Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਸਕੂਲੋਂ ਵਿਰਵੇ ਬੱਚਿਆਂ ਨੂੰ ਸਿੱਖਿਆ ਮੁਹੱਈਆ ਕਰਵਾਏਗੀ-ਮਲੂਕਾ

ਸਿਕੰਦਰ ਸਿੰਘ ਮਲੂਕਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ , 27 Jan 2014

Last updated on: Jan 27, 2014, 00:00 IST

ਪੰਜਾਬ ਸਰਕਾਰ ਵਲੋਂ ਰਾਜ ਦੇ ਸਮੂਹ ਸਕੂਲੋਂ ਵਿਰਵੇ ਬੱਚਿਆਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ । ਖਾਸ ਕਰਕੇ ਇੱਟਾਂ ਦੇ ਭੱਠਿਆ ਤੇ ਕੰਮ ਕਰ ਰਹੇ ਮਜਦੂਰ ਅਤੇ ਪ੍ਰਵਾਸੀ ਮਜਦੂਰਾਂ ਦੇ ਬੱਚਿਆਂ ਨੂੰ ਵੀ ਲਾਜਮੀ ਸਿੱਖਿਆ ਦਿੱਤੀ ਜਾਵੇਗੀ।ਅੱਜ ਪੰਜਾਬ ਦੇ ਸਿੱਖਿਆ ਅਤੇ ਭਾਸ਼ਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਦੇ ਹਰ ਇਕ ਬੱਚੇ ਖਾਸ ਕਰਕੇ ਭੱਠਿਆਂ 'ਤੇ ਕੰਮ ਕਰਦੇ ਪਰਿਵਾਰਾਂ ਦੇ ਬੱਚੇ, ਪ੍ਰਵਾਸੀ ਮਜਦੂਰਾਂ ਦੇ ਪਰਿਵਾਰਾਂ ਦੇ ਗਲੀਆਂ ਵਿਚ ਖੇਡਦੇ ਬੱਚੇ ਸਕੂਲੋਂ ਵਿਰਵੇ ਬੱਚੇ, ਭਿਖਾਰੀਆਂ ਦੇ ਬੱਚੇ ਅਤੇ ਘੱਟ ਗਿਣਤੀ ਕਮਿਊਨਟੀ ਦੀਆਂ ਲੜਕੀਆਂ ਨੂੰ ਲਾਜਮੀ ਸਿੱਖਿਆ ਦੇਣ ਲਈ ਸਕੂਲਾਂ ਵਿਚ ਦਾਖਲ ਕੀਤਾ ਜਾਵੇਗਾ।ਮੰਤਰੀ ਨੇ ਅੱਗੇ ਦੱਸਿਆ ਕਿ ਸਕੂਲੋਂ ਵਿਰਵੇ ਬੱਚਿਆਂ ਨੂੰ ਸਕੂਲ ਵਿਚ ਦੂਜਿਆਂ ਬੱਚਿਆਂ ਦੇ ਪੱਧਰ ਵਿਚ ਪਾਏ ਪਾੜੇ ਨੂੰ ਖਤਮ ਕਰਨ ਲਈ ਉਨਾਂ ਨੂੰ ਖਾਸ ਸਿਖਲਾਈ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਸਕੂਲ ਪ੍ਰਬੰਧਕ ਕਮੇਟੀਆਂ ਅਤੇ ਲੋਕਲ ਅਧਿਕਾਰੀ ਸਪੇਸ਼ਲ ਟ੍ਰੇਨਿੰਗ ਦੇਣ ਵਾਲੇ ਬੱਚਿਆਂ ਦੀ ਸ਼ਨਾਖਤ ਉਪਰੰਤ ਸਪੇਸ਼ਲ ਟ੍ਰੇਨਿੰਗ ਦਿਵਾਉਣ ਲਈ ਯੋਗ ਲੋੜੀਂਦੇ ਪ੍ਰਬੰਧ ਕਰਨਗੇ। ਅਕਾਦਮਿਕ ਅਥਾਰਟੀ ਵਲੋਂ ਉਮਰ ਦੇ ਹਿਸਾਬ ਨਾਲ ਲੋੜੀਂਦਾ ਖਾਸ ਸਿੱਖਿਆ ਮਟੀਰੀਅਲ ਮੁਹੱਈਆ ਕਰਵਾਇਆ ਜਾਵੇਗਾ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮੰਤਵ ਲਈ ਪਹਿਲਾਂ ਹੀ ਜਲਦੀ ਕਾਰਵਾਈ ਦੇ ਮਕਸਦ ਨਾਲ ਬੱਚਿਆਂ ਦੀ ਸ਼ਨਾਖਤ ਕਰਨ ਲਈ ਵਿਭਾਗ ਵਲੋਂ ਵੈਬ ਬੇਸਟ ਚਾਈਲਡ ਟ੍ਰੇਕਿੰਗ ਸਿਸਟਮ ਵਿਕਸਤ ਕੀਤਾ ਗਿਆ ਹੈ ਅਤੇ ਸਿਸਟਮ ਸਮੇਂ ਸਮੇਂ ਸਿਰ ਵੀ ਅਪਡੇਟ ਕੀਤਾ ਜਾਵੇਗਾ। ਇਸ ਸਿਸਟਮ ਰਾਹੀ ਇਹ ਵੀ ਯਕੀਨੀ ਬਣਾਇਆ ਜਾ ਸਕੇਗਾ ਕਿ ਸ਼ਨਾਖਤ ਕੀਤੇ ਬੱਚੇ ਰੋਜਾਨਾ ਸਕੂਲ ਜਾਣ। 

ਮਲੂਕਾ ਨੇ ਅੱਗੇ ਦੱਸਿਆ ਕਿ ਸਕੂਲ ਦੇ ਰੈਗੂਲਰ ਸਕੂਲ ਦੇ ਮੁੱਖੀਆਂ ਦੀ ਦੇਖ-ਰੇਖ ਹੇਠਾਂ ਸ਼ਨਾਖਤ ਕੀਤੇ ਬੱਚਿਆਂ ਨੂੰ ਸਪੇਸ਼ਲ ਟ੍ਰੇਨਿੰਗ ਦਿੱਤੀ ਜਾਵੇਗੀ ਜਾਂ ਸਕੂਲ ਮੈਨੇਜਮੈਂਟ ਕਮੇਟੀ ਅਤੇ ਲੋਕਲ ਅਥਾਰਟੀ ਵਲੋਂ ਸਪੇਸ਼ਲ ਟੀਚਰ ਨਿਯੁਕਤ ਕੀਤੇ ਜਾਣਗੇ।  ਇਹ ਸਪੇਸ਼ਲ ਟ੍ਰੇਨਿੰਗ ਘੱੋਟੋ-ਘੱਟ ਤਿੰਨ ਮਹੀਨੇ ਦੀ ਹੋਵੇਗੀ ਅਤੇ ਬੱਚਿਆਂ ਦੀ ਸਿਖਣ ਦੀ ਸਮਰੱਥਾ ਦੀ ਅਸੈਸਮੈਂਟ ਦੇ ਮੱਦੇਨਜ਼ਰ ਇਹ ਟ੍ਰੇਨਿੰਗ ਤਿੰਨ ਸਾਲ ਤੱਕ ਵਧਾਈ ਜਾ ਸਕੇਗੀ। ਉਨਾਂ ਅੱਗੇ ਦੱਸਿਆ ਕਿ ਬੱਚਿਆਂ ਨੂੰ ਸਪੇਸ਼ਨ ਟ੍ਰੇਨਿੰਗ ਦੇਣ ਉਪਰੰਤ ਉਨਾਂ ਦੀ ਉਮਰ ਦੇ ਹਿਸਾਬ ਨਾਲ ਉਨਾਂ ਨੂੰ ਕਲਾਸ ਵਿਚ ਭੇਜਿਆ ਜਾਵੇਗਾ ਅਤੇ ਅਧਿਆਪਕ ਇਨਾਂ ਬੱਚਿਆਂ ਨੂੰ ਵਿਸ਼ੇਸ਼ ਧਿਆਨ ਦੇਣਗੇ ਤਾਂ ਕਿ ਉਹ ਕਲਾਸ ਵਿਚ ਪੜਦੇ ਦੂਜੇ ਬੱਚਿਆਂ ਦੇ ਬਰਾਬਰ ਰਲ ਸਕਣ।ਮਲੂਕਾ ਨੇ ਦੱਸਿਆ ਕਿ ਰਾਜ ਸਰਕਾਰ ਢਾਣੀਆਂ, ਢਾਬਿਆਂ ਅਤੇ ਛੋਟੇ ਪਿੰਡਾ ਦੇ ਬੱਚਿਆਂ ਲਈ ਜੇਕਰ ਉਨਾਂ ਦੀ ਰਿਹਇਸ਼ ਦੇ ਨੇੜੇ ਸਕੂਲ ਨਹੀ ਹਨ ਤਾਂ ਲੋਕਲ ਅਥਾਰਟੀ ਨੇੜਲੇ ਸਕੂਲਾਂ ਵਿਚ ਇਨਾਂ ਬੱਚਿਆਂ ਨੂੰ ਐਲੀਮੈਂਟਰੀ ਲਾਜਮੀ ਸਿੱਖਿਆ ਦੇਣ ਲਈ ਉਨਾਂ ਨੂੰ ਹੋਰ ਸਕੂਲ ਪਹੁੰਚਾਉਣ ਜਾਂ ਹੋਰ ਸਕੂਲ ਦੇ ਵਿਚ ਉਨਾਂ ਦੀ ਰਿਹਾਇਸ਼ ਅਤੇ ਹੋਰ ਢੁਕਵੇਂ ਪ੍ਰਬੰਧ ਕਰੇਗੀ।ਉਨਾਂ ਅੱਗੇ ਦੱਸਿਆ ਕਿ ਰਾਜ ਸਰਕਾਰ ਜਿਥੇ ਵੀ ਇਨਾਂ ਬੱਚਿਆਂ ਦੀ ਗਿਣਤੀ ਵੱਧ ਹੋਵੇਗੀ, ਨੇੜਲੇ ਇਲਾਕੇ ਵਿਚ ਇਕ ਜਾਂ ਇਸ ਤੋਂ ਵੱਧ ਸਕੂਲ ਖੋਲੇਗੀ। ਸਿੱਖਿਆ ਵਿਭਾਗ ਸਰਵ ਸਿੱਖਿਆ ਅਭਿਆਨ ਤਹਿਤ ਜਿਲਾ ਪੱਧਰ ਦੇ ਅਧਿਕਾਰੀ ਇਨਾਂ ਬੱਚਿਆਂ ਦਾ ਲਗਾਤਾਰ ਅਤੇ ਸਮੇਂ ਸਮੇਂ ਸਿਰ ਮੁਲਾਂਕਣ ਕਰਨਗੇ।

 

Tags: sikander singh , sikander singh malooka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD