Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਸਕੀਆਂ ਭੈਣਾਂ ਦਾ ਕਤਲ ਮਾਮਲਾ-ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਪੀੜਤ ਪਰਿਵਾਰ ਨੂੰ ਮਿਲੇ

ਪ੍ਰਸਾਸ਼ਨ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਅਤੇ ਪੀੜਤ ਪਰਿਵਾਰ ਨੂੰ ਬਣਦੀ ਸਹਾਇਤਾ ਮੁਹੱਈਆ ਕਰਾਉਣ ਲਈ ਯਤਨ ਤੇਜ਼ ਕਰੇ - ਵਿਜੇ ਸਾਂਪਲਾ

Web Admin

Web Admin

5 Dariya News

ਬਾਘਾਪੁਰਾਣਾ/ਮੋਗਾ , 24 Mar 2021

ਬੀਤੇ ਦਿਨੀਂ ਪਿੰਡ ਸੇਖਾ ਖੁਰਦ ਦੇ ਇੱਕੋ ਘਰ ਦੀਆਂ ਸਕੀਆਂ ਭੈਣਾਂ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਸੰਬੰਧੀ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਨੇ ਅੱਜ ਪੀੜਤ ਪਰਿਵਾਰ ਨਾਲ ਮਿਲਣੀ ਕੀਤੀ ਅਤੇ ਉਨਾਂ ਨੂੰ ਜਲਦ ਤੋਂ ਜਲਦ ਇਨਸਾਫ਼ ਅਤੇ ਹੋਰ ਸੰਭਵ ਮਦਦ ਮੁਹੱਈਆ ਕਰਾਉਣ ਦਾ ਵਾਅਦਾ ਕੀਤਾ। ਇਸ ਮੌਕੇ ਉਨਾਂ ਨਾਲ ਫਿਰੋਜ਼ਪੁਰ ਰੇਂਜ ਦੇ ਆਈ ਜੀ ਸ੍ਰ. ਜਸਕਰਨ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਜ਼ਿਲਾ ਪੁਲਿਸ ਮੁਖੀ ਸ੍ਰ. ਹਰਮਨਬੀਰ ਸਿੰਘ ਗਿੱਲ, ਐੱਸ. ਡੀ. ਐੱਮ. ਬਾਘਾਪੁਰਾਣਾ ਸ੍ਰ. ਰਾਜਪਾਲ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।ਪਰਿਵਾਰ ਨੂੰ ਦਿਲਾਸਾ ਦਿੰਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਉਨਾਂ ਨੂੰ ਇਸ ਘਟਨਾ ਦਾ ਬੇਹੱਦ ਦੁੱਖ ਹੈ। ਉਨਾਂ ਕਿਹਾ ਕਿ ਉਨਾਂ ਨੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਤੋਂ ਇਸ ਪੂਰੀ ਘਟਨਾ ਦੀ ਜਾਣਕਾਰੀ ਲਈ ਹੈ ਅਤੇ ਨਾਲ ਹੀ ਆਦੇਸ਼ ਦਿੱਤੇ ਹਨ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਹੋਰ ਬਣਦੀ ਹਰ ਸੰਭਵ ਸਹਾਇਤਾ ਮੁਹੱਈਆ ਕਰਾਉਣ ਲਈ ਯਤਨ ਕੀਤੇ ਜਾਣ। ਇਸ ਮਾਮਲੇ ਸੰਬੰਧੀ ਜਲਦ ਤੋਂ ਜਲਦ ਚਲਾਨ ਪੇਸ਼ ਕਰਨ ਦੀ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ।ਉਨਾਂ ਭਰੋਸਾ ਦਿਵਾਇਆ ਕਿ ਪੀੜਤ ਪਰਿਵਾਰ ਨੂੰ ਜਲਦ ਹੀ ਇਨਸਾਫ਼ ਦਿਵਾਇਆ ਜਾਵੇਗਾ। ਇਹ ਇੱਕ ਬਹੁਤ ਹੀ ਘਿਨਾਉਣੀ ਘਟਨਾ ਸੀ। ਉਨਾਂ ਇਹ ਵੀ ਭਰੋਸਾ ਦਿੱਤਾ ਕਿ ਜਿਹੜੇ ਮੀਡੀਆ ਚੈਨਲਾਂ ਨੇ ਮਿ੍ਰਤਕ ਕੁੜੀਆਂ ਦੇ ਚਾਲ ਚਲਣ ਬਾਰੇ ਕਥਿਤ ਤੌਰ ’ਤੇ ਗਲਤ ਖ਼ਬਰਾਂ ਚਲਾਈਆਂ ਹਨ, ਉਨਾਂ ਖ਼ਿਲਾਫ਼ ਵੀ ਕਮਿਸ਼ਨ ਵੱਲੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਸੰਬੰਧੀ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਨੂੰ ਵੀ ਬਣਦੀ ਕਾਰਵਾਈ ਆਰੰਭਣ ਬਾਰੇ ਕਿਹਾ ਗਿਆ ਹੈ।ਉਨਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇਗੀ ਕਿ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਪਰਿਵਾਰ ਮੁੱਖੀ ਨੂੰ 5000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਇੱਕ ਬੱਚੇ ਨੂੰ ਗਰੇਜੂਏਸ਼ਨ ਤੱਕ ਮੁਫ਼ਤ ਪੜਾਈ ਅਤੇ ਖੇਤੀ ਯੋਗ ਜ਼ਮੀਨ ਦਿਵਾਈ ਜਾਵੇ। ਉਨਾਂ ਕਿਹਾ ਕਿ ਹੁਣ ਤੱਕ ਪਰਿਵਾਰ ਨੂੰ 8.25 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾ ਚੁੱਕੀ ਹੈ, ਜਦਕਿ ਏਨੀਂ ਹੀ ਰਾਸ਼ੀ ਚਲਾਨ ਪੇਸ਼ ਹੋਣ ’ਤੇ ਪਰਿਵਾਰ ਨੂੰ ਹੋਰ ਮੁਹੱਈਆ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਜੇਕਰ ਪਰਿਵਾਰ ਨੂੰ ਲੋੜ ਮਹਿਸੂਸ ਹੋਈ ਤਾਂ ਕਮਿਸ਼ਨ ਦੇ ਆਦੇਸ਼ ’ਤੇ ਸਰਕਾਰ ਵੱਲੋਂ ਪੀੜਤ ਪਰਿਵਾਰ ਕਾਨੂੰਨੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ।

 

Tags: Vijay Sampla , Bharatiya Janata Party , BJP , Chairman National Commission for Scheduled Castes , NCSC , National Commission for Scheduled Castes

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD