Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

6.77 ਕਿੱਲੋ ਹੈਰੋਇਨ ਬ੍ਰਾਮਦਗੀ ਤੋਂ ਬਾਅਦ ਥਾਣਾ ਅਜਨਾਲਾ ਵੱਲੋ 15 ਲੱਖ ਡਰੱਗ ਮਨੀ ਹੋਰ ਬ੍ਰਾਮਦ, ਦੋ ਗ੍ਰਿਫਤਾਰ

Web Admin

Web Admin

5 Dariya News

ਅੰਮ੍ਰਿਤਸਰ , 18 Mar 2021

Last updated on: Mar 18, 2021, 00:00 IST

ਧਰੁਵ ਦਹੀਆ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ (ਦਿਹਾਤੀ) ਵੱਲੋ ਨਸ਼ਿਆ ਖਿਲਾਫ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਹਦਾਇਤਾ ਜਾਰੀ ਕੀਤੀਆ ਗਈਆ ਹਨ। ਜਿਸ ਤੇ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਨੂੰ ਨਸ਼ਿਆ ਦੀ ਸਮੱਗਲਿੰਗ ਕਰਨ ਵਾਲਿਆ ਖਿਲਾਫ ਜੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਲਈ ਕਿਹਾ ਗਿਆ ਹੈ। ਜੋ 17 ਮਾਰਚ 2021 ਨੂੰ ਐਸ.ਟੀ.ਐਫ ਵੱਲੋ ਗੁਪਤ ਸੂਚਨਾ ਦੇ ਆਧਾਰ ਤੇ ਭਾਰਤ-ਪਾਕਿਸਤਾਨ ਬਾਰਡਰ ਤੋਂ ਇੱਕ ਖਾਲੀ ਟਰੈਕਟਰ ਦੀ ਬੈਟਰੀ ਵਿੱਚੋ 6.77 ਕਿੱਲੋ ਹੈਰੋਇਨ ਬ੍ਰਾਮਦ ਕੀਤੀ ਗਈ ਸੀ। ਜਿਸ ਤੇ ਥਾਣਾ ਅਜਨਾਲਾ ਵਿਖੇ ਮੁਕੱਦਮਾ ਨੰ. 79 17 ਮਾਰਚ 2021 ਜੁਰਮ 21,29/61/85 NDPSACT, 14 F ACT, 3,34,20 IP ACT ਤਹਿਤ ਨਾ ਮਲੂਮ ਵਿਅਕਤੀਆ ਖਿਲਾਫ ਦਰਜ ਰਜਿਸਟਰ ਕੀਤਾ ਗਿਆ। ਜੋ ਸ਼੍ਰੀ ਧਰੁਵ ਦਹੀਆ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ (ਦਿਹਾਤੀ) ਵੱਲੋ ਇਕ ਟੀਮ ਤਿਆਰ ਕੀਤੀ ਗਈ ਜਿਸ ਵਿੱਚ ਸ਼੍ਰੀ ਗੁਰਿੰਦਰਪਾਲ ਸਿੰਘ ਡੀ.ਐਸ.ਪੀ (ਡੀ), ਸ਼੍ਰੀ ਵਿਪਨ ਕੁਮਾਰ ਡੀ.ਐਸ.ਪੀ ਅਜਨਾਲਾ, ਇੰਸਪੈਕਟਰ ਮੋਹਿਤ ਕੁਮਾਰ ਮੁੱਖ ਅਫਸਰ ਥਾਣਾ ਅਜਨਾਲਾ, ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫਸਰ ਥਾਣਾ ਬਿਆਸ, ਐਸ.ਆਈ ਅਵਤਾਰ ਸਿੰਘ ਮੁੱਖ ਅਫਸਰ ਥਾਣਾ ਰਮਦਾਸ ਸ਼ਾਮਿਲ ਸਨ। ਜੋ ਇਸ ਟੀਮ ਦੁਆਰਾ ਕੀਤੀ ਗਈ ਮੁੱਢਲੀ ਤਫਤੀਸ਼ ਦੋਰਾਨ ਗੁਪਤ ਸੂਚਨਾ ਮਿਲੀ ਕਿ ਇਸ ਰਿਕਵਰ ਕੀਤੀ ਗਈ ਹੈਰੋਇਨ ਦੇ ਖ੍ਰੀਦਦਾਰ ਵਿਸ਼ਾਲ ਸ਼ਰਮਾ ਪੁੱਤਰ ਰਮੇਸ਼ ਕੁਮਾਰ ਵਾਸੀ ਕੋਟ ਬੁੱਡਾ ਜਿਲ੍ਹਾ ਤਰਨ ਤਾਰਨ ਅਤੇ ਪ੍ਰਭਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਬੋਵਾਲ ਜਿਲ੍ਹਾ ਤਰਨ ਤਾਰਨ ਇਸ ਸਮੇ ਇੱਕ ਗੱਡੀ ਮਾਰਾਕਾ ਵੋਕਸਵੈਗਨ ਵੈਂਟੋ ਨੰਬਰੀ DL12-C-5431 ਵਿੱਚ ਸੁਰਜੀਤ ਹਸਪਤਾਲ ਅਜਨਾਲਾ ਰੋਡ ਤੇ ਖੜੇ ਹਨ ਜਿਸ ਤੇ ਮੁਖਬਰ ਦੀ ਦੱਸੀ ਹੋਈ ਜਗ੍ਹਾ ਤੇ ਇਨਵੈਸਟੀਗੇਸ਼ਨ ਟੀਮ ਵੱਲੋ ਰੇਡ ਕੀਤਾ ਗਿਆ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਉਕਤ ਦੋਨੋ ਵਿਅਕਤੀਆ ਦੁਆਰਾ ਗੱਡੀ ਭਜਾ ਲਈ ਗਈ ਜਿਸ ਤੇ ਦੋਨਾ ਨੂੰ ਪੁਲਿਸ ਪਾਰਟੀ ਦੁਆਰਾ ਮਕਬੂਲ ਰੋਡ ਤੋਂ ਕਾਬੂ ਕਰ ਲਿਆ ਗਿਆ ਅਤੇ ਤਲਾਸ਼ੀ ਲੈਣ ਤੇ ਉਕਤ ਦੋਸ਼ੀਆ ਕੋਲੋ 15 ਲੱਖ ਡਰੱਗ ਮਨੀ ਬ੍ਰਾਮਦ ਕੀਤੀ ਗਈ। ਜੋ ਦੋਨਾ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਹਜਾ ਵਿੱਚ ਨਾਮਜਦ ਕੀਤਾ ਗਿਆ ਹੈ ਅਤੇ ਅੱਗੇ ਹੋਰ ਤਫਤੀਸ਼ ਕੀਤੀ ਜਾ ਰਹੀ ਹੈ। ਜੋ ਇਹਨਾ ਦੇ ਹੋਰ ਸਾਥੀਆ ਅਤੇ ਲਿੰਕਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਹੋਰ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।ਸ਼੍ਰੀ ਧਰੁਵ ਦਹੀਆ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ (ਦਿਹਾਤੀ) ਦੁਆਰਾ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋ ਨਸ਼ਿਆ ਖਿਲਾਫ ਜੀਰੋ ਟੋਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਜੋ ਕੋਈ ਵੀ ਨਸ਼ਿਆ ਦੀ ਸਮੱਗਲਿੰਗ ਕਰਦਾ ਪਾਇਆ ਗਿਆ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀ ਜਾਵੇਗਾ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD