Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਮ.ਪੀ. ਲੈਡ ਫੰਡ ਤੁਰੰਤ ਬਹਾਲ ਕਰਨ ਦੀ ਪ੍ਰਨੀਤ ਕੌਰ ਨੇ ਕੇਂਦਰ ਸਰਕਾਰ ਕੋਲ ਉਠਾਈ ਜ਼ੋਰਦਾਰ ਮੰਗ

ਕੇਂਦਰੀ ਵਿੱਤ ਮੰਤਰੀ ਨੂੰ ਆਸ਼ਾ ਵਰਕਰਾਂ ਦੀਆਂ ਤਨਖਾਹਾਂ ਵੀ ਵਧਾਉਣ ਲਈ ਕਿਹਾ

Web Admin

Web Admin

5 Dariya News

ਪਟਿਆਲਾ/ਨਵੀਂ ਦਿੱਲੀ , 23 Mar 2021

Last updated on: Mar 23, 2021, 00:00 IST

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਸੰਸਦ ਮੈਂਬਰਾਂ ਦਾ ਐਮ. ਪੀ. ਲੈਡ ਫੰਡ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਸ੍ਰੀਮਤੀ ਪ੍ਰਨੀਤ ਕੌਰ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਵਿੱਤੀ ਬਿੱਲ 'ਤੇ ਚਰਚਾ ਮੌਕੇ ਸੰਬੋਧਨ ਕਰਦਿਆਂ ਜੋਰ ਦੇ ਕੇ ਕਿਹਾ ਕਿ, ''ਇਹ ਸਾਡਾ, ਸੰਸਦ ਮੈਂਬਰਾਂ ਦਾ ਹੱਕ ਹੈ ਕਿ ਅਸੀਂ ਆਪਣੇ ਹਲਕਿਆਂ ਦੀਆਂ ਲੋੜਾਂ ਨੂੰ ਪੂਰਿਆਂ ਕਰ ਸਕੀਏ।'' ਉਨ੍ਹਾਂ ਕੇਂਦਰੀ ਵਿੱਤ ਮੰਤਰੀ ਨੂੰ ਮੁੜ ਅਪੀਲ ਵੀ ਕੀਤੀ ਕਿ ਕੋਵਿਡ ਮਹਾਂਮਾਰੀ ਦੌਰਾਨ ਸਾਡੀਆਂ ਫਰੰਟਲਾਈਨ ਵਰਕਰਾਂ ਵਜੋਂ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਦੀਆਂ ਤਨਖਾਹਾਂ ਵੀ ਵਧਾਈਆਂ ਜਾਣ।ਕੇਂਦਰੀ ਵਿੱਤ ਮੰਤਰੀ ਵੱਲੋਂ ਸਾਲ 2021-22 ਦੇ ਕੇਂਦਰੀ ਬਜ਼ਟ 'ਚ ਖੇਤੀਬਾੜੀ ਬੁਨਿਆਦੀ ਢਾਂਚਾ ਅਤੇ ਵਿਕਾਸ ਸੈਸ ਜੋੜੇ ਜਾਣ ਦੇ ਮੁੱਦੇ 'ਤੇ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਇਹ ਸੈਸ ਜਿੱਥੇ ਸਾਡੇ ਸੰਘੀ ਵਿੱਤੀ ਢਾਂਚੇ 'ਤੇ ਬੁਰਾ ਪ੍ਰਭਾਵ ਪਾਵੇਗਾ ਉਥੇ ਹੀ ਰਾਜਾਂ ਦੇ ਮਾਲੀਆ ਹਿੱਸੇ ਨੂੰ ਵੀ ਸੱਟ ਮਾਰੇਗਾ ਅਤੇ ਨਾਲ ਹੀ ਇਸ ਕਰਕੇ ਉਨ੍ਹਾਂ ਦੀਆਂ ਵਿਕਾਸ ਸਬੰਧੀ ਜਰੂਰੀ ਲੋੜਾਂ ਪੂਰੀਆਂ ਕਰਨੀਆਂ ਔਖੀਆਂ ਹੋ ਜਾਣਗੀਆਂ।ਉਨ੍ਹਾਂ ਨੇ ਵਿੱਤੀ ਬਿਲ 2021 ਦਾ ਜਿਕਰ ਕਰਦਿਆਂ ਕਿਹਾ ਕਿ, 'ਇਸ ਵਿੱਚੋਂ ਵੀ ਬਹੁਗਿਣਤੀ ਵਿਵਸਥਾਵਾਂ ਮਨੀ ਬਿੱਲ ਦੀ ਪ੍ਰੀਭਾਸ਼ਾ ਮੁਤਾਬਕ ਪੂਰੀਆਂ ਨਹੀਂ ਕੀਤੀਆਂ ਜਾ ਸਕੀਆਂ, ਕਿਉਂਕਿ ਇਹ ਵਿਵਸਥਾਵਾਂ, ਟੈਕਸਾਂ, ਸਰਕਾਰ ਤੋਂ ਪੈਸਾ ਉਧਾਰ ਲੈਣ ਤੋਂ ਇਲਾਵਾ ਨਾ ਹੀ ਖ਼ਰਚਿਆਂ ਅਤੇ ਨਾ ਹੀ ਪ੍ਰਾਪਤੀਆਂ ਨਾਲ ਜੁੜੀ ਹੋਈ ਹੈ, ਜਿਹੜੀ ਕਿ ਭਾਰਤ ਦੇ ਸੰਗਠਿਤ ਫੰਡ ਵਿੱਚ ਸ਼ਾਮਲ ਹੈ।'ਸੰਸਦ ਮੈਂਬਰ ਨੇ ਅਫ਼ਸੋਸ ਨਾਲ ਕਿਹਾ ਕਿ, ''ਵਿੱਤੀ ਬਿਲ ਰਾਹੀਂ ਅਜਿਹੀਆਂ ਤਜਵੀਜਾਂ ਨੂੰ ਅੱਗੇ ਧੱਕਣਾ ਕੇਵਲ ਸੰਸਦੀ ਪੜਤਾਲ ਤੋਂ ਬਚਣ ਦੀ ਕੋਸ਼ਿਸ਼ ਹੀ ਕਹੀ ਜਾ ਸਕਦੀ ਹੈ, ਕਿਉਂਜੋ ਮਨੀ ਬਿਲ ਦੇ ਮਾਮਲੇ 'ਚ ਰਾਜ ਸਭਾ ਨੂੰ ਇਸ ਨੂੰ ਰੱਦ ਕਰਨ ਜਾਂ ਸੋਧਣ ਦਾ ਅਧਿਕਾਰ ਹੀ ਨਹੀਂ ਹੈ। 

ਇਹ ਬਿਲਕੁਲ ਉਸੇ ਤਰਾਂ ਹੀ ਹੈ ਜਿਵੇਂ ਸਰਕਾਰ ਮਹੱਤਵਪੂਰਨ ਬਿਲਾਂ ਨੂੰ ਸੰਸਦ ਦੇ ਘੇਰੇ ਤੋਂ ਬਾਹਰ ਕੱਢਕੇ ਤੇ ਸੰਸਦੀ ਪੜਤਾਲ ਤੋ ਬਚਣ ਲਈ ਆਰਡੀਨੈਂਸਾਂ ਦਾ ਰਾਹ ਅਖ਼ਤਿਆਰ ਕਰਦੀ ਆ ਰਹੀ ਹੈ।ਕੋਵਿਡ ਮਹਾਂਮਾਰੀ ਦੇ ਦੇਸ਼ ਦੀ ਆਰਥਿਕਤਾ ਉਤੇ ਪਏ ਪ੍ਰਭਾਵਾਂ ਬਾਰੇ ਬੋਲਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ, ''ਸਾਡਾ ਖੇਤੀਬਾੜੀ ਸੈਕਟਰ ਇਕਲੌਤਾ ਅਜਿਹਾ ਸੈਕਟਰ ਸੀ, ਜਿਹੜਾ ਕਿ ਸਾਡੀ ਆਰਥਿਕਤਾ ਲਈ ਉਮੀਦ ਦੀ ਕਿਰਨ ਸਾਬਤ ਹੋਇਆ ਸੀ, ਇਸ ਖੇਤਰ ਨੂੰ ਛੱਡਕੇ ਹਰ ਦੂਜਾ ਖੇਤਰ ਇਸ ਮਹਾਂਮਾਰੀ ਤੋਂ ਪ੍ਰਭਾਵਤ ਹੋਇਆ ਹੈ। ਇਹ ਕੇਵਲ ਸਿਰਫ਼ ਤੇ ਸਿਰਫ਼ ਸਾਡੇ ਉਨ੍ਹਾਂ ਮਿਹਨਤੀ ਕਿਸਾਨਾਂ ਤੇ ਮਜ਼ਦੂਰਾਂ ਕਰਕੇ ਹੀ ਸੰਭਵ ਹੋ ਸਕਿਆ ਸੀ, ਜਿਹੜੇ ਕਿ ਅੱਜ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਅਮਨ ਸ਼ਾਂਤੀ ਅਤੇ ਧੀਰਜ ਨਾਲ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ।ਪਟਿਆਲਾ ਤੋਂ ਸੰਸਦ ਮੈਂਬਰ ਨੇ ਕੇਂਦਰ ਸਰਕਾਰ ਤੋਂ ਟੈਕਸ ਰਾਹਤ ਦੀ ਤਵੱਕੋ ਕਰਦੇ ਤਨਖਾਹਦਾਰ ਮੁਲਾਜਮਾਂ ਦੀ ਗੱਲ ਕਰਦਿਆਂ ਕਿਹਾ ਕਿ, ''ਵੱਡੀਆਂ ਉਮੀਦਾਂ ਦੇ ਬਾਵਜੂਦ ਕਰ ਦਾਤਾਵਾਂ ਦੇ ਇਸ ਵੱਡੇ ਵਰਗ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ, ਕਿਉਂਕਿ ਤਨਖਾਹਦਾਰਾਂ ਤੇ ਪੈਨਸ਼ਨਰਾਂ ਲਈ ਮਿਆਰੀ ਕਟੌਤੀ ਪਹਿਲਾਂ ਵਾਂਗ ਹੀ ਜਾਰੀ ਹੈ। ਹਾਲਾਂਕਿ ਤਾਲਾਬੰਦੀ ਦੇ ਕਈ ਪੜਾਵਾਂ ਕਰਕੇ 2.1 ਕਰੋੜ ਤੋਂ ਵਧੇਰੇ ਮੁਲਾਜਮਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਅਤੇ ਜਿਹੜੇ ਆਪਣੀਆਂ ਤਨਖਾਹਾਂ ਤੇ ਉਜਰਤਾਂ ਉਪਰ ਭਾਰੀ ਕੱਟ ਲਗਵਾਕੇ ਨੌਕਰੀਆਂ ਬਚਾਉਣ 'ਚ ਸਫ਼ਲ ਵੀ ਰਹੇ, ਨੂੰ ਵੀ ਕੋਈ ਰਾਹਤ ਨਹੀਂ ਦਿੱਤੀ ਗਈ।''ਕੇਂਦਰੀ ਵਿੱਤ ਮੰਤਰੀ ਵੱਲੋਂ ਸੀਨੀਅਰ ਸਿਟੀਜ਼ਨਸ ਨੂੰ ਛੋਟਾਂ ਦੇਣ ਨੂੰ ਵੀ ਗੁੰਮਰਾਹਕੁਨ ਕਰਾਰ ਦਿੰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ, ''ਵਿੱਤ ਮੰਤਰੀ ਵੱਲੋਂ 75 ਸਾਲ ਜਾਂ ਇਸ ਤੋਂ ਵਧ ਉਮਰ ਦੇ ਨਾਗਰਿਕਾਂ ਨੂੰ ਆਮਦਨ ਕਰ ਰਿਟਰਨ ਭਰਨ ਤੋਂ ਛੋਟ ਦੇਣ ਦਾ ਪ੍ਰਸਤਾਵ ਵੀ ਇੱਕ ਭੁਲੇਖੇ ਤੋਂ ਵੱਧ ਕੁਝ ਨਹੀਂ ਹੈ, ਕਿਉਂਕਿ ਇਹ ਪ੍ਰਸਤਾਵਤ ਰਿਆਇਤਾਂ ਵੀ ਬਿਨ੍ਹਾਂ ਸ਼ਰਤ ਨਹੀਂ ਹਨ ਅਤੇ ਨਾ ਹੀ ਇਹ ਆਮਦਨ ਕਰ ਤੋਂ ਛੋਟ ਦੇ ਸੰਕੇਤ ਹੈ, ਜਿਵੇਂ ਕਿ ਗ਼ਲਤੀ ਨਾਲ ਪਹਿਲਾਂ ਇਨ੍ਹਾਂ ਨੂੰ ਬਹੁਤਿਆਂ ਵੱਲੋਂ ਖੁਸ਼ੀ ਦਾ ਇੱਕ ਪਲ ਮੰਨ ਲਿਆ ਗਿਆ ਸੀ।'' ਉਨ੍ਹਾਂ ਕਿਹਾ ਕਿ ਛੋਟ ਤਾਂ ਕੇਵਲ ਕੁਝ ਸ਼ਰਤਾਂ 'ਤੇ ਅਧਾਰਤ ਰਿਟਰਨ ਭਰਨ ਤੋਂ ਹੀ ਹੈ।

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala , MPLAD fund

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD