Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਵਿਜੈ ਇੰਦਰ ਸਿੰਗਲਾ ਨੇ ਦੱਸੀਆਂ ਸਰਕਾਰ ਦੀਆਂ ਪ੍ਰਾਪਤੀਆਂ

ਪ੍ਰੀ-ਪ੍ਰਾਇਮਰੀ ਸਿੱਖਿਆ ਸ਼ੁਰੂ ਕਰਕੇ ਸਰਕਾਰੀ ਸਕੂਲਾਂ ਵਿਚ 3 ਤੋਂ 6 ਸਾਲਾਂ ਦੇ 3 ਲੱਖ 45 ਹਜ਼ਾਰ ਬੱਚਿਆਂ ਦੇ ਦਾਖਲੇ ਹੋਏ

Web Admin

Web Admin

5 Dariya News

ਰੂਪਨਗਰ , 18 Mar 2021

Last updated on: Mar 18, 2021, 00:00 IST

ਪੰਜਾਬ ਸਰਕਾਰ ਵਲੋਂ ਸਕੂਲ ਸਿੱਖਿਆ ਦੇ ਖੇਤਰ ਵਿਚ ਵਿਲੱਖਣ ਪ੍ਰਾਪਤੀਆਂ ਕੀਤੀਆਂ ਗਈਆਂ ਹਨ। ਸੂਬੇ ਵਿਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 9604 ਸਮਾਰਟ ਸਕੂਲ  ਬਣਾਏ ਜਾ ਚੁੱਕੇ ਹਨ ਅਤੇ ਇਸ ਕਾਰਜ ਤੇੇ ਸਰਕਾਰ ਵਲੋਂ 817 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਦੇ ਨਾਲ ਹੀ ਸਰਕਾਰ ਵਲੋਂ ਸਕੂਲੀ ਸਿੱਖਿਆ ਦੀ ਨੀਤੀ ਵਿਚ ਗੁਣਾਤਮਕ ਸੁਧਾਰ ਕਰਕੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਐਨਰੋਲਮੈਂਟ ਵਿਚ 15 ਫੀਸਦੀ ਦਾ ਵਾਧਾ ਕੀਤਾ ਗਿਆ ਹੈ।ਸਰਕਾਰ ਵਲੋਂ ਮੌਜੂਦਾ ਬਜਟ 11861 ਕਰੋੜ ਰੁਪਏ ਸਕੂਲੀ ਸਿਖਿਆ ਲਈ ਰਾਖਵੇਂ ਰੱਖੇ ਗਏ ਹਨ।  ਇਹ ਜਾਣਕਾਰੀ ਵਿਜੈ ਇੰਦਰ ਸਿੰਗਲਾ ਸਕੂਲ ਸਿੱਖਿਆ ਮੰਤਰੀ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ ਗਈ। ਵਿਜੈ ਇੰਦਰ ਸਿੰਗਲਾ ਅੱਜ ਰੂਪਨਗਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਰਕਾਰ ਦੇ ਸੱਤਾ ਵਿਚ ਚਾਰ ਸਾਲ ਪੂਰੇ ਹੋਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਵਲੋਂ ਚੰਡੀਗੜ੍ਹ ਤੋਂ ਵਰਚੂਅਲ ਮਾਧਿਅਮ ਰਾਹੀਂ ਕੀਤੀ ਜਾ ਰਹੀ ਪੱਤਰਕਾਰ ਮਿਲਣੀ ਵਿਚ ਸ਼ਾਮਿਲ ਹੋਣ ਲਈ ਇਥੇ ਆਏ ਸਨ। ਇਸ ਮਗਰੋਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਜ਼ਿਲ੍ਹਾ ਰੂਪਨਗਰ ਦੇ ਪੱਤਰਕਾਰਾਂ ਨੂੰ ਮੁਖਾਬਤ ਹੁੰਦਿਆਂ ਸਰਕਾਰ ਤੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਦਾ ਬਿਓਰਾ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਸੱਤਾ ਸੰਭਾਲਣ ਮੌਕੇ ਪੰਜਾਬ ਵਿਚ ਸਕੂਲੀ ਸਿੱਖਿਆ ਦਾ ਬੁਰਾ ਹਾਲ ਸੀ ਪਰ ਕਾਂਗਰਸ ਸਰਕਾਰ ਵਲੋਂ ਸਿਖਿਆ ਖੇਤਰ ਵਿਚ ਕੀਤੇ ਗਏ ਸੁਧਾਰਾਂ ਵਿਚ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲਿਆਂ ਵਿਚ 15 ਫੀਸਦੀ ਦਾ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਕੂਲੀ ਅਧਿਆਪਕਾਂ ਦੀ ਨਵੀਂ ਆਨ ਲਾਈਨ ਟਰਾਂਸਫਰ ਪਾਲਿਸੀ ਬਣਾਈ ਗਈ ਹੈ ਜਿਸ ਤਹਿਤ ਅਧਿਆਪਕਾਂ ਦੀਆਂ ਬਦਲੀਆਂ ਹੁਣ ਮਿੱਥੇ ਹੋਏ ਮਾਪਦੰਡਾਂ ਦੇ ਮੁਤਾਬਿਕ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾਂਦੀਆਂ ਹਨ। ਵਿਸਥਾਰ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਹੁਣ ਕਿਸੇ ਅਧਿਆਪਕ ਦੀ ਬਦਲੀ ਇਸ ਅਧਾਰ ਤੇ ਹੁੰਦੀ ਹੈ ਕਿ ਉਹ ਜਿਸ ਕਲਾਸ ਨੂੰ ਪੜ੍ਹਾ ਰਿਹਾ ਹੈ, ਉਸ ਕਲਾਸ ਦਾ ਰਿਜਲਟ ਕੀ ਆਇਆ ਹੈ ਅਤੇ ਕੀ ਅਧਿਆਪਕ ਦੇ ਬੱਚੇ ਵੀ ਸਰਕਾਰੀ ਸਕੂਲ ਵਿਚ ਪੜ੍ਹਦੇ ਹਨ ਜਾਂ ਨਹੀਂ। 

ਇਸ ਦੇ ਨਾਲ ਹੀ ਮਹਿਲਾ ਅਧਿਆਪਕਾ ਨੂੰ ਟਰਾਂਸਫਰ ਮੌਕੇ ਉਨ੍ਹਾਂ ਦੀਆਂ ਪਰਿਵਾਰਕ ਜ਼ਿੰਮਵਾਰੀਆਂ ਦਾ ਧਿਆਨ ਰੱਖਦੇ ਹੋਏ 10 ਨੰਬਰ ਵਾਧੂ ਤੌਰ ਤੇ ਦਿੱਤੇ ਜਾਂਦੇ ਹਨ ਜਦਕਿ ਵਿਆਹ ਹੋਣ ਉਪਰੰਤ ਮਹਿਲਾ ਅਧਿਆਪਕ ਦੀ ਬਦਲੀ ਸਮੇਂ 5 ਨੰਬਰ ਵਾਧੂ ਦਿੱਤੇ ਜਾਂਦੇ ਹਨ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ਸਕੂਲੀ ਸਿਖਿਆ ਦੇ ਖੇਤਰ  ਵਿਚ ਜੋ ਮਹੱਤਵਪੂਰਨ ਪਹਿਲਕਦਮੀ ਕੀਤੀ ਗਈ ਹੈ ਉਹ ਇਹ ਹੈ ਕਿ ਕਾਂਗਰਸ ਸਰਕਾਰ ਨੇ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਪ੍ਰੀ-ਪ੍ਰਾਇਮਰੀ ਸਿੱਖਿਆ ਸਰਕਾਰੀ ਸਕੂਲਾਂ ਵਿਚ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ  ਦੇਸ਼ ਦਾ ਪਹਿਲਾ ਸੂਬਾ ਹੈ ਜਿਥੇ ਇਸ ਤਰ੍ਹਾਂ ਦੀ ਪਹਿਲਕਦਮੀ ਕੀਤੀ ਗਈ ਹੈ ਜਿਸ ਨਾਲ ਹੁਣ ਤਕ ਪੰਜਾਬ ਵਿਚ 3 ਲੱਖ 45 ਹਜ਼ਾਰ ਨਵੇਂ ਬੱਚਿਆਂ ਨੇ ਪ੍ਰੀ-ਪ੍ਰਾਇਮਰੀ ਸਿਖਿਆ ਦੇ ਤਹਿਤ ਸਰਕਾਰੀ ਸਕੂਲਾਂ ਵਿਚ ਦਾਖਿਲਾ ਲਿਆ ਹੈ।ਸਿਖਿਆ ਮੰਤਰੀ ਨੇ ਦੱਸਿਆ ਕਿ ਅਧਿਆਪਕਾਂ ਲਈ ਪ੍ਰਮੋਸ਼ਨ ਸਮੇਂ ਸੱਤ ਸਾਲ ਦੀ ਸਮਾਂ ਹੱਦ ਘਟਾ ਕੇ ਤਿੰਨ ਸਾਲ ਕੀਤੀ ਗਈ ਹੈ ਤਾਂ ਜ਼ੋ ਤਜ਼ਰਬੇਕਾਰ ਅਤੇ ਯੋਗਤਾ ਵਾਲੇ ਅਧਿਆਪਕਾਂ ਨੂੰ ਪ੍ਰਮੋਟ ਕਰਕੇ ਪਿ੍ਰੰਸੀਪਲ ਜਾਂ ਬਲਾਕ ਪ੍ਰਾਇਮਰੀ ਐਜੂਕੇਟਰ ਦੇ ਅਹੁਦਿਆਂ ਤੇ ਤੈਨਾਤ ਕੀਤਾ ਜਾ ਸਕੇ।ਵਿਜੈ ਇੰਦਰ ਸਿੰਗਲਾ ਜੋ ਲੋਕ ਨਿਰਮਾਣ ਵਿਭਾਗ ਦੇ ਮੰਤਰੀ  ਵੀ ਹਨ ਨੇ ਦੱਸਿਆ ਕਿ ਪੰਜਾਬ ਦੀਆਂ ਲਿੰਕ ਸੜਕਾਂ ਜਿਨ੍ਹਾਂ ਦੀ ਮਿਆਦ 6 ਸਾਲ ਦੇ ਸਮੇਂ ਤੱਕ ਹੁੰਦੀ ਹੈ ਨੂੰ ਸਾਬਕਾ ਅਕਾਲੀ ਭਾਜਪਾ ਸਰਕਾਰ ਵਲੋਂ 10-10 ਵਰ੍ਹੇ ਬੀਤਣ ਮਗਰੋਂ ਵੀ ਬਣਾਇਆ ਨਹੀਂ ਸੀ ਗਿਆ। ਉਨ੍ਹਾ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਰਾਜ ਵਿਚ ਲਗਭਗ 30 ਹਜ਼ਾਰ ਕਿਲੋਮੀਟਰ ਦੀ ਲੰਬਾਈ ਵਾਲੀਆਂ ਪੇਂਡੂ ਸੜਕਾਂ 3260 ਕਰੋੜ ਦੀ ਲਾਗਤ ਨਾਲ ਬਣਾਈਆਂ ਗਈਆਂ ਹਨ। ਉਨ੍ਹਾਂ ਪੁੱਛੇ ਗਏ ਸਵਾਲ ਵਿਚ ਦੱਸਿਆ ਕਿ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ  ਤੇ ਮਨਾਏ ਜਾਣ ਵਾਲੀ ਤਿਉਹਾਰ ਹੋਲਾ ਮਹੱਲਾ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਸ ਖੇਤਰ ਦੀਆਂ 90 ਫੀਸਦੀ ਲਿੰਕ ਸੜਕਾਂ ਦਾ ਨਵੀਨੀਕਰਨ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਤੋਂ ਇਲਾਵਾ ਸੜਕੀ ਨੈਟਵਰਕ ਸੁਧਾਰਨ ਲਈ ਹੋਰ ਵੀ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਵਿਸ਼ੇਸ਼ ਤੌਰ ਤੇ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ, ਡਾ. ਅਖਿਲ ਚੌਧਰੀ ਐਸ ਐਸ ਪੀ, ਸ੍ਰੀ ਦਿਨੇਸ਼ ਵਸ਼ਿਸਟ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ੍ਰੀ ਗੁਰਬਿੰਦਰ ਸਿੰਘ ਜ਼ੋਹਲ ਐਸ ਡੀ ਐਮ ਰੂਪਨਗਰ, ਸ੍ਰੀ ਇੰਦਰਪਾਲ ਸਿੰਘ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੋਂ ਇਲਾਵਾ ਸ੍ਰੀ ਵਿਜੈ ਸ਼ਰਮਾ ਚੇਅਰਮੈਨ ਅਤੇ ਅਸ਼ਮਨੀ ਸ਼ਰਮਾ ਵੀ ਮੌਜੂਦ ਸਨ। 

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Rupnagar , Sonali Giri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD