Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪੰਜਾਬ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ 4400 ਵਿਅਕਤੀਆਂ ਦਾ ਕਰਵਾਇਆ ਕੋਵਿਡ ਟੈਸਟ, 1800 ਵਿਅਕਤੀਆਂ ਨੂੰ ਕੀਤਾ ਜੁਰਮਾਨਾ

ਪੰਜਾਬ ਪੁਲਿਸ ਨੇ ਲੋਕਾਂ ਨੂੰ ਵੰਡੇ 12000 ਮਾਸਕ

Web Admin

Web Admin

5 Dariya News

ਚੰਡੀਗੜ , 20 Mar 2021

Last updated on: Mar 20, 2021, 00:00 IST

ਸੂਬੇ ਵਿਚ ਕੋਵਿਡ -19 ਦੇ ਮੁੜ ਉਭਾਰ ਦੇ ਮੱਦੇਨਜ਼ਰ ਸ਼ਨਿਚਰਵਾਰ ਨੂੰ ਪੰਜਾਬ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ 4400 ਤੋਂ ਵੱਧ ਫੇਸ ਮਾਸਕ ਦੀ ਉਲੰਘਣਾ ਕਰਨ ਵਾਲਿਆਂ ਨੂੰ ਆਰ.ਟੀ-ਪੀ.ਸੀ.ਆਰ ਟੈਸਟ ਕਰਵਾਉਣ ਲਈ ਭੇਜਿਆ। ਇਸ ਤੋਂ ਇਲਾਵਾ ਮਾਸਕ ਨਾ ਪਹਿਨਣ ਵਾਲੇ 1800 ਲੋਕਾਂ ਦੇ ਚਲਾਨ ਵੀ ਕੀਤੇ ਗਏ ।  ਪੁਲਿਸ ਨੇ 12000 ਤੋਂ ਵੱਧ ਲੋਕਾਂ ਨੂੰ ਮੁਫਤ ਫੇਸ ਮਾਸਕ ਵੰਡੇ।ਇਹ ਕਦਮ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਫੇਸ ਮਾਸਕ ਲਗਾਉਣ ਸਬੰਧੀ ਦਿੱਤੇ ਆਦੇਸ਼ ਤੋਂ ਇਕ ਦਿਨ ਬਾਅਦ ਚੁੱਕਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ, ਮੁੱਖ ਮੰਤਰੀ ਨੇ  ਪੁਲਿਸ ਅਤੇ ਸਿਹਤ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਸਨ ਕਿ ਉਹ ਜਨਤਕ ਖੇਤਰਾਂ ਵਿਚ ਅਤੇ ਸੜਕਾਂ ਅਤੇ ਗਲੀਆਂ ਉੱਤੇ ਬਿਨਾਂ ਫੇਸ ਮਾਸਕ ਤੋਂ ਇੱਧਰ-ਉੱਧਰ ਘੁੰਮਣ ਵਾਲੇ  ਸਾਰੇ ਲੋਕਾਂ ਨੂੰ ਨੇੜੇ ਦੇ ਆਰ.ਟੀ-ਪੀ.ਸੀ.ਆਰ ਜਾਂਚ ਕੇਂਦਰ ਵਿੱਚ ਲਿਜਾਣ ਤਾਂ ਜੋ ਕੋਵਿਡ ਸਬੰਧੀ ਜਾਂਚ ਕੀਤੀ ਜਾ ਸਕੇ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੇ ਜਾਣਕਾਰੀ  ਦਿੰਦਿਆਂ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਆਪਣੇ ਹੋਰ ਨਾਗਰਿਕਾਂ ਦੀ ਸੁਰੱਖਿਆ ਲਈ ਫੇਸ ਮਾਸਕ ਪਾਉਣ, ਸਮਾਜਿਕ ਇਕੱਠਾਂ ਸਮਾਜਕ ਦੂਰੀ ਦੀ ਪਾਲਣਾ ਕਰਨ ਅਤੇ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣ ।

ਉਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਕੋਵਿਡ.-19 ਦੇ ਮੁੜ ਉਭਾਰ ਕਾਰਨ ਵੱਧ ਰਹੇ ਮਾਮਲਿਆਂ ਦੌਰਾਨ ਸੁਰੱਖਿਆ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਸੁਚੇਤ ਦੇਣ ਲਈ ਮੁਹਿੰਮ ਸੁਰੂ ਕੀਤੀ ਹੈ। ਉਨਾਂ ਦੱਸਿਆ ਕਿ ਕਈ ਜਿਲਿਆਂ ਵਿੱਚ ਪੁਲਿਸ ਨੇ ਮੋਬਾਈਲ ਹੈਲਥ ਟੀਮਾਂ ਦਾ ਸਹਿਯੋਗ ਲਿਆ ਹੈ ਅਤੇ ਅਜਿਹੀਆਂ 31 ਟੀਮਾਂ ਮੌਕੇ ‘ਤੇ ਆਰਟੀ-ਪੀਸੀਆਰ ਟੈਸਟ ਕਰਵਾਉਣ ਲਈ ਪੁਲਿਸ ਟੀਮਾਂ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ।ਉਹਨਾਂ ਕਿਹਾ “ਜਲੰਧਰ ਦਿਹਾਤੀ ਅਤੇ ਐਸ.ਬੀ.ਐਸ. ਨਗਰ ਵਿੱਚ ਉਲੰਘਣਾ ਕਰਨ ਵਾਲਿਆਂ ਦੇ ਇੱਕ ਦਿਨ ਵਿੱਚ ਹੀ  ਕ੍ਰਮਵਾਰ  800  ਅਤੇ 154  ਆਰਟੀ-ਪੀਸੀਆਰ ਟੈਸਟ ਕਰਵਾ ਕੇ ਮੋਹਰੀ ਰਹੇ ਹਨ।”ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਲੋਕਾਂ ਦੇ ਕੋਵਿਡ  ਟੈਸਟ ਕਰਵਾਉਣ ਅਤੇ ਚਲਾਨ ਕੱਟਣ ਤੋਂ ਇਲਾਵਾ ਸੂਬੇ ਵਿੱਚ ਉਲੰਘਣਾ ਕਰਨ ਵਾਲਿਆਂ ਖਿਲਾਫ 7 ਐਫ.ਆਈ.ਆਰਜ ਵੀ ਦਰਜ ਕੀਤੀਆਂ ਗਈਆਂ ਹਨ।ਲੋਕਾਂ ਨੂੰ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣ ਕਰਨ ਅਤੇ ਕੇਵਲ ਮਾਸਕ ਪਹਿਨ ਕੇ ਹੀ ਆਪਣੇ ਘਰੋਂ ਨਿੱਕਲਣ ਦੀ ਅਪੀਲ ਕਰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਕੋਵਿਡ ਟੈਸਟਿੰਗ ਅਤੇ ਚਲਾਨ ਮੁਹਿੰਮ ਪੰਜਾਬ ਦੇ ਲੋਕਾਂ ਨੂੰ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਅੱਗੇ ਵੀ ਜਾਰੀ ਰੱਖੀ ਜਾਵੇਗੀ।    

 

Tags: Coronavirus , COVID 19 , Novel Coronavirus , India Fights Corona , Fight Against Corona , Corona Virus Updates , Coronavirus Epidemic , Coronavirus Pandemic , Corona virus threat , Corona Outbreak , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD