Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਧਾਰਮਿਕ ਯਾਤਰਾ ਦਾ ਚੱਪੜਚਿੜੀ ਵਿਖੇ ਕੀਤਾ ਨਿੱਘਾ ਸਵਾਗਤ

ਧਾਰਮਿਕ ਯਾਤਰਾ ਨੌਜਵਾਨ ਪੀੜੀ ਨੂੰ ਸਿੱਖ ਇਤਿਹਾਸ ਤੇ ਵਿਰਾਸਤ ਤੋਂ ਜਾਣੂ ਕਰਵਾਏਗੀ : ਬਾਵਾ

Web Admin

Web Admin

5 Dariya News

ਐਸ.ਏ.ਐਸ ਨਗਰ , 19 Mar 2021

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 351ਵੇਂ ਜਨਮ ਉਤਸਵ ਨੂੰ ਸਮਰਪਿਤ ਧਾਰਮਿਕ ਯਾਤਰਾ 16 ਮਾਰਚ ਨੂੰ ਲੁਧਿਆਣੇ ਤੋਂ ਪੰਜ ਮਹਾਂਪੁਰਸ਼ ਵੱਲੋਂ ਅਰਦਾਸ ਕਰਕੇ ਅਰੰਭ ਕੀਤੀ ਗਈ ਅਤੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਡੇਰਾ ਬਾਬਾ ਨਾਨਕ ਗੁਰਦਾਸਪੁਰ ਨੰਗਲ ਗੜ੍ਹੀ ਅਤੇ ਗੁਰਦੁਆਰਾ ਸਾਹਿਬ ਬਾਬਾ ਬਕਾਲ ਵਿਖੇ ਨਤਮਸਤਕ ਕਰਨ ਉਪਰੰਤ ਬੀਤੀ ਰਾਤ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ ਵਿਖੇ ਪਹੁੰਚੀ । ਇਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਦੀ ਤਰਫੋਂ ਉਨ੍ਹਾਂ ਦੇ ਸਿਆਸੀ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਜ਼ਿਲ੍ਹਾ ਯੂਥ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਅਤੇ ਹਲਕੇ ਦੇ ਵੱਡੀ ਗਿਣਤੀ ਵਿੱਚ ਪਹੁੰਚੇ ਪਤਵੰਤੇ ਸੱਜਣਾ ਵੱਲੋਂ ਕੀਤਾ ਗਿਆ । ਇਤਿਹਾਸਕ ਜੰਗੀ ਮੈਦਾਨ ਚੱਪੜਚਿੜੀ ਵਿਖੇ ਧਾਰਮਿਕ ਯਾਤਰਾ ਦੇ ਪੁੱਜਣ ਉਪਰੰਤ ਢਾਢੀ ਦਰਬਾਰ ਲਗਾਇਆ ਗਿਆ ਜਿਸ ਵਿਚ ਇਤਿਹਾਸਕ ਵਾਰਾਂ ਦਾ ਗਾਇਨ ਕੀਤਾ ਗਿਆ । ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਸ਼ਹਾਦਤ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਨਿਡਰਤਾ ਵਾਲੇ ਜੀਵਨ ਤੋਂ ਸਮਾਜ ਨੂੰ ਪ੍ਰੇਰਨਾ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਯਾਤਰਾ ਨੌਜਵਾਨ ਪੀੜੀ ਨੂੰ ਸਿੱਖ ਇਤਿਹਾਸ ਅਤੇ ਵਿਰਾਸਤ ਤੋਂ ਜਾਣੂ ਕਰਾਏਗੀ।ਉਨ੍ਹਾਂ ਦੱਸਿਆ ਕਿ ਇਹ ਯਾਤਰਾ ਰਾਤੀ ਵਿਸ਼ਰਾਮ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰੇਗੀ ਅਤੇ ਵਿਸ਼ਰਾਮ ਉਪਰੰਤ ਦਿੱਲੀ ਵਿਖੇ ਸਿੰਘੂ ਬਾਰਡਰ ਤੇ ਪੁੱਜੇਗੀ ਅਤੇ ਸੰਘਰਸ਼ਸ਼ੀਲ ਕਿਸਾਨਾਂ ਦਾ ਸਨਮਾਨ ਕੀਤਾ ਜਾਵੇਗਾ । 

ਉਨ੍ਹਾਂ ਦੱਸਿਆ ਕਿ 21 ਮਾਰਚ ਨ੍ਵੰ ਬਾਬਾ ਬੰਦਾ ਸਿੰਘ ਬਹਾਦਰ ਭਵਨ ਲੁਧਿਆਣਾ ਵਿਖੇ ਵਾਪਸ ਪੁੱਜੇਗੀ ।ਇਤਿਹਾਸਕ ਜੰਗੀ ਮੈਦਾਨ ਚੱਪੜਚਿੜੀ ਵਿਖੇ ਧਾਰਮਿਕ ਯਾਤਰਾ ਦਾ ਸਵਾਗਤ ਕਰਨ ਵਾਲਿਆਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸ੍ਰੀ ਮੋਹਨ ਸਿੰਘ ਬਠਲਾਣਾ, ਸਰਪੰਚ ਚੱਪੜਚਿੜੀ ਕਲਾਂ ਕੈਪਟਨ ਪਿਆਰਾ ਸਿੰਘ, ਸਰਪੰਚ ਚੱਪੜਚਿੜੀ ਖੁਰਦ ਰਾਜਬੀਰ ਕੌਰ, ਸਰੰਪਚ ਕੈਲੋਂ ਨਿਰਮਲ ਸਿੰਘ, ਪਹਿਲਵਾਨ ਅਮਰਜੀਤ ਸਿੰਘ ਲਖਨੌਰ, ਸਰਪੰਚ ਦੈੜੀ ਗੁਰਦੀਪ ਸਿੰਘ, ਸਰਪੰਚ ਸਨੇਟਾ ਚੌਧਰੀ ਭਗਤ ਰਾਮ, ਸਰਪੰਚ ਮੋਟੇਮਾਜਰਾ ਫਕੀਰ ਸਿੰਘ , ਸਰਪੰਚ ਬਠਲਾਣਾ ਕਰਮਜੀਤ ਸਿੰਘ ਅਤੇ ਹੋਰ ਪਤਵੰਤੇ ਸ਼ਾਮਲ ਸਨ । ਫਾਊਂਡੇਸ਼ਨ ਵੱਲੋਂ ਬਾਬਾ ਭੁਪਿੰਦਰ ਸਿੰਘ ਪਟਿਆਲਾ, ਬਾਬਾ ਬਲਵੀਰ ਸਿੰਘ ਜੀ,ਬਾਬਾ ਤਰਸੇਮ ਸਿੰਘ ਜੀ,ਕਥਾਵਾਚਕ ਹਰਦੇਵ ਸਿੰਘ ਕਲਸੀਆਂ, ਉਮਰਾਓ ਸਿੰਘ ਛੀਨਾ, ਪ੍ਰਧਾਨ ਹਰਿਆਣਾ ਇਕਾਈ ਮਹਿਲਾ ਵਿੰਗ ਪ੍ਰਧਾਨ ਬਲਜਿੰਦਰ ਕੌਰ ਕੌਂਸਲਰ , ਪ੍ਰਚਾਰ ਸਕੱਤਰ ਰੇਸ਼ਮ ਸਿੰਘ ਸੱਗੂ , ਮਨਜੀਤ ਸਿੰਘ ਸੀੜਾ ,ਰੇਸ਼ਮ ਸਿੰਘ ਸੱਗੂ ਬਲਵਿੰਦਰ ਸਿੰਘ ਗਾਂਧੀ,ਭੋਲਾ ਸਿੰਘ ਸਕਰੀ,ਵਰਿੰਦਰ ਫੂਲ,ਅਮਰੀਕ ਸਿੰਘ ਸਾਬਕਾ ਡਾਇਰੈਕਟਰ ਮਾਰਕਫੈਡ ਹੁਸ਼ਿਆਰਪੁਰ, ਬਰਜਿੰਦਰ ਕੌਰ ਕੈਥਲ, ਬੀਬੀ ਇੰਦਰਜੀਤ ਕੌਰ,ਹਰਦੀਪ ਸਿੰਘ, ਗੁਰਨਾਮ ਸਿੰਘ,ਮੁਖਤਿਆਰ ਸਿੰਘ,ਸੁਰਜੀਤ ਸਿੰਘ, ਸਤਪਾਲ ਸਿੰਘ,ਕੁਲਦੀਪ ਸਿੰਘ ਗਰੇਵਾਲ,ਬਲਵਿੰਦਰ ਕੌਰ;ਸੁਰਿੰਦਰ ਕੌਰ,ਗੁਰਵਿੰਦਰ ਸਿੰਘ,ਮਨਜੀਤ ਕੌਰ,ਅਰਜਨ ਬਾਵਾ ਸੰਨੀ ਸੇਠੀ,ਵੀਰਪਾਲ ਕੌਰ ਪਤਨੀ ਕਥਾਵਾਚਕ ਹਰਦੇਵ ਸਿੰਘ ਕਲਸੀਆਂ ,ਹਰਮਨਪ੍ਰੀਤ ਕੌਰ ਤੇ ਬੀਬੀ ਕੁਲਵਿੰਦਰ ਕੌਰ ਹੁਸ਼ਿਆਰਪੁਰ,ਹਰਜੀਤ ਕੌਰ,ਹਰਦੀਪ ਸਿੰਘ,ਗੁਰਨਾਮ ਸਿੰਘ,ਮੁਖਤਿਆਰ ਸਿੰਘ,ਸੁਰਜੀਤ ਸਿੰਘ, ਸਤਪਾਲ ਸਿੰਘ,ਕੁਲਦੀਪ ਸਿੰਘ ਗਰੇਵਾਲ,ਬਲਵਿੰਦਰ ਕੌਰ;ਸੁਰਿੰਦਰ ਕੌਰ,ਗੁਰਵਿੰਦਰ ਸਿੰਘ,ਮਨਜੀਤ ਕੌਰ,ਅਰਜਨ ਬਾਵਾ ਸੰਨੀ ਸੇਠੀ,ਸੁਖਵਿੰਦਰ ਸਿੰਘ ਜਗਦੇਵ,ਸਤਪਾਲ ਸਿੰਘ,ਸਤਵੰਤ ਸਿੰਘ ਤਲਵੰਡੀ ਦਾ ਸਨਮਾਨ,ਹਰਮੇਲ ਸਿੰਘ ਗਰੇਵਾਲ, ਚਰਨਪ੍ਰੀਤ ਸਿੰਘ,ਮਗਰ ਸਿੰਘ ਗਰੇਵਾਲ,ਗੁਰਪ੍ਰਤਾਪ ਸਿੰਘ,ਸੁਰਿੰਦਰ ਸਿੰਘ,ਦਲਜੀਤ ਸਿੰਘ ਤੇ ਜਸਵਿੰਦਰ ਸਿੰਘ ਪੁਰੀਕਾ ,ਨੀਤੁ ਵਿਰਕ,ਸਰਤਚੰਦਰ ਸਿੰਘ ਪ੍ਰਧਾਨ ਅੜਤੀਆ ,ਹਰਜਿੰਦਰ ਕੋਰ,ਕਾਬਲ ਸਿੰਘ,ਸੁਰਿੰਦਰ ਸਿੰਘ ਦੇਬੀ ਯਾਤਰਾ ਚ ਸ਼ਾਮਲ ਹਨ।

 

Tags: Krishan Kumar Bawa , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD