Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਪੰਜਾਬ ਵਿੱਚ 180 ਕਰੋੜ ਰੁਪਏ ਦੀ ਲਾਗਤ ਨਾਲ 6 ਰਿਹਾਇਸ਼ੀ ਸੀਨੀਅਰ ਸੈਕੰਡਰੀ ਸਕੂਲ ਖੋਲ੍ਹੇ ਜਾਣਗੇ : ਮਲੂਕਾ

ਰਾਜ 'ਚ 5 ਹਜ਼ਾਰ ਤੋਂ ਵੱਧ ਅਬਾਦੀ ਵਾਲੇ ਹਰੇਕ ਪਿੰਡ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਣਾਇਆ ਜਾਵੇਗਾ

ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਸਿਕੰਦਰ ਸਿੰਘ ਮਲੂਕਾ ਐਸ.ਏ.ਐਸ.ਨਗਰ ਵਿਖੇ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਉਪਰੰਤ ਪਰੇਡ ਦਾ ਮੁਆਇਨਾ ਕਰਦੇ ਹੋਏ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਇੰਦਰਮੋਹਨ ਸਿੰਘ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 26 Jan 2014

Last updated on: Jan 26, 2014, 00:00 IST

ਪੰਜਾਬ ਵਿੱਚ ਦਸਵੀਂ ਜਮਾਤ ਵਿਚੋਂ 80ਫੀਸਦੀ ਜਾਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੁਸ਼ਿਆਰ ਵਿਦਿਆਰਥੀਆਂ ਲਈ ਬਠਿੰਡਾ, ਮੋਹਾਲੀ, ਪਟਿਆਲਾ, ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿਖੇ 180 ਕਰੋੜ ਰੁਪਏ ਦੀ ਲਾਗਤ ਨਾਲ 6 ਰਿਹਾਇਸ਼ੀ ਸਕੂਲ ਖੋਲ੍ਹੇ ਜਾਣਗੇ। ਜਿਥੇ ਵਿਦਿਆਰਥੀਆਂ ਨੂੰ ਮੁਫ਼ਤ ਮਿਆਰੀ ਸਿੱਖਿਆ  ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਸ੍ਰ: ਸਿਕੰਦਰ ਸਿੰਘ ਮਲੂਕਾ ਨੇ ਸਰਕਾਰੀ ਕਾਲਜ ਐਸ.ਏ.ਐਸ.ਨਗਰ ਵਿਖੇ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਇਸ ਤੋਂ ਪਹਿਲਾਂ ਡੀ.ਐਸ.ਪੀ. (ਸਿਟੀ-2) ਸ੍ਰੀ ਅਜਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲਿਸ, ਐਨ.ਸੀ.ਸੀ, ਸਕਾਉਟ ਅਤੇ ਗਾਇਡਜ਼ ਦੀਆਂ ਟੁਕੜੀਆਂ ਦੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਨੇ ਇਸ ਮੌਕੇ ਸਮੁੱਚੇ ਪੰਜਾਬੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਦੀਆਂ ਕੁਰਬਾਨੀਆਂ ਸਦਕਾ ਸਾਡਾ ਮੁਲਕ ਆਜ਼ਾਦ ਹੋਇਆ ਅਤੇ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਣ ਨਾਲ ਹਰੇਕ ਨਾਗਰਿਕ ਨੂੰ ਬਰਾਬਰੀ ਦੇ ਹੱਕ ਪ੍ਰਾਪਤ ਹੋਏ। ਪਰੰਤੂ ਆਜ਼ਾਦੀ ਦੇ 64 ਸਾਲ ਬੀਤ ਜਾਣ ਤੇ ਵੀ ਦੇਸ਼ ਦੇ ਲੋਕ ਗੁਰਬਤ ਦੀ ਜ਼ਿੰਦਗੀ ਜਿਉਣ ਲਈ ਮਜਬੂਰ ਹਨ। ਸਾਡੇ ਮਹਾਨ ਆਗੂਆਂ ਵੱਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਜੇ ਵੀ ਬਹੁਤ ਕੁੱਝ ਕਰਨ ਦੀ ਲੋੜ ਹੈ ਤਾਂ ਜੋ ਦੇਸ਼ ਦੇ ਆਵਾਮ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਦੀ ਮੌਜੂਦਾ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਰਾਜ ਦੇ ਆਵਾਮ ਦੇ ਜੀਵਨ ਮਿਆਰ ਨੂੰ ਉੱਚਾ ਚੁਕਣ ਲਈ ਵਿਸ਼ੇਸ ਯਤਨ ਕੀਤੇ ਹਨ। 

ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਕੋਈ ਸੁਬਾ ਜਾਂ ਦੇਸ਼ ਉਦੋ ਤੱਕ ਤਰੱਕੀ ਨਹੀਂ ਕਰ ਸਕਦਾ ਜਿਨ੍ਹਾਂ ਚਿਰ ਉਥੇ ਮਿਆਰੀ ਸਿੱਖਿਆ ਦੇਣ ਦਾ ਪ੍ਰਬੰਧ ਨਾ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਜੋ ਕਿ ਸਭ ਤੋਂ ਮਹੱਤਵਪੂਰਨ ਵਿਭਾਗ ਹੈ ਨੂੰ ਤਰਜੀਹ ਦਿੱਤੀ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਇੰਨਕਲਾਬੀ ਸੁਧਾਰ ਆਇਆ ਹੈ। ਉਨ੍ਹਾਂ ਦੱਸਿਆ ਕਿ ਰਾਜ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ ਵਿਕਸਿਤ ਕਰਨ ਲਈ ਦੇਸ਼ ਵਿੱਚ ਪਹਿਲੇ ਨੰਬਰ ਤੇ ਹੈ ਅਤੇ ਸਿੱਖਿਆ ਦੇ ਖੇਤਰ ਅਤੇ ਮਿਡ ਡੇ ਮੀਲ ਸਕੀਮ ਲਈ ਪੰਜਾਬ ਉਤਰੀ ਭਾਰਤ ਵਿੱਚ ਪਹਿਲੇ ਨੰਬਰ ਤੇ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੁੱਲ 19 ਹਜ਼ਾਰ ਸਰਕਾਰੀ ਸਕੂਲਾਂ ਵਿੱਚ 28 ਲੱਖ ਬੱਚੇ ਪੜਦੇ ਹਨ ਅਤੇ 1 ਲੱਖ 25 ਹਜ਼ਾਰ ਦੇ ਕਰੀਬ ਮੁਲਾਜ਼ਮ ਹਨ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆ ਪੱਖੋ ਵੀ ਕਾਫੀ ਸੁਧਾਰ ਆਇਆ ਹੈ ਅਤੇ ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਇਵੇਟ ਸਕੂਲਾਂ ਨਾਲੋ ਬਿਹਤਰ ਰਹੇ ਹਨ। ਸ੍ਰ: ਮਲੂਕਾ ਨੇ ਦੱਸਿਆ ਕਿ ਰਾਜ ਦੇ ਹਰੇਕ ਪਿੰਡ ਜਿਸ ਦੀ ਆਬਾਦੀ 5 ਹਜ਼ਾਰ ਰੁਪਏ ਤੋਂ ਵੱਧ ਹੋਵੇਗੀ ਉਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਣਾਇਆ ਜਾਵੇਗਾ ਤਾਂ ਜੋ ਬੱਚਿਆਂ ਨੂੰ ਪੜਨ ਲਈ ਦੁਰ ਦੁਰਾਡੇ ਨਾ ਜਾਣਾ ਪਵੇ। ਉਨ੍ਹਾਂ ਇਸ ਮੌਕੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ  ਸਕੂਲੀ ਬੱਚਿਆਂ ਨੂੰ 2 ਲੱਖ ਰੁਪਏ ਇਨਾਮ ਵਜੋ ਦੇਣ ਦਾ ਅਤੇ ਜਿਨ੍ਹਾਂ ਸਕੂਲਾਂ ਨੇ ਗਣਤੰਤਰ ਦਿਵਸ ਸਮਾਗਮ ਮੌਕੇ ਵੱਖ-ਵੱਖ ਪ੍ਰੋਗਰਾਮਾਂ  ਵਿੱਚ ਹਿੱਸਾ ਲਿਆ ਹੈ ਉਨ੍ਹਾਂ ਸਕੂਲਾਂ ਵਿੱਚ 27 ਜਨਵਰੀ  ਦੀ ਛੁੱਟੀ ਦਾ ਐਲਾਨ ਵੀ ਕੀਤਾ। 

ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ ਨੂੰ ਵੀ ਵਿਸ਼ੇਸ ਤੋਰ ਤੇ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ 15 ਲੋੜਵੰਦ ਔਰਤਾਂ ਨੂੰ ਸਲਾਈ ਮਸ਼ੀਨਾਂ ਅਤੇ 9 ਲੋੜਵੰਦਾਂ ਨੂੰ ਮੁਫ਼ਤ ਟਰਾਈ ਸਾਈਕਲ ਵੀ ਵੰਡੇ। ਇਸ ਮੌਕੇ ਉਨ੍ਹਾਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਜਿਨ੍ਹਾਂ ਵਿੱਚ ਸ੍ਰੀ ਗਗਨ ਦੀਪ ਸਿੰਘ ਧਨੋਆ, ਡਾ. ਦਲੇਰ ਸਿੰਘ ਮੁਲਤਾਨੀ ਐਸ.ਐਮ.ਓ ਲਾਲੜੂ, ਡਾ. ਨੀਰਾ ਵਰਮਾ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਖਰੜ, ਗਿਆਨ ਜਿਯੋਤੀ ਸਕੂਲ ਫੇਜ਼-2 ਦੇ ਵਿਦਿਆਰਥੀ ਚੰਦਨਦੀਪ ਸਿੰਘ, ਸ੍ਰੀ ਜਗਤਾਰ ਸਿੰਘ ਬੈਨੀਪਾਲ, ਸ੍ਰੀ ਜਸਪਾਲ ਸਿੰਘ ਸੈਣੀ, ਸ੍ਰੀ ਪਰਵੇਸ ਕੁਮਾਰ, ਸ੍ਰੀ ਬਲਦੇਵ ਸਿੰਘ ਮੱਲੀ, ਸ੍ਰੀ ਜਗਮੋਹਨ ਸਿੰਘ ਖੋਸਾ, ਸ੍ਰੀ ਵਰਿੰਦਰ ਸਿੰਘ ਸੈਂਨੀਟਰੀ ਇੰਸਪੈਕਟਰ ਨਗਰ ਨਿਗਮ ਐਸ.ਏ.ਐਸ.ਨਗਰ, ਏ.ਐਸ.ਆਈ ਸਰਬਜੀਤ ਸਿੰਘ, ਚਰਨ ਸਿੰਘ, ਲਖਵਿੰਦਰ ਸਿੰਘ ਅਤੇ ਸੰਤੋਖ ਸਿੰਘ, ਲੇਡੀ ਹਵਲਦਾਰ ਅਨੀਤਾ ਸ਼ਰਮਾ, ਪ੍ਰਿੰਸੀਪਲ ਸਰਕਾਰੀ ਮਿਡਲ ਸੀਨੀਅਰ ਸੈਕੰਡਰੀ ਸਕੂਲ ਖਰੜ, ਪ੍ਰਿੰਸੀਪਲ ਸਰਕਾਰ ਸੀਨੀਅਰ ਸੈਕੰਡਰੀ ਸਕੂਲ ਰਾਣੀਮਾਜਰਾ, ਪਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਘੜੂੰਆ, ਹੈਡਮਾਸਟਰ ਸਰਕਾਰੀ ਹਾਈ ਸਕੂਲ ਬਲਟਾਨਾ ਅਤੇ ਪੇਪਰ ਆਟ ਐਂਡ ਕਰਾਫਟ ਵਿੱਚ ਸਲਾਘਾ ਯੋਗ ਕੰਮ ਕਰਨ ਬਦਲੇ ਕਮਲਪੀ੍ਰਤ ਕੌਰ ਡੇਰਾਬੱਸੀ ਨੂੰ ਵੀ ਸਨਮਾਨਤ ਕੀਤਾ। ਸਮਾਰੋਹ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਪੀ.ਆਰ.ਟੀ.ਸੀ. ਦੇ ਕਰਮਚਾਰੀ ਦਲੇਰ ਸਿੰਘ ਵੱਲੋਂ ਮੋਟਰਸਾਈਕਲ ਤੇ ਦਿਖਾਏ ਕਰਤੱਵਾਂ ਨੇ ਸਭ ਦਾ ਮਨ ਮੋਹਿਆ। ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਗਿੱਧਾ ਅਤੇ ਭੰਗੜੇ ਸਮੇਤ ਰਾਜਸਥਾਨੀ, ਗੁਜਰਾਤੀ, ਪੰਜਾਬੀ ਸÎਭਿਆਚਾਰ ਨਾਲ ਸਬੰਧਤ ਦੇਸ਼ ਪਿਆਰ ਦੇ ਗੀਤ ਵੀ ਪੇਸ਼ ਕੀਤੇ ਗਏ। 

ਸਮਾਗਮ ਵਿੱਚ  ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ੍ਰ ਬਲਵੰਤ ਸਿੰਘ ਰਾਮੂਵਾਲੀਆ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਅਤੇ ਮੈਂਬਰ ਐਸ.ਜੀ.ਪੀ.ਸੀ ਐਡਵੋਕੇਟ ਪਰਮਜੀਤ ਕੌਰ ਲਾਂਡਰਾਂ, ਚੇਅਰਪਰਸਨ ਜਿਲਾ੍ਹ ਪ੍ਰੀਸ਼ਦ   ਬੀਬੀ ਪਰਮਜੀਤ ਕੌਰ ਬਡਾਲੀ, ਚੇਅਰਪਰਸਨ ਜਿਲਾ੍ਹ ਯੋਜਨ ਕਮੇਟੀ ਅਤੇ ਕੌਮੀ ਜਨਰਲ ਸਕੱਤਰ ਇਸਤਰੀ ਅਕਾਲੀ ਦਲ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਜਿਲ੍ਹਾ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ, ਜਿਲਾ੍ਹ ਪੁਲਿਸ ਮੁੱਖੀ ਸ੍ਰੀ ਇੰਦਰ ਮੋਹਨ ਸਿੰਘ,  ਵਧੀਕ ਡਿਪਟੀ ਕਮਿਸ਼ਨ ਸ੍ਰੀ ਪ੍ਰਵੀਨ ਕੁਮਾਰ ਥਿੰਦ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਪੁਨੀਤ ਗੋਇਲ, ਕਮਿਸ਼ਨਰ ਨਗਰ ਨਿਗਮ ਸ੍ਰੀ ਓਮਾ ਸ਼ੰਕਰ ਗੁਪਤਾ, ਐਸ.ਪੀ (ਹੈ.ਕੁ) ਸ੍ਰੀ ਵਰਿੰਦਰ ਬਰਾੜ, ਐਸ.ਪੀ. (ਸਿਟੀ) ਸ੍ਰੀ ਸਵਰਨਦੀਪ ਸਿੰਘ , ਜਿਲਾ੍ਹ ਮਾਲ ਅਫਸਰ ਸ੍ਰੀ ਰੋਹਿਤ ਗੁਪਤਾ, ਐਸ.ਡੀ.ਐਮ ਸ਼੍ਰੀ ਲਖਮੀਰ ਸਿੰਘ,ਸਿਵਲ ਸਰਜਨ ਸ੍ਰੀ ਰਜੀਵ ਭੱਲਾ, ਸ੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜਥੇਦਾਰ ਅਮਰੀਕ ਸਿੰਘ ਮੁਹਾਲੀ, ਵਰਕਿੰਗ ਕਮੇਟੀ ਮੈਂਬਰ ਬੀਬੀ ਮਨਮੋਹਨ ਕੌਰ, ਐਸ.ਏ.ਐਸ ਨਗਰ ਦੇ ਸ਼ਹਿਰੀ ਪ੍ਰਧਾਨ ਸ੍ਰ ਜੋਗਿੰਦਰ ਸਿੰਘ ਸਲੈਚ, ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਰੂਬੀ, ਮੀਤ ਪ੍ਰਧਾਨ  ਜਸਵਿੰਦਰ ਸਿੰਘ ਵਿਰਕ, ਸਮਾਜ ਸੇਵੀ ਤੇ ਅਕਾਲੀ ਆਗੂ ਬਲਜੀਤ ਸਿੰਘ ਕੁੰਭੜਾ, ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ  ਰਾਜਾ ਕੰਵਰਜੋਤ ਸਿੰਘ ਮੁਹਾਲੀ, ਕੌਮੀ ਜਨਰਲ ਸਕੱਤਰ ਸ੍ਰ ਪਰਮਜੀਤ ਸਿੰਘ ਕਾਹਲੋਂ, ਸ਼ਹਿਰੀ ਪ੍ਰਧਾਨ (ਯੂਥ ਵਿੰਗ) ਹਰਮਨਪ੍ਰੀਤ ਸਿੰਘ ਪ੍ਰਿੰਸ, ਸਹਿਕਾਰੀ ਬੈਂਕ ਦੇ ਡਾਇਰੈਕਟਰ ਮਨਜੀਤ ਸਿੰਘ ਮੰਧੋ, ਇੰਚਾਰਜ ਧਰਮ ਪ੍ਰਚਾਰ ਕਮੇਟੀ ਸ੍ਰੀ ਜਤਿੰਦਰਪਾਲ ਸਿੰਘ ਜੇ.ਪੀ, ਚੇਅਰਪਰਸਨ ਪੰਚਾਇਤ ਸੰਮਤੀ ਮਾਜਰੀ ਬੀਬੀ ਮਨਜੀਤ ਕੌਰ, ਜਿਲਾ੍ਹ ਸਿੱਖਿਆ ਅਫਸਰ (ਸੈ.ਸਿੱ) ਸ੍ਰੀ ਮੇਵਾ ਸਿੰਘ ਸਿੱਧੂ, ਜਿਲਾ੍ਹ ਸਿੱਖਿਆ ਅਫਸਰ (ਐਲੀ.) ਡਾ. ਗੁਰਜੀਤ ਸਿੰਘ ਅਤੇ ਜਿਲ੍ਹੇ ਦੇ ਹੋਰ ਵਿਭਾਗਾਂ ਦੇ ਮੁੱਖੀਆਂ ਸਮੇਤ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਮੌਜੂਦ ਸਨ। ਗਣਤੰਤਰ ਦਿਵਸ ਮੌਕੇ ਮੁੱਖ ਸੰਸਦੀ ਸਕੱਤਰ ਵਣਜ ਤੇ ਉਦਯੋਗ ਨੇ ਸਬ ਡਵੀਜ਼ਨ ਡੇਰਾਬਸੀ ਵਿਖੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਐਸ.ਡੀ.ਐਮ ਖਰੜ ਸੁਖਜੀਤਪਾਲ ਸਿੰਘ ਨੇ ਸਬ ਡਵੀਜ਼ਨ ਖਰੜ ਵਿਖੇ ਕੌਮੀ ਤਿਰੰਗਾ ਝੰਡਾ ਲਹਿਰਾਇਆ ।

 

Tags: sikander singh , sikander singh malooka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD