Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਦਰਸ਼ ਪੰਜਾਬ ਦੀ ਸਿਰਜਣਾ ਚ ਯੋਗਦਾਨ ਪਾਉਣ ਲਈ ਸਰਕਾਰ ਦੇ ਮੋਢੇ ਨਾਲ ਮੋਢਾ ਜੋੜਨ ਪੰਜਾਬੀ: ਮਜੀਠੀਆ

ਨਹਿਰੂ ਸਟੇਡੀਅਮ ਚ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ

ਬਿਕਰਮ ਸਿੰਘ ਮਜੀਠੀਆ ਪਰੇਡ ਦਾ ਨਿਰੀਖਣ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਰੂਪਨਗਰ , 26 Jan 2014

Last updated on: Jan 26, 2014, 00:00 IST

ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ 65ਵੇਂ ਗਣਤੰਤਰ ਦਿਵਸ ਜਸ਼ਨਾਂ ਮੌਕੇ ਸੂਬਾ ਵਾਸੀਆਂ ਨੂੰ ਦੇਸ਼ ਦੀ ਤਰੱਕੀ ਅਤੇ 'ਆਦਰਸ਼ ਪੰਜਾਬ' ਦੀ ਸਿਰਜਣਾ 'ਚ ਯੋਗਦਾਨ ਪਾਉਣ ਲਈ ਸਰਕਾਰ ਦੇ ਨਾਲ-ਨਾਲ ਖ਼ੁਦ ਵੀ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਆ। ਇਥੋਂ ਦੇ ਨਹਿਰੂ ਸਟੇਡੀਅਮ 'ਚ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦਾ ਨਿਰੀਖਣ ਕਰਨ ਪਿੱਛੋਂ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਸ. ਮਜੀਠੀਆ ਨੇ ਕਿਹਾ ਕਿ ਆਜ਼ਾਦੀ ਸੰਘਰਸ਼ਾਂ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਦੇਸ਼ ਭਗਤਾਂ 'ਚੋਂ 80 ਫ਼ੀਸਦੀ ਅਤੇ ਕਾਲੇ ਪਾਣੀਆਂ ਦੀਆਂ ਜੇਲਾਂ ਕੱਟਣ ਵਾਲਿਆਂ 'ਚੋਂ 85 ਫ਼ੀਸਦੀ ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਦੇਸ਼ ਲਈ ਜਾਨਾਂ ਨਿਛਾਵਰ ਕਰਨ ਵਾਲੇ ਯੋਧਿਆਂ ਦੇ ਆਜ਼ਾਦੀ ਪ੍ਰਾਪਤ ਕਰਨ ਦੇ ਮਕਸਦ ਨੂੰ ਪੂਰਾ ਕਰਨ ਲਈ ਸਾਨੂੰ ਸਭਨਾਂ ਨੂੰ ਇਕਜੁਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ।

ਇਸ ਮੁਬਾਰਕ ਮੌਕੇ 'ਤੇ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਜਿਥੇ ਸ. ਮਜੀਠੀਆ ਨੇ ਦੇਸ਼ ਲਈ ਸ਼ਹਾਦਤਾਂ ਪਾਉਣ ਵਾਲੇ ਸਾਰੇ ਯੋਧਿਆਂ ਨੂੰ ਯਾਦ ਕੀਤਾ, ਉਥੇ ਸੰਵਿਧਾਨ ਦੇ ਰਚੇਤਾ ਡਾ. ਭੀਮ ਰਾਉ ਅੰਬੇਦਕਰ ਦੀ ਦੂਰਅੰਦੇਸ਼ ਸੋਚ ਨੂੰ ਸਲਾਮ ਵੀ ਕੀਤਾ। ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੀ ਬਰਾਬਤਾ ਦੀ ਅਲੰਬਰਦਾਰ ਅਤੇ ਸਾਂਝੀਵਾਲਤਾ ਦੀ ਧਰਤੀ ਨੂੰ ਪ੍ਰਣਾਮ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਪੰਜਾਬੀਆਂ ਦੀ ਆਬਾਦੀ ਭਾਵੇਂ ਦੇਸ਼ ਦੀ ਕੁਲ ਆਬਾਦੀ ਦਾ 2 ਫ਼ੀਸਦੀ ਹੀ ਹੈ ਪਰ ਫਿਰ ਵੀ ਪੰਜਾਬ ਨੇ ਦੇਸ਼ ਦੀ ਤਰੱਕੀ ਲਈ ਹਰ ਤਰ੍ਹਾਂ ਦਾ ਯੋਗਦਾਨ ਪਾਇਆ।ਨਿਵੇਸ਼ ਲਈ ਢੁਕਵਾਂ ਸੂਬਾ ਬਣ ਚੁੱਕੇ ਪੰਜਾਬ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਸ. ਮਜੀਠੀਆ ਨੇ ਦੱਸਿਆ ਕਿ ਖ਼ੁਦਮੁਖ਼ਤਿਆਰ ਸੰਸਥਾ ਭਾਰਤੀ ਰਿਜ਼ਰਵ ਬੈਂਕ ਦੀ ਰਿਪੋਰਟ 'ਚ ਪੰਜਾਬ ਨੂੰ ਸਨਅਤੀ ਨਿਵੇਸ਼ ਲਈ ਪਹਿਲੇ ਤਿੰਨ ਸੂਬਿਆਂ ਨੂੰ ਸ਼ੁਮਾਰ ਕੀਤਾ ਗਿਆ ਹੈ ਜਦ ਕਿ ਵਿਸ਼ਵ ਬੈਂਕ ਦੀ ਰਿਪੋਰਟ 'ਚ ਪੰਜਾਬ ਦੇ ਲੁਧਿਆਣਾ ਸ਼ਹਿਰ ਨੂੰ ਨਿਵੇਸ਼ ਲਈ ਸਭ ਤੋਂ ਢੁਕਵਾਂ ਅਤੇ ਵਧੀਆ ਸ਼ਹਿਰ ਗਰਦਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ 2004-05 ਦੀ ਰਿਪੋਰਟ ਮੁਤਾਬਕ ਪੰਜਾਬ ਵਿੱਚ 20.9 ਫ਼ੀਸਦੀ ਗ਼ਰੀਬੀ ਨੂੰ ਘਟਾ ਕੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਨੇ 8.26 ਫ਼ੀਸਦੀ ਕਰ ਦਿੱਤਾ ਹੈ ਜਦ ਕਿ ਇਸ ਵੇਲੇ ਭਾਰਤ ਵਿੱਚ ਇਹ ਦਰ 21.96  ਫ਼ੀਸਦ ਹੈ।

ਸੂਬੇ ਵਿੱਚ ਸਨਅਤੀ ਨਿਵੇਸ਼ ਦੀ ਗੱਲ ਕਰਦਿਆਂ ਸ. ਮਜੀਠੀਆ ਨੇ ਦੱਸਿਆ ਕਿ ਪਹਿਲੇ ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸੰਮੇਲਨ ਨੂੰ ਮਿਲੀ ਵੱਡੀ ਸਫ਼ਲਤਾ ਨੇ ਰਾਜ ਦਾ ਨਵੀਆਂ ਸਨਅਤੀ ਇਕਾਈਆਂ ਅਤੇ ਹੋਰ ਵਪਾਰਕ ਸਰਗਰਮੀਆਂ ਲਈ ਵੱਡੇ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਨ ਦਾ ਆਧਾਰ ਕਾਇਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਿੱਤਲ-ਆਰਸੇਲਰ ਗਰੁੱਪ ਦੇ ਮੁਖੀ ਸ੍ਰੀ ਐਲ.ਐਨ.ਮਿੱਤਲ ਅਤੇ ਰਿਲਾਇੰਸ ਸਮੂਹ ਦੇ ਚੇਅਰਮੈਨ ਸ੍ਰੀ ਮੁਕੇਸ਼ ਅੰਬਾਨੀ ਸਣੇ ਦੇਸ਼-ਵਿਦੇਸ਼ ਦੇ ਦਿੱਗਜ ਸਨਅਤੀ ਘਰਾਣਿਆਂ ਵਲੋਂ ਸੂਬੇ 'ਚ 65,000 ਕਰੋੜ ਰੁਪਏ ਨਿਵੇਸ਼ ਕਰਨ ਦੇ ਸਮਝੌਤੇ ਸਹੀਬਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਨਅਤਾਂ ਲਈ ਪਹਿਲੀ ਜ਼ਰੂਰਤ 'ਬਿਜਲੀ' ਨੂੰ ਪੰਜਾਬ ਨੇ ਸਰਪਲਸ ਕਰ ਲਿਆ ਹੈ। ਤਲਵੰਡੀ ਸਾਬੋ ਵਿਖੇ 1980 ਮੈਗਾਵਾਟ ਥਰਮਲ ਪਲਾਂਟ ਅਤੇ ਰਾਜਪੁਰਾ ਵਿਖੇ 1400 ਮੈਗਾਵਾਟ ਥਰਮਲ ਪਲਾਂਟਾਂ ਦੇ ਪਹਿਲੇ ਯੂਨਿਟਾਂ ਦੇ ਉਦਘਾਟਨ ਨਾਲ ਪੰਜਾਬ ਦੇਸ਼ ਦਾ ਪਹਿਲਾ ਬਿਜਲੀ ਦੀ ਬਹੁਤਾਤ ਵਾਲਾ ਸੂਬਾ ਬਣ ਗਿਆ ਹੈ। ਇਸੇ ਤਰ੍ਹਾਂ 540 ਮੈਗਾਵਾਟ ਸਮਰੱਥਾ ਵਾਲੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਤੋਂ ਵੀ ਬਿਜਲੀ ਉਤਪਾਦਨ ਅਗਲੇ ਕੁੱਝ ਮਹੀਨਿਆਂ ਦੌਰਾਨ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵੱਲ ਸਨਅਤਕਾਰਾਂ ਨੂੰ ਆਕਰਸ਼ਤ ਕਰਨ ਲਈ ਜਿਥੇ ਪੰਜਾਬ ਨਿਵੇਸ਼ ਪ੍ਰਮੋਸ਼ਨ ਬਿਊਰੋ ਸਥਾਪਤ ਕੀਤਾ ਗਿਆ ਹੈ, ਉਥੇ ਸਨਅਤਾਂ ਲਈ ਵੈਟ ਅਤੇ ਹੋਰਨਾਂ ਕਰਾਂ 'ਚ ਰਿਆਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸਨਅਤੀ ਨਿਵੇਸ਼ ਲਈ ਲੋੜੀਂਦੇ ਫ਼ਿਰਕੂ ਸਦਭਾਵਨਾ ਦੇ ਮਾਹੌਲ ਨੂੰ ਪੰਜਾਬ 'ਚ ਪਸਾਰਿਆ ਤਾਂ ਜੋ ਸ਼ਾਂਤਮਈ ਮਾਹੌਲ 'ਚ ਸੂਬੇ ਦੀ ਤਰੱਕੀ ਯਕੀਨੀ ਬਣ ਸਕੇ। ਕੇਂਦਰ ਸਰਕਾਰ ਵੱਲੋਂ ਗੁਆਂਢੀ ਸੂਬਿਆਂ ਨੂੰ ਸਨਅਤੀ ਰਿਆਇਤਾਂ ਬਾਰੇ ਸ. ਮਜੀਠੀਆ ਨੇ ਕਿਹਾ ਕਿ ਕੇਂਦਰ ਨੂੰ ਅਜਿਹੀ ਨੀਤੀ ਨਹੀਂ ਬਣਾਉਣੀ ਚਾਹੀਦੀ ਜਿਸ ਨਾਲ ਇੱਕ ਸੂਬੇ ਨੂੰ ਫ਼ਾਇਦਾ ਮਿਲੇ ਅਤੇ ਦੂਜੇ ਦਾ ਨੁਕਸਾਨ ਹੋਵੇ।

ਰਾਜ ਅੰਦਰ ਪ੍ਰਦੂਸ਼ਣ ਮੁਕਤ ਬਿਜਲੀ ਦੇ ਉਤਪਾਦਨ ਨੂੰ ਉਤਸ਼ਾਹਤ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਹੁਣ ਤੱਕ ਨਵਿਆਉਣ ਯੋਗ ਊਰਜਾ ਖੇਤਰ ਵਿਚ 569 ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਰਾਜ ਸਰਕਾਰ ਵੱਲੋਂ ਪਿਛਲੇ ਸਾਲ ਨਵਿਆਉਣ ਯੋਗ ਊਰਜਾ ਸਰੋਤਾ ਬਾਰੇ ਜਾਰੀ ਨਵੀਂ ਨੀਤੀ ਤਹਿਤ ਸਾਲ 2022 ਤੱਕ ਸੂਰਜੀ ਊਰਜਾ ਪ੍ਰਾਜੈਕਟਾਂ ਤੋਂ 1000 ਮੈਗਾਵਾਟ ਬਿਜਲੀ ਪੈਦਾ ਕਰਨ ਦਾ ਟੀਚਾ ਨਿਸ਼ਚਿਤ ਕੀਤਾ ਗਿਆ ਹੈ। ਇਸ ਨੀਤੀ ਤਹਿਤ 400 ਮੈਗਾਵਾਟ ਸਮਰੱਥਾ ਵਾਲੇ ਛੋਟੇ/ਮਿੰਨੀ/ਮਾਈਕਰੋ ਹਾਈਡਲ ਪ੍ਰਾਜੈਕਟਾਂ ਅਤੇ 50 ਮੈਗਾਵਾਟ ਸਮਰੱਥਾ ਦੇ ਕੂੜਾ-ਕਰਕਟ ਤੋਂ ਬਿਜਲੀ ਪੈਦਾ ਕਰਨ ਦੇ ਪ੍ਰਾਜੈਕਟਾਂ ਲਈ ਵੀ ਵਿਉਂਤਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗ਼ੈਰ ਰਵਾਇਤੀ ਊਰਜਾ ਲਈ ਹਾਲ ਹੀ ਵਿੱਚ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅਗਲੇ 3-4 ਸਾਲਾਂ ਦੌਰਾਨ 2500-3000 ਕਰੋੜ ਰੁਪਏ ਦੇ ਨਿਵੇਸ਼ ਅਤੇ 2000 ਤੋਂ ਵੱਧ ਨੌਕਰੀਆਂ ਪ੍ਰਦਾਨ ਕਰਨ ਵਾਲੇ 250 ਮੈਗਾਵਾਟ ਸਮਰੱਥਾ ਦੇ ਸੂਰਜੀ ਊਰਜਾ ਆਧਾਰਤ ਬਿਜਲੀ ਪ੍ਰਾਜੈਕਟਾਂ ਲਈ ਪ੍ਰਵਾਨਗੀ ਦਿੱਤੀ ਹੈ। ਦੇਸ਼ ਵਿੱਚ ਆਰਥਿਕ ਆਜ਼ਾਦੀ ਲਿਆਉਣ ਵਾਸਤੇ ਕਦਮ ਉਠਾਉਣ ਦੀ ਲੋੜ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸੂਬੇ 'ਚ ਵਪਾਰ ਵਧਾਉਣ ਲਈ ਅਫ਼ਗ਼ਾਨਿਸਤਾਨ ਤੋਂ ਅੰਮ੍ਰਿਤਸਰ ਤੱਕ ਦੇ ਰਸਤੇ ਨੂੰ ਖੋਲ੍ਹਣ ਲਈ ਨਿਰੰਤਰ ਪਾਕਿਸਤਾਨੀ ਪੰਜਾਬੀ ਦੇ ਆਪਣੇ ਹਮਰੁਤਬਾ ਮੰਤਰੀਆਂ ਨਾਲ ਗੱਲਬਾਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਕਰੀਬ 17,000 ਕਰੋੜ ਰੁਪਏ ਦੇ ਨਿਵੇਸ਼ ਵਾਲਾ 100 ਫੀਸਦੀ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਤਸ਼ਾਹੀ ਪ੍ਰੋਗਰਾਮ ਸ਼ੁਰੂ ਕੀਤਾ ਹੈ ਜਿਸ ਤਹਿਤ ਸੜਕਾਂ, ਬੱਸ ਅੱਡਿਆਂ, ਅੰਤਰਰਾਜੀ ਚੈਕਪੋਸਟਾਂ, ਖੇਡ ਕੰਪਲੈਕਸਾਂ, ਪੰਜ ਸਿਤਾਰਾ ਹੋਟਲ-ਕਮ-ਕਨਵੈਂਸ਼ਨ ਸੈਂਟਰ ਅਤੇ ਇੱਕ ਕੌਮਾਂਤਰੀ ਕਨਵੈਂਸ਼ਨ ਸੈਂਟਰ ਉਸਾਰਨ ਦੀ ਯੋਜਨਾ ਹੈ। ਸ. ਮਜੀਠੀਆ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਰਿਪੋਰਟ 'ਚ ਪੰਜਾਬ ਨੂੰ ਬੁਨਿਆਦੀ ਢਾਂਚੇ ਦੇ ਖੇਤਰ 'ਚ ਨੰਬਰ 1 ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਤਿੰਨ ਕੌਮਾਂਤਰੀ ਹਵਾਈ ਅੱਡਿਆਂ (ਅੰਮ੍ਰਿਤਸਰ, ਮੋਹਾਲੀ ਅਤੇ ਮਾਛੀਵਾੜਾ) ਅਤੇ ਤਿੰਨ ਘਰੇਲੂ ਹਵਾਈ ਅੱਡਿਆਂ (ਪਠਾਨਕੋਟ, ਲੁਧਿਆਣਾ ਅਤੇ ਬਠਿੰਡਾ) ਵਾਲਾ ਪਹਿਲਾ ਰਾਜ ਹੋਵੇਗਾ ਅਤੇ ਮੋਹਾਲੀ ਹਵਾਈ ਅੱਡਾ 305 ਏਕੜ ਰਕਬੇ ਵਿਚ 910 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ, ਜੋ ਅਗਲੇ ਵਰ੍ਹੇ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 65 ਫ਼ੀਸਦੀ ਨੌਜਵਾਨੀ ਨੂੰ ਖੇਡਾਂ ਵੱਲ ਉਤਸ਼ਾਹਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 2002-07 ਦੌਰਾਨ ਜਿਥੇ ਖੇਡਾਂ ਲਈ 10 ਕਰੋੜ ਰੁਪਏ ਖ਼ਰਚੇ ਗਏ, ਉਥੇ 2007 ਤੋਂ ਬਾਅਦ ਸਾਡੀ ਸਰਕਾਰ ਨੇ ਖੇਡ ਬਜਟ ਨੂੰ ਵਧਾ ਕੇ 150 ਕਰੋੜ ਰੁਪਏ ਕੀਤਾ ਅਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ। ਉਨ੍ਹਾਂ ਸੂਬੇ 'ਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਪੰਜਾਬ ਪੁਲਿਸ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਥੇ 2002-06 'ਚ ਨਸ਼ਿਆਂ ਦੇ 19501 ਮਾਮਲੇ ਦਰਜ ਕੀਤੇ ਗਏ, ਉਥੇ ਮੌਜੂਦਾ ਸਰਕਾਰ ਨੇ ਦੋ ਸਾਲਾਂ 'ਚ 24,874 ਮਾਮਲੇ ਦਰਜ ਕੀਤੇ ਅਤੇ 28536 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਇਸ ਗੱਲੋਂ ਵੀ ਵਧਾਈ ਦੀ ਪਾਤਰ ਹੈ ਕਿ ਇਸ ਨੇ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਨਸ਼ਿਆਂ ਦੀ 16 ਗੁਣਾਂ ਵੱਧ ਬਰਾਮਦਗੀ ਕੀਤੀ। ਸ. ਮਜੀਠੀਆ ਨੇ ਦੱਸਿਆ ਕਿ ਸਿੱਖਿਆ ਦੇ ਖੇਤਰ 'ਚ ਤੀਜੇ ਸਥਾਨ 'ਤੇ ਆਏ ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਯੂਨੀਵਰਸਿਟੀਆਂ ਦੀ ਸਥਾਪਨਾ ਕਰਨ ਦੇ ਨਾਲ-ਨਾਲ ਮਿਆਰੀ ਵਿਦਿਅਕ ਸੰਸਥਾਵਾਂ ਨੂੰ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਵੱਲ ਪੰਜਾਬ ਸਰਕਾਰ ਵੱਧ ਤਵੱਜੋ ਦੇ ਰਹੀ ਹੈ ਅਤੇ ਸੂਬੇ 'ਚ ਕੈਂਸਰ ਦੇ ਸਸਤੇ ਇਲਾਜ ਹਿਤ ਕੌਮੀ ਪੱਧਰ ਦਾ ਹਸਪਤਾਲ ਮੋਹਾਲੀ ਨੇੜੇ ਉਸਾਰਿਆ ਜਾ ਰਿਹਾ ਹੈ। ਉਨ੍ਹਾਂ ਇਸ ਤੋਂ ਇਲਾਵਾ ਸਿਹਤ ਖੇਤਰ 'ਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਹੂਲਤਾਂ ਦਾ ਵੀ ਜ਼ਿਕਰ ਕੀਤਾ।

ਜ਼ਿਲ੍ਹਾ ਰੋਪੜ ਦੇ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਗੱਲ ਕਰਦਿਆਂ  ਮਜੀਠੀਆ ਨੇ ਕਿਹਾ ਕਿ ਇਸ ਮਹਾਨ ਇਤਿਹਾਸਕ ਧਰਤੀ 'ਤੇ ਕਰੀਬ 350 ਕਰੋੜ ਰੁਪਏ ਦੀ ਲਾਗਤ ਨਾਲ ਵਿਰਾਸਤ-ਏ-ਖ਼ਾਲਸਾ ਕੌਮ ਨੂੰ ਸਮਰਪਤ ਕੀਤਾ ਗਿਆ, 501 ਏਕੜ ਜ਼ਮੀਨ 'ਤੇ 500 ਕਰੋੜ ਰੁਪਏ ਦੀ ਲਾਗਤ ਨਾਲ ਆਈ.ਆਈ.ਟੀ. ਦੀ ਉਸਾਰੀ ਸ਼ੁਰੂ ਹੋਣ ਜਾ ਰਹੀ ਹੈ ਅਤੇ 8 ਏਕੜ 'ਚ 9.16 ਕਰੋੜ ਰੁਪਏ ਨਾਲ ਐਨ.ਸੀ.ਸੀ. ਅਕੈਡਮੀ ਸਥਾਪਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਸੜਕੀ ਨੈਟਵਰਕ ਨੂੰ ਮਜ਼ਬੂਤ ਕਰਨ ਵਾਸਤੇ ਰੋਪੜ ਨੂੰ ਲੁਧਿਆਣਾ ਨਾਲ ਚਹੁੰਮਾਰਗੀ ਸੜਕਾਂ ਰਾਹੀਂ ਜੋੜਨ ਲਈ 2842.58 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਟ੍ਰੈਫ਼ਿਕ ਸਮੱਸਿਆ ਹੱਲ ਕਰਨ ਲਈ 6347 ਲੱਖ ਰੁਪਏ ਬਾਈਪਾਸ ਦੀ ਉਸਾਰੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਰੋਪੜ-ਫਗਵਾੜਾ ਸੜਕ ਨੂੰ ਚਹੁੰਮਾਰਗੀ ਕੀਤਾ ਜਾ ਰਿਹਾ ਹੈ।ਸਮਾਗਮ ਦੌਰਾਨ ਸ. ਮਜੀਠੀਆ ਨੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ  ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ns/ ਐਸ.ਐਸ.ਪੀ. ;ਰਵਚਰਨ  ਸਿੰਘ ਬਰਾੜ ਮੌਜੂਦ ਰਹੇ। ਪ੍ਰਭਾਵਸ਼ਾਲੀ ਪਰੇਡ ਦੀ ਅਗਵਾਈ ਡੀ.ਐਸ.ਪੀ. ਸ੍ਰੀ ਸਮੀਰ ਵਰਮਾ ਨੇ ਕੀਤੀ। ਪਰੇਡ ਵਿੱਚ ਰੂਪਨਗਰ ਪੁਲਿਸ ਦੀਆਂ ਦੋ ਟੁਕੜੀਆਂ, ਮਹਿਲਾ ਪੁਲਿਸ ਰੂਪਨਗਰ, ਪੰਜਾਬ ਹੋਮ ਗਾਰਡਜ਼, ਸਾਬਕਾ ਸੈਨਿਕ, ਐਨ.ਸੀ.ਸੀ. ਕੈਡਿਟ, ਗਰਲ ਗਾਈਡਜ਼ ਅਤੇ ਸੇਂਟ ਜਾਨ ਐਂਬੂਲੈਂਸ ਦੀਆਂ ਟੁਕੜੀਆਂ ਸ਼ਾਮਲ ਸਨ।

ਇਸ ਪਿੱਛੋਂ ਸ. ਮਜੀਠੀਆ ਨੇ ਆਜ਼ਾਦੀ ਘੁਲਾਟੀਆਂ ਅਤੇ ਪਰਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਰੂਪਨਗਰ ਦੀ ਤਰਫ਼ੋਂ 10 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਉਨ੍ਹਾਂ ਸਮਾਗਮ ਦੌਰਾਨ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਵਾਸਤੇ ਤਿੰਨ ਲੱਖ ਰੁਪਏ ਦੇਣ ਅਤੇ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ਲਈ ਸੋਮਵਾਰ ਦੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ।ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਸ ਪੀਟੀ ਸ਼ੋਅ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਵੱਖ-ਵੱਖ 16 ਵਿਭਾਗਾਂ ਵਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ।ਇਸ  ਮੌਕੇ ਡਾ. ਦਲਜੀਤ ਸਿੰਘ ਚੀਮਾ ਐਮ.ਐਲ.ਏ. ਰੂਪਨਗਰ, ਸ਼੍ਰੀਮਤੀ ਸਤਵੰਤ ਕੌਰ ਸੰਧੂ ਸਾਬਕਾ ਮੰਤਰੀ, ਸ਼੍ਰੀ ਆਰ.ਕੇ.ਜੈਸਵਾਲ ਡੀ.ਆਈ.ਜੀ. ਰੂਪਨਗਰ, ਸ਼੍ਰੀਮਤੀ ਅਮਰਜੋਤ ਭੱਟੀ ਜ਼ਿਲ੍ਹਾ ਤੇ ਸੈਸ਼ਨਜ ਜੱਜ ਅਤੇ  ਹੋਰ ਜੱਜ ਸਾਹਿਬਾਨ, ਸ਼੍ਰੀ ਗੁਰਤੇਜ ਸਿੰਘ  ਵਧੀਕ ਡਿਪਟੀ ਕਮਿਸ਼ਨਰ (ਜ), ਸ਼੍ਰੀ ਅਮਰਜੀਤ ਸਿੰਘ ਸ਼ਾਹੀ ਵਧੀਕ ਡਿਪਟੀ ਕਮਿਸ਼ਨਰ(ਵਿਕਾਸ), ਸ਼੍ਰੀ ਪੁਸ਼ਪਿੰਦਰ ਸਿੰਘ ਕੈਲੇ ਐਸ.ਡੀ.ਐਮ. ਰੂਪਨਗਰ, ਸ਼੍ਰੀਮਤੀ ਅਵਨੀਤ ਕੌਰ ਸਹਾਇਕ ਕਮਿਸ਼ਨਰ (ਜ), ਸ਼੍ਰੀ ਰਜਨੀਸ਼ ਸੂਦ ਸਿਵਲ ਸਰਜਨ ਰੂਪਨਗਰ, ਸ਼੍ਰੀ ਹਰਮੀਤ ਸਿੰਘ ਹੁੰਡਲ, ਐਸ.ਪੀ.(ਐਚ), ਸ਼੍ਰੀ ਅਮਰਜੀਤ ਸਿੰਘ ਮਕੋਵਾਲ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰੁਪਨਗਰ, ਡਾ: ਆਰ.ਐਸ.ਪਰਮਾਰ ਸਾਬਕਾ ਚੇਅਰਮੈਨ ਨਗਰ ਸੁਧਾਰ ਟਰਸਟ, ਸ਼੍ਰੀ ਹਰਪ੍ਰੀਤ ਸਿੰਘ ਬਸੰਤ, ਸ਼੍ਰੀ ਪਰਮਿੰਦਰਪਾਲ ਸਿੰਘ ਬਿੰਟਾ ਪ੍ਰਧਾਨ ਯੂਥ ਅਕਾਲੀ ਦਲ (ਦਿਹਾਤੀ), ਹੋਰ ਅਧਿਕਾਰੀ ਅਤੇ ਪਤਵੰਤੇ ਸ਼ਹਿਰੀ ਸਮਗਮ ਵਿੱਚ ਸ਼ਾਮਲ ਸਨ।

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD