Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਡੀ.ਬੀ.ਟੀ. ਯੋਜਨਾਵਾਂ ਨੂੰ ਹੋਰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਸਮੀਖਿਆ ਲਈ ਤਿਆਰ ਕੀਤੀ ਜਾਵੇਗੀ ਮਜ਼ਬੂਤ ਅਤੇ ਏਕੀਕਿ੍ਰਤ ਪ੍ਰਣਾਲੀ : ਵਿਨੀ ਮਹਾਜਨ

ਪੰਜਾਬ ਰਾਜ ਡੀ.ਬੀ.ਟੀ. ਸੈੱਲ ਦੇ ਐਡਵਾਇਜ਼ਰੀ ਬੋਰਡ ਨੇ ਦਿੱਤੀ ਸਿਧਾਂਤਕ ਮਨਜ਼ੂਰੀ

Web Admin

Web Admin

5 Dariya News

ਚੰਡੀਗੜ੍ਹ , 18 Mar 2021

Last updated on: Mar 18, 2021, 00:00 IST

ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਸਕੀਮਾਂ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਖ਼ਾਤਿਆਂ ਵਿਚ ਤਬਦੀਲ ਕਰਨ ਸਬੰਧੀ ਯੋਜਨਾਵਾਂ (ਡੀ.ਬੀ.ਟੀ.) ਲਾਗੂ ਕਰਨ ਅਤੇ ਇਹਨਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਮਜ਼ਬੂਤ ਅਤੇ ਏਕੀਕਿ੍ਰਤ ਤਕਨੀਕੀ ਅਪਣਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਸਬੰਧੀ ਪ੍ਰਾਜੈਕਟ ਨੂੰ ਅੱਜ ਇਥੇ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਵਿੱਚ ਪੰਜਾਬ ਰਾਜ ਡੀ.ਬੀ.ਟੀ. ਸੈੱਲ ਦੇ ਸਲਾਹਕਾਰ ਬੋਰਡ ਦੀ ਪਲੇਠੀ ਮੀਟਿੰਗ ਦੌਰਾਨ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ।ਮੌਜੂਦਾ ਸਮੇਂ ਸੂਬੇ ਵਿੱਚ 18 ਵਿਭਾਗਾਂ ਦੀਆਂ 135 ਯੋਜਨਾਵਾਂ, ਜਿਹਨਾਂ ਵਿੱਚ 66 ਕੇਂਦਰ ਸਪਾਂਸਰਡ, 68 ਸੂਬੇ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ 1 ਸੈਂਟਰ ਸੈਕਟਰ ਸਕੀਮ ਸ਼ਾਮਲ ਹੈ, ਡੀ.ਬੀ.ਟੀ. ਫਾਰਮੈਟ ਤਹਿਤ ਲਾਗੂ ਕੀਤੀਆਂ ਜਾ ਰਹੀਆਂ ਹਨ।ਇਹ ਫੈਸਲਾ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਸੂਬੇ ਵਿੱਚ ਡੀ.ਬੀ.ਟੀ. ਸਕੀਮਾਂ ਹੋਰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਇਹਨਾਂ ਦੀ ਸਮੀਖਿਆ ਲਈ ਸਬੰਧਤ ਵਿਭਾਗਾਂ ਨੂੰ ਤਕਨੀਕੀ ਮਦਦ ਦੇਣ ਵਾਸਤੇ ਕੇਂਦਰੀਕਿ੍ਰਤ ਤਕਨਾਲੋਜੀ ਅਪਣਾਉਣ ਦੀ ਤਜਵੀਜ਼ ਤੋਂ ਬਾਅਦ ਲਿਆ ਗਿਆ।ਇਸ ਤਜਵੀਜ਼ ਨੂੰ ਸਿਧਾਂਤਕ ਪ੍ਰਵਾਨਗੀ ਦਿੰਦਿਆਂ ਬੋਰਡ ਨੇ ਇਹ ਵੀ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਕਿ ਇਸ ਪ੍ਰਣਾਲੀ ਲਈ ਲੋੜੀਂਦੀ ਵਿੱਤੀ ਮਦਦ ਸਰਕਾਰ ਵੱਲੋਂ ਕੀਤੀ ਜਾਵੇਗੀ।ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਸੂਬੇ ਵਿਚ ਜਨਤਕ ਯੋਜਨਾਵਾਂ ਲਾਗੂ ਕਰਨ ਦੇ ਢਾਂਚੇ ਨੂੰ ਹੋਰ ਸੁਚਾਰੂ ਬਣਾਉਣ ਲਈ ਮਜ਼ਬੂਤ ਅਤੇ ਏਕੀਕਿ੍ਰਤ ਤਕਨਾਲੋਜੀ ਬਣਾਉਣ ‘ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ।ਬੋਰਡ ਨੇ ਸਬੰਧਤ ਵਿਭਾਗਾਂ ਨੂੰ ਆਧਾਰ ਕਾਨੂੰਨ ਦੇ ਨਿਯਮਾਂ ਦੀ ਸਮਾਂਬੱਧ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਸਾਰੇ ਵਿਭਾਗਾਂ ਨੂੰ ਸੂਬੇ ਦੇ ਫੰਡਾਂ ਨਾਲ ਚੱਲਣ ਵਾਲੀਆਂ ਯੋਜਨਾਵਾਂ ਸਬੰਧੀ 31 ਮਾਰਚ ਤੱਕ ਆਧਾਰ ਕਾਨੂੰਨ ਦੀ ਧਾਰਾ 7 ਅਧੀਨ ਨੋਟੀਫਿਕੇਸਨ ਜਾਰੀ ਕਰਨ ਲਈ ਕਿਹਾ ਗਿਆ।ਪ੍ਰਸਾਸਨਿਕ ਸੁਧਾਰ ਵਿਭਾਗ ਨੂੰ ਇਸ ਸਬੰਧੀ ਸਬੰਧਤ ਵਿਭਾਗਾਂ ਨੂੰ ਲੋੜੀਂਦੀ ਸਹਾਇਤਾ ਦੇਣ ਵਾਸਤੇ ਨਿਰਦੇਸ਼ ਦਿੱਤੇ ਗਏ।ਪ੍ਰਸਾਸਨਿਕ ਸੁਧਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਮੀਟਿੰਗ ਦੌਰਾਨ ਵੱਖ-ਵੱਖ ਯੋਜਨਾਵਾਂ ਅਤੇ ਉਨਾਂ ਦੇ ਲਾਗੂ ਹੋਣ ਦੀ ਸਥਿਤੀ ਸਬੰਧੀ ਵੇਰਵੇ ਪੇਸ ਕੀਤੇ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Direct Benefit Transfer , DBT

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD