Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਡਿਪਟੀ ਕਮਿਸ਼ਨਰ ਵੱਲੋਂ ਵਿੱਤੀ ਸਾਲ 2021-22 ਲਈ ਕ੍ਰੈਡਿਟ ਪਲਾਨ ਰਿਲੀਜ਼

ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਬੈਂਕ ਅਧਿਕਾਰੀ ਹੇਠਲੇ ਪੱਧਰ ਤੱਕ ਲਾਗੂ ਕਰਨਾ ਯਕੀਨੀ ਬਣਾਉਣ

Web Admin

Web Admin

5 Dariya News

ਫ਼ਿਰੋਜ਼ਪੁਰ , 24 Mar 2021

Last updated on: Mar 24, 2021, 00:00 IST

ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਡਿਪਟੀ ਕਮਿਸ਼ਨਰ  ਗੁਰਪਾਲ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਜਿਸ ਵਿੱਚ ਲੀਡ ਬੈਂਕ ਮੈਨੇਜਰ ਸ੍ਰੀ. ਆਰ.ਕੇ. ਗੁਪਤਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਨਾਲ ਜ਼ਮੀਨੀ ਪੱਧਰ ਤੇ ਵਿਚਾਰ ਕਰਕੇ ਵਿੱਤੀ ਸਾਲ 2021-22 ਲਈ ਕ੍ਰੈਡਿਟ ਪਲਾਨ ਤਿਆਰ ਕੀਤਾ ਗਿਆ ਜਿਸ ਨੂੰ ਡਿਪਟੀ ਕਮਿਸ਼ਨਰ ਵੱਲੋਂ ਰਿਲੀਜ਼ ਕੀਤਾ ਗਿਆ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਰਾਜਦੀਪ ਕੌਰ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ੍ਰੀ: ਆਰ.ਕੇ. ਗੁਪਤਾ, ਨਾਬਾਰਡ ਦੇ ਜ਼ਿਲ੍ਹਾ ਵਿਕਾਸ ਪ੍ਰਬੰਧਕ ਸ਼੍ਰੀ ਅਸ਼ਵਨੀ ਕੁਮਾਰ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵੱਲੋਂ ਪਿਛਲੀ ਤਿਮਾਹੀ ਵਿੱਚ ਬੈਂਕਾਂ ਵੱਲੋਂ ਕੀਤੀ ਗਈ ਕਾਰਗੁਜ਼ਾਰੀ ਦੀ ਰਿਪੋਰਟ ਦਾ ਰੀਵਿਊ ਕੀਤਾ ਗਿਆ।  ਉਨ੍ਹਾਂ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇ। ਉਨ੍ਹਾਂ ਮੀਟਿੰਗ ਵਿਚ ਬੈਂਕ ਅਧਿਕਾਰੀਆਂ ਨੂੰ ਲੋਕਾਂ ਨੂੰ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਵੱਲੋਂ ਮੁਦਰਾ ਲੋਨ, ਪੀ.ਐੱਮ. ਸਵਾਨਿਧੀ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਅਟੱਲ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਜਨ-ਧਨ ਯੋਜਨਾ, ਸਟੈਂਡਪ ਇੰਡੀਆ ਅਤੇ ਡੇਅਰੀ ਸਕੀਮ ਆਦਿ ਦਾ ਵੀ ਰੀਵਿਊ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਕਣਕ ਦੇ ਸੀਜ਼ਨ ਅਤੇ ਕਰੋਨਾ ਦੇ ਪ੍ਰਕੋਪ ਨੂੰ ਦੇਖਦੇ ਹੋਏ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਬੈਂਕਿੰਗ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਪੁਲਿਸ ਸਕਿਓਰਿਟੀ ਦਿੱਤੀ ਜਾਵੇ।ਇਸ ਮੌਕੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ੍ਰੀ: ਆਰ.ਕੇ. ਗੁਪਤਾ ਨੇ ਦੱਸਿਆ ਕਿ ਵਿੱਤੀ ਸਾਲ 2021-22 ਲਈ ਕੁੱਲ 8339 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 6738 ਕਰੋੜ, ਲਘੂ ਉਦਯੋਗਾਂ ਲਈ 1125 ਕਰੋੜ ਅਤੇ ਸਿੱਖਿਆ ਅਤੇ ਹਾਊਸ ਲੋਨ ਲਈ 475 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਮੀਟਿੰਗ ਦੇ ਅੰਤ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਹਾਜ਼ਰੀਨ ਨੂੰ ਕੋਵਿਡ-19 (ਕਰੋਨਾ) ਵਾਇਰਸ ਤੋਂ ਬਚਣ ਲਈ ਮਾਸਕ ਅਤੇ ਸੈਨੇਟਾਈਜਰ ਵਰਤਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗੀ ਅਧਿਕਾਰੀ ਕਰੋਨਾ ਦਾ ਟੀਕਾ ਜ਼ਰੂਰ ਲਗਵਾਉਣ ਤੇ ਗਲਤ ਅਫਵਾਹਾਂ ਤੋਂ ਬਚਣ।  ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਅਫਸਰ ਅਸ਼ੋਕ ਜਿੰਦਲ, ਡਿਪਟੀ ਡਾਇਰੈਕਟਰ ਡੇਅਰੀ ਰਣਦੀਪ ਕੁਮਾਰ ਹਾਂਡਾ, ਪਲੇਸਮੈਂਟ ਅਫਸਰ ਗੁਰਜੰਟ ਸਿੰਘ ਅਤੇ ਹੀਰਾ ਸਿੰਘ ਸਮੇਤ ਸਮੂਹ ਬੈਂਕਾਂ ਦੇ ਤਾਲਮੇਲ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ  ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Gurpal Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD