ਐਮ.ਆਈ.ਏ ਭਵਨ ਫੇਜ਼-7 ਉਦਯੋਗਿਕ ਖੇਤਰ ਵਿਖੇ ਪ੍ਰੈੱਸ ਕਲੱਬ ਐਸ.ਏ.ਐਸ.ਨਗਰ ਦੇ ਤਾਜਪੋਸੀ ਸਮਾਰੋਹ ਵਿੱਚ ਪੰਜਾਬ ਦੇ ਸਿੱਖਿਆ ਅਤੇ ਭਾਸ਼ਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਮੁੱਖ ਮਹਿਮਾਨ ਵਜੋਂ ਅਤੇ ਕੌਮੀ ਇਸਤਰੀ ਅਕਾਲੀ ਦਲ ਜਨਰਲ ਸਕੱਤਰ ਤੇ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਵਿਸ਼ੇਸ ਮਹਿਮਾਨ ਵਜੋਂ ਸਿਰਕਤ ਕੀਤੀ। ਤਾਜਪੋਸੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਸਿੱਖਿਆ ਅਤੇ ਭਾਸ਼ਾ ਮੰਤਰੀ ਸ੍ਰ: ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਅਜੋਕੇ ਯੁੱਗ ਵਿੱਚ ਪ੍ਰੈੱਸ ਦੀ ਭੂਮਿਕਾ ਬਹੁਤ ਹੀ ਮਹੱਤਵਪੂਰਨ ਹੈ ਅਤੇ ਲੋਕਾਂ ਦਾ ਪ੍ਰਕਾਸ਼ਿਤ ਹੋਈ ਖਬਰ ਤੇ ਅਤੁੱਟ ਵਿਸ਼ਵਾਸ ਹੁੰਦਾ ਹੈ। ਇਸ ਲਈ ਪ੍ਰੈੱਸ ਨੂੰ ਖ਼ਬਰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਪੁਰੀ ਜਾਂਚ-ਪੜਤਾਲ ਕਰਕੇ ਸਚਾਈ ਨੂੰ ਸਾਹਮਣੇ ਲਿਆਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪ੍ਰੈੱਸ ਦੀ ਨਿਭਾਈ ਗਈ ਭੂਮਿਕਾ ਰਾਹੀਂ ਦੇਸ਼ ਦੇ ਵੱਡੇ ਵੱਡੇ ਮੁੱਦੇ ਸਾਹਮਣੇ ਆਏ ਜਿਨ੍ਹਾਂ ਪ੍ਰਤੀ ਲੋਕ ਵੀ ਜਾਗਰੂਕ ਹੋਏ ਹਨ। ਉਨ੍ਹਾਂ ਕਿਹਾ ਕਿ ਮੀਡੀਏ ਨੂੰ ਬੜੀਆਂ ਹੀ ਔਖੀਆਂ ਪਰਸਿਥਤੀਆਂ ਵਿੱਚ ਵੀ ਕੰਮ ਕਰਨਾ ਪੈਂਦਾ ਹੈ। ਉਨ੍ਹਾਂ ਮੀਡੀਏ ਨੂੰ ਸਮਾਜਿਕ ਕੁਰੀਤੀਆਂ ਪ੍ਰਤੀ ਵੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਆਖਿਆ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਵਿਭਾਗ ਅਹਿੰਮ ਵਿਭਾਗ ਹੈ । ਉਨ੍ਹਾਂ ਕਿਹਾ ਕਿ ਰਾਜ ਵਿੱਚ ਸਿੱਖਿਆ ਦੇ ਖੇਤਰ ਵਿੱਚ ਹੋਰ ਸੁਧਾਰ ਲਿਆਉਣ ਲਈ ਪ੍ਰੈੱਸ ਆਪਣੇ ਸੁਝਾਅ ਭੇਜੇ ਤਾਂ ਜੋ ਚੰਗੇ ਸੁਝਾਆਵਾਂ ਨੂੰ ਅਮਲ ਵਿੱਚ ਲਿਆ ਕੇ ਸਿੱਖਿਆ ਦੇ ਖੇਤਰ ਵਿੱਚ ਹੋਰ ਸੁਧਾਰ ਲਿਆ ਸਕੀਏ। ਉਨ੍ਹਾਂ ਇਸ ਮੌਕੇ ਪ੍ਰੈਸ ਕਲੱਬ ਨੂੰ 2 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਉਨ੍ਹਾਂ ਕਲੱਬ ਦੇ ਚੇਅਰਮੈਨ ਸ੍ਰੀ ਨਰਿੰਦਰ ਸਿੰਘ ਝਾਂਮਪੁਰ, ਪ੍ਰਧਾਨ ਸ੍ਰੀ ਹਿਲੇਰੀ ਵਿਕਟਰ, ਜਨਰਲ ਸਕੱਤਰ ਪ੍ਰਦੀਪ ਸਿੰਘ ਹੈਪੀ ਅਤੇ ਸਮੁੱਚੀ ਟੀਮ ਨੂੰ ਵਧਾਈ ਵੀ ਦਿੱਤੀ। ਇਸ ਤੋਂ ਪਹਿਲਾ ਕਲੱਬ ਦੇ ਪ੍ਰਧਾਨ ਸ੍ਰੀ ਹਿਲੇਰੀ ਵਿਕਟਰ ਨੇ ਤਾਜਪੋਸੀ ਸਮਾਗਮ ਵਿੱਚ ਸ਼ਾਮਲ ਹੋਣ ਤੇ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਅਤੇ ਹੋਰਨਾਂ ਸ਼ਖਸੀਅਤਾਂ ਨੂੰ ਜੀ ਆਇਆ ਆਖਿਆ। ਇਸ ਮੌਕੇ ਜਿਲਾ੍ਹ ਪੁਲਿਸ ਮੁੱਖੀ ਸ੍ਰੀ ਇੰਦਰ ਮੋਹਨ ਸਿੰਘ, ਐਸ.ਡੀ.ਐਮ ਸ਼੍ਰੀ ਲਖਮੀਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜਥੇਦਾਰ ਅਮਰੀਕ ਸਿੰਘ ਮੁਹਾਲੀ, ਐਸ.ਏ.ਐਸ ਨਗਰ ਦੇ ਸ਼ਹਿਰੀ ਪ੍ਰਧਾਨ ਸ੍ਰ ਜੋਗਿੰਦਰ ਸਿੰਘ ਸਲੈਚ, ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਰੂਬੀ, ਮੀਤ ਪ੍ਰਧਾਨ ਜਸਵਿੰਦਰ ਸਿੰਘ ਵਿਰਕ, ਸਮਾਜ ਸੇਵੀ ਤੇ ਅਕਾਲੀ ਆਗੂ ਬਲਜੀਤ ਸਿੰਘ ਕੁੰਭੜਾ, ਭਾਜਪਾ ਦੇ ਜਿਲਾ੍ਹ ਪ੍ਰਧਾਨ ਸੁਖਵਿੰਦਰ ਗੋਲਡੀ, ਸ੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ, ਕੌਮੀ ਜਨਰਲ ਸਕੱਤਰ ਸ੍ਰ ਪਰਮਜੀਤ ਸਿੰਘ ਕਾਹਲੋਂ, ਇਸ਼ਮੀਤ ਸਿੰਘ ਵਿਕੀ, ਜਸਵਿੰਦਰ ਸਿੰਘ ਗਿੱਲ, ਸ਼ਹਿਰੀ ਪ੍ਰਧਾਨ (ਯੂਥ ਵਿੰਗ) ਹਰਮਨਪ੍ਰੀਤ ਸਿੰਘ ਪ੍ਰਿੰਸ, ਇੰਚਾਰਜ ਧਰਮ ਪ੍ਰਚਾਰ ਕਮੇਟੀ ਸ੍ਰੀ ਜਤਿੰਦਰਪਾਲ ਸਿੰਘ ਜੇ.ਪੀ, ਪ੍ਰੈਸ ਕਲੱਬ ਐਸ.ਏ.ਐਸ ਨਗਰ ਦੇ ਖਜ਼ਾਨਚੀ ਸ੍ਰੀ ਮਨੋਜ ਜੋਸ਼ੀ, ਪ੍ਰੈਸ ਸਕੱਤਰ ਸੁਖਦੀਪ ਸਿੰਘ, ਵਿਸ਼ਾਲ ਸ਼ੰਕਰ, ਸਾਬਕਾ ਐਮ.ਸੀ ਫੂਲਰਾਜ ਸਿੰਘ, ਐਮ.ਡੀ ਕੰਗ ਟਰੈਵਲ ਨਰਿੰਦਰ ਸਿੰਘ ਕੰਗ, ਜਗਮੋਹਨ ਸਿੰਘ ਕਾਹਲੋਂ, ਪਰਮਜੀਤ ਸਿੰਘ, ਬਲਜਿੰਦਰ ਸਿੰਘ ਰਾਏਪੁਰ, ਭਗਵੰਤ ਸਿੰਘ ਗੀਗੇਮਾਜਰਾ ਸਮੇਤ ਹੋਰ ਪਤਵੰਤੇ ਅਤੇ ਕਲੱਬ ਦੇ ਆਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ।