ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਨਹਿਰੂ ਯਵਾ ਕੇਂਦਰ ਫਿਰੋਜ਼ਪੁਰ ਦੇ ਯੂਥ ਕੋਆਰਡੀਨੇਟਰ ਲਖਵਿੰਦਰ ਸਿੰਘ ਦੀ ਦੇਖ-ਰੇਖ ਹੇਠ ਦਸ਼ਮੇਸ਼ ਯੂਥ ਕਲੱਬ ਪਿੰਡ ਟਿੱਬੀ ਖੁਰਦ ਵੱਲੋਂ ਸ੍ਰ. ਭਗਤ ਸਿੰਘ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਉਪਰੰਤ ਕਲੱਬ ਦੇ ਮੈਂਬਰਾਂ ਵੱਲੋਂ ਸ਼ਹੀਦਾਂ ਦੀ ਜੀਵਨੀ ਦੇ ਪੋਸਟਰ ਵੀ ਘਰ-ਘਰ ਜਾ ਕੇ ਵੰਡੇ ਗਏ।ਨਹਿਰੂ ਯੁਵਾ ਕੇਂਦਰ ਦੇ ਜਗਜੀਤ ਸਿੰਘ ਨੇ ਪਿੰਡ ਦੇ ਨੌਜਵਾਨਾਂ ਨੂੰ ਸ਼ਹੀਦ ਸ੍ਰ. ਭਗਤ ਸਿੰਘ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਜੀਵਨ ਤੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧ਼ਲੀ ਤਾਂ ਹੀ ਹੈ ਜੇਕਰ ਅਸੀਂ ਇਨ੍ਹਾਂ ਸ਼ਹੀਦਾਂ ਦੇ ਨਕਸੇ ਕਦਮ ਤੇ ਚੱਲ ਕੇ ਸਮਾਜ ਦੀ ਤਰੱਕੀ ਤੇ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਕਲੱਬ ਪ੍ਰਧਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਯਾਦ ਰੱਖੀਏ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਨੇ ਆਪਣਾ ਸਭ ਕੁੱਝ ਕੁਰਬਾਨ ਕਰਕੇ ਦੇਸ਼ ਦੀ ਆਜ਼ਾਦੀ ਵਿਚ ਵੱਡਮੁਲਾ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦੀ ਫ਼ਿਜ਼ਾ ਦਾ ਆਨੰਦ ਮਾਨ ਰਹੇ ਹਾਂ। ਇਸ ਮੌਕੇ ਕਲੱਬ ਮੈਂਬਰ ਕਰਨ, ਸਰਿੰਦਰ ਸਿੰਘ, ਜੋਰਾ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ, ਬੱਬੂ, ਸਨਮ ਅਤੇ ਗੁਰਮੇਲ ਅਤੇ ਮੋੜਾ ਸਿੰਘ ਹਾਜ਼ਰ ਸਨ।