Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲਿਸ ਕਮਿਸ਼ਨਰ ਵਲੋਂ ਪੀ.ਓ. ਖਿਲਾਫ਼ ਸ਼ਖਤੀ ਕਰਨ ਅਤੇ ਉਨਾਂ ਦੀਆਂ ਜਾਇਦਾਂਦਾਂ ਨੂੰ ਜਲਦ ਅਟੈਚ ਕਰਨ ਦੀਆਂ ਹਦਾਇਤਾਂ

ਅਣ-ਸੁਲਝੇ ਕੇਸਾਂ ਨੂੰ ਸੁਲਝਾਉਣ ਅਤੇ ਜਾਂਚ ਪੜਤਾਲ ਪੂਰੀ ਕਰਨਾ ਵੀ ਕੀਤਾ ਲਾਜ਼ਮੀ

Web Admin

Web Admin

5 Dariya News

ਜਲੰਧਰ , 21 Mar 2021

Last updated on: Mar 21, 2021, 00:00 IST

ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਅਧਿਕਾਰੀਆ ਨੂੰ ਆਦੇਸ਼ ਦਿੱਤੇ ਕਿ ਅਪਰਾਧੀਆਂ ਅਤੇ ਪੀ.ਓ. ਖਿਲਾਫ਼ ਸਖ਼ਤ ਮੁਹਿੰਮ ਚਲਾਈ ਜਾਵੇ ਅਤੇ ਜੇਕਰ ਕਿਸੇ ਵੀ ਪੁਲਿਸ ਅਫ਼ਸਰ ਦੇ ਅਧਿਕਾਰ ਖੇਤਰ ਵਿੱਚ ਕੋਈ ਅਪਰਾਧ ਹੁੰਦਾ ਹੈ ਤਾਂ ਉਸ ਲਈ ਉਹ ਜਿੰਮੇਵਾਰ ਹੋਣਗੇ।ਪੁਲਿਸ ਕਮਿਸ਼ਨਰ ਵਲੋਂ ਇਹ ਹਦਾਇਤਾਂ ਅੱਜ ਪੁਲਿਸ ਲਾਈਨ ਵਿਖੇ ਅਪਰਾਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪੁਲਿਸ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਸਹਾਇਕ ਕਮਿਸ਼ਨਰ ਪੁਲਿਸ ਅਤੇ ਸਮੂਹ ਐਸ.ਐਚ.ਓਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਾਰੀ ਕੀਤੀਆਂ ਗਈਆਂ।ਸ੍ਰੀ ਭੁੱਲਰ ਨੇ ਅਧਿਕਾਰੀਆ ਨੂੰ ਕਿਹਾ ਕਿ ਅਪਰਾਧੀ ਬਿਰਤੀ ਦੇ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਐਟਚ ਕਰਨ ਲਈ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇ। ਉਨ੍ਹਾਂ ਦੁਹਰਾਇਆ ਕਿ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਅਣਸੁਲਝੇ ਕੇਸਾਂ ਨੂੰ ਨਿਸ਼ਚਿਤ ਸਮੇਂ ਵਿੱਚ ਜਲਦ ਤੋਂ ਜਲਦ ਸੁਲਝਾਇਆ ਜਾਵੇ ਅਤੇ ਜਾਂਚ- ਪੜਤਾਲ ਅਧੀਨ ਚੱਲ ਰਹੇ ਕੇਸਾਂ ਦੀ ਪੜਤਾਲ ਮੁਕੰਮਲ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬਕਾਇਆ ਕੇਸਾਂ ਵਿੱਚ ਜਾਂਚ ਪੜਤਾਲ ਮੁਕੰਮਲ ਕਰਕੇ ਚਾਰਜ ਸ਼ੀਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਇਨਸ਼ਾਫ ਦੁਆਇਆ ਜਾ ਸਕੇ।ਪੁਲਿਸ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਗੈਂਗਸਟਰਾਂ ਅਤੇ ਨਸ਼ਾ ਸਮੱਗਲਰਾਂ ਵਲੋਂ ਕੀਤੀਆਂ ਜਾਣ ਵਾਲੀਆਂ ਸਮਾਜ ਵਿਰੋਧੀ ਗਤੀਵਿਧੀਆਂ ਖਿਲਾਫ਼ ਸ਼ਖਤੀ ਵਰਤੀ ਜਾਵੇ ਤਾਂ ਜੋ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।

ਪੁਲਿਸ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਸ਼ਪਸ਼ਟ ਹਦਾਇਤਾਂ ਕੀਤੀਆਂ ਕਿ ਉਨਾਂ ਨਾਲ ਸਬੰਧਿਤ ਅਧਿਕਾਰ ਖੇਤਰ ਜੁਰਮ ਮੁਕਤ ਹੋਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ 24 ਘੰਟੇ ਫੀਲਡ ਦੌਰਿਆਂ ਨੂੰ ਵਧਾਇਆ ਜਾਵੇ। ਉਨ੍ਹਾਂ ਸਾਰੇ ਪੁਲਿਸ ਅਧਿਕਾਰੀਆ ਨੂੰ ਕਿਹਾ ਕਿ ਯੋਜਨਾਬੱਧ ਅਤੇ ਡੁੰਘਾਈ ਨਾਲ ਆਪਣੇ ਅਧਿਕਾਰ ਖੇਤਰਾਂ ਵਿੱਚ ਦੌਰਿਆਂ ਨੂੰ ਯਕੀਨੀ ਬਣਾਇਆ ਜਾਵੇ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਹਰੇਕ ਪੁਲਿਸ ਅਧਿਕਾਰੀ ਨੂੰ ਦੋਸ਼ੀਆਂ ਸਬੰਧੀ ਸਹੀ ਜਾਣਕਾਰੀ ਟਿਪਸ 'ਤੇ ਹੋਣੀ ਚਾਹੀਦੀ ਹੈ ਕਿ ਉਹ ਜੇਲ੍ਹ ਵਿੱਚ ਹਨ ਜਾਂ ਜ਼ਮਾਨਤ/ਪੈਰੋਲ 'ਤੇ ਬਾਹਰ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਅਪਰਾਧ ਕਰਨ ਦੇ ਆਦੀ ਦੋਸ਼ੀਆਂ ਦੀਆਂ ਗਤੀਵਿਧੀਆਂ 'ਤੇ ਬਾਰੀਕੀ ਨਾਲ ਨਿਗਰਾਨੀ ਕਰਨ ਅਤੇ ਉਨ੍ਹਾਂ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।ਪੁਲਿਸ ਕਮਿਸ਼ਨਰ ਨੇ ਸੂਬਾ ਸਰਕਾਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਸ੍ਰੀ ਦਿਨਕਰ ਗੁਪਤਾ ਵਲੋਂ ਸੂਬੇ ਨੂੰ ਜੁਰਮ ਮੁਕਤ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੁਲਿਸ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਇਸ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਾ ਕੀਤਾ ਜਾਵੇਗਾ।ਪੁਲਿਸ ਕਮਿਸ਼ਨਰ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਇਕ ਵਾਰ ਫਿਰ ਸਪਸ਼ਟ ਦੱਸਿਆ ਕਿ ਕਿਸੇ ਵੀ ਪੱਧਰ ਦਾ ਅਧਿਕਾਰੀ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਜੁਰਮਾਂ ਲਈ ਜਿੰਮੇਵਾਰ ਠਹਿਰਾਇਆ ਜਾਵੇਗਾ। ਉਨ੍ਹਾਂ ਜੀ.ਓ ਰੈਂਕ ਦੇ ਅਧਿਾਕਰੀਆਂ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਰੋਜ਼ਾਨਾ ਸ਼ਾਮ ਨੂੰ ਅਪਰਾਧੀਆਂ ਖਿਲਾਫ਼ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਸੌਂਪਣਗੇ। ਉਨ੍ਹਾਂ ਪੁਲਿਸ ਅਧਿਕਾਰੀਆ ਨੂੰ ਕਿਹਾ ਕਿ ਲੋਕਾਂ ਦੀ ਵਿਸ਼ਵਾਸ ਬਹਾਲੀ ਨੂੰ ਯਕੀਨੀ ਬਣਾਉਣ ਲਈ ਆਪਣੇ- ਆਪਣੇ ਅਧਿਕਾਰ ਖੇਤਰਾਂ ਵਿੱਚ ਫੀਲਡ ਦੇ ਦੌਰਿਆਂ ਨੂੰ ਯਕੀਨੀ ਬਣਾਉਣ।ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਅਰੁਣ ਸੈਣੀ, ਨਰੇਸ਼ ਕੁਮਾਰ ਡੋਗਰਾ, ਏ.ਸੀ.ਪੀ. ਵਿਮਲਕਾਂਤ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Commissioner of Police Jalandhar , Gurpreet Singh Bhullar , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD