Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦਿਸ਼ਾਹੀਣ ਵਿਰੋਧੀ ਧਿਰਾਂ ਕੋਲ ਕੋਈ ਮੁੱਦਾ ਨਹੀਂ : ਅਰੁਨਾ ਚੌਧਰੀ

ਪੰਜਾਬ ਸਰਕਾਰ ਨੇ ਚਾਰ ਸਾਲਾਂ ਦੌਰਾਨ ਚੋਣ ਮੈਨੀਫੈਸਟੋ ਦੇ 85 ਫੀਸਦੀ ਵਾਅਦੇ ਕੀਤੇ ਪੂਰੇ

Web Admin

Web Admin

5 Dariya News

ਹੁਸ਼ਿਆਰਪੁਰ , 18 Mar 2021

Last updated on: Mar 18, 2021, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ ’ਚੋਂ 85 ਫੀਸਦੀ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਜਿਸ ਕਾਰਨ ਵਿਰੋਧੀ ਸਿਆਸੀ ਪਾਰਟੀਆਂ ਮੁੱਦਾਹੀਣ ਹੋ ਚੁੱਕੀਆਂ ਹਨ ਅਤੇ ਆਪਣਾ ਸਿਆਸੀ ਵਜੂਦ ਬਨਾਉਣ ਲਈ ਹੱਥ-ਪੈਰ ਮਾਰ ਰਹੀਆਂ ਹਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ’ਤੇ ਅੱਜ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਅਰੁਨਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਚਾਰ ਸਾਲਾਂ ਦੌਰਾਨ ਹਰ ਵਰਗ ਦੀ ਖੁਸ਼ਹਾਲੀ ਦੇ ਮੱਦੇਨਜ਼ਰ ਲਾਮਿਸਾਲ ਵਿਕਾਸ ਕਰਵਾਉਣ ਦੇ ਨਾਲ-ਨਾਲ ਇਤਿਹਾਸਕ ਫੈਸਲੇ ਲਏ ਜਿਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਪੈਨਸ਼ਨਾਂ ਵਿੱਚ ਪਿਛਲੀ ਸਰਕਾਰ ਨਾਲੋਂ ਤਿੰਨ ਗੁਣਾ ਵਾਧਾ, ਸ਼ਗਨ ਸਕੀਮ ਨੂੰ ਵਧਾ ਕੇ 51 ਹਜ਼ਾਰ ਰੁਪਏ ਕਰਨਾ, ਔਰਤਾਂ ਨੂੰ ਸਰਕਾਰੀ ਬੱਸਾਂ ’ਚ ਮੁਫ਼ਤ ਸਫ਼ਰ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਂਦੇ ਕੁਝ ਮਹੀਨਿਆਂ ਵਿੱਚ ਬਾਕੀ ਰਹਿੰਦੇ ਵਾਅਦੇ ਵੀ ਪੂਰੇ ਕਰ ਦਿੱਤੇ ਜਾਣਗੇ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ 50 ਕਰੋੜ ਰੁਪਏ ਦੀ ਤਜਵੀਜ਼ ਨਾਲ 7 ਵਰਕਿੰਗ ਵੂਮੈਨ ਹੋਸਟਲ ਬਣਾਏ ਜਾ ਰਹੇ ਹਨ ਜਿਨ੍ਹਾਂ ਲਈ ਮੁਢਲੇ ਤੌਰ ’ਤੇ 11 ਕਰੋੜ ਰੁਪਏ ਜਾਰੀ ਹੋ ਚੁੱਕੇ ਹਨ ਅਤੇ ਬਰਨਾਲਾ ਤੇ ਮਾਨਸਾ ਵਿੱਚ ਇਨ੍ਹਾਂ ਹੋਸਟਲਾਂ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਸਸ਼ਕਤੀਕਰਨ ਅਤੇ ਬਾਲ ਵਿਕਾਸ ਦੇ ਖੇਤਰ ਵਿੱਚ ਸੂਬਾ ਸਰਕਾਰ ਨੇ ਅਹਿਮ ਫੈਸਲੇ ਲੈਂਦਿਆਂ ਔਰਤਾਂ ਨੂੰ ਪੰਚਾਇਤੀ ਅਤੇ ਸ਼ਹਿਰੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ 50 ਫੀਸਦੀ ਰਾਂਖਵਾਕਰਨ ਦੇਣ ਦੇ ਨਾਲ-ਨਾਲ ਵੱਖ-ਵੱਖ ਤਰ੍ਹਾਂ ਦੀ ਹਿੰਸਾ ਤੋਂ ਪੀੜਤ ਔਰਤਾਂ ਲਈ ਨਿਆਂ ਯਕੀਨੀ ਬਨਾਉਣ ਦੇ ਮਕਸਦ ਨਾਲ ਹਰ ਜ਼ਿਲ੍ਹੇ ’ਚ ਸਖੀ ਵਨ ਸਟਾਪ ਸੈਂਟਰ ਖੋਲ੍ਹਣ ਦੇ ਨਾਲ-ਨਾਲ ਤੇਜ਼ਾਬ ਹਮਲੇ ਤੋਂ ਪੀੜਤ ਔਰਤਾਂ ਨੂੰ ਹਰ ਮਹੀਨੇ 8 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ।

ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ ਅਤੇ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰੁਨਾ ਚੌਧਰੀ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਨਾਲ ਸਬੰਧਤ ਕਈ ਮਸਲਿਆਂ ਦਾ ਢੁਕਵਾਂ ਹੱਲ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ ਮੁੱਦੇ ਵੀ ਹਮਦਰਦੀ ਨਾਲ ਵਿਚਾਰੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 155 ਬਲਾਕ ਅਤੇ 27 ਹਜ਼ਾਰ ਦੇ ਕਰੀਬ ਆਂਗਣਵਾੜੀ ਵਰਕਰ ਹਨ ਜਿਨ੍ਹਾਂ ਨੇ ਕੋਵਿਡ-19 ਮਹਾਮਾਰੀ ਦੌਰਾਨ ਫਰੰਟ ਲਾਈਨ ਵਰਕਰਾਂ ਵਜੋਂ ਸੇਵਾਵਾਂ ਦਿੰਦਿਆਂ ਆਪਣਾ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਕੱਲੇ ਲਾਕਡਾਊਨ ਦੌਰਾਨ 32 ਬਾਲ ਵਿਆਹਾਂ ਨੂੰ ਰੋਕਦਿਆਂ ਇਸ ਸਮਾਜਿਕ ਬੁਰਾਈ ਦੇ ਖਾਤਮੇ ਲਈ ਅਸਰਦਾਰ ਕਾਰਵਾਈ ਕੀਤੀ।ਇਸ ਮੌਕੇ ਵਿਧਾਇਕ ਪਵਨ ਕੁਮਾਰ ਆਦੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਢੋਲਬਾਹਾ ’ਚ 13.78 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣ ਅਧੀਨ ਸਰਕਾਰੀ ਕਾਲਜ ਦਾ ਲਗਭਗ 80 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਰਹਿੰਦਾ ਕੰਮ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਲਜ ਢੋਲਬਾਹਾ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਦਿਆਰਥੀਆਂ ਲਈ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਮੀਲ ਪੱਥਰ ਸਾਬਤ ਹੋਵੇਗਾ।ਐਮ.ਐਲ.ਏ. ਡਾ. ਰਾਜ ਕੁਮਾਰ ਚੱਬੇਵਾਲ ਨੇ ਪੰਜਾਬ ਸਰਕਾਰ ਦੇ ਚਾਰ ਪੂਰੇ ਹੋਣ ’ਤੇ ਹਲਕਾ ਚੱਬੇਵਾਲ ’ਚ ਹੋਏ ਵੱਡੇ ਪੱਧਰ ’ਤੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਦੱਸਿਆ ਕਿ ਮੁਖਲਿਆਣਾ ਵਿੱਚ 16 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਸਰਕਾਰੀ ਕਾਲਜ (ਕੋਐਜੂਕੇਸ਼ਨ) ਲਈ ਜਮੀਨ ਐਕਵਾਇਰ ਕਰ ਲਈ ਗਈ ਹੈ ਅਤੇ ਜਲਦ ਹੀ ਉਸਾਰੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੱਬੇਵਾਲ ਹਲਕੇ ਵਿੱਚ ਆਈ.ਟੀ.ਆਈ. ਕਾਲਜ ਦੀ ਸਥਾਪਤੀ ਨੂੰ ਪੰਜਾਬ ਸਰਕਾਰ ਵਲੋਂ ਸਿਧਾਂਤਕ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਲੋਕਾਂ ਨੂੰ ਮਿਲੀ ਵੱਡੀ ਰਾਹਤ ਬਾਰੇ ਗੱਲ ਕਰਦਿਆਂ ਡਾ. ਚੱਬੇਵਾਲ ਨੇ ਦੱਸਿਆ ਕਿ ਵਿਛੋਹੀ-ਪਰਸੋਵਾਲ ਚੋਅ ’ਤੇ 2.3 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਬ੍ਰਿਜ ਲੋਕਾਂ ਦੀ ਆਵਾਜਾਈ ਨੂੰ ਬਹੁਤ ਸੁਖਾਲਾ ਕਰੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਲਕੇ ਅੰਦਰ ਸੜਕਾਂ ਬਨਾਉਣ ਅਤੇ ਰਿਪੇਅਰ ’ਤੇ 53.77 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਹਲਕੇ ਨੂੰ 10 ਖੇਡ ਮੈਦਾਨ ਅਤੇ 70 ਜਿੰਮ ਦਿੱਤੇ ਗਏ ਹਨ।  ਇਸ ਮੌਕੇ ਚੇਅਰਮੈਨ ਪੰਜਾਬ ਪੱਛੜੀਆਂ ਸ਼ੇ੍ਰਣੀਆਂ ਕਮਿਸ਼ਨ ਸਰਵਣ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਸਹਾਇਕ ਕਮਿਸ਼ਨਰ ਕਿਰਪਾਲ ਵੀਰ ਸਿੰਘ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਚੇਅਰਮੈਨ ਮਾਰਕੀਟ ਕਮੇਟੀ ਰਾਜੇਸ਼ ਗੁਪਤਾ, ਜ਼ਿਲ੍ਹਾ ਜਨਰਲ ਸਕੱਤਰ ਕਾਂਗਰਸ ਰਜਨੀਸ਼ ਟੰਡਨ, ਗੁਲਸ਼ਨ ਰਾਏ, ਦੀਪਕ ਪੁਰੀ, ਸ਼ਾਦੀ ਲਾਲ, ਸੁਨੀਸ਼ ਜੈਨ ਅਤੇ ਰਵੀ ਮੋਹਨ ਜੈਨ ਆਦਿ ਹਾਜ਼ਰ ਸਨ।  

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD