Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੈ ਇੰਦਰ ਸਿੰਗਲਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਘਰਾਚੋਂ ਦੇ 40 ਪਰਿਵਾਰ ਹੋਏ ਕਾਂਗਰਸ ’ਚ ਸ਼ਾਮਲ

ਸੰਗਰੂਰ ਹਲਕੇ ਦੇ ਪਿੰਡਾਂ ’ਚ ਵੀ ਸ਼ਹਿਰਾਂ ਵਰਗੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ

Web Admin

Web Admin

5 Dariya News

ਸੰਗਰੂਰ , 19 Mar 2021

Last updated on: Mar 19, 2021, 00:00 IST

ਕੈਬਨਿਟ ਮੰਤਰੀ ਅਤੇ ਸੰਗਰੂਰ ਹਲਕੇ ਤੋਂ ਕਾਂਗਰਸੀ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਪਿੰਡ ਘਰਾਚੋਂ ਦੇ ਤਕਰੀਬਨ 40 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਖੁਦ ਪਿੰਡ ਘਰਾਚੋਂ ਪਹੁੰਚ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆ ਨੂੰ ਕਿਹਾ ਅਤੇ ਬਣਦਾ ਮਾਣ-ਸਨਮਾਨ ਦੇਣ ਦਾ ਵੀ ਭਰੋਸਾ ਦਿੱਤਾ। ਆਮ ਆਦਮੀ ਪਾਰਟੀ ਛੱਡ ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਗੁਰਤੇਜ ਸਿੰਘ ਸਨੀ ਘੁਮਾਣ, ਮਨਪ੍ਰੀਤ ਘੁਮਾਣ, ਬਲਵਿੰਦਰ ਗੋਲੀ ਘੁਮਾਣ, ਹਰਵਿੰਦਰ ਹੈਰੀ, ਪਿੰਦਰ ਘੁਮਾਣ, ਰਾਮਪਾਲ ਸਿੰਘ, ਅਮਨਦੀਪ ਸਿੰਘ, ਬਲਜਿੰਦਰ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਨੂੰ ਪੰਜਾਬ ਦਾ ਸਭ ਤੋਂ ਵਧੀਆ ਹਲਕਾ ਬਣਾਉਣ ਲਈ ਉਹ ਲਗਾਤਾਰ ਮਿਹਨਤ ਕਰ ਰਹੇ ਹਨ ਅਤੇ ਹਲਕੇ ਦੇ ਪਿੰਡਾਂ ਵਿੱਚ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਉਨਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਪਿੰਡਾਂ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ ਅਤੇ ਆਨਲਾਇਨ ਸਿੱਖਿਆ ਵਰਗੀਆਂ ਤਕਨੀਕਾਂ ਨੂੰ ਇਨਾਂ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਰਤਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸੇ ਤਰਾਂ ਹਲਕੇ ਦੇ ਹਰ ਪਿੰਡ ਨੂੰ ਜੋੜਨ ਵਾਲੀ ਸੜਕ ਨੂੰ ਲੋੜ ਮੁਤਾਬਕ ਚੌੜਾ ਕਰਨ ਦੇ ਨਾਲ-ਨਾਲ ਨਵੇਂ ਸਿਰਿਉ ਬਣਵਾਇਆ ਗਿਆ ਹੈ ਤਾਂ ਜੋ ਪਿੰਡਾਂ ਦੇ ਆਪਸੀ ਅਤੇ ਸ਼ਹਿਰਾਂ ਨਾਲ ਸੰਪਰਕ ਨੂੰ ਸੁਧਾਰਿਆ ਜਾ ਸਕੇ।ਸ਼੍ਰੀ ਸਿੰਗਲਾ ਨੇ ਦੱਸਿਆ ਕਿ ਪਿੰਡਾਂ ’ਚ ਗਲੀਆਂ-ਨਾਲੀਆਂ ਪੱਕੀਆਂ ਕਰਵਾਉਣ ਦੇ ਨਾਲ-ਨਾਲ ਟੋਭਿਆਂ ਦੀ ਸਫ਼ਾਈ ਕਰਵਾ ਕੇ ਉਨਾਂ ਦਾ ਨਵੀਨੀਕਰਨ ਵੀ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਟੋਭਿਆਂ ਦੇ ਨਵੀਨੀਕਰਨ ਨਾਲ ਜਿੱਥੇ ਪਿੰਡਾਂ ਦੀ ਸਫ਼ਾਈ ਵਿੱਚ ਵਾਧਾ ਹੋਵੇਗਾ ਉੱਥੇ ਹੀ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਵਿੱਚ ਵੀ ਮਦਦ ਮਿਲੇਗੀ। ਉਨਾਂ ਕਿਹਾ ਕਿ ਹੁਣ ਟੋਭਿਆਂ ਦੀ ਸਫ਼ਾਈ ਕਰਵਾ ਕੇ ਆਲੇ-ਦੁਆਲੇ ਸੋਹਣੇ ਬੂਟੇ ਅਤੇ ਲੋਕਾਂ ਦੇ ਸੈਰ ਕਰਨ ਲਈ ਟਰੈਕ ਵੀ ਬਣਵਾਏ ਜਾ ਰਹੇ ਹਨ ਜੋ ਕਿ ਸਰੀਰਕ ਤੰਦਰਸਤੀ ਵਿੱਚ ਵੀ ਮਦਦਗਾਰ ਹੋਣਗੇ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਭੇਜੇ ਗਏ ਫੰਡਾਂ ਨੂੰ ਸਾਡੀ ਸਰਕਾਰ ਵੱਲੋਂ ਹੀ ਪਾਰਦਰਸ਼ੀ ਢੰਗ ਨਾਲ ਵਰਤਿਆ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਪਿਛਲੀਆਂ ਸਰਕਾਰਾਂ ਵੱਲੋਂ ਫੈਲਾਏ ਭਿ੍ਰਸ਼ਟਾਚਾਰ ਨੂੰ ਪੱਕੀ ਨੱਥ ਪਾਈ ਜਾ ਸਕੇ।ਇਸ ਮੌਕੇ ਹੋਰ ਪਤਵੰਤੇ ਸੱਜਣਾਂ ਤੋਂ ਇਲਾਵਾ ਜਗਤਾਰ ਨਮਾਦਾ ਵੀ ਹਾਜ਼ਰ ਸਨ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD