Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੋਰੀ ਜਾਂ ਗੁੰਮ ਹੋਏ ਮੋਬਾਇਲ ਫੋਨ ਬਰਾਮਦ ਕਰਨ ਵਿੱਚ ਮਾਨਸਾ ਪੁਲਿਸ ਦੀ ਇੱਕ ਹੋਰ ਵੱਡੀ ਪ੍ਰਾਪਤੀ

ਬਰਾਮਦ ਹੋਏ 100 ਮੋਬਾਇਲ ਫੋਨਾਂ ਸਮੇਤ ਹੁਣ ਤੱਕ ਕੁੱਲ 913 ਮੋਬਾਇਲ ਫੋਨ ਬਰਾਮਦ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ

Web Admin

Web Admin

5 Dariya News

ਮਾਨਸਾ , 19 Mar 2021

Last updated on: Mar 19, 2021, 00:00 IST

ਜ਼ਿਲ੍ਹਾ ਪੁਲਿਸ ਮਾਨਸਾ ਭਾਵੇਂ ਕੋਵਿਡ-19 ਦੇ ਫੈਲਾਓ ਨੂੰ ਰੋਕਣ ਲਈ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਤੋਂ ਇਲਾਵਾ ਰੋਜ਼ਾਨਾਂ ਦੀਆ ਅਮਨ ਤੇ ਕਾਨੂੰਨ ਵਿਵਸਥਾਂ ਸਬੰਧੀ ਸਖ਼ਤ ਡਿਊਟੀਆਂ ਵਿਚ ਰੁੱਝੀ ਹੋਈ ਹੈ, ਫਿਰ ਵੀ ਇਕ ਸੁਚੱਜੀ ਕਮਿਊਨਿਟੀ ਪੁਲਿਸਿੰਗ ਦਾ ਇਜ਼ਹਾਰ ਕਰਦਿਆਂ ਲੋਕਾਂ ਦੇ ਗੁੰਮ ਹੋਏ ਜਾਂ ਚੋਰੀ ਕੀਤੇ ਹੋਏ ਮੋਬਾਇਲ ਫੋਨ ਬਰਾਮਦ ਕਰਕੇ ਸਬੰਧਤ ਮਾਲਕਾਂ ਦੇ ਸਪੁਰਦ ਕਰਕੇ ਉਹਨਾਂ ਦੇ ਹੋਏ ਵਿੱਤੀ ਨੁਕਸਾਨ ਦੀ ਭਰਪਾਈ ਕਰਨ ਵਿਚ ਵੀ ਜ਼ਿਲ੍ਹਾ ਮਾਨਸਾ ਪੁਲਿਸ ਵੱਲੋਂ ਬਹੁਤ ਮਹੱਤਵਪੂਰਣ ਭੁਮਿਕਾ  ਨਿਭਾਈ ਗਈ ਹੈ। ਇਸ ਸਬੰਧੀ ਐਸ.ਐਸ.ਪੀ. ਸ੍ਰੀ ਸੁਰੇਂਦਰ ਲਾਂਬਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਬਰਾਮਦ ਕੀਤੇ ਮੋਬਾਇਲ ਫੋਨਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਹੁਣ 100 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਰਾਮਦਸ਼ੁਦਾ ਮੋਬਾਇਲ ਫੋਨਾਂ ਵਿਚ ਕਾਫੀ ਮਹਿੰਗੇ ਮੋਬਾਇਲ ਫੋਨ ਵੀ ਸ਼ਾਮਲ ਹਨ, ਜਿਵੇਂ 1 ਮੋਬਾਇਲ ਆਈਫੋਨ, 14 ਮੋਬਾਇਲ ਸੈਮਸੰਗ ਕੰਪਨੀ, 35 ਮੋਬਾਇਲ ਵੀਵੋ ਕੰਪਨੀ, ਐਮ.ਆਈ. ਦੇ 24 ਮੋਬਾਇਲ ਫੋਨ ਅਤੇ ਇਸ ਤੋਂ ਇਲਾਵਾ ਹੋਰ ਵੱਖ-ਵੱਖ ਕੰਪਨੀਆਂ ਦੇ ਮਹਿੰਗੇ ਫੋਨ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਲੋਕ ਭਲਾਈ ਦੇ ਕੰਮ ਕਰਦਿਆਂ ਪਹਿਲਾਂ ਵੀ 813 ਮੋਬਾਇਲ ਫੋਨ ਬਰਾਮਦ ਕਰਵਾ ਕੇ ਸਬੰਧਤ ਮਾਲਕਾਂ ਦੇ ਹਵਾਲੇ ਕੀਤੇ ਗਏ ਸਨ ਅਤੇ ਹੁਣ ਹੋਰ 100 ਮੋਬਾਇਲ ਫੋਨ ਬਰਾਮਦ ਹੋਣ ਨਾਲ ਮਾਨਸਾ ਪੁਲਿਸ ਵੱਲੋਂ ਅੱਜ ਤੱਕ ਕੁੱਲ 913 ਮੋਬਾਇਲ ਫੋਨ ਬਰਾਮਦ ਕਰਵਾਏ ਜਾ ਚੁੱਕੇ ਹਨ। ਐਸ.ਐਸ.ਪੀ. ਨੇ ਦੱਸਿਆ ਕਿ ਕਪਤਾਨ ਪੁਲਿਸ (ਸਥਾਨਕ) ਸ਼੍ਰੀ ਸਤਨਾਮ ਸਿੰਘ ਦੀ ਅਗਵਾਈ ਵਿਚ ਇਕ ਪੁਲਿਸ ਟੀਮ ਦਾ ਗਠਨ ਕੀਤਾ ਹੋਇਆ ਹੈ, ਜਿਸਨੇ ਪਰੰਪਰਾਗਤ ਅਤੇ ਆਧੁਨਿਕ ਵਿਗਿਆਨਕ ਤਕਨੀਕ ਦੇ ਸੁਮੇਲ ਦੀ ਵਰਤੋਂ ਕਰਦੇ ਹੋਏ ਹੁਣ ਤੱਕ ਇੰਨੀ ਵੱਡੀ ਗਿਣਤੀ ਵਿਚ ਗੁੰਮ ਹੋਏ ਅਤੇ ਚੋਰੀਸ਼ੁਦਾ ਮੋਬਾਇਲ ਫੋਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਟੀਮ ਹੋੋਰ ਡਿਊਟੀਆਂ ਦੇ ਨਾਲ-ਨਾਲ ਮੋਬਾਇਲ ਫੋਨ ਟਰੇਸ ਕਰਨ ਦੇ ਕੰਮ ਵਿਚ ਵੀ ਮੁਸਤੈਦ ਹੈ ਅਤੇ ਨਿਕਟ ਭਵਿੱਖ ਵਿਚ ਲੋਕਾਂ ਦੇ ਬਾਕੀ ਰਹਿੰਦੇ ਗੁੰਮ ਹੋਏ ਜਾਂ ਚੋਰੀਸ਼ੁਦਾ ਮੋਬਾਇਲ ਫੋਨਾਂ ਦੇ ਬਰਾਮਦ ਹੋਣ ਦੀ ਵੱਡੀ ਉਮੀਦ ਹੈ।

 

Tags: SSP Mansa , Crime News Punjab , Punjab Police , Police , Crime News , Mansa Police , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD