Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਤੇਜ਼ ਕੀਤੀ ਦਾਖਲਾ ਮੁਹਿੰਮ

ਮਾਪਿਆਂ ਦਾ ਹਾਂ ਪੱਖੀ ਹੁੰਗਾਰਾ ਵਧਾ ਰਿਹੈ ਅਧਿਆਪਕਾਂ ਦਾ ਹੌਸਲਾ: ਜਿਲ੍ਹਾ ਸਿੱਖਿਆ ਅਫ਼ਸਰ

Web Admin

Web Admin

5 Dariya News

ਸੰਗਰੂਰ , 24 Mar 2021

Last updated on: Mar 24, 2021, 00:00 IST

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਲਈ ਸਿੱਖਿਆ ਵਿਭਾਗ ਦੇ ਹਰ ਅਧਿਕਾਰੀ, ਸਕੂਲ ਮੁਖੀ ਤੇ ਅਧਿਆਪਕ ਵੱਲੋਂ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਮਲਕੀਤ ਸਿੰਘ ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਧਰਮਪਾਲ ਸਿੰਗਲਾ ਨੇ ਉਕਤ ਜਾਣਕਾਰੀ ਦਿੰਦਿਆ ਦੱਸਿਆ ਕਿ ਰਾਜ ਦੇ ਸਰਕਾਰੀ ਸਕੂਲਾਂ ‘ਚ ਪਿਛਲੇ ਸ਼ੈਸ਼ਨ ਦੌਰਾਨ 14 ਫੀਸਦੀ ਵਿਦਿਆਰਥੀਆਂ ਦੀ ਗਿਣਤੀ ਵਧੀ ਸੀ ਅਤੇ ਇਸ ਵਾਰ ਉਕਤ ਅੰਕੜੇ ਨੂੰ ਹੋਰ ਅੱਗੇ ਲਿਜਾਣ ਲਈ ਵਿਭਾਗ ਦਾ ਹਰੇਕ ਮੁਲਾਜ਼ਮ ਯਤਨਸ਼ੀਲ ਹੈ।ਜ਼ਿਲ੍ਰਾ ਸਿੱਖਿਆ ਅਫ਼ਸਰ (ਸੈ.ਸਿੱ) ਮਲਕੀਤ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪੈਫਲੈੱਟਾਂ ਰਾਹੀਂ ਪਹੁੰਚਾਈਆਂ ਜਾ ਰਹੀਆਂ ਹਨ। ਸਕੂਲ ਮੁਖੀਆਂ ਤੇ ਅਧਿਆਪਕਾਂ ਦੁਆਰਾ ਘਰ-ਘਰ ਜਾ ਕੇ ਮਾਪਿਆਂ ਤੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉੱਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਤੇ  ਜਸਵੀਰ ਸਿੰਘ ਸਰਾਂ ਦੀ ਅਗਵਾਈ ‘ਚ ਨੁੱਕੜ ਨਾਟਕ ਰਾਹੀਂ ਮਾਪਿਆਂ ਨੂੰ ਜਾਗਰੂਕ ਕਰਕੇ ਵਿਭਾਗ ਦੀ ਦਾਖਲਾ ਮੁਹਿੰਮ ਚਲਾਈ ਜਾ ਰਹੀ ਹੈ।ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ) ਧਰਮਪਾਲ ਸਿੰਗਲਾ ਨੇ ਦੱਸਿਆ ਕਿ ਉਹ ਖੁਦ ਦਾਖਲਾ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ‘ਚ ਜਾ ਕੇ ਮੋਹਤਬਰ ਸ਼ਖਸ਼ੀਅਤਾਂ ਤੇ ਮਾਪਿਆਂ ਨਾਲ ਰਾਬਤਾ ਬਣਾ ਰਹੇ ਹਨ ਅਤੇ ਵਿਭਾਗ ਦੀਆਂ ਪ੍ਰਾਪਤੀਆਂ ਤੇ ਸਰਗਰਮੀਆਂ ਲੋਕਾਂ ਤੱਕ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰੀ ਸਕੂਲ ਸਮਾਰਟ ਬਣ ਰਹੇ ਹਨ ਉੱਥੇ ਪਿਛਲੇ ਸੈਸ਼ਨ ਦੌਰਾਨ ਸਕੂਲਾਂ ਦੀ ਤਾਲਾਬੰਦੀ ਹੋਦ ਦੇ ਬਾਵਜੂਦ ਸਰਕਾਰੀ ਸਕੂਲਾਂ ਵਿੱਚ ਹੋਏ ਵਿਦਿਆਰਥੀਆਂ ਦੇ ਦਾਖ਼ਲਿਆਂ ਵਿੱਚ ਵਾਧੇ ਨੂੰ ਇਸ ਵਾਰ ਸਰਕਾਰੀ ਸਕੂਲ ਹੋਰ ਵੀ ਵਿਸਥਾਰ ਦੇਣ ਲਈ ਲਗਾਤਾਰ ਯਤਨਸ਼ੀਲ ਹਨ।  ਧਰਮਪਾਲ ਸਿੰਗਲਾ ਨੇ ਕਿਹਾ ਕਿ ਸਿੱਖਿਆ ਅਧਿਕਾਰੀਆਂ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਪੂਰੇ ਜੋਸ਼ ਅਤੇ ਵਿਸ਼ਵਾਸ  ਨਾਲ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਹੀ ਸਕੂਲਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਉਪਲਬਧ ਸਹੂਲਤਾਂ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਰਸਾਉਂਦੇ ਫਲੈਕਸ ਅਤੇ ਹੋਰਡਿੰਗ ਤਿਆਰ ਕਰਵਾਏ ਜਾ ਰਹੇ ਹਨ।  ਸਿੱਖਿਆ ਅਧਿਕਾਰੀਆਂ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਸਰਕਾਰੀ ਸਕੂਲਾਂ ਵਿੱਚ ਬੱਚੇ ਦੀ ਇੱਛਾ ਅਨੁਸਾਰ ਅੰਗਰੇਜ਼ੀ ਮਾਧਿਅਮ ਉਪਲਬਧ ਕਰਵਾਇਆ ਗਿਆ ਹੈ ਉੱਥੇ ਹੀ ਇੰਗਲਿਸ਼ ਬੂਸਟਰ ਕਲੱਬਾਂ ਅਧੀਨ ਬੱਚਿਆਂ ਦੀ ਅੰਗਰੇਜ਼ੀ ਬੋਲਣ ਦੀ ਝਿਜਕ ਦੂਰ ਕਰਕੇ ਉਨ੍ਹਾਂ ਨੂੰ ਅੰਗਰੇਜ਼ੀ ਬੋਲਣ ਦੇ ਸਮਰੱਥ ਬਣਾਇਆ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਦੀ ਸਿੱਖਿਆ ਦੇਣ ਲਈ ਪ੍ਰੇਰਿਕ ਭਾਸ਼ਣਾਂ ਦੇ ਨਾਲ ਨਾਲ ਸਵਾਗਤ ਜ਼ਿੰਦਗੀ ਨਾ ਦਾ ਨਵਾਂ ਵਿਸ਼ਾ ਸ਼ੁਰੂ ਕੀਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਵੱਡੇ ਪੱਧਰ ’ਤੇ ਮਾਪੇ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪਹੁੰਚ ਰਹੇ ਹਨ।

 

Tags: Education , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD