Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੂਥ ਅਕਾਲੀ ਦਲ ਨੇ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਿਸਾਨਾਂ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ

ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਲਈ ਨੌਜਵਾਨਾਂ ਨੂੰ ਕੀਤਾ ਲਾਮਵੰਦ

Web Admin

Web Admin

5 Dariya News

ਮੁਹਾਲੀ , 24 Mar 2021

Last updated on: Mar 24, 2021, 00:00 IST

ਜ਼ਿਲ੍ਹਾ ਮੁਹਾਲੀ ਅਕਾਲੀ ਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਹਰਮਨਪ੍ਰੀਤ ਸਿੰਘ ਪਿ੍ਰੰਸ ਦੀ ਅਗਵਾਈ ਹੇਠ ਸ਼ਹੀਦ ਏ ਆਜਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕੈਂਡਲ ਮਾਰਚ ਕੱਢਿਆ ਗਿਆ। ਇਸ ਕੈਂਡਲ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਵਿਸ਼ੇਸ਼ ਤੌਰ ਸ਼ਿਕਰਤ ਕਰਦਿਆਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤਾ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼ਹੀਦ ਏ ਆਜਮ ਸ. ਭਗਤ ਸਿੰਘ ਦੀ ਸੋਚ ’ਤੇ ਨੌਜਵਾਨਾਂ ਨੂੰ ਪਹਿਰਾ ਦੇਣ ਦੀ ਸਖਤ ਜਰੂਰਤ ਹੈ। ਉਨ੍ਹਾਂ ਕਿਹਾ ਕਿ ਜਿਹੜੀ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ ਉਨ੍ਹਾਂ ਕੌਮਾਂ ਦਾ ਨਾਮ ਇਤਿਹਾਸ ਵਿਚੋਂ ਗਾਇਬ ਹੋ ਜਾਂਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਦੱਸੇ ਹੱਕ ਸੱਚ ਦੇ ਰਾਹ ’ਤੇ ਤੁਰਨਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਤੇ ਸਾਬਕਾ ਕੌਂਸਲਰ ਹਰਮਨਪ੍ਰੀਤ ਸਿੰਘ ਪਿ੍ਰੰਸ ਨੇ ਦੱਸਿਆ ਕਿ ਅੱਜ ਯੂਥ ਅਕਾਲੀ ਦਲ ਵਲੋਂ ਜਿਥੇ ਸ਼ਹੀਦ ਏ ਆਜਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ, ਉਥੇ ਹੀ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ 300 ਦੇ ਕਰੀਬ ਕਿਸਾਨ ਭਰਾਵਾਂ ਨੂੰ ਵੀ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਇੰਦਰਪ੍ਰੀਤ ਕੌਰ ਪਿ੍ਰੰਸ, ਹਰਦੇਵ ਸਿੰਘ ਓ. ਐੱਸ. ਡੀ., ਪਰਮਿੰਦਰ ਸਿੰਘ ਬੋਹਰਾ, ਇਕਬਾਲਪ੍ਰੀਤ ਸਿੰਘ ਟੱਕਰ, ਗੁਰਮੀਤ ਸਿੰਘ ਸ਼ਾਮਪੁਰ, ਐਡਵੋਕੇਟ ਦਮਨਜੀਤ ਸਿੰਘ ਧਾਲੀਵਾਲ, ਬਲਜਿੰਦਰ ਸਿੰਘ ਬੇਦੀ, ਅਰਵਿੰਦਰ ਸਿੰਘ ਬੰਨੀ, ਤਰਨਜੋਤ ਸਿੰਘ ਪਾਹਵਾ, ਸਤਨਾਮ ਸਿੰਘ ਮਲਹੋਤਰਾ, ਹਰਪ੍ਰੀਤ ਸਿੰਘ ਲਾਲੀ, ਮਨਦੀਪ ਸਿੰਘ ਸੰਧੂ, ਕੈਪਟਨ ਰਮਨਦੀਪ ਸਿੰਘ ਬਾਵਾ, ਹਰਸ਼ ਸਵਾਰਾ, ਭੁਪਿੰਦਰ ਸਿੰਘ ਕਾਕਾ, ਬਲਵਿੰਦਰ ਸਿੰਘ, ਪ੍ਰਭਲੀਨ ਕੌਰ, ਕਮਲਜੀਤ ਕੌਰ, ਨਿਸ਼ਾ ਰਾਠੌਰ, ਸੁਲੇਖਾ ਗੋਇਲ, ਰੇਨੂੰ ਸ਼ਰਮਾ, ਅੰਜੂ ਗੁਪਤਾ, ਹਰਕਨਵਰ ਸਿੰਘ ਖਹਿਰਾ, ਦਵਿੰਦਰ ਸਿੰਘ ਭਾਟੀਆ, ਤਰਲੋਚਨ ਸਿੰਘ ਸੈਣੀ, ਦੇਵ ਸੇਠੀ, ਗੁਰਪ੍ਰੀਤ ਹੁੰਦਲ, ਹਰਪ੍ਰੀਤ ਸਿੰਘ ਹੈਰੀ, ਧਨਾਜੈ ਬੱਗਾ, ਪ੍ਰਹਾਨ ਅਜਮਾਨੀ ਆਦਿ ਹਾਜ਼ਰ ਸਨ।

 

Tags: SAD-BJP , Shiromani Akali Dal , SAD , Akali Dal , Harmanpreet Singh Prince

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD