Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਵਿਜੈ ਇੰਦਰ ਸਿੰਗਲਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਡੀਆਂ ’ਚ ਕਣਕ ਦੀ ਫ਼ਸਲ ਆਉਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਨ ਦੀ ਕੀਤੀ ਹਦਾਇਤ

ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਲਈ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ: ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ

Web Admin

Web Admin

5 Dariya News

ਸੰਗਰੂਰ , 20 Mar 2021

Last updated on: Mar 20, 2021, 00:00 IST

ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ 10 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਕਣਕ ਦੇ ਖਰੀਦ ਸੀਜ਼ਨ ਸਬੰਧੀ ਸੰਗਰੂਰ ਜ਼ਿਲੇ ਅੰਦਰ ਕੀਤੇ ਜਾ ਰਹੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਲਈ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਂਦੀ ਅਤੇ ਇਸ ਵਾਰ ਵੀ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਵੱਲੋਂ ਮੰਡੀਆਂ ਵਿਚ ਲਿਆਂਦੀ ਗਈ ਸੁੱਕੀ ਫ਼ਸਲ ਨੂੰ ਇੱਕ ਦਿਨ ਦੇ ਅੰਦਰ-ਅੰਦਰ ਖਰੀਦਿਆ ਜਾਵੇ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਜ਼ਿਲਾ ਪੂਰੇ ਪੰਜਾਬ ਵਿਚੋਂ ਕਣਕ ਦੀ ਖਰੀਦ ਵਿਚ ਵੱਡਾ ਹਿੱਸਾ ਪਾਉਦਾ ਹੈ ਅਤੇ ਪਿਛਲੇ ਸੀਜ਼ਨ ਦੌਰਾਨ ਜ਼ਿਲੇ ਦੀਆਂ ਮੰਡੀਆਂ ਵਿਚ 12,11,077 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਸੀ ਜੋ ਕਿ ਇਸ ਵਾਰ ਹੋਰ ਵੀ ਵਧਣ ਦੀ ਸੰਭਾਵਨਾ ਹੈ। ਉਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਵਾਰ ਕਣਕ ਦੀ ਖਰੀਦ ਲਈ ਬਣਾਈਆਂ ਗਈਆਂ 211 ਮੰਡੀਆਂ ਵਿਚ ਹਰ ਤਰਾਂ ਦੀ ਸਹੂਲਤ ਉਪਲਬਧ ਕਰਵਾਈ ਜਾਵੇ ਅਤੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੋੜੀਂਦੇ ਬਾਰਦਾਨੇ ਦਾ ਵੀ ਇੰਤਜ਼ਾਮ ਕਰਕੇ ਰੱਖਿਆ ਜਾਵੇ।

ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਫੜਾਂ ਦੀ ਸਾਫ਼-ਸਫ਼ਾਈ ਤੋਂ ਇਲਾਵਾ ਮੰਡੀਆਂ ਵਿਚ ਲਾਇਟਾਂ, ਸਾਫ਼ ਪੀਣਯੋਗ ਪਾਣੀ ਅਤੇ ਪਖਾਨਿਆਂ ਦਾ ਢੁੱਕਵਾਂ ਪ੍ਰਬੰਧ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਹਰ ਫੜ ’ਤੇ ਮਾਸਕ ਅਤੇ ਸੈਨੇਟਾਇਜ਼ਰ ਦਾ ਪ੍ਰਬੰਧ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਕੋਰੋਨਾਵਾਇਰਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਵੀ ਲਗਾਤਾਰ ਸੁਚੇਤ ਕੀਤਾ ਜਾਵੇ। ਸ਼੍ਰੀ ਸਿੰਗਲਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਫ਼ਸਲ ਪੂਰੀ ਤਰਾਂ ਪੱਕਣ ’ਤੇ ਹੀ ਇਸਦੀ ਵਾਢੀ ਕੀਤੀ ਜਾਵੇ ਅਤੇ ਮੰਡੀਆਂ ’ਚ ਫ਼ਸਲ ਵੇਚਣ ਆਉਣ ਮੌਕੇ ਕੋਰੋਨਾਵਾਇਰਸ ਤੋਂ ਬਚਾਅ ਸਬੰਧੀ ਸਾਰੀਆਂ ਹਦਾਇਤਾਂ ਦੀ ਪਾਲਣਾ ਵੀ ਯਕੀਨੀ ਤੌਰ ’ਤੇ ਕੀਤੀ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ, ਐਸ.ਡੀ.ਐਮ. ਸੰਗਰੂਰ ਯਸ਼ਪਾਲ ਸ਼ਰਮਾ, ਡੀ.ਐਫ.ਐਸ.ਸੀ. ਤਰਵਿੰਦਰ ਸਿੰਘ ਚੋਪੜਾ ਅਤੇ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਕੁਲਵੰਤ ਰਾਏ ਸਿੰਗਲਾ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD