ਵਿਜੀਲੈਂਸ ਬਿਊਰੋ ਵੱਲੋਂ ਦੋ ਏ.ਐਸ.ਆਈ. ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ
Web Admin
5 ਦਰਿਆ ਨਿਊਜ਼
ਚੰਡੀਗੜ੍ਹ , 27 Jan 2014
Last updated on: Jan 27, 2014, 00:00 IST
ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਤਾਇਨਾਤ ਦੋ ਏ.ਐਸ.ਆਈਜ਼. ਨੂੰ ਰਿਸ਼ਵਤ ਲੈਂਦੇ ਰੰਗੀ ਹੱਥੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਹੈ।ਵਿਜੀਲੈਂਸ ਬਿਊਰੋ ਪੰਜਾਬ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਦਈ ਜਗਜੀਤ ਸਿੰਘ ਵਾਸੀ ਲੁਧਿਆਣਾ ਵੱਲੋਂ ਸੂਚਿਤ ਕਰਨ 'ਤੇ ਵਿਜੀਲੈਂਸ ਬਿਊਰੋ ਦੇ ਡੀ.ਐਸ.ਪੀ. ਬਿਕਰਮਜੀਤ ਸਿੰਘ ਦੀ ਅਗਵਾਈ ਵਿੱਚ ਟੀਮ ਨੇ ਛਾਪਾ ਮਾਰਕੇ ਪੁਲਿਸ ਸਟੇਸ਼ਨ ਪੀ.ਐਸ.ਪੀ.ਸੀ.ਐਲ. ਲੁਧਿਆਣਾ ਵਿਖੇ ਤਾਇਨਾਤ ਦੋ ਏ.ਐਸ.ਆਈ. ਮੁਨੀਸ਼ ਕੁਮਾਰ ਅਤੇ ਹਰਮਨਜੀਤ ਸਿੰਘ ਨੂੰ 60 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਦੋਨੋਂ ਏ.ਐਸ.ਆਈਜ਼. ਨੇ ਮੁੱਦਈ ਦੇ ਬਿਜਲੀ ਮੀਟਰ ਨੂੰ ਅੱਗ ਲੱਗਣ ਦੇ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਨਾ ਕਰਨ ਲਈ ਲੱਖ ਰੁਪਏ ਰਿਸ਼ਵਤ ਮੰਗੀ ਸੀ ਪਰ ਬਾਅਦ ਵਿੱਚ 70 ਹਜ਼ਾਰ ਰੁਪਏ ਦੇਣੇ ਤੈਅ ਹੋਏ ਜਿਸ ਵਿੱਚੋਂ 10 ਹਜ਼ਾਰ ਰੁਪਏ ਪਹਿਲਾਂ ਹੀ ਦੇ ਦਿੱਤੇ ਸੀ।