Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਰਿੰਦਰ ਸਿੰਘ ਦੇ ਦਾਅਵੇ ਝੂਠ ਦਾ ਪੁਲੰਦਾ : ਦੁਸ਼ਿਅੰਤ ਗੌਤਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਸਾਲਾਂ ਦੀ ਪ੍ਰਾਪਤੀਆਂ ਦਸਦਿਆਂ ਵੱਡੇ ਚੋਣ ਵਾਅਦੇ ਅੱਖੋਂ ਪਰੋਖੇ ਕੀਤੇ

5 Dariya News

ਚੰਡੀਗੜ , 21 Mar 2021

Last updated on: Mar 21, 2021, 00:00 IST

ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਇਨਚਾਰਜ਼ ਦੁਸ਼ਿਅੰਤ ਗੌਤਮ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਪਰ ਆਪਣੀ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਦਸਦਿਆਂ ਵੱਡੇ ਮਾਲੀ ਚੋਣ ਵਾਅਦਿਆਂ ਨੂੰ ਨਜ਼ਰ ਅੰਦਾਜ ਕਰਨ ਦਾ ਇਲਜਾਮ ਲਾਇਆ ਹੈ। ਪੰਜਾਬ ਭਾਜਪਾ ਦੀ ਦੋ ਦਿਨਾਂ ਦੀ ਸੂਬਾ ਕਾਰਜਕਾਰਨੀ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੌਤਮ ਨੇ ਮੁੱਖ ਮੰਤਰੀ ਦੇ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਦਸਦਿਆਂ ਇਸ ਦੀ ਕਰੜੀ ਨੁਕਤਾਚੀਨੀ ਕੀਤੀ ਏੇ।ਸ਼੍ਰੀ ਗੌਤਮ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸੁਆਲ ਕੀਤਾ ਕਿ ਉਨਾਂ ਨੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਆਰਥਿਕ ਫਾਇਦਾ ਦੇਣ ਵਾਲੇ ਚੋਣ ਵਾਅਦਿਆਂ ਬਾਰੇ ਚੁੱਪ ਵੱਟੀ ਰੱਖੀ। ਮੁੱਖ ਮੰਤਰੀ ਦੀ ਕੇਂਦਰ ਵੱਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਬਾਰੇ ਕੀਤੀ ਟਿੱਪਣੀ, ‘ਤੁਸੀਂ ਹੋਰ ਕਿੰਨੇ ਕਿਸਾਨਾਂ ਨੂੰ ਮਾਰਨਾ ਚਾਹੁੰਦੇ ਹੋ’ ਉਪਰ ਸ਼੍ਰੀ ਗੌਤਮ ਨੇ ਕਿਹਾ ਕਿ ਇਹ ਕਿੰਨੀ ਸਿਤਮ ਜ਼ਰੀਫੀ ਹੈ ਕਿ ਅਜਿਹਾ ਬਿਆਨ ਉਸ ਵਿਅਕਤੀ ਵੱਲੋਂ ਦਿੱਤਾ ਜਾ ਰਿਹਾ ਹੈ, ਜਿਨਾਂ ਦੇ ਕਾਰਜਕਾਲ ਦੌਰਾਨ 1232 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਸਿਆਸੀ ਮੁਫਾਦ ਲਈ ਕਿਸਾਨਾਂ ਦੇ ਅੰਦੋਲਨ ਨੂੰ ਉਕਸਾ ਰਹੇ ਹਨ, ਜਿਸ ਕਾਰਨ ਪੰਜਾਬ ਵਿਚ ਸਾਰੇ ਕਾਰੋਬਾਰ ਬੰਦ ਹੋਣ ਦੀ ਕਗਾਰ ’ਤੇ ਹਨ।ਕੈਪਟਨ ਅਮਰਿੰਦਰ ਸਿੰਘ ਦੇ ਇਸ ਦਾਅਵੇ ਕਿ ਉਨਾਂ ਨੇ ਕਦੇ ਵੀ ਪੰਜਾਬ ਵਿੱਚੋਂ ਪੂਰੀ ਤਰਾਂ ਡਰੱਗ ਮਾਫੀਆਂ ਖਤਮ ਕਰਨ ਦੀ ਗੱਲ ਨਹੀਂ ਕੀਤੀ, ਉਪਰ ਪ੍ਰਤੀਕਰਮ ਜ਼ਾਹਿਰ ਕਰਦਿਆਂ ਸ਼੍ਰੀ ਗੌਤਮ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਚੋਣ ਮੈਨੀਫੇਸਟੋ ਵਿਚ ਸਪੱਸ਼ ਸ਼ਬਦਾਂ ਵਿਚ ਇਸ ਦਾ ਜ਼ਿਕਰ ਹੈ ਕਿ ‘ਕਾਂਗਰਸ ਸਰਕਾਰ ਚਾਰ ਹਫਤਿਆਂ ਵਿਚ ਨਸ਼ਾਖੋਰੀ ਅਤੇ ਨਸ਼ਿਆਂ ਦੀ ਸਮਗਿਗ ਖਤਮ ਕਰ ਦਿੱਤੀ ਜਾਵੇਗੀ।’

ਭਾਰਤੀ ਜਨਤਾ ਪਾਰਟੀ ਆਗੂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨੁਸੂਚਿਤ ਜਾਤੀਆਂ ਨੂੰ ਨਜ਼ਰ ਅੰਦਾਜ ਕਰਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਪੋਸਟ ਮੈਟਿ੍ਰਕ ਵਜੀਫਿਆਂ ਸਮੇਤ ਬਹੁਤ ਸਾਰੇ ਮੁਦਿਆਂ ਜਿਵੇਂ ਸਾਰੇ ਬੇਘਰਿਆਂ ਨੂੰ ਮਕਾਨ ਦੇਣ ਵਰਗੇ ਵਾਅਦਿਆਂ ਪ੍ਰਤੀ ਬਿਲਕੁਲ ਅੱਖਾਂ ਬੰਦ ਕੀਤੀਆਂ ਹੋਈਆਂ ਹਨ।ਸ਼੍ਰੀ ਗੌਤਮ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬੜੀ ਚਲਾਕੀ ਨਾਲ ਸਰਕਾਰ ਦੀ ਅਸਫਲਤਾ ਦਾ ਕੋਵਿਡ ਕਾਰਨ ਆਈ ਆਰਥਿਕ ਮੰਦਹਾਲੀ ਦੱਸਿਆ ਹੈ ਜਦ ਕਿ ਕੋਵਿਡ ਮਹਾਮਾਰੀ ਉਨਾਂ ਦੇ ਕਾਰਜਕਾਲ ਦੇ ਚੌਥੇ ਸਾਲ ਵਿਚ ਆਈ ਹੈ। ਉਨਾਂ ਸੁਆਲ ਕੀਤਾ ਕਿ ਕਾਂਗਰਸ ਸਰਕਾਰ ਸੂਬੇ ’ਚ ਤਿੰਨ ਸਾਲ ਕੀ ਕਰਦੀ ਰਹੀ ਹੈ?ਉਨਾਂ ਕਿਹਾ ਕਿ ਤਿਰੰਗੇ ਦੇ ਅਪਮਾਨ ਸਬੰਧੀ ਕੇਸ ਵਿਚ ਦਿੱਲੀ ਪੁਲਿਸ ਨੂੰ ਲੋੜੀਂਦੇ ਲੱਖਾ ਸਿਧਾਣਾ ਨੇ ਪੰਜਾਬ ਦੇ ਮਹਿਰਾਜ ਪਿੰਡ ਵਿਚ ਰੈਲੀ ਨੂੰ ਸੰਬੋਧਨ ਕੀਤਾ, ਪਰ ਪੰਜਾਬ ਪੁਲਿਸ ਨੇ ਉਸ ਨੂੰ ਗਿ੍ਰਫਤਾਰ ਨਹੀਂ ਕੀਤਾ। ਸ਼੍ਰੀ ਗੌਤਮ ਨੇ ਕਿਹਾ ਕਿ ਮੁੱਖ ਮੰਤਰੀ ਕਹਿ ਰਹੇ ਹਨ ਕਿ ਉਨਾਂ ਦੇ ਸੂਬੇ ਵਿਚ ਪੁਲੀਸ ਚੰਗਾ ਕੰਮ ਕਰ ਰਹੀ ਹੈ।ਮੁੱਖ ਮੰਤਰੀ ਦੀ ਇਸ ਟਿੱਪਣੀ ਕਿ ਈ ਵੀ ਐਮ ਦਾ ਵਿਰੋਧ ਕਰਨ ਵਾਲੇ ਉਹ ਪਹਿਲੇ ਵਿਅਕਤੀ ਹਨ, ਬਾਰੇ ਸ਼੍ਰੀ ਗੌਤਮ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ, 2019 ਦੀਆਂ ਲੋਕ ਸਭਾ ਚੋਣਾਂ ਅਤੇ ਹੁਣ ਮਿਉਂਸਪਲ ਚੋਣਾਂ ਜਿੱਤਣ ਮੱਗਰੋਂ ਇਹ ਸਾਫ ਜ਼ਾਹਿਰ ਹੁੰਦਾ ਹੈ ਕਿ ਈਵੀਐਮ ਦੀ ਵਿਸ਼ਵਾਸਯੋਗਤਾ ਉਪਰ ਸੁਆਲ ਕਰ ਕੇ ਮੁੱਖ ਮੰਤਰੀ ਉਨਾਂ ਦੀ ਆਪਣੀ ਪਾਰਟੀ ਦੀ ਜਿੱਤ ਉਪਰ ਪ੍ਰਸ਼ਨ ਚਿੰਨ ਲਗਾ ਰਹੇ ਹਨ। ਉਨਾਂ ਹਿਕਾ ਕਿ ਅਸਲ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਆਪਣੀ ਪਾਰਟੀ ਦੀ ਹਾਰ ਨਜ਼ਰ ਆ ਰਹੀ ਹੈ।

 

Tags: BJP National , Bharatiya Janata Party , BJP , Dushyant Gautam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD