਨ ਅਮਰਿੰਦਰ ਸਿੰਘ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਜੋ ਚੋਣਾਂ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਬਾਉਣ ਦਾ ਵਾਅਦਾ ਕੀਤਾ ਸੀ, ਪ੍ਰੰਤੂ ਅਜੇ ਤੱਕ ਕਿਸੇ ਨੂੰ ਸਜਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਘਰ-ਘਰ ਜਾ ਕੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪੰਜਾਬ ਵਿੱਚੋਂ ਮਾਫੀਆ ਰਾਜ ਖਤਮ ਕਰਨ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਜੋ ਚੋਣ ਮੈਨੀਫੈਸਟੋ ਨੂੰ 85 ਫੀਸਦੀ ਪੂਰਾ ਕਰਨਾ ਦੱਸ ਰਹੇ ਹਨ, ਅਸਲ ਵਿੱਚ ਉਹ 0.85 ਫੀਸਦੀ ਵਾਅਦੇ ਪੂਰੇ ਕੀਤੇ ਹਨ। ਹੋ ਸਕਦਾ ਕੈਪਟਨ ਗਲਤੀ ਨਾਲ ਜੀਰੋ ਪੁਆਇੰਟ ਨਹੀਂ ਬੋਲੇ ਹੋਣੇ। ਬਿਜਲੀ ਦੀਆਂ ਦਿਨੋ ਦਿਨ ਵਧੀਆਂ ਕੀਮਤਾਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਬਿੱਲ ਘੱਟ ਕਰਨ ਦਾ ਵਾਅਦਾ ਕੀਤਾ ਸੀ। ਇਥੋਂ ਤੱਕ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਵਿਧਾਨ ਸਭਾ ਵਿੱਚ ਕਾਗਜ਼ ਦਿਖਾਉਂਦੇ ਹੋਏ ਕਿਹਾ ਸੀ ਕਿ ਵਾਈਟ ਪੇਪਰ ਤਿਆਰ ਹੈ, ਛੇਤੀ ਹੀ ਜਾਰੀ ਕਰ ਦਿੱਤਾ ਜਾਵੇਗਾ, ਪਰ ਅਜੇ ਤੱਕ ਨਹੀਂ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਜੋ ਨਿੱਜੀ ਬਿਜਲੀ ਕੰਪਨੀਆਂ ਪਹਿਲਾਂ ਸੁਖਬੀਰ ਬਾਦਲ ਨੂੰ ਕਮਿਸ਼ਨ ਦਿੰਦੀਆਂ ਸਨ, ਉਹ ਹਿੱਸਾ ਪੱਤੀ ਹੁਣ ਕੈਪਟਨ ਨੂੰ ਮਿਲਣੀ ਸ਼ੁਰੂ ਹੋ ਗਈ ਹੋਵੇਗੀ, ਜਿਸ ਕਾਰਨ ਉਨ੍ਹਾਂ ਵਾਈਟ ਪੇਪਰ ਜਾਰੀ ਨਹੀਂ ਕੀਤਾ ਅਤੇ ਹੁਣ ਚੋਣਾਂ ਸਮੇਂ ਬਿਜਲੀ ਦੀਆਂ ਕੀਮਤਾਂ ਘੱਟ ਕਰਨ ਦੇ ਕੀਤੇ ਵਾਅਦੇ ਤੋਂ ਵੀ ਮੁਕਰ ਗਏ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਪੰਜਾਬ ਵਿੱਚ ਲਾਅ ਐਂਡ ਆਰਡਰ ਨੂੰ ਵੀ ਲਾਗੂ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ।  ਪੰਜਾਬ ਵਿੱਚ ਦਿਨੋਂ ਦਿਨ ਵੱਡੀਆਂ ਵੱਡੀਆਂ ਖੁਫਨਾਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ।  ਉਨ੍ਹਾਂ ਕਿਹਾ ਕਿ ਹੁਣ ਜਦੋਂ 2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਝੂਠੇ ਅੰਕੜਿਆਂ ਦੀ ਖੇਡ ਨਾਲ ਕੈਪਟਨ ਅਮਰਿੰਦਰ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੇ ਹਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD