Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਫੈਕਟਰੀਆਂ, ਸੁਸਾਇਟੀਆਂ ਵਿੱਚ ਟੀਕਾਕਰਣ ਲਈ ਪਹਿਲੀ ਅਪ੍ਰੈਲ ਤੋਂ ਮੋਬਾਈਲ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ : ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਜ਼ਿਲ੍ਹੇ 'ਚ ਇੱਕ ਦਿਨ 'ਚ ਸਭ ਤੋਂ ਵੱਧ 6600 ਵਿਅਕਤੀਆਂ ਨੇ ਕੋਵਿਡ ਟੀਕੇ ਲਗਵਾਏ

Web Admin

Web Admin

5 Dariya News

ਲੁਧਿਆਣਾ , 24 Mar 2021

Last updated on: Mar 24, 2021, 00:00 IST

ਕੋਵਿਡ-19 ਸੰਕਰਮਣ ਦੇ ਮੁੜ ਉਭਰਨ ਦੌਰਾਨ ਟੀਕਾਕਰਨ ਵਧਾਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਹੱਤਵਪੂਰਨ ਫੈਸਲੇ ਵਿਚ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿਹਤ ਵਿਭਾਗ ਨੂੰ ਕੋਵਿਡ ਵੈਕਸੀਨੇਸ਼ਨ ਦੇ ਪ੍ਰਬੰਧਨ ਲਈ ਮੋਬਾਈਲ ਟੀਮਾਂ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ। ਇਹ ਟੀਮਾਂ ਪਹਿਲੀ ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਜਿਨ੍ਹਾਂ ਵਿੱਚ ਫੈਕਟਰੀਆਂ ਦੇ ਮਜ਼ਦੂਰ, ਪਿੰਡ ਵਾਸੀ ਅਤੇ ਰਿਹਾਇਸ਼ੀ ਸੁਸਾਇਟੀਆਂ ਦੇ ਵਸਨੀਕ ਸ਼ਾਮਲ ਹਨ, ਦੇ ਬੂਹੇ 'ਤੇ ਜਾ ਕੇ ਟੀਕਾਕਰਨ ਨੂੰ ਯਕੀਨੀ ਬਣਾਉਣਗੇ।ਜ਼ਿਲ੍ਹਾ ਟਾਸਕ ਫੋਰਸ ਦੀ ਇੱਕ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਫੈਕਟਰੀਆਂ ਅਤੇ ਹੋਰ ਉਦਯੋਗਿਕ ਇਕਾਈਆਂ, ਰਿਹਾਇਸ਼ੀ ਸੁਸਾਇਟੀਆਂ ਅਤੇ ਕਲੱਬਾਂ ਵਿੱਚ ਪ੍ਰਵਾਸੀ ਕਰਮਚਾਰੀਆਂ ਤੱਕ ਪੰਹੁਚ ਬਣਾਉਣ ਵਾਲੀਆਂ ਮੋਬਾਈਲ ਟੀਮਾਂ ਦੀ ਇੱਕ ਸਮਾਂ ਸੂਚੀ ਤਿਆਰ ਕਰਨ ਜੋ ਨਾ ਸਿਰਫ ਟੀਕਾਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਣਗੀਆਂ, ਸਗੋਂ ਜ਼ਿਲ੍ਹੇ ਦੀ ਵੱਡੀ ਆਬਾਦੀ ਨੂੰ ਵਾਇਰਸ ਤੋਂ ਵੀ ਬਚਾਉਣਗੀਆਂ।ਉਨ੍ਹਾਂ ਕਿਹਾ ਕਿ ਕੋਵਿਡ ਵੈਕਸੀਨੇਸ਼ਨ ਦੀ ਸਪਲਾਈ ਲਈ ਸਟਾਕ ਕਾਫ਼ੀ ਮਾਤਰਾ ਵਿਚ ਉਪਲੱਬਧ ਹੈ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੋਬਾਈਲ ਟੀਮਾਂ ਲਈ ਸਟਾਫ ਦੀ ਨਿਯੁਕਤੀ ਲਈ ਉਚਿਤ ਸਿਖਲਾਈ ਨੂੰ ਯਕੀਨੀ ਬਣਾਉਣ।ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ 6600 ਵਿਅਕਤੀਆਂ ਨੇ ਕੋਵਿਡ-19 ਵੈਕਸੀਨੇਸ਼ਨ ਦੇ ਟੀਕੇ ਲਗਾਵਾਏ, ਜੋ ਦਰਸਾਉਂਦੇ ਹਨ ਕਿ ਲੋਕ ਅੱਗੇ ਆ ਰਹੇ ਹਨ ਅਤੇ ਇਸ ਰਫ਼ਤਾਰ ਨੂੰ ਹੋਰ ਵਧਾਉਣ ਦੀ ਜ਼ਰੂਰਤ ਹੈ ਤਾਂ ਜੋ ਵਾਇਰਸ ਦੀ ਚੇਨ ਤੋੜਿਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਅੱਗੇ ਦੱਸਿਆ ਕਿ ਉਹ ਜਾਗਰੂਕਤਾ ਮੁਹਿੰਮ ਰਾਹੀਂ ਖ਼ਾਸਕਰ ਦਿਹਾਤੀ ਖੇਤਰਾਂ ਵਿੱਚ ਸੋਸ਼ਲ ਮੀਡੀਆ, ਟੀਵੀ/ਰੇਡੀਓ, ਪੋਸਟਰਾਂ/ਬੈਨਰਾਂ ਅਤੇ ਵੱਖ-ਵੱਖ ਹੋਰ ਮਾਧਿਅਮਾਂ ਰਾਹੀਂ ਟੀਕਾਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਤਾਂ ਜੋ ਲੋਕ ਬੇਝਿੱਜਕ ਆਪਣਾ ਟੀਕਾਕਰਣ ਕਰਵਾ ਸਕਣ। ਇਸ ਮੌਕੇ ਪ੍ਰਮੁੱਖ ਤੌਰ 'ਤੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਸਿਵਲ ਸਰਜਨ ਡਾ. ਸੁਖਜੀਵਨ ਕੱਕੜ, ਡੀ.ਆਈ.ਓ. ਡਾ. ਕਿਰਨ, ਡਾ. ਬਿਸ਼ਵ ਮੋਹਨ ਅਤੇ ਹੋਰ ਵੀ ਸ਼ਾਮਲ ਸਨ।ਇਸੇ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫਸਰ, ਲੁਧਿਆਣਾ ਦੇ ਅਧਿਕਾਰਤ ਪੇਜ 'ਤੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਨਾਗਰਿਕਾਂ ਨੂੰ ਇੱਕ ਵਾਰ ਫੇਰ ਕੋਵਿਡ ਟੀਕੇ ਨੂੰ ਗਲੇ ਲਗਾਉਣ ਦੀ ਤਾਕੀਦ ਕੀਤੀ ਕਿਉਂਕਿ ਇਹ ਬਹੁਤ ਹੀ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ। ਉਨ੍ਹਾਂ ਕਿਹਾ ਕਿ ਇਹ ਟੀਕਾ ਸੰਕਰਮਿਤ ਬਿਮਾਰੀ ਦੀ ਗੰਭੀਰਤਾ ਨੂੰ ਘਟਾਉਂਦਾ ਹੈ ਇਸ ਲਈ ਲੋਕਾਂ ਨੂੰ ਅਦਿੱਖ ਦੁਸ਼ਮਣ ਵਿਰੁੱਧ ਲੜਾਈ ਜਿੱਤਣ ਲਈ ਪੂਰੇ ਦਿਲੋਂ ਸਵੀਕਾਰ ਕਰਨਾ ਚਾਹੀਦਾ ਹੈ।

 

Tags: DC Ludhiana , Varinder Kumar Sharma , Deputy Commissioner Ludhiana , Commissioner of Police Ludhiana , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD