Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਸਰਕਾਰ ਵਾਅਦੇ ਪੂਰੇ ਕਰਨ ’ਚ ਹੀ ਨਹੀਂ ਸਗੋਂ ਹਰ ਫ਼ਰੰਟ ’ਤੇ ਹੀ ਫ਼ੇਲ੍ਹ : ਤਲਬੀਰ ਸਿੰਘ ਗਿੱਲ

ਸ: ਗਿੱਲ ਦਾ ਵਰਕਿੰਗ ਕਮੇਟੀ ਮੈਂਬਰ ਬਣਨ ’ਤੇ ਮੱਤੇਵਾਲ ਅਤੇ ਭਾਈ ਅਭਿਆਸੀ ਵੱਲੋਂ ਸਨਮਾ‌ਨਿਤ

Web Admin

Web Admin

5 Dariya News

ਅੰਮ੍ਰਿਤਸਰ , 19 Mar 2021

Last updated on: Mar 19, 2021, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਦੇ ਇੰਚਾਰਜ ਅਤੇ ਪਾਰਟੀ ਵਰਕਿੰਗ ਕਮੇਟੀ ਮੈਂਬਰ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਗਲੀਆਂ ਚੋਣਾਂ ਤੋਂ ਪਹਿਲਾਂ ਸਾਰੇ ਵਾਅਦੇ ਪੂਰੇ ਕਰਨ ਪ੍ਰਤੀ ਕੀਤਾ ਗਿਆ ਤਰਲਾ ਸਾਬਤ ਕਰਦਾ ਹੈ ਕਿ ਕਾਂਗਰਸ ਸਰਕਾਰ ਕੀਤੇ ਵਾਅਦੇ ਪੂਰੇ ਕਰਨ ’ਚ ਹੀ ਨਹੀਂ ਸਗੋਂ  ਹਰ ਫ਼ਰੰਟ ’ਤੇ ਬਹੁਤ ਬੁਰੀ ਤਰਾਂ ਫੈਲ ਹੋ ਚੁੱਕੀ ਹੈ। ਸ: ਗਿੱਲ ਅੱਜ ਅਕਾਲੀ ਦਲ ਦੇ ਸਰਗਰਮ ਆਗੂ ਸ: ਹਰਜਿੰਦਰ ਸਿੰਘ ਮੱਤੇਵਾਲ ਵੱਲੋਂ ਸ਼੍ਰੋਮਣੀ ਰੁਮਾਲਾ ਸੈਂਟਰ, ਜੀ ਟੀ ਰੋਡ ਵਿਖੇ ਆਯੋਜਿਤ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਮੁੱਖ ਮੰਤਰੀ ਨੇ ਚੋਣਾਂ ਦੌਰਾਨ ਪਵਿੱਤਰ ਗੁਟਕਾ ਸਾਹਿਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਚਰਨਾਂ ਦੀ ਸਹੁੰ ਚੁੱਕ ਕੇ ਵੀ ਵਾਅਦਾ ਖ਼ਿਲਾਫ਼ੀ ਕਰਨ  ਨਾਲ ਪੰਜਾਬ ਵਾਸੀਆਂ ਭਾਵਨਾਵਾਂ ਆਹਤ ਹੋਈਆਂ ਹਨ। ਇਸ ਲਈ ਆਉਣ ਵਾਲੀਆਂ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਰਾਜ ਦਾ ਵਿਕਾਸ ਠੱਪ ਹੋ ਕੇ ਰਹਿ ਗਿਆ ਹੈ, ਨਸ਼ੇ ਦੀ ਬੁਰਾਈ ਅੱਜ ਸਿਤਮ ’ਤੇ ਹੈ ਅਤੇ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ 'ਚ ਫ਼ੇਲ੍ਹ ਹੋਈ ਹੈ। ਬਿਜਲੀ ਦਰਾਂ 'ਚ ਵਾਧੇ ਨੇ ਲੋਕਾਂ ਦਾ ਕਚੂਮਰ ਕੱਢਿਆ ਹੋਇਆ ਹੈ। ਸਮੂਹ ਕਿਸਾਨ ਭਾਈਚਾਰਾ ਸਮਝ ਚੁੱਕਿਆ ਹੈ ਕਿ ਕਾਂਗਰਸ ਸਰਕਾਰ ਦੀ ਕਰਜ਼ਾ ਮੁਆਫ਼ੀ ਯੋਜਨਾ ਦਿਖਾਵਾ ਤੋਂ ਸਿਵਾ ਕੁਝ ਨਹੀਂ। ਕਾਂਗਰਸ ਦੇ ਚਾਰ ਸਾਲਾਂ ਦੇ ਰਾਜ ਕਾਲ ਦੌਰਾਨ ਭ੍ਰਿਸ਼ਟਾਚਾਰ, ਕੁਸ਼ਾਸਨ ਤੇ ਅਮਨ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਕੇ ਰਹਿ ਜਾਣ ਕਾਰਨ ਲੋਕ ਅਕਾਲੀ ਦਲ ਅਤੇ ਸ੍ਰ: ਪ੍ਰਕਾਸ਼ ਸਿੰਘ ਬਾਦਲ, ਸ: ਸੁਖਬੀਰ ਸਿੰਘ ਬਾਦਲ ਦੀ ਸਰਕਾਰ ਵੱਲੋਂ ਕਰਾਏ ਗਏ ਵਿਕਾਸ ਅਤੇ ਸੁਪ੍ਰਸ਼ਾਸਨ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਆਉਣ ’ਤੇ ਰਾਜ ਦਾ ਫਿਰ ਤੋਂ ਵਿਕਾਸ ਕੀਤਾ ਜਾਵੇਗਾ, ਗ਼ਰੀਬ ਵਰਗ ਦੇ ਲੋਕਾਂ ਨੂੰ ਮੁੜ ਤੋਂ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਕਿਸਾਨੀ ਅਤੇ ਕਾਰੋਬਾਰੀਆਂ ਨੂੰ ਮੁੜ ਪੈਰਾਂ ਸਿਰ ਕਰਨ ਦੀਆਂ ਪਹਿਲ ਕਦਮੀਆਂ ਹੋਣਗੀਆਂ। ਇਸ ਮੌਕੇ ਅਕਾਲੀ ਦਲ ਵਰਕਿੰਗ ਕਮੇਟੀ ਮੈਂਬਰ ਚੁਣੇ ਜਾਣ ’ਤੇ : ਤਲਬੀਰ ਸਿੰਘ ਗਿੱਲ ਨੂੰ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ: ਹਰਜਿੰਦਰ ਸਿੰਘ ਮੱਤੇਵਾਲ, ਸ: ਅਵਤਾਰ ਸਿੰਘ ਟਰੱਕਾਂ ਵਾਲਾ ਅਤੇ ਪ੍ਰੋ:ਸਰਚਾਂਦ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਉਸ ਨੂੰ ਵਰਕਰਾਂ ਵੱਲੋਂ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਮੈਨੇਜਰ ਸ: ਬਲਬੀਰ ਸਿੰਘ, ਸਾਬਕਾ ਮੈਨੇਜਰ ਸ: ਮੰਗਲ ਸਿੰਘ, ਗਗਨਦੀਪ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਮੱਤੇਵਾਲ, ਸੁਰਿੰਦਰ ਸਿੰਘ ਛਿੰਦਾ, ਗੁਰਸ਼ਰਨ ਸਿੰਘ, ਅਰਜਿੰਦਰ ਸਿੰਘ,ਗੁਰਵਿੰਦਰ ਸਿੰਘ ਸਮੇਤ ਅਨੇਕਾਂ ਵਰਕਰ ਮੌਜੂਦ ਸਨ।

 

Tags: SAD-BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD