Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਰੁਨਾ ਚੌਧਰੀ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਦਿਵਿਆਂਗਜਨਾਂ ਤੇ ਸੰਸਥਾਵਾਂ ਦਾ ਸਟੇਟ ਐਵਾਰਡ 2020-21 ਨਾਲ ਸਨਮਾਨ

ਸਰਕਾਰੀ ਨੌਕਰੀਆਂ ਦੀ ਭਰਤੀ ਵਿੱਚ ਦਿਵਿਆਂਗਜਨਾਂ ਲਈ ਰਾਖਵਾਂ ਚਾਰ ਫ਼ੀਸਦੀ ਕੋਟਾ ਯਕੀਨੀ ਬਣਾਇਆ ਜਾਵੇਗਾ: ਕੈਬਨਿਟ ਮੰਤਰੀ

Web Admin

Web Admin

5 Dariya News

ਚੰਡੀਗੜ੍ਹ , 24 Mar 2021

Last updated on: Mar 24, 2021, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਦਿਵਿਆਂਗਜਨਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਸਟੇਟ ਐਵਾਰਡ 2020-21 ਨਾਲ ਸਨਮਾਨਤ ਕੀਤਾ।ਪੰਜਾਬ ਭਵਨ ਵਿਖੇ ਰੱਖੇ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਕੁੱਲ 11 ਸ਼ਖ਼ਸੀਅਤਾਂ ਅਤੇ ਸੰਸਥਾਵਾਂ ਦਾ ਸਟੇਟ ਐਵਾਰਡ ਨਾਲ ਸਨਮਾਨ ਕੀਤਾ, ਜਿਨ੍ਹਾਂ ਵਿੱਚ ਹਰਪਿੰਦਰ ਕੌਰ, ਲੈਕਚਰਾਰ ਪਵਨ ਕੁਮਾਰ ਤੇ ਪੂਜਾ ਸ਼ਰਮਾ ਨੂੰ ਮੁਲਾਜ਼ਮ ਵਰਗ, ਰਾਜਵੀਰ ਕੌਰ ਤੇ ਮਨਦੀਪ ਸਿੰਘ ਨੂੰ ਸਵੈ-ਰੋਜ਼ਗਾਰ ਵਰਗ ਅਤੇ ਸੰਸਥਾਵਾਂ ਵਿੱਚ ਅੰਬੂਜਾ ਮਨੋਵਿਕਾਸ ਕੇਂਦਰ (ਅੰਬੂਜਾ ਸੀਮਿੰਟ ਫ਼ਾਊਂਡੇਸ਼ਨ ਪ੍ਰਾਜੈਕਟ) ਰੂਪਨਗਰ ਤੇ ਸਪੀਕਿੰਗ ਹੈਂਡਸ ਵੈਲਫ਼ੇਅਰ ਫ਼ਾਊਂਡੇਸ਼ਨ ਪਟਿਆਲਾ ਨੂੰ ਸਰਬੋਤਮ ਸੰਸਥਾ ਵਰਗ, ਹਰਿੰਦਰ ਪਾਲ ਸਿੰਘ ਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਰੂਪਨਗਰ ਨੂੰ ਵਿਅਕਤੀਗਤ ਵਰਗ, ਜਦੋਂ ਕਿ ਸੁਮਿਤ ਸੋਨੀ ਬਠਿੰਡਾ ਤੇ ਮਿਸ ਰੇਨੂ ਰਾਣੀ ਪਟਿਆਲਾ ਨੂੰ ਖਿਡਾਰੀ ਵਰਗ ਵਿੱਚ ਸਟੇਟ ਐਵਾਰਡ ਨਾਲ ਸਨਮਾਨਤ ਕੀਤਾ ਗਿਆ।ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਚੌਧਰੀ ਨੇ ਦਿਵਿਆਂਗਜਨਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਐਲਾਨ ਕੀਤਾ ਕਿ ਆਗਾਮੀ ਸਾਲ ਦੌਰਾਨ ਭਰੀਆਂ ਜਾਣ ਵਾਲੀਆਂ ਇਕ ਲੱਖ ਸਰਕਾਰੀ ਨੌਕਰੀਆਂ ਦੀ ਭਰਤੀ ਵਿੱਚ ਦਿਵਿਆਂਗਜਨਾਂ ਲਈ ਰਾਖਵਾਂ 4 ਫ਼ੀਸਦੀ ਕੋਟਾ ਭਰਨਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨੌਕਰੀਆਂ ਵਿੱਚ ਭਰਤੀ ਸਮੇਂ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਆਸਾਮੀਆਂ ਭਰਨ ਲਈ ਸਰਕਾਰ ਵੱਲੋਂ ਸਮੂਹ ਸਰਕਾਰੀ ਵਿਭਾਗਾਂ ਦੇ ਰੋਸਟਰ ਰਜਿਸਟਰ ਕੈਂਪ ਲਾ ਕੇ ਚੈੱਕ ਕਰਵਾਏ ਗਏ ਹਨ ਅਤੇ ਹਰ ਵਿਭਾਗ ਵਿੱਚ ਬਣਦਾ ਬੈਕਲਾਗ ਕੱਢਿਆ ਗਿਆ ਹੈ।ਕੈਬਨਿਟ ਮੰਤਰੀ ਨੇ ਉਚੇਚੇ ਤੌਰ `ਤੇ ਦੱਸਿਆ ਕਿ ਜੋ ਦਿਵਿਆਂਗਜਨ ਟਾਇਪਿੰਗ ਨਹੀਂ ਕਰ ਸਕਦੇ, ਉਨ੍ਹਾਂ ਨੂੰ ਟਾਈਪਿੰਗ ਟੈਸਟ ਤੋਂ ਛੋਟ ਹੈ ਅਤੇ ਜੋ ਵਿਅਕਤੀ ਟਾਈਪ ਕਰ ਸਕਦੇ ਹੋਣ, ਉਨ੍ਹਾਂ ਨੂੰ ਟਾਇਪਿੰਗ ਟੈਸਟ ਵਿੱਚ ਹਰੇਕ 10 ਮਿੰਟ ਪਿੱਛੇ 3 ਮਿੰਟ 20 ਸੈਕਿੰਡ ਦਾ ਵਾਧੂ ਸਮਾਂ ਦੇਣ ਦੀ ਵਿਵਸਥਾ ਵੀ ਸਰਕਾਰ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹੀ ਸੂਬੇ ਵਿੱਚ ਦਿਵਿਆਂਗਜਨਾਂ ਨੂੰ ਸਰਕਾਰੀ ਸੇਵਾਵਾਂ ਵਿੱਚ ਸਿੱਧੀ ਭਰਤੀ ਅਤੇ ਤਰੱਕੀਆਂ ਵਿੱਚ ਰਾਂਖਵਾਕਰਨ 3 ਫ਼ੀਸਦੀ ਤੋਂ ਵਧਾ ਕੇ 4 ਫ਼ੀਸਦੀ ਕੀਤਾ ਹੈ, ਦਿਵਿਆਂਗਜਨਾਂ ਦੀ ਭਲਾਈ ਲਈ 'ਪੰਜਾਬ ਦਿਵਿਆਂਗਜਨ ਸ਼ਕਤੀਕਰਨ ਯੋਜਨਾ' ਲਾਗੂ ਕੀਤੀ ਜਾ ਚੁੱਕੀ ਹੈ ਅਤੇ 18 ਸਾਲ ਦੀ ਉਮਰ ਤੱਕ ਦੇ ਦਿਵਿਆਂਗ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਹਰ ਸਰਕਾਰੀ ਵਿਭਾਗ ਵਿੱਚ ਦਿਵਿਆਂਗਜਨਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਸਕੀਮ ਅਧੀਨ ਮਿਲਣ ਵਾਲੀ ਵਿੱਤੀ ਸਹਾਇਤਾ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ 750 ਤੋਂ ਵਧਾ ਕੇ 1500 ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੁੱਲ 6.5 ਲੱਖ ਦਿਵਿਆਂਗਜਨ ਹਨ, ਜੋ ਕੁੱਲ ਆਬਾਦੀ ਦਾ 2.13 ਫ਼ੀਸਦੀ ਬਣਦਾ ਹੈ। ਇਨ੍ਹਾਂ ਸਭ ਦੇ ਵਿਲੱਖਣ ਪਛਾਣ ਪੱਤਰ (ਯੂ.ਡੀ.ਆਈ.ਡੀ.) ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਯੂ.ਡੀ.ਆਈ.ਡੀ. (ਵਿਲੱਖਣ ਅੰਗਹੀਣ ਸ਼ਨਾਖ਼ਤੀ) ਕਾਰਡ ਬਣਾਉਣ ਵਾਸਤੇ ਹੁਣ ਤੱਕ 3,33,994 ਦਿਵਿਆਂਗਜਨਾਂ ਲਈ ਰਜਿਸਟਰੇਸ਼ਨ ਕਰਵਾਈ ਹੈ ਅਤੇ 1,95,295 ਵਿਅਕਤੀਆਂ ਨੂੰ ਯੂ.ਡੀ.ਆਈ.ਡੀ ਕਾਰਡ ਮੁਹੱਈਆ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਉਚੇਚੇ ਤੌਰ `ਤੇ ਕਿਹਾ ਕਿ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਗਿਆਰਵੇਂ ਸਥਾਨ ਤੋਂ 7ਵੇਂ ਨੰਬਰ 'ਤੇ ਪੁੱਜ ਗਿਆ ਹੈ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰ ਸਰਕਾਰੀ ਅਤੇ ਜਨਤਕ ਇਮਾਰਤ ਨੂੰ ਦਿਵਿਆਂਗਜਨਾਂ ਦੀ ਸੁਖਾਵੀਂ ਪਹੁੰਚ ਦੇ ਅਨੁਕੂਲ ਬਣਾਉਣ ਸਬੰਧੀ ਕਾਰਜ ਜੰਗੀ ਪੱਧਰ ਉਤੇ ਜਾਰੀ ਹਨ। ਇਸੇ ਤਰ੍ਹਾਂ ਸੂਬੇ ਵਿੱਚ ਚੱਲ ਰਹੇ ਮਾਨਸਿਕ ਰੋਗੀਆਂ ਲਈ ਐਮ.ਆਰ. ਹੋਮਜ਼ ਦੀ ਅਪਗ੍ਰਡੇਸ਼ਨ ਕੀਤੀ ਜਾ ਰਹੀ ਹੈ। ਸਮਾਗਮ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਸੰਯੁਕਤ ਸਕੱਤਰ ਵਿੰਮੀ ਭੁੱਲਰ, ਵਧੀਕ ਡਾਇਰੈਕਟਰ ਲਿਲੀ ਚੌਧਰੀ, ਡਿਪਟੀ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ ਅਤੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਹਾਜ਼ਰ ਸਨ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD