Saturday, 18 May 2024

 

 

ਖ਼ਾਸ ਖਬਰਾਂ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ

 

ਬਾਬਾ ਅਲਖ ਗਿਰ ਜੀ ਦੀ ਯਾਦ ਵਿਚ ਪਿੰਡ ਖੁੜੰਜ ਵਿਖੇ ਹੋਇਆ 19ਵਾਂ ਯਾਦਗਾਰੀ ਮੇਲਾ

Web Admin

Web Admin

5 Dariya News

ਜਲਾਲਾਬਾਦ , 22 Mar 2021

ਬਾਬਾ ਅਲਖ ਗਿਰ ਜੀ ਦੀ ਯਾਦ ਵਿਚ 19ਵਾਂ ਯਾਦਗਾਰੀ ਮੇਲਾ ਪਿੰਡ ਖੁੜੰਜ ਵਿਖੇ ਹੋਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜਲਾਲਾਬਾਦ ਦੇ ਵਿਧਾਇਕ ਸ੍ਰੀ ਰਮਿੰਦਰ ਆਵਲਾ ਪੁੱਜੇ ਜਦ ਕਿ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਵੀ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ। ਇਸ ਮੌਕੇ ਪਿੰਡ ਦੇ ਨੰਬਰਦਾਰ ਅਤੇ ਸਾਬਕਾ ਸਰਪੰਚ ਸ. ਗੁਰਲਾਲ ਸਿੰਘ ਸੰਧੂ ਨੇ ਸਭ ਨੂੰ ਜੀ ਆਇਆ ਨੂੰ ਆਖਿਆ।ਇਸ ਮੌਕੇ ਬੋਲਦਿਆਂ ਵਿਧਾਇਕ ਸ. ਰਮਿੰਦਰ ਸਿੰਘ ਆਵਲਾ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਖੇਡਾਂ ਨੂੰ ਉਤਸਾਹਿਤ ਕਰਨ ਲਈ ਪਿੰਡਾਂ ਵਿਚ ਵੱਡੇ ਪੱਧਰ `ਤੇ ਸਟੇਡੀਅਮ ਬਣਾ ਰਹੀ ਹੈ। ਉਨ੍ਹਾਂ ਨੇ ਪਿੰਡ ਵਿਚ ਨਵੇਂ ਬਣੇ ਸਟੇਡੀਅਮ ਦਾ ਉਦਘਾਟਨ ਵੀ ਕੀਤਾ। ਇਹ ਸਟੇਡੀਅਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਪਿਤਾ ਅਤੇ ਪਿੰਡ ਦੇ ਨੰਬਰਦਾਰ ਸ. ਗੁਰਲਾਲ ਸਿੰਘ ਸੰਧੂ ਨੇ ਅੱਗੇ ਹੋ ਕੇ ਬਣਵਾਇਆ ਹੈ।ਵਿਧਾਇਕ ਸ. ਰਮਿੰਦਰ ਸਿੰਘ ਆਵਲਾ ਨੇ ਇਸ ਮੌਕੇ 51 ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ।ਇਸ ਮੌਕੇ ਸ. ਗੁਰਲਾਲ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਟੇਡੀਅਮ ਬਣਨ ਨਾਲ ਖਿਡਾਰੀਆਂ ਨੂੰ ਖੇਡਾਂ ਖੇਡਣੀਆਂ ਹੋਰ ਸੁਖਾਲੀਆਂ ਹੋ ਜਾਣਗੀਆਂ ਤੇ ਖਿਡਾਰੀ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਜ਼ਿਆਦਾ ਧਿਆਨ ਦੇ ਸਕਣਗੇ।ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਤੋਂ ਇਲਾਵਾ ਚੇਅਰਮੈਨ ਸੁਖਵਿੰਦਰ ਸਿੰਘ ਕਾਕਾ ਕੰਬੋਜ਼, ਚੇਅਰਮੈਨ ਸੁਖਵੰਤ ਸਿੰਘ ਬਰਾੜ, ਸ੍ਰੀ ਰੰਜਮ ਕਾਮਰਾ, ਸ੍ਰੀ ਰੂਬੀ ਗਿੱਲ, ਚੇਅਰਮੈਨ ਮਾਰਕਿਟ ਕਮੇਟੀ ਰਾਜ ਬਖਸ਼, ਚੇਅਰਮੈਨ ਲੈਂਡ ਮਾਰਗੇਜ਼ ਬੈਂਕ ਡਾ. ਸ਼ੰਟੀ ਕਪੂਰ, ਬਲਾਕ ਸੰਮਤੀ ਚੇਅਰਮੈਨ ਜਲਾਲਾਬਾਦ ਰਤਨ ਸਿੰਘ, ਰਾਜਦੀਪ ਕੌਰ, ਗੁਰਪ੍ਰੀਤ ਸਿੰਘ ਵਿਰਕ, ਸੁਭਾਸ਼ ਚੰਦਰ, ਨਿਰਮਲ ਸਿੰਘ, ਰਾਜੇਸ਼ ਜਾਖੜ, ਸ਼ਲਿੰਦਰ ਜਾਖੜ, ਬਲਕਾਰ ਜ਼ੋਸਨ ਚੇਅਰਮੈਨ ਕੰਬੋਜ਼ ਭਲਾਈ ਬੋਰਡ ਵੀ ਹਾਜ਼ਰ ਸਨ।

ਇਸ ਤੋਂ ਪਹਿਲਾਂ ਪੰਜਾਬੀ ਕਲਾਕਾਰ ਪੰਮਾ ਜੱਟ, ਬਾਈ ਭੋਲਾ ਯਮਲਾ, ਪ੍ਰੀਤੀ ਮਾਨ ਨੇ ਸਭਿਆਚਾਰਕ ਪ੍ਰੋਗਰਾਮ ਕਲਚਰ ਡਾਇਰੈਕਟਰ ਸ਼ੌਂਕੀ ਕੰਬੋਜ਼ ਦੀ ਅਗਵਾਈ ਵਿਚ ਪੇਸ਼ ਕੀਤਾ।ਇਸ ਮੌਕੇ ਕਬੱਡੀ ਦੇ ਮੈਚ ਕਰਵਾਏ ਗਏ ਜਿਸ ਦੇ ਫਾਈਨ ਮੈਚ ਘਾਘਾਂ ਦੀ ਟੀਮ ਨੇ ਖਾਰਾ ਦੀ ਟੀਮ ਨੂੰ ਹਰਾਇਆ। ਜੇਤੂ ਟੀਮ ਨੂੰ 31 ਹਜ਼ਾਰ ਰੁਪਏ ਅਤੇ ਉਪ ਜੇਤੂ ਨੂੰ 21 ਹਜਾਰ ਰੁਪਏ ਦਾ ਇਨਾਮ ਦਿੱਤਾ ਗਿਆ। ਬੈਸਟ ਰੇਡਰ ਟੀਮ ਯੋਧਾ ਅਤੇ ਬੈਸਟ ਜਾਫੀ ਭਾਗਉ ਘਾਘਾ ਬਣਿਆ। ਕੂੜੀਆਂ ਦੇ ਮੁਕਾਬਲੇ ਵਿਚ ਲੈਂਡ ਮਾਰਕ ਕਲਬ ਮਹਿਣਾ ਨੇ ਹਰਮਨ ਕਲਬ ਅਮ੍ਰਿਤਸਰ ਨੂੰ ਹਰਾਇਆ।ਇਸ ਮੌਕੇ ਨਗਰ ਨਿਵਾਸੀਆਂ ਸਰਪੰਚ ਅਮਰਿੰਦਰ ਸਿੰਘ, ਜਗਸੀਰ ਸਿੰਘ (ਪੱਪੂ), ਮਗਲ ਸਿੰਘ ਬਰਾੜ, ਜੰਗੀਰ ਸਿੰਘ ਗਿੱਲ, ਸ਼ਿਵਦੇਵ ਵਿਰਕ, ਗਿਆਨ ਚੰਦ, ਗੁਰਪ੍ਰੀਤ ਸਿੰਘ, ਰਾਜਪ੍ਰੀਤ ਸਿੰਘ ਜ਼ਸਪਾਲ ਸਿੰਘ ਪੰਚ ਤੋਂ ਇਲਾਵਾ ਹੋਰ ਮੈਂਬਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।

 

Tags: Davinder Singh Ghubaya , Fazilka , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD