Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਵੱਲੋਂ ਟੀ.ਬੀ. ਸਬੰਧੀ ਜਾਗਰੂਕਤਾ ਪੋਸਟਰ ਜਾਰੀ

Web Admin

Web Admin

5 Dariya News

ਸੰਗਰੂਰ , 24 Mar 2021

Last updated on: Mar 24, 2021, 00:00 IST

ਸਿਵਲ ਸਰਜਨ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ  ਸੰਗਰੂਰ ਵਿਖੇ ਅੱਜ ਵਿਸ਼ਵ ਟੀ.ਬੀ.ਦਿਵਸ ਦੇ ਮੋਕੇ ਤੇ ਪੋਸਟਰ ਰਿਲੀਜ ਕੀਤਾ ਗਿਆ ਅਤੇ ਟੀ.ਬੀ. ਪ੍ਰਤੀ ਸਹੁੰ ਚੁਕਾਈ ਗਈ ।ਸਿਵਲ ਸਰਜਨ ਡਾ. ਗੁਪਤਾ ਨੇ ਦੱਸਿਆ ਕਿ ਸਰਕਾਰ ਵੱਲੋਂ ਨੈਸ਼ਨਲ ਟੀ.ਬੀ. ਅਲੈਮੀਨੇਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਦਾ ਮੰਤਵ 2025 ਤੱਕ ਟੀ. ਬੀ.ਦੀ ਬੀਮਾਰੀ ਨੂੰ ਜੜ ਤੋਂ ਖਤਮ ਕਰਨਾ ਹੈ।  ਇਸ ਲੜੀ ਤਹਿਤ ਜ਼ਿਲੇ ਦੇ ਬਲਾਕਾਂ ਅਤੇ ਪਿੰਡ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ਵ ਟੀ. ਬੀ.ਦਿਵਸ ਦੇ ਤੌਰ ਤੇ ਮਨਾਇਆ ਗਿਆ।  ਉਨਾਂ ਦੱਸਿਆ ਕਿ ਜਾਗਰੂਕਤਾ  ਟੀ.ਬੀ.ਦੀ ਬਿਮਾਰੀ ਤੇ ਕਾਫੀ ਹੱਦ ਤੱਕ ਕਾਬੂ ਪਾਉਣ ਵਿੱਚ ਸਹਾਈ ਹੁੰਦੀ ਹੈ।  ਉਨਾ ਦੱਸਿਆ ਕਿ ਇਸ ਬਿਮਾਰੀ ਤੇ ਕਾਬੂ ਪਾਉਣ ਲਈ ਬੱਚੇ ਨੂੰ ਜਨਮ ਤੋ ਲੈ ਕੇ ਇਕ ਸਾਲ ਦੀ ਉਮਰ ਤਕ ਬੀ.ਸੀ.ਜੀ. ਦਾ ਟੀਕਾ ਲਗਾਇਆ ਜਾਂਦਾ ਹੈ।  ਜੇਕਰ ਕਿਸੇ ਵਿਅਕਤੀ ਨੂੰ ਟੀ.ਬੀ. ਦੀ ਬੀਮਾਰੀ ਹੋ ਜਾਂਦੀ ਹੈ ਤਾਂ ਬਿਨਾਂ ਨਾਗਾ ਪੂਰੀ ਖ਼ੁਰਾਕ ਮਿਥੇ ਸਮੇਂ ਤਕ ਖਾਣੀ ਚਾਹੀਦੀ ਹੈ । ਉਨਾਂ ਕਿਹਾ ਕਿ ਮਨੁੱਖ ਨੂੰ ਛਾਤੀ ਦੀ ਟੀ.ਬੀ. ਤੋ ਇਲਾਵਾ ਹੋਰ ਕਿਸੇ ਵੀ ਅੰਗ ਦੀ ਟੀ.ਬੀ.ਹੋ ਸਕਦੀ ਹੈ।ਡਾ. ਵਿਕਾਸ ਧੀਰ ਜ਼ਿਲਾ ਟੀ.ਬੀ. ਅਫਸਰ ਨੇ ਦੱਸਿਆ ਕਿ ਵਿਅਕਤੀ ਨੂੰ  ਦੋ ਹਫਤਿਆਂ ਤੋਂ ਵੱਧ ਖੰਘ ਜਾਂ ਬੁਖਾਰ ਹੋਵੇ, ਭਾਰ ਘੱਟ ਰਿਹਾ ਹੋਵੇ, ਭੁੱਖ ਘਟ ਰਹੀ ਹੋਵੇ ਜਾ ਖੰਘ ਵਿੱਚ ਖ਼ੂਨ ਆਵੇ ਤਾਂ ਉਸ ਨੂੰ ਤੁਰੰਤ ਨੇੜੇ ਦੇ  ਸਿਹਤ ਕੇਂਦਰ ਵਿੱਚ ਜਾ ਕੇ ਆਪਣੇ ਬਲਗਮ ਦੀ ਜਾਂਚ ਕਰਾਉਣੀ ਚਾਹੀਦੀ ਹੈ।  ਉਨਾਂ ਕਿਹਾ ਕਿ ਜਿੰਨੀ ਜਲਦੀ ਟੀ.ਬੀ.ਦਾ ਇਲਾਜ ਸ਼ੁਰੂ ਕੀਤਾ ਜਾਵੇਗਾ ਉਨੀ ਹੀ ਜਲਦੀ ਇਸ ਤੋਂ ਮੁਕਤੀ ਪਾਈ ਜਾ ਸਕਦੀ ਹੈ।  ਉਨਾਂ ਦੱਸਿਆ ਕਿ ਜਦੋਂ ਕੋਈ ਵੀ ਵਿਅਕਤੀ ਟੀ.ਬੀ. ਤੋਂ ਪੀੜਤ ਪਾਇਆ ਜਾਂਦਾ ਹੈ ਤਾਂ ਉਸ ਦਾ ਇਲਾਜ ਡਾਟਸ ਪ੍ਰਣਾਲੀ ਰਾਹੀਂ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।  ਡਾਟਸ ਪ੍ਰਣਾਲੀ ਅਨੁਸਾਰ ਰੋਗੀ ਨੂੰ ਟੀ.ਬੀ.ਦੀ ਦਵਾਈ ਡਾਟ ਪ੍ਰੋਵਾਈਡਰ ਦੀ ਸਿੱਧੀ ਨਿਗਰਾਨੀ ਹੇਠ ਸੁਵਿਧਾਜਨਕ ਸਮੇਂ ਅਤੇ ਥਾਂ ਤੇ ਖੁਆਈ ਜਾਂਦੀ ਹੈ।  ਉਨਾਂ ਦੱਸਿਆ ਕਿ ਜ਼ਿਲੇ ਵਿੱਚ ਇਸ ਸਾਲ ਫਰਵਰੀ 2021 ਤੱਕ 370 ਨਵੇਂ ਕੇਸਾਂ ਦੀ ਪਛਾਣ ਕਰਕੇ ਟੀ.ਬੀ.ਦੀ ਦਵਾਈ ਸੁਰੂ ਕਰ ਦਿੱਤੀ ਗਈ ਹੈ।  ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਗਮੋਹਨ ਸਿੰਘ,  ਜ਼ਿਲਾ ਪਰਿਵਾਰ ਭਲਾਈ ਅਫਸਰ ਡਾ.ਇੰਦਰਜੀਤ ਸਿੰਗਲਾ, ਜ਼ਿਲਾ ਸਿਹਤ ਅਫਸਰ ਡਾ. ਐਸ. ਜੇ. ਸਿੰਘ,  ਡਾ. ਸੰਜੇ ਮਾਥੁਰ ਐਸ.ਐਮ.ਓ. ਆਈ ਮੋਬਾਈਲ, ਜ਼ਿਲਾ ਮਾਸ ਮੀਡੀਆ ਅਫਸਰ ਵਿਜੇ ਕੁਮਾਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।    

 

Tags: Health , Sangrur , Civil Surgeon Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD