Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਵਿਧਾਇਕ ਸੁਰਿੰਦਰ ਡਾਵਰ ਵੱਲੋਂ 3.48 ਕਰੋੜ ਰੁਪਏ ਦੀ ਲਾਗਤ ਨਾਲ ਮਿੰਨੀ ਰੋਜ਼ ਗਾਰਡਨ ਦੇ ਨਵੀਨੀਕਰਣ ਤੇ ਸੁੰਦਰੀਕਰਨ ਦੀ ਸ਼ੁਰੂਆਤ

ਪੰਜਾਬ ਸਰਕਾਰ ਲੁਧਿਆਣਾ ਦੇ ਸਰਬਪੱਖੀ ਵਿਕਾਸ ਲਈ ਠੋਸ ਉਪਰਾਲੇ ਕਰ ਰਹੀ ਹੈ - ਵਿਧਾਇਕ ਡਾਵਰ

Web Admin

Web Admin

5 Dariya News

ਲੁਧਿਆਣਾ , 24 Mar 2021

Last updated on: Mar 24, 2021, 00:00 IST

ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸੁਰਿੰਦਰ ਡਾਵਰ ਵੱਲੋਂ ਅੱਜ 3.48 ਕਰੋੜ ਰੁਪਏ ਦੀ ਲਾਗਤ ਨਾਲ ਮਿੰਨੀ ਰੋਜ਼ ਗਾਰਡਨ ਦੇ ਨਵੀਨੀਕਰਣ ਤੇ ਸੁੰਦਰੀਕਰਨ ਦੀ ਸ਼ੁਰੂਆਤ ਕੀਤੀ।ਇਹ ਪ੍ਰਾਜੈਕਟ ਸਮਾਰਟ ਸਿਟੀ ਅਧੀਨ ਹੈ ਅਤੇ ਇੱਕ ਸਾਲ ਦੇ ਅੰਦਰ ਇਸ ਦਾ ਕੰਮ ਮੁਕੰਮਲ ਹੋ ਜਾਵੇਗਾ।ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ੍ਰੀ ਸੁੰਦਰ ਸ਼ਾਮ ਮਲਹੋਤਰਾ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਦੇ ਨਾਲ ਵਿਧਾਇਕ ਸ੍ਰੀ ਡਾਵਰ ਨੇ ਕਿਹਾ ਕਿ ਨਵੀਨੀਕਰਣ ਅਤੇ ਸੁੰਦਰੀਕਰਨ ਦੇ ਤਹਿਤ ਸੋਫਟਸਕੈਪਿੰਗ, ਪੌਦੇ ਅਤੇ ਘਾਹ ਲਗਾਉਣਾ, ਸੰਗੀਤਮਈ ਝਰਨਾ, ਕੈਫੇਟੇਰੀਆ, ਐਮਫੀਥੀਏਟਰ, ਫੁਹਾਰੇ, ਬੈਡਮਿੰਟਨ ਕੋਰਟ, ਪਰਗੋਲਾਸ, ਕੈਨੋਪੀ, ਕਿਡਜ਼ ਪਲੇਅ, ਓਪਨ ਜਿਮ ਆਦਿ ਸਥਾਪਤ ਕਰਨਾ ਸ਼ਾਮਲ ਹੈ। 3.48 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਅਗਲੇ 12 ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਦੇ ਸਰਬਪੱਖੀ ਵਿਕਾਸ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਇਹ ਇੱਕ ਮਹੱਤਵਪੂਰਨ ਪ੍ਰੋਜੈਕਟ ਹੈ, ਜੋ ਲੁਧਿਆਣਾ ਸ਼ਹਿਰੀ ਆਬਾਦੀ ਦੀ ਨੁਹਾਰ ਬਦਲਣ ਲਈ ਰਾਹ ਪੱਧਰਾ ਕਰੇਗਾ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਵਿੱਚ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਲਾਭ ਪਹੁੰਚ ਸਕੇ।ਸ੍ਰੀ ਡਾਵਰ ਨੇ ਅੱਗੇ ਕਿਹਾ ਕਿ ਕੰਮ ਦੇ ਮੁਕੰਮਲ ਹੋਣ ਤੋਂ ਬਾਅਦ, ਨਿਵਾਸੀਆਂ ਨੂੰ ਹਲਕੇ ਵਿਚ ਸਵੇਰ-ਸ਼ਾਮ ਦੀ ਸੈਰ, ਮਨੋਰੰਜਨ ਅਤੇ ਖੇਡਣ/ਸਰੀਰਕ ਕਸਰਤ ਕਰਨ ਲਈ ਸੁੰਦਰ ਤੇ ਸ਼ਾਨਦਾਰ ਸਥਾਨ ਹੋਵੇਗਾ.ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਹਰ ਖੇਤਰ ਵਿੱਚ ਜਲਦ ਹੀ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਹੋਵੇਗਾ ਜਿਸ ਵਿੱਚ ਸ਼ਿਵਾਜੀ ਨਗਰ ਡਰੇਨ ਨੂੰ ਢੱਕਣ, ਨਵੀਂਆਂ ਸੜਕਾਂ ਦਾ ਨਿਰਮਾਣ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਟੈਂਡਰਿੰਗ ਪੜਾਅ 'ਤੇ ਹਨ ਜਾਂ ਕੁਝ ਮੁਕੰਮਲ ਹੋਣ ਦੀ ਦਿਸ਼ਾ ਵਿੱਚ ਹਨ।ਉਨ੍ਹਾ ਕਿਹਾ ਕਿ ਉਹ ਜਨਤਾ ਦੀ ਸੇਵਾ ਲਈ ਹਮੇਸ਼ਾਂ ਤੱਤਪਰ ਰਹਿੰਦੇ ਹਨ ਅਤੇ ਕਿਸੇ ਵੀ ਸਮੇਂ ਉਸ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੌਕੇ ਕੌਂਸਲਰ ਸਹਿਬਾਨ ਗੁਰਦੀਪ ਨੀਟੂ, ਪਿੰਕੀ ਬਾਂਸਲ, ਬੌਬੀ ਮਲਹੋਤਰਾ ਅਤੇ ਹੋਰ ਵੀ ਹਾਜ਼ਰ ਸਨ।

 

Tags: Punjab Congress , Ludhiana Congress , Surinder Dawar , Balkar Singh Sandhu , Sunder Sham Malhotra , Pradeep Sabharwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD