Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਮਾਣ ਰਹੇ ਹਾਂ ਆਜ਼ਾਦ ਫਿਜ਼ਾ ਦਾ ਆਨੰਦ : ਸੁਖਜਿੰਦਰ ਸਿੰਘ ਰੰਧਾਵਾ

ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ 23 ਮਾਰਚ ਦਾ ਸ਼ਹੀਦੀ ਦਿਵਸ

Web Admin

Web Admin

5 Dariya News

ਫਿਰੋਜਪੁਰ , 23 Mar 2021

Last updated on: Mar 23, 2021, 00:00 IST

ਸ਼ਹੀਦੇ-ਏ-ਆਜਮ ਸ੍ਰ. ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਜੇਲ੍ਹਾਂ ਮੰਤਰੀ ਪੰਜਾਬ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਸ਼ਹੀਦ ਰਾਜਗੁਰੂ,  ਸ਼ਹੀਦ ਸੁਖਦੇਵ, ਰਾਜ ਮਾਤਾ ਵਿੱਦਿਆ ਵਤੀ ਅਤੇ ਬੀ.ਕੇ ਦੱਤ ਦੀਆਂ ਸਮਾਧਾਂ ਤੇ ਮੱਥਾ ਟੇਕ ਕੇ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਦੇ ਨਾਲ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਧਾਇਕ ਫਿਰੋਜ਼ਪੁਰ ਸਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ, ਵਿਧਾਇਕ ਜ਼ੀਰਾ ਕੁਲਬੀਰ ਸਿੰਘ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸਤਿਕਾਰ ਕੌਰ ਗਹਰੀ, ਡੀਆਈਜੀ ਫਿਰੋਜ਼ਪੁਰ ਰੇਂਜ ਹਰਦਿਆਲ ਸਿੰਘ ਮਾਨ, ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ, ਐੱਸ.ਐੱਸ.ਪੀ. ਭਾਗੀਰਥ ਮੀਨਾ, ਰਾਜ ਸੂਚਨਾ ਕਮਿਸ਼ਨਰ ਪੰਜਾਬ ਸ੍ਰੀ ਅਨੁਮੀਤ ਸਿੰਘ ਹੀਰਾ ਸੋਢੀ ਅਤੇ ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕਰੋਨਾ ਵਾਇਰਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵਾਰ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਨਹੀਂ ਕਰਵਾਇਆ ਗਿਆ ਹੈ, ਪਰ ਫਿਰ ਵੀ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਯਾਦ ਰੱਖੀਏ।

ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਨੇ ਆਪਣਾ ਸਭ ਕੁੱਝ ਕੁਰਬਾਨ ਕਰਕੇ ਦੇਸ਼ ਦੀ ਆਜ਼ਾਦੀ ਵਿਚ ਵੱਡਮੁਲਾ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦੀ ਫ਼ਿਜ਼ਾ ਦਾ ਆਨੰਦ ਮਾਨ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਇਨ੍ਹਾਂ ਸ਼ਹੀਦੇ ਦੇ ਨਕਸੇ ਕਦਮ ਤੇ ਚੱਲ ਕੇ ਸਮਾਜ ਦੀ ਤਰੱਕੀ ਤੇ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਦੀ ਰਾਖੀ ਲਈ ਕਿਸਾਨਾਂ ਵੱਲੋਂ ਕੇਂਦਰ ਦੀ ਸਰਕਾਰ ਖਿਲਾਫ ਸ਼ਾਤਮਈ ਤਰੀਕੇ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਭਗਤਾਂ ਨੇ ਕਾਲੇ ਪਾਣੀਆਂ ਵਰਗੇ ਤਸੀਹੇ ਝੱਲ ਕੇ ਸਾਨੂੰ ਆਜ਼ਾਦੀ ਦਿਵਾਈ ਹੈ ਸਾਨੂੰ ਉਨ੍ਹਾਂ ਵੱਲੋਂ ਆਜ਼ਾਦੀ ਤੋਂ ਬਾਅਦ ਲਏ ਗਏ ਸੁਪਨਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ। ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਖਰੀ ਦਮ ਤੱਕ ਇਨ੍ਹਾਂ ਸ਼ਹੀਦਾਂ ਦੀਆ ਕੁਰਬਾਨੀਆਂ ਨੂੰ ਅਜਾਈਂ ਨਹੀਂ ਜਾਣ ਦੇਵਾਂਗੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਉਦੋਂ ਹੀ ਹੁੰਦੀ ਹੈ ਜਦੋਂ ਨੌਜਵਾਨ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਆਪਣੇ ਆਪ ਨੂੰ ਨਸ਼ਿਆਂ ਤੋਂ ਦੂਰ ਰੱਖਣ।ਇਸ ਮੌਕੇ ਡੀਆਈਜੀ. ਬੀਐੱਸਐੱਫ ਸੁਰਿੰਦਰ ਮਹਿਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ. ਅਰੁਣ ਕੁਮਾਰ, ਐੱਸ.ਡੀ.ਐੱਮ. ਫਿਰੋਜ਼ਪੁਰ ਅਮਿਤ ਗੁਪਤਾ, ਐੱਸ.ਪੀ. ਬਲਬੀਰ ਸਿੰਘ, ਪ੍ਰਿੰਸੀਪਲ ਗੱਟੀ ਰਾਜੋ ਕੇ ਡਾ. ਸਤਿੰਦਰ ਸਿੰਘ ਅਤੇ ਕਾਂਗਰਸੀ ਆਗੂ ਬਿੱਟੂ ਸਾਂਘਾ ਵੀ ਹਾਜ਼ਰ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD