Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿਸਵਾਂ ਕਮਿਊਨਿਟੀ ਰਿਜ਼ਰਵ ਵਿਖੇ ਸਫ਼ਾਈ ਮੁਹਿੰਮ ਨਾਲ ਵਿਸ਼ਵ ਜਲ ਦਿਵਸ ਮਨਾਇਆ

Web Admin

Web Admin

5 Dariya News

ਮੋਹਾਲੀ , 22 Mar 2021

Last updated on: Mar 22, 2021, 00:00 IST

ਵਿਸ਼ਵ ਜਲ ਦਿਵਸ ਮੌਕੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੀ ਰੋਪੜ ਡਵੀਜ਼ਨ ਨੇ ਸਿਸਵਾਂ ਕਮਿਊਨਿਟੀ ਰਿਜ਼ਰਵ ਵਿਖੇ ਇੱਕ ਸਫ਼ਾਈ ਮੁਹਿੰਮ ਚਲਾਈ। ਡੀਐਫਓ ਵਾਈਲਡ ਲਾਈਫ, ਡਾ. ਮੋਨਿਕਾ ਯਾਦਵ, ਆਈਐਫਐਸ ਨੇ ਕਿਹਾ ਕਿ ਸਿਸਵਾਂ ਜਲ ਭੰਡਾਰ ਵਰਗੇ ਜਲਘਰਾਂ ਦੇ ਨੇੜਲੇ ਖੇਤਰਾਂ ਨੂੰ ਸਾਫ਼ ਕਰਨ ਦੀ ਜ਼ਰੂਰਤ ਹੈ ਕਿਉਂਕਿ ਇਹਨਾਂ ਦੇ ਆਲੇ-ਦੁਆਲੇ ਸੁੱਟਿਆ ਕੂੜਾ ਪਾਣੀ ਵਿੱਚ ਚਲਾ ਜਾਂਦਾ ਹੈ ਜੋ ਪਾਣੀ ਨੂੰ ਦੂਸ਼ਿਤ ਕਰਦਾ ਹੈ। ਇਸ ਪਾਣੀ ਦੀ ਵਰਤੋਂ ਕਰਨ ਵਾਲੇ ਲੋਕਾਂ ਅਤੇ ਜਾਨਵਰਾਂ ਦੀ ਸਿਹਤ ਉੱਤੇ ਵੀ ਮਾੜਾ ਅਸਰ ਪੈਂਦਾ ਹੈ। ਅਚਾਨਕ ਬਾਰਸ਼ ਹੋਣ ਦੇ ਬਾਵਜੂਦ, ਸੌ ਤੋਂ ਵੱਧ ਲੋਕਾਂ ਨੇ ਇਸ ਮੁਹਿੰਮ ਵਿਚ ਹਿੱਸਾ ਲਿਆ, ਜਿਹਨਾਂ ਨੇ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੂੜਾ ਇਕੱਠਾ ਕਰਨ ਦਾ ਉਪਰਾਲਾ ਕੀਤਾ। ਇਸ ਮੁਹਿੰਮ ਵਿਚ ਖੇਲਸ਼ਾਲਾ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ ਅਤੇ ਸਿਸਵਾਂ ਜਲ ਭੰਡਾਰ ਦੇ ਨੇੜੇਲੇ ਖੇਤਰ ਨੂੰ ਕਵਰ ਕੀਤਾ। ਖੇਲਸ਼ਾਲਾ ਨੇ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਵਿਚ ਭਾਗ ਲੈਣ ਦਾ ਭਰੋਸਾ ਵੀ ਦਿੱਤਾ।ਮੁਹਿੰਮ ਵਿੱਚ ਹਿੱਸਾ ਲੈਣ ਵਾਲਿਆਂ ਦੀ ਸਹਾਇਤਾ ਅਤੇ ਸਹੂਲਤ ਲਈ ਜੰਗਲੀ ਜੀਵ ਡਵੀਜ਼ਨ ਦੀ ਟੀਮ ਦੇ ਮੈਂਬਰ ਸ੍ਰੀ ਮੋਹਨ ਸਿੰਘ, ਆਰ.ਓ., ਮੁਹਾਲੀ, ਸ੍ਰੀ ਸਤਿੰਦਰਪਾਲ ਸਿੰਘ, ਬੀ.ਓ., ਸਿਸਵਾਂ, ਸ੍ਰੀ ਮਨਿੰਦਰ ਕੁਮਾਰ, ਆਰ.ਓ., ਸਿਸਵਾਂ, ਸ੍ਰੀ ਰਮਜ਼ਾਨ ਖਾਨ, ਆਰ.ਓ., ਸਿਸਵਾਂ ਮੌਜੂਦ ਸਨ।ਡੀਐਫਓ ਵਾਈਲਡ ਲਾਈਫ, ਡਾ. ਮੋਨਿਕਾ ਯਾਦਵ, ਆਈਐਫਐਸ ਨੇ ਕਿਹਾ ਕਿ ਕੂੜੇ ਦੀ ਮਾਤਰਾ ਸਿਰਫ ਸੜਕਾਂ 'ਤੇ ਹੀ ਨਹੀਂ ਬਲਕਿ ਜੰਗਲ ਦੇ ਖੇਤਰਾਂ ਵਿਚ ਵੀ ਕਈ ਗੁਣਾ ਵੱਧ ਗਈ ਹੈ ਕਿਉਂਕਿ ਅਸੀਂ ਮਨੁੱਖ ਖੁੱਲ੍ਹੇ ਇਲਾਕਿਆਂ ਨੂੰ ਆਪਣਾ ਨਹੀਂ ਸਮਝਦੇ ਅਤੇ ਇਸ ਤਰ੍ਹਾਂ ਸਫਾਈ ਬਣਾਈ ਰੱਖਣ ਸਬੰਧੀ ਆਪਣੀ ਜ਼ਿੰਮੇਵਾਰੀ ਤੋਂ ਭੱਜਣਾ ਠੀਕ ਸਮਝਦੇ ਹਾਂ। ਉਹਨਾਂ ਕਿਹਾ ਕਿ ਜੇਕਰ ਅਸੀਂ ਪੀਣ ਅਤੇ ਹੋਰ ਵਰਤੋਂ ਲਈ ਪਾਣੀ ਉੱਤੇ ਸਾਡਾ ਹੱਕ ਸਮਝਦੇ ਹਾਂ ਤਾਂ ਸਾਨੂੰ ਇਸ ਦੀ ਸੰਭਾਲ ਪ੍ਰਤੀ ਆਪਣੇ ਫਰਜ਼ ਦਾ ਅਹਿਸਾਸ ਹੋਣਾ ਚਾਹੀਦਾ ਹੈ। ਵਿਭਾਗ ਜਲ ਭੰਡਾਰ ਦੇ ਆਸ ਪਾਸ ਦੀ ਸਫ਼ਾਈ ਦੀਆਂ ਕੋਸ਼ਿਸ਼ਾਂ ਜਾਰੀ ਰੱਖਣ ਦੀ ਯੋਜਨਾ ਬਣਾ ਰਿਹਾ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਇਸ ਦਾ ਲਾਭ ਮਿਲ ਸਕੇ।

 

Tags: Siswan Community Reserve , Jal Shakti Abhiyan , Catch the Rain , World Water Day , Dr Monika Yadav

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD