Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਦੇ ਸ਼ਹੀਦੀ ਦਿਨ ਮੌਕੇ ਐਮ ਆਰ ਕਾਲਜ ਦੇ ਖੇਡ ਸਟੇਡੀਅਮ ਵਿਖੇ ਸਾਈਕਲ ਰੈਲੀ ਆਯੋਜਿਤ

ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Web Admin

Web Admin

5 Dariya News

ਫਾਜ਼ਿਲਕਾ , 23 Mar 2021

Last updated on: Mar 23, 2021, 00:00 IST

ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਦੇ ਸ਼ਹੀਦੀ ਦਿਨ ਮੌਕੇ ਐਮ ਆਰ ਕਾਲਜ ਦੇ ਖੇਡ ਸਟੇਡੀਅਮ ਵਿਖੇ ਸਾਈਕਲ ਰੈਲੀ ਆਯੋਜਿਤ ਕੀਤੀ ਗਈ।ਇਸ ਸਾਈਕਲ ਰੈਲੀ ਨੂੰ ਵਿਧਾਇਕ ਫਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਜਿੰਨ੍ਹਾਂ ਨੇ ਦੇਸ਼ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ, ਦੀ ਯਾਦ ਵਿਚ ਰੈਲੀ ਕੱਢੀ ਗਈ ਹੈ।ਇਸ ਮੌਕੇ ਵਿਧਾਇਕ ਨੇ ਪਹਿਲਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਉਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਇਨ੍ਹਾਂ ਦੀਆਂ ਸ਼ਹੀਦੀਆਂ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਦਾ ਆਨੰਦ ਮਾਨ ਰਹੇ ਹਾਂ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਸ਼ਹੀਦਾਂ ਦੇ ਜੀਵਨ ਤੋਂ ਸਿਖਿਆ ਲੈਂਦੇ ਹੋਏ ਹਮੇਸ਼ਾ ਸੱਚ ਦੀ ਰਾਹ `ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿੰਦੇ ਹੋਏ ਆਪਣੇ ਦੇਸ਼ ਲਈ ਕੁੱਝ ਕਰਨ ਦਾ ਜ਼ਜਬਾ ਹੋਣਾ ਚਾਹੀਦਾ ਹੈ ਤੇ ਆਪਣੇ ਦੇਸ਼ ਲਈ ਕੁਝ ਕਰ ਵਿਖਾਉਣ ਦੀ ਭਾਵਨਾ ਹੋਣੀ ਚਾਹੀਦੀ ਹੈ।ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸਮਰਪਿਤ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਲੋਕਾਂ ਵੱਲੋਂ ਸਾਇਕਲ ਅਤੇ ਮੋਟਰਸਾਈਕਲਾਂ `ਤੇ ਰੈਲੀ ਕੱਢੀ ਗਈ।ਇਸ ਮੌਕੇ ਸ੍ਰੀ ਰੰਜਮ ਕਾਮਰਾ, ਸੁੱਖਾਂ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਸੁਰਿੰਦਰ ਕੁਮਾਰ ਕਾਲੜਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਰਿਤੇਸ਼ ਗਗਨੇਜਾ ਜ਼ਿਲ੍ਹਾ ਪ੍ਰਧਾਨ ਲੀਗਲ ਸੈੱਲ ਕਾਂਗਰਸ ਕਮੇਟੀ ਫਾਜ਼ਿਲਕਾ, ਲਵਲੀ ਬਾਲਮੀਕੀ, ਗੁਰਪ੍ਰੀਤ ਸਿੰਘ ਮੈਂਬਰ ਸ਼ਕਾਇਤ ਨਿਵਾਰਨ ਕਮੇਟੀ, ਗੁਰਜੀਤ ਸਿੰਘ ਗਿੱਲ ਮੈਂਬਰ ਬਲਾਕ ਸੰਮਤੀ, ਸੁਰਿੰਦਰ ਕੁਮਾਰ ਸਚਦੇਵਾ, ਅਮਨ ਕੁਮਾਰ ਦੂਰੈਜਾ, ਰੋਮੀ ਸਿੰਘ ਫੁੱਟੇਲਾ, ਪਾਲ ਚੰਦ ਵਰਮਾ ਐਮ ਸੀ, ਰਾਧੇ ਸ਼ਾਮ, ਸੁਰਜੀਤ ਸਿੰਘ ਵਾਰਵਲ, ਸਾਵਨ ਸਿੰਘ, ਸ਼ਾਂਤੀ ਸਰੂਪ, ਮਨੀਸ਼ ਕਟਾਰੀਆ, ਰਾਜੇਸ਼ ਗਰੋਵਰ, ਸ਼ਾਮ ਲਾਲ ਗਾਂਧੀ, ਅਸ਼ਵਨੀ ਕੁਮਾਰ, ਜਗਦੀਸ਼ ਕੁਮਾਰ ਬਸਵਾਲਾ, ਗੁਲਸ਼ਨ ਕੁਮਾਰ ਕਾਲੜਾ, ਮਹਾਵੀਰ, ਜਗਦੀਸ਼ ਕੁਮਾਰ ਬਜਾਜ, ਵਿਕੀ ਬਜਾਜ, ਹਰੀਸ਼ ਕੁਮਾਰ ਠਾਕੁਰ ਰਤਨ ਲਾਲ, ਅਤੁਲ ਅਗਰਵਾਲ, ਮੋਹਨ ਲਾਲ, ਲਵਲੀ ਛਾਬੜਾ, ਰੌਸ਼ਨ ਲਾਲ ਪ੍ਰਜਾਪਤ, ਰਾਜ ਕੁਮਾਰ, ਬਲਦੇਵ ਸਿੰਘ ਪੀ ਏ, ਨੀਲਾ ਮਦਾਨ, ਹਰਬੰਸ ਸਿੰਘ ਪੀ ਏ, ਕੇਵਲ ਸਿੰਘ ਸਰਪੰਚ, ਰਾਜ ਸਿੰਘ ਨੱਥੂ ਚਿਸਤੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ ।

 

Tags: Davinder Singh Ghubaya , Fazilka , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD