Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਡਿਜੀਟਲ ਵਿਧੀ ਰਾਹੀਂ 19905 ਸਕੂਲ ਅਧਿਆਪਕਾਂ ਦੀਆਂ ਵਿਆਪਕ ਬਦਲੀਆਂ ਦੇ ਆਦੇਸ਼

Web Admin

Web Admin

5 Dariya News

ਚੰਡੀਗੜ੍ਹ , 24 Mar 2021

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਸਿੱਖਿਆ ਵਿਭਾਗ ਦੇ ਆਨਲਾਈਨ ਪੋਰਟਲ ਰਾਹੀਂ ਡਿਜੀਟਲ ਤੌਰ 'ਤੇ ਸਕੂਲ ਅਧਿਆਪਕਾਂ ਦੀਆਂ ਵੱਡੀ ਗਿਣਤੀ ਵਿੱਚ ਆਮ ਬਦਲੀਆਂ ਦੇ ਆਦੇਸ਼ ਕੀਤੇ।ਬਟਨ ਦਬਾਉਂਦਿਆਂ ਹੀ ਮੁੱਖ ਮੰਤਰੀ ਵੱਲੋਂ 10,099 ਅਧਿਆਪਕਾਂ ਤੇ ਵਲੰਟੀਅਰਾਂ ਦੀ ਨਿਰੋਲ ਮੈਰਿਟ 'ਤੇ ਉਨ੍ਹਾਂ ਦੀ ਪਸੰਦ ਅਨੁਸਾਰ ਸਟੇਸ਼ਨ ਉਤੇ ਬਦਲੀ ਕਰਨ ਦੀ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਹਾਜ਼ਰ ਸਨ।ਬਦਲੀਆਂ ਲਈ ਇਛੁੱਕ 35,386 ਅਧਿਆਪਕਾਂ ਤੇ ਵਲੰਟੀਅਰਾਂ ਵੱਲੋਂ ਦਿੱਤੇ ਆਨਲਾਈਨ ਬਿਨੈ ਪੱਤਰ ਹਾਸਲ ਹੋਏ ਸਨ ਜਿਨ੍ਹਾਂ ਵਿੱਚੋਂ 15,481 ਅਯੋਗ ਪਾਏ ਗਏ ਕਿਉਂਕਿ ਉਹ ਨੀਤੀ ਤਹਿਤ ਨਿਰਧਾਰਤ ਕੀਤੇ ਮਾਪਦੰਡ ਪੂਰੇ ਨਹੀਂ ਕਰਦੇ ਸਨ। ਬਾਕੀ ਰਹਿੰਦੇ 19,905 ਬਿਨੈ ਪੱਤਰ ਬਦਲੀ ਲਈ ਯੋਗ ਪਾਏ ਗਏ। ਪਹਿਲੀ ਵਾਰ ਕੰਪਿਊਟਰ ਅਧਿਆਪਕ ਅਤੇ ਵੱਖ-ਵੱਖ ਵਰਗਾਂ ਦੇ ਸਿੱਖਿਆ ਵਲੰਟੀਅਰ ਵੀ ਅਧਿਆਪਕ ਤਬਾਦਲਾ ਨੀਤੀ ਦੇ ਦਾਇਰੇ ਹੇਠ ਲਿਆਂਦੇ ਗਏ।ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਿਵੇਕਲੀ ਅਧਿਆਪਕ ਤਬਾਦਲਾ ਨੀਤੀ ਖਾਲੀ ਪੋਸਟਾਂ ਭਰ ਕੇ ਮਿਆਰੀ ਸਿੱਖਿਆ ਦੇਣ ਦੇ ਟੀਚੇ ਨੂੰ ਸਫਲਤਾ ਨਾਲ ਹਾਸਲ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਇਸ ਨਾਲ ਬਿਨਾਂ ਕਿਸੇ ਰੁਕਾਵਟ ਤੋਂ ਅਕਾਦਮਿਕ ਸੈਸ਼ਨ ਜਾਰੀ ਰੱਖਣ ਵਿੱਚ ਮੱਦਦ ਮਿਲੇਗੀ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਨਿਰੋਲ ਮੈਰਿਟ ਉਤੇ ਆਪਣੇ ਪਸੰਦੀਦਾ ਸਟੇਸ਼ਨ ਉਤੇ ਨੌਕਰੀ ਕਰਨ ਦੀ ਤਸੱਲੀ ਵੀ ਮਿਲੇਗੀ। ਉਨ੍ਹਾਂ ਖੁਲਾਸਾ ਕੀਤਾ ਕਿ ਸੂਬਾ ਸਰਕਾਰ ਸਿੱਖਿਆ ਵਿਭਾਗ ਵੱਲੋਂ ਮੌਜੂਦਾ ਸਮੇਂ ਜਾਰੀ ਕੀਤੇ ਨੋਟੀਫਿਕੇਸ਼ਨ ਦੀ ਥਾਂ ਉਤੇ ਜਲਦੀ ਹੀ ਅਧਿਆਪਕਾਂ ਦੀਆਂ ਬਦਲੀਆਂ ਲਈ 'ਅਧਿਆਪਕ ਤਬਾਦਲਾ ਐਕਟ' ਲਿਆਂਦਾ ਜਾਵੇਗਾ।

ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉਚਾ ਚੁੱਕਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ ਵੱਖ-ਵੱਖ ਪ੍ਰਾਜੈਕਟਾਂ ਦੀ ਸ਼ਲਾਘਾ ਕੀਤੀ। ਪੰਜਾਬ ਨੇ ਸਕੂਲੀ ਸਿੱਖਿਆ ਵਿੱਚ ਗੁਣਵੱਤਾ ਭਰਪੂਰ ਬਦਲਾਅ ਲਿਆਉਣ ਲਈ ਕਈ ਨਿਵੇਕਲੀਆਂ ਪਹਿਲਕਦਮੀਆਂ ਦਾ ਆਗਾਜ਼ ਕੀਤਾ ਹੈ। ਇਸ ਦਿਸ਼ਾ ਵਿੱਚ ਤਬਾਦਲਾ ਨੀਤੀ-2019 ਵੀ ਇਕ ਵੱਡਾ ਕਦਮ ਸੀ।ਆਨਲਾਈਨ ਪ੍ਰਣਾਲੀ ਤਹਿਤ ਹੁਣ ਤੱਕ 50 ਫੀਸਦੀ ਤੋਂ ਵੱਧ ਅਰਜ਼ੀਆਂ ਨੂੰ ਪੂਰੀ ਪਾਰਦਰਸ਼ਤਾ ਨਾਲ ਪ੍ਰਵਾਨਗੀ ਦੇ ਦਿੱਤੀ ਗਈ ਹੈ। 'ਸਮੱਗਰ ਸਿੱਖਿਆ ਅਭਿਆਨ' ਤਹਿਤ ਕੰਮ ਕਰ ਰਹੇ ਐਜੂਕੇਸ਼ਨ ਵਲੰਟੀਅਰਜ਼ ਅਤੇ ਐਜੂਕੇਸ਼ਨ ਪ੍ਰੋਵਾਈਡਰਜ਼ ਦੇ ਵੱਖ-ਵੱਖ ਵਰਗਾਂ ਤੋਂ ਇਲਾਵਾ 4405 ਮਾਸਟਰਜ਼, 3748 ਪ੍ਰਾਇਮਰੀ ਅਧਿਆਪਕਾਂ ਅਤੇ 718 ਲੈਕਚਰਾਰਾਂ ਸਮੇਤ 10,099 ਅਧਿਆਪਕਾਂ ਦੇ ਨਾਲ-ਨਾਲ ਪੰਜਾਬ ਆਈ.ਸੀ.ਟੀ. ਐਜੂਕੇਸ਼ਨ ਸੁਸਾਇਟੀ (ਪਿਕਟਸ) ਤਹਿਤ ਕੰਮ ਕਰ ਰਹੇ ਕੰਪਿਊਟਰ ਅਧਿਆਪਕ ਇਸ ਨੀਤੀ ਦਾ ਲਾਭ ਹਾਸਲ ਕਰ ਚੁੱਕੇ ਹਨ।ਇਸ ਪ੍ਰਕ੍ਰਿਆ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਤਬਾਦਲੇ ਦੇ ਚਾਹਵਾਨ ਅਧਿਆਪਕਾਂ ਨੂੰ ਵਿਭਾਗ ਦੇ ਪੋਰਟਲ 'ਤੇ ਅਪਲਾਈ ਕਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਮੁਲਾਜ਼ਮ ਕੈਂਸਰ, ਹੈਪੇਟਾਈਟਸ-ਬੀ, ਹੈਪੇਟਾਈਟਸ-ਸੀ, ਸਿੱਕਲ ਸੈੱਲ ਅਨੀਮੀਆ, ਥੈਲੇਸੀਮੀਆ ਜਾਂ ਡਾਇਲੈਸਿਸ ਤੋਂ ਪੀੜਤ ਹੋਵੇ, 60 ਫੀਸਦੀ ਤੱਕ ਦਿਵਿਆਂਗ ਹੋਣ, ਤਲਾਕਸ਼ੁਦਾ, ਵਿਸ਼ੇਸ਼ ਬੱਚਿਆਂ ਦੀ ਸੂਰਤ ਵਿੱਚ ਆਨਲਾਈਨ ਤਬਾਦਲੇ ਲਈ ਅਰਜ਼ੀ ਸੌਂਪਣ ਤੋਂ ਛੋਟ ਹੈ। ਇਸੇ ਤਰ੍ਹਾਂ ਜੰਗੀ ਵਿਧਵਾਵਾਂ, ਸ਼ਹੀਦਾਂ ਦੀਆਂ ਵਿਧਵਾਵਾਂ, ਜਿੱਥੇ ਕਿ ਜੀਵਨ ਸਾਥੀ ਦੀ ਮੌਤ ਹੋਣ 'ਤੇ ਸੇਵਾ ਨਿਭਾਅ ਰਹੇ ਮੁਲਾਜ਼ਮ ਲਈ ਕਿਸੇ ਹੋਰ ਥਾਂ 'ਤੇ ਤੁਰੰਤ ਜਾਣਾ ਜ਼ਰੂਰੀ ਹੋ ਜਾਵੇ ਅਤੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਜਾਂ ਅਜਿਹੇ ਅਧਿਆਪਕਾਂ ਜਿਨ੍ਹਾਂ ਦੇ ਜੀਵਨ ਸਾਥੀ ਫੌਜ ਵਿੱਚ ਔਕੜਾਂ ਵਾਲੇ ਸਥਾਨਾਂ 'ਤੇ ਸੇਵਾ ਨਿਭਾਅ ਰਹੇ ਹਨ, ਨੂੰ ਆਪਣੀ ਬਦਲੀ ਲਈ ਬੇਨਤੀ ਆਨਲਾਈਨ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਹੋਵੇਗੀ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Vijay Inder Singla , Transfer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD