Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਪੀ.ਐੱਚ.ਸੀ. ਭੁੱਲਰ ਵਿਖੇ ਮੈਡੀਕਲ ਅਫ਼ਸਰਾਂ ਤੇ ਸਿਹਤ ਅਮਲੇ ਨਾਲ ਕੋਵਿਡ-19 ਸਬੰਧੀ ਕੀਤੀ ਅਹਿਮ ਮੀਟਿੰਗ

ਕੋਵਿਡ-19 ਵੈਕਸੀਨੇਸ਼ਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

Web Admin

Web Admin

5 Dariya News

ਬਟਾਲਾ , 22 Mar 2021

Last updated on: Mar 22, 2021, 00:00 IST

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਅੱਜ ਪੀ.ਐੱਚ.ਸੀ. ਭੁੱਲਰ ਵਿਖੇ ਡਾਕਟਰਾਂ ਅਤੇ ਸਿਹਤ ਅਮਲੇ ਨਾਲ ਇੱਕ ਅਹਿਮ ਮੀਟਿੰਗ ਕਰਕੇ ਕੋਵਿਡ-19 ਤੋਂ ਬਚਾਅ ਲਈ ਚੱਲ ਰਹੇ ਟੀਕਾਕਰਨ ਅਭਿਆਨ ਦਾ ਜਾਇਜਾ ਲਿਆ। ਮੀਟਿੰਗ ਦੌਰਾਨ ਸ. ਚੀਮਾ ਨੇ ਐੱਸ.ਐੱਮ.ਓ. ਭੁੱਲਰ ਨੂੰ ਹਦਾਇਤ ਕੀਤੀ ਕਿ ਕੋਵਿਡ-19 ਵੈਕਸੀਨੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਨਾਲ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਦੀਆਂ ਸਾਵਧਾਨੀਆਂ ਪ੍ਰਤੀ ਵੀ ਜਾਗਰੂਕ ਕੀਤਾ ਜਾਵੇ।ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਪੀ.ਐੱਚ.ਸੀ. ਭੁੱਲਰ ਦੇ ਅਧੀਨ 160 ਪਿੰਡ ਆਉਂਦੇ ਹਨ ਅਤੇ ਇਸ ਤੋਂ ਇਲਾਵਾ ਭੁੱਲਰ ਦੇ ਅਧੀਨ 4 ਮਿੰਨੀ ਪ੍ਰਾਇਮਰੀ ਹੈਲਥ ਸੈਂਟਰ, 1 ਰੂਰਲ ਹਸਪਤਾਲ ਅਤੇ 30 ਹੈਲਥ ਐਂਡ ਵੈੱਲਨੈਸ ਸੈਂਟਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਪਿੰਡਾਂ ਅਤੇ ਸਿਹਤ ਕੇਂਦਰਾਂ ਵਿੱਚ ਪੂਰੀ ਤਨਦੇਹੀ ਨਾਲ ਕੋਵਿਡ-19 ਨੂੰ ਕਾਬੂ ਹੇਠ ਕਰਨ ਲਈ ਕੰਮ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਸ. ਚੀਮਾ ਨੇ ਕਿਹਾ ਕਿ ਜਿਵੇਂ ਸਿਹਤ ਕਰਮੀਆਂ ਨੇ ਬੀਤੇ ਸਮੇਂ ਵਿੱਚ ਮਿਸਾਲੀ ਕੰਮ ਕਰਕੇ ਕੋਰੋਨਾ ਉੱਪਰ ਕਾਬੂ ਪਾਇਆ ਸੀ ਓਸੇ ਜਜਬੇ ਤੇ ਹਿੰਮਤ ਨਾਲ ਇੱਕ ਵਾਰ ਫਿਰ ਕੰਮ ਕਰਨ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਰੋਨਾ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਸਬੰਧੀ ਹਸਪਤਾਲਾਂ ਵਿੱਚ ਲੋਂੜੀਂਦੇ ਸਮਾਨ ਅਤੇ ਦਵਾਈਆਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਚੇਅਰਮੈਨ ਸ. ਚੀਮਾ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਤਾਂ ਜੋ ਇਸ ਬਿਮਾਰੀ ਦੇ ਪਸਾਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਜਰੂਰ ਲਗਾਇਆ ਜਾਵੇ, ਘੱਟੋ-ਘੱਟ ਛੇ ਫੁੱਟ ਦੀ ਸਮਾਜਿਕ ਦੂਰੀ ਰੱਖੀ ਜਾਵੇ ਅਤੇ ਆਪਣੇ ਹੱਥਾਂ ਨੂੰ ਬਾਰ-ਬਾਰ ਸਾਬਣ ਨਾਲ ਧੋਤਾ ਜਾਵੇ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਕੇ ਇਸ ਮਹਾਂਮਾਰੀ ਤੋਂ ਅਸਾਨੀ ਨਾਲ ਬਚਿਆ ਜਾ ਸਕਦਾ ਹੈ।

 

Tags: Amardeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD