Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਿੰਡ ਅਲਿਆਣਾ ਵਿਖੇ ਕਿਸਾਨਾਂ ਨੂੰ ਖੇਤੀ ਸਬੰਧੀ ਜਾਗਰੂਕ ਕਰਨ ਲਈ ਲਗਾਇਆ ਗਿਆ ਕਿਸਾਨ ਮੇਲਾ

Web Admin

Web Admin

5 Dariya News

ਫਾਜ਼ਿਲਕਾ , 23 Mar 2021

Last updated on: Mar 23, 2021, 00:00 IST

ਖੇਤੀਬਾੜੀ ਵਿਚ ਵਿਭਿਨਤਾ ਲਿਆਉਣ ਅਤੇ ਕਿਸਾਨਾਂ ਨੂੰ ਸਮੇਂ-ਸਮੇਂ `ਤੇ ਖੇਤੀ ਦੇ ਤਰੀਕਿਆਂ ਬਾਰੇ ਜਾਗਰੂਕ ਕਰਨ ਲਈ ਕਿਸਾਨ ਮੇਲੇ ਲਗਾਏ ਜਾਂਦੇ ਹਨ। ਇਨ੍ਹਾਂ ਕਿਸਾਨ ਮੇਲਿਆਂ ਵਿਚ ਕਿਸਾਨਾਂ ਨੂੰ ਖੇਤੀ ਵਿਚ ਆ ਰਹੀ ਤਬਦੀਲੀ ਅਤੇ ਖੇਤੀ ਕਰਨ ਦੇ ਢੰਗਾਂ ਬਾਰੇ ਵੱਖ-ਵੱਖ ਮਾਹਰਾਂ ਵੱਲੋਂ ਵਢਮੁੱਲੀ ਜਾਣਕਾਰੀ ਦਿੱਤੀ ਜਾਂਦੀ ਹੈ।ਕਿਸਾਨ ਮੇਲਿਆਂ ਦੀ ਲਗਾਤਰਤਾ ਵਿਚ ਅੱਜ ਜ਼ਿਲੇ੍ਹ ਦੇ ਪਿੰਡ ਅਲਿਆਣਾ ਵਿਖੇ ਨੌਜਵਾਨ ਕਿਸਾਨ ਕਲੱਬ ਅਤੇ ਨੌਜਵਾਨ ਕਿਸਾਨ ਸੈਲਫ ਹੈਲਪ ਗਰੁੱਪ ਵੱਲੋਂ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ।ਕਿਸਾਨਾਂ ਲਈ ਲਗਾਏ ਗਏ ਮੇਲੇ ਦੌਰਾਨ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।ਡਿਪਟੀ ਕਮਿਸ਼ਨਰ ਸ. ਸੰਧੂ ਨੇ ਦੱਸਿਆ ਕਿ ਕਿਸਾਨ ਵੀਰ ਬੇਲੋੜੀਂਦੀਆਂ ਖਾਦਾ-ਸਪਰੇਆਂ ਦੀ ਵਰਤੋਂ ਕਰਨ ਦੀ ਬਜਾਏ ਆਰਗੈਨਿਕ ਖੇਤੀ ਕਰਨ ਨੂੰ ਤਰਜੀਹ ਦੇਣ। ਉਨ੍ਹਾਂ ਜਾਗਰੂਕ ਕਰਦਿਆਂ ਕਿਹਾ ਕਿ ਵਧੇਰੇ ਖਾਦਾਂ-ਸਪਰੇਆਂ ਦੀ ਵਰਤੋਂ ਕਰਨ ਨਾਲ ਜਿਥੇ ਪੈਸੇ ਦੀ ਬਰਬਾਦੀ ਹੁੰਦੀ ਹੈ ਉਥੇ ਸਿਹਤ ਪੱਖੀ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਰਸਾਇਣਿਕ ਖਾਦ ਅਤੇ ਜਹਿਰਾਂ ਦਾ ਛਿੜਕਾਅ ਕਿਤੇ ਬਗੈਰ ਦੇਸੀ ਤਰੀਕੇ ਨਾਲ ਕਿਸਾਨ ਖੇਤੀ ਕਰਕੇ ਆਪਣੀਆਂ ਫਸਲਾਂ ਬੀਜਣ ਤਾਂ ਜ਼ੋ ਮਨੁੱਖਾਂ ਦੀ ਸਿਹਤ `ਤੇ ਵੀ ਚੰਗਾ ਅਸਰ ਪਏ।ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਦੇ ਨਾਲ-ਨਾਲ ਸਹਾਇਕ ਫਸਲਾਂ ਬੀਜਣ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜ਼ੋ ਕਿਸਾਨਾਂ ਦਾ ਆਰਥਿਕ ਪੱਧਰ ਉਚਾ ਹੋ ਸਕੇ।ਉਨ੍ਹਾਂ ਕਿਹਾ ਕਿ ਸਹਾਇਕ ਫਸਲਾਂ ਬੀਜਣ ਨਾਲ ਕਿਸਾਨ ਵੀਰ ਆਪਣੀ ਆਮਦਨ `ਚ ਵਾਧਾ ਵੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਫਸਲ ਨੂੰ ਲੋੜ ਅਨੁਸਾਰ ਹੀ ਕੀਟਨਾਸ਼ਕਾਂ ਦੀ ਵਰਤੋਂ ਕੀਤੀ ਜਾਵੇ ਤਾਂ ਫਸਲ ਤੋਂ ਮੁਨਾਫਾ ਕਮਾਇਆ ਜਾ ਸਕਦਾ ਹੈ।ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਪੰਜਾਬੀ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਵੱਲੋਂ ਦੱਸੀਆਂ ਦਵਾਈਆਂ ਤੇ ਸਿਫਾਰਸ਼ ਕੀਤੇ ਕੀਟਨਾਸ਼ਕਾਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜ਼ੋ ਉਨ੍ਹਾਂ ਦੀ ਫਸਲ ਦਾ ਨੁਕਸਾਨ ਨਾ ਹੋਵੇ।ਇਸ ਦੌਰਾਨ ਵੱਖ-ਵੱਖ ਖੇਤੀ ਮਾਹਰਾਂ ਵੱਲੋਂ ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ।ਇਸ ਦੌਰਾਨ ਕਿਸਾਨਾਂ ਨੂੰ ਸਬਜੀ ਕਿੱਟਾਂ ਦੀ ਵੰਡ ਕਰਨ ਦੇ ਨਾਲ-ਨਾਲ ਵੱਖ-ਵੱਖ ਬੂਟੇ ਵੀ ਵੰਡੇ ਗਏ।ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਕਲੱਬ ਦੇ ਪ੍ਰਧਾਨ ਸ੍ਰੀ ਕਰਨੈਲ ਸਿੰਘ ਮੌਜੂਦ ਸਨ।

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD