Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਵਧਾਈ ਸਖ਼ਤੀ

ਆਈਟੀਆਈ ਚੌਕ ਵਿਖੇ ਮਾਸਕ ਨਾ ਪਹਿਨਣ ਵਾਲੇ ਵਾਹਨ ਚਾਲਕਾਂ ਦੇ ਕੱਟੇ ਚਲਾਨ, 200 ਵਿਅਕਤੀਆਂ ਦੀ ਸੈਂਪਲਿੰਗ

Web Admin

Web Admin

5 Dariya News

‌ਬਰਨਾਲਾ , 21 Mar 2021

Last updated on: Mar 21, 2021, 00:00 IST

ਜ਼ਿਲ੍ਹਾ ਪ੍ਰਸ਼ਾਸ਼ਨ ਕੋਰੋਨਾ ਦੀ ਮਹਾਂਮਾਰੀ ਤੋਂ ਬਚਾਅ ਲਈ ਆਮ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਰਾਹੀਂ ਜਿੱਥੇ ਜਾਗਰੂਕ ਕਰ ਰਿਹਾ ਹੈ, ਉੱਥੇ ਸਖ਼ਤੀ ਵੀ ਕੀਤੀ ਜਾ ਰਹੀ ਹੈ।ਇਸੇ ਤਹਿਤ ਹੀ ਸਥਾਨਕ ਆਈ.ਟੀ.ਆਈ. ਚੌਂਕ ਵਿਖੇ ਡਿਪਟੀ ਕਮਿਸ਼ਨਰ, ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਪੁਲਿਸ ਮੁਖੀ ਸ਼੍ਰੀ ਸੰਦੀਪ ਗੋਇਲ ਅਤੇ ਸਿਵਲ ਸਰਜਨ ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਅਤੇ ਸਿਹਤ ਵਿਭਾਗ ਵੱਲੋਂ 20 ਮਾਰਚ ਨੂੰ ਵਿਸ਼ੇਸ਼ ਨਾਕਾ ਅਤੇ ਕੈਂਪ ਲਗਾਇਆ ਗਿਆ।ਇਸ ਕੈਂਪ ਅਤੇ ਨਾਕੇ ਦੌਰਾਨ ਲੋਕਾਂ ਨੂੰ ਜਿੱਥੇ ਕੋਰੋਨਾ ਮਹਾਂਮਾਰੀ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ, ਉਥੇ ਮਾਸਕ ਨਾ ਪਾਉਣ 'ਤੇ ਚਲਾਨ ਵੀ ਕੀਤੇ ਗਏ ਅਤੇ ਕੋਰੋਨਾ ਸੈਂਪਲਿੰਗ ਵੀ ਕੀਤੀ ਗਈ।ਇਸੇ ਤਰ੍ਹਾਂ ਹੀ ਸਿਹਤ ਵਿਭਾਗ ਵੱਲੋਂ ਕੋਰੋਨਾ ਤੋਂ ਬਚਾਅ ਬਾਰੇ ਵੱਖ-ਵੱਖ ਤਰੀਕਿਆਂ ਰਾਹੀਂ ਜਾਗਰੂਕ ਕੀਤਾ ਗਿਆ ਅਤੇ ਕੋਰੋਨਾ ਇਹਤਿਆਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਕਰੀਬ 200 ਵਿਅਕਤੀਆਂ ਦੀ ਸੈਂਪਲਿੰਗ ਕੀਤੀ ਗਈ।ਸਿਵਲ ਸਰਜਨ, ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵੈਕਸੀਨੇਸ਼ਨ ਮੁਹਿੰਮ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ 20 ਮਾਰਚ ਤੱਕ 6531 ਖ਼ੁਰਾਕਾਂ ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 3836 ਹੈਲਥਕੇਅਰ ਵਰਕਰ ਅਤੇ ਫਰੰਟਲਾਈਨ ਵਰਕਰਾਂ, 45 ਤੋਂ 59 ਸਾਲ ਤੱਕ ਦੀ ਉਮਰ ਵਾਲਿਆਂ ਨੂੰ 343 ਅਤੇ 60 ਸਾਲ ਦੀ ਉਮਰ ਤੋਂ ਵੱਧ ਦੇ ਵਿਅਕਤੀਆਂ ਨੂੰ  2352 ਖ਼ੁਰਾਕਾਂ ਵੈਕਸੀਨ ਲਾਈ ਜਾ ਚੁੱਕੀ ਹੈ।ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਆਈਟੀਆਈ ਚੌਕ ਵਿਖੇ ਕੈਂਪ ਦੌਰਾਨ ਰਾਹਗੀਰਾਂ ਨੂੰ  ਕੋਰੋਨਾ ਇਹਤਿਆਤ ਵਰਤਣ ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਜ਼ਿਲ੍ਹੇ ਵਿਚ ਕੋਰੋਨਾ ਦੇ ਕੇਸ ਹੋਰ ਨਾ ਵਧਣ ।ਪੁਲਿਸ ਅਤੇ ਸਿਹਤ ਅਧਿਕਾਰੀਆਂ ਨੇ ਦੱਸਿਆਂ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਦੌਰਾਨ ਵੀ ਜਾਰੀ ਰਹੇਗੀ। ਇਸ ਮੌਕੇ ਪੁਲਿਸ ਵਿਭਾਗ ਤੋਂ ਲਖਵੀਰ ਸਿੰਘ ਡੀ.ਐਸ.ਪੀ, ਰਛਪਾਲ ਸਿੰਘ ਡੀ.ਐਸ.ਪੀ, ਸ਼ਵਿੰਦਰ ਸਿੰਘ ਐਸ.ਐਸ.ਓ, ਗੁਰਮੇਲ ਸਿੰਘ ਐਸ.ਆਈ ਅਤੇ ਸਿਹਤ ਵਿਭਾਗ ਤੋਂ ਜ਼ਿਲ੍ਹਾ ਟੀਕਾਕਰਨ ਅਫਸਰ ਰਾਜਿੰਦਰ ਸਿੰਗਲਾ, ਡਾ. ਰਾਹੁਲ ਜਿੰਦਲ, ਸਿਹਤ ਕਰਮਚਾਰੀ ਰੱਜਤ ਅਤੇ ਮਨਦੀਪ ਸਿੰਘ ਆਦਿ ਹਾਜ਼ਰ ਸਨ।

 

Tags: Coronavirus , COVID 19 , Novel Coronavirus , India Fights Corona , Fight Against Corona , Corona Virus Updates , Coronavirus Epidemic , Coronavirus Pandemic , Corona virus threat , Corona Outbreak , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD