Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤ ਭੂਸ਼ਣ ਆਸ਼ੂ ਵੱਲੋਂ ਕੋਵਿਡ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੁੱਕੇ ਕਦਮਾਂ ਦੀ ਕੀਤੀ ਸਮੀਖਿਆ

ਮੁੱਖ ਮੰਤਰੀ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਕੋਵਿਡ ਦੀ ਸਥਿਤੀ ਬਾਰੇ ਕੀਤੀ ਸਮੀਖਿਆ

Web Admin

Web Admin

5 Dariya News

ਲੁਧਿਆਣਾ , 19 Mar 2021

Last updated on: Mar 19, 2021, 00:00 IST

ਲੁਧਿਆਣਾ ਵਿਚ ਕੋਵਿਡ ਪੋਜਟਿਵ ਮਾਮਲਿਆਂ ਵਿਚ ਤੇਜ਼ੀ ਆਈ ਹੈ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਹਿਲਾਂ ਹੀ ਇਸ ਮਹਾਂਮਾਰੀ ਨੂੰ ਰੋਕਣ ਲਈ ਆਪਣੀਆਂ ਕੋਸ਼ਿਸ਼ਾਂ ਤੇਜ਼ ਕਰ ਚੁੱਕਾ ਹੈ ਅਤੇ ਇਸ ਬਿਮਾਰੀ 'ਤੇ ਕਾਬੂ ਪਾਉਣ ਲਈ ਜੋਰਦਾਰ ਲੜਾਈ ਲੜ ਰਿਹਾ ਹੈ।ਕੋਵਿਡ-19 ਤਿਆਰੀ ਦੀ ਸਮੀਖਿਆ ਕਰਨ ਅਤੇ ਸੰਕਟ ਵਿੱਚ ਹੋਏ ਜਾਨੀ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇੱਕ ਵੀਡੀਓ ਕਾਨਫ਼ਰੰਸ ਵਿੱਚ ਹਿੱਸਾ ਲੈਂਦੇ ਹੋਏ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮਹਾਂਮਾਰੀ ਨਾਲ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਬਿਮਾਰੀ ਦੇ ਖਾਤਮੇ ਲਈ ਮੋਹਰੀ ਰੋਲ ਅਦਾ ਕਰੇਗਾ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪਹਿਲਾਂ ਹੀ ਸਿਹਤ ਵਿਭਾਗ ਨੂੰ ਇਸ ਬਿਮਾਰੀ ਨੂੰ ਰੋਕਣ ਲਈ ਸੁਨਹਿਰੀ ਮਾਪਦੰਡ, ਟੈਸਟਿੰਗ, ਇਲਾਜ ਅਤੇ ਟਰੇਸਿੰਗ 'ਤੇ ਕੰਮ ਕਰਨ ਦੇ ਆਦੇਸ਼ ਦੇ ਚੁੱਕਾ ਹੈ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਟੈਸਟਾਂ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਮਰੀਜ਼ਾਂ ਨੂੰ ਵਧੀਆ  ਇਲਾਜ ਲਈ ਬੁਨਿਆਦੀ ਢਾਂਚੇ ਵਿੱਚ ਵੀ ਵਾਧਾ ਕੀਤਾ ਗਿਆ ਹੈ।

ਸ੍ਰੀ ਆਸ਼ੂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਆਕਸੀਜਨ, ਬੈਡ ਅਤੇ ਹੋਰ ਲੋੜੀਂਦੇ ਬੁਨਿਆਦੀ ਢਾਂਚੇ ਦੀ ਵਿਵਸਥਾ ਸਮੇਤ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵਾਧੂ ਫੰਡਾਂ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਪ੍ਰਸ਼ਾਸਨ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਫਲੂ ਵਰਗੇ ਲੱਛਣ ਹੋਣ 'ਤੇ ਸੰਕੋਚ ਨਾ ਕਰਨ ਸਗੋਂ ਤੁਰੰਤ ਡਾਕਟਰ ਨਾਲ ਸੰਪਰਕ ਕਰਨ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਬਿਨ੍ਹਾਂ ਕਿਸੇ ਜਾਨੀ ਨੁਕਸਾਨ ਦੇ ਰੋਕਿਆ ਜਾ ਸਕੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਅਗਲੇ ਤਿੰਨ ਹਫ਼ਤੇ ਕੋਵਿਡ ਮਾਮਲਿਆਂ ਵਿੱਚ ਵੱਧ ਰਹੇ ਵਾਧੇ ਨੂੰ ਰੋਕਣ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਵਿਡ-19 ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਆਪਸੀ ਵਿੱਥ, ਮਾਸਕ ਪਹਿਨਣਾ ਅਤੇ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣ।ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ ਸੰਬੰਧੀ ਸੋਸ਼ਲ ਮੀਡੀਆ ਰਾਹੀਂ ਫੈਲਾਈਆਂ ਜਾ ਰਹੀਆਂ  ਕਿਸੇ ਵੀ ਕਿਸਮ ਦੀਆਂ ਅਫਵਾਹਾਂ ਦਾ ਸ਼ਿਕਾਰ ਨਾ ਹੋਣ ਅਤੇ ਸਾਰੇ ਯੋਗ ਵਿਅਕਤੀਆਂ ਨੂੰ ਕੋਵਿਡ ਦੀ ਚੇਨ ਤੋੜਨ ਲਈ ਟੀਕਾਕਰਨ ਲਈ ਅੱਗੇ ਆਉਣਾ ਚਾਹੀਦਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਅਤੇ ਹੋਰ ਵੀ ਹਾਜ਼ਰ ਸਨ।

 

Tags: Bharat Bhushan Ashu , Congress , Chandigarh , Punjab Congress , Government of Punjab , Punjab Government , Punjab , Ludhiana , Punjab Pradesh Congress Committee

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD