Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਰਾਸ਼ਟਰੀ ਪਾਣੀ ਦਿਵਸ ਮੌਕੇ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਪਿੰਡ-ਪਿੰਡ ਪਾਣੀ ਦੀ ਸੰਭਾਲ ਸਬੰਧੀ ਮੁਹਿੰਮ ਨੂੰ ਤੇਜ਼ ਕਰਨ ਦਾ ਫੈਸਲਾ

Web Admin

Web Admin

5 Dariya News

ਮਾਨਸਾ , 22 Mar 2021

Last updated on: Mar 22, 2021, 00:00 IST

ਰਾਸ਼ਟਰੀ ਪਾਣੀ ਦਿਵਸ ਅਤੇ ਯੂਥ ਪਾਰਲੀਮੈਂਟ ਨਾਲ ਸਬੰਧਿਤ ਸਮਾਗਮ ਦੌਰਾਨ ਨਹਿਰੂ ਯੁਵਾ ਕੇਂਦਰ ਮਾਨਸਾ ਦੀ ਅਗਵਾਈ ’ਚ ਮੀਂਹ ਦੇ ਪਾਣੀ ਨੂੰ ਬਚਾਉਣ ਹਿੱਤ ਯੂਥ ਕਲੱਬਾਂ ਵੱਲੋਂ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਕੈਚ ਦੀ ਰੇਨ’ ਸਿਰਲੇਖ ਹੇਠ ਵਿਸ਼ੇਸ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਯੂਥ ਅਫਸਰ ਸ੍ਰੀ ਸਰਬਜੀਤ ਸਿੰਘ ਨੇ ਕਿਹਾ ਕਿ ਪਾਣੀ ਦਾ ਸੰਕਟ ਦਿਨੋਂ ਦਿਨ ਗਹਿਰਾ ਹੁੰਦਾ ਜਾ ਰਿਹਾ ਹੈ, ਬੇਸ਼ੱਕ ਸਰਕਾਰਾਂ ਵੀ ਇਸ ਲਈ ਆਪਣੇ ਪੱਧਰ ’ਤੇ ਉਪਰਾਲੇ ਕਰ ਰਹੀਆਂ ਹਨ, ਪਰ ਸਮਾਜ ਸੇਵੀ ਸੰਸਥਾਵਾਂ ਅਤੇ ਯੂਥ ਕਲੱਬਾਂ ਨੂੰ ਨਿੱਜੀ ਤੌਰ ’ਤੇ ਅੱਗੇ ਆ ਕੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਅੱਜ ਅਸੀਂ ਪਾਣੀ ਦੀ ਬੱਚਤ ਸਬੰਧੀ ਗੰਭੀਰ ਨਾ ਹੋਏ ਤਾਂ ਆਉਣ ਵਾਲੇ ਸਮੇਂ ਵਿੱਚ ਸਾਨੂੰ ਇਸ ਦੇ ਖਤਰਨਾਕ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਇਸ ਮੌਕੇ ਸਮੂਹ ਭਾਗੀਦਾਰਾਂ ਨੂੰ ਪਾਣੀ ਦੀ ਬੱਚਤ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ । ਸਮਾਗਮ ਨੂੰ ਸੰਬੋਧਨ ਕਰਦਿਆਂ ਨਹਿਰੂ ਯੁਵਾ ਕੇਂਦਰ ਦੇ ਲੇਖਾ ਅਤੇ ਪ੍ਰੋਗਰਾਮ ਅਫਸਰ ਸ੍ਰੀ ਸੰਦੀਪ ਘੰਡ ਨੇ ਦੱਸਿਆ ਕਿ ਮੀਂਹ ਦੇ ਪਾਣੀ ਦੀ ਬੱਚਤ ਕਰਨ ਸਬੰਧੀ ਮਿਲੇ ਇਸ ਵਿਸ਼ੇਸ਼ ਪ੍ਰੋਜੈਕਟ ਵਿੱਚ ਜ਼ਿਲ੍ਹੇ ਦੇ 50 ਪਿੰਡਾਂ ਦੀ ਚੋਣ ਕੀਤੀ ਗਈ ਹੈ, ਪਰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ਵਿੱਚ ਜ਼ਿਲ੍ਹੇ ਦੇ ਸਾਰੇ ਪਿੰਡ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮਗਨਰੇਗਾ ਯੋਜਨਾ ਅਧੀਨ ਪਾਣੀ ਦੀ ਸੰਭਾਲ ਲਈ ਸੋਕਪਿਟ ਬਣਾਏ ਜਾ ਰਹੇ ਹਨ, ਜਿਸ ਦਾ ਸਾਰਾ ਖਰਚ ਮਗਨਰੇਗਾ ਤਹਿਤ ਕੀਤਾ ਜਾ ਰਿਹਾ ਹੈ। ਮੰਚ ਸੰਚਾਲਨ ਕਰਦਿਆਂ ਸਟੇਟ ਮੀਡੀਆ ਕੋਆਰਡੀਨੇਟਰ ਅਤੇ ਜ਼ਿਲ੍ਹਾ ਕਲੱਬਜ਼ ਦੇ ਪ੍ਰਧਾਨ ਹਰਦੀਪ ਸਿੰਘ ਸਿੱਧੂ ਨੇ ਕਿਹਾ ਕਿ ਸਿੱਖਿਆ ਵਿਭਾਗ ਅਤੇ ਯੂਥ ਕਲੱਬਾਂ ਵੱਲੋਂ ਪਾਣੀ ਦੀ ਸੰਭਾਲ ਲਈ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ’ਚ ਹਰ ਪੱਖੋ ਸਹਿਯੋਗ ਦਿੱਤਾ ਜਾਵੇਗਾ।ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਮਨੋਜ ਕੁਮਾਰ, ਸੁਖਵਿੰਦਰ ਸਿੰਘ, ਖੁਸ਼ਵਿੰਦਰ ਸਿੰਘ, ਮਨਦੀਪ ਕੌਰ,ਰਮਨਦੀਪ ਕੌਰ, ਗੁਰਵਿੰਦਰ ਸਿੰਘ, ਸ਼ੀਤਲ ਕੌਰ ਨੇ ਕਿਹਾ ਕਿ ਪਾਣੀ ਦੀ ਸੰਭਾਲ ਸਬੰਧੀ ਪਿੰਡ-ਪਿੰਡ ਜਾਗਰੂਕ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ।

 

Tags: Nehru Yuva Kendra , Jal Shakti Abhiyan , Catch the Rain , World Water Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD