Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਤੇ ਚਾਲੂ ਮਾਲੀ ਸਾਲ ਦੌਰਾਨ 84 ਲੱਖ ਰੁਪਏ ਖਰਚ ਕੀਤੇ : ਬੀਬੀ ਰਾਮੂਵਾਲੀਆ

20 ਲੱਖ ਰੁਪਏ ਦੇ ਕੰਮ ਪ੍ਰਗਤੀ ਅਧੀਨ,ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਵਿਕਾਸ ਕਾਰਜਾਂ ਦੀ ਮੀਟਿੰਗ ਦੌਰਾਨ ਕੀਤੀ ਸਮੀਖਿਆ

ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ

Web Admin

Web Admin

5 ਦਰਿਆ ਨਿਊਜ਼

ਐਸ .ਏ.ਐਸ.ਨਗਰ , 29 Jan 2014

Last updated on: Jan 29, 2014, 00:00 IST

ਮੋਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਤੇ ਚਾਲੂ ਮਾਲੀ ਸਾਲ ਦੌਰਾਨ 84 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਪਿੰਡਾਂ ਵਿੱਚ 20 ਲੱਖ ਰੁਪਏ ਦੇ ਕੰਮ ਪ੍ਰਗਤੀ ਅਧੀਨ ਹਨ ਜਿਹੜੇ ਕਿ ਮਿੱਥੇ ਸਮੇਂ ਤੇ ਮੁਕੰਮਲ ਕਰ ਲਏ ਜਾਣਗੇ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸ਼ਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਨਾਲ ਸਬੰਧਿਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿੱਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਹਨਾਂ ਇਸ ਮੌਕੇ ਹਲਕੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ। ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਮੋਹਾਲੀ ਹਲਕੇ ਦੇ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਤੇ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਕਰਵਾਏ ਗਏ ਵਿਕਾਸ ਕਾਰਜਾਂ ਦਾ ਪਿੰਡਾਂ ਵਿੱਚ ਵਸਦੇ ਲੋਕ ਫਾਇਦਾ ਉਠਾ ਸਕਣ। ਉਹਨਾਂ ਇਸ ਮੌਕੇ ਜੋਰ ਦੇ ਕੇ ਆਖਿਆ ਕਿ ਵਿਕਾਸ  ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਿਹਲੀ ਨਾ ਵਰਤੀ ਜਾਵੇ ਅਤੇ ਵਿਕਾਸ ਕਾਰਜਾਂ ਨੂੰ ਮਿਆਰੀ ਹੋਣਾ ਯਕੀਨੀ ਬਣਾਇਆ ਜਾਵੇ। ਉਹਨਾਂ ਦੱਸਿਆ ਕਿ ਉਹ ਪਿੰਡਾਂ ਵਿੱਚ ਜਾ ਕੇ ਖੁਦ ਵਿਕਾਸ ਕਾਰਜਾਂ ਦਾ ਜਾਇਜਾ ਲੈਣਗੇ ਅਤੇ ਅਣਗਿਹਲੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਬੀਬੀ ਰਾਮੂਵਾਲੀਆਂ ਨੇ ਕਿਹਾ ਕਿ ਮੋਹਾਲੀ ਹਲਕੇ ਦੀ ਨੁਹਾਰ ਬਦਲੀ ਜਾਵੇਗੀ ਅਤੇ ਹਲਕੇ ਦੇ ਸਾਰੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਉਹਨਾਂ ਹੋਰ ਕਿਹਾ ਕਿ ਮੌਜੂਦਾ ਸਰਕਾਰ ਨੇ ਰਾਜ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਤੋਰਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇਸ਼ ਦਾ ਵਿਕਾਸ ਪੱਖੋਂ ਮੋਹਰੀ ਸੂਬਾ ਬਣ ਜਾਵੇਗਾ। ਉਹਨਾਂ ਇਸ ਮੌਕੇ ਪੰਚਾਇਤਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨ ਲਈ ਆਖਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਅਰਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਵਿੰਦਰ ਸਿੰਘ ਸਰਾਓ, ਉਪ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਸੰਜੀਵ ਕੁਮਾਰ, ਉਪ ਅਰਥ ਅੰਕੜਾ ਸਲਾਹਕਾਰ ਸ੍ਰੀਮਤੀ ਅਮਰਜੀਤ ਕੌਰ,  ਬੀ.ਡੀ.ਪੀ.ਓ ਖਰੜ ਸ੍ਰੀ ਮਹਿੰਦਰ ਸਿੰਘ, ਬੀ.ਡੀ.ਪੀ.ਓ ਮਾਜਰੀ ਸ੍ਰੀ ਡੀ.ਕੇ.ਸਾਲਦੀ, ਬੀ.ਡੀ.ਪੀ.ਓ ਡੇਰਾਬਸੀ ਸ੍ਰੀ ਅਰੁਣ ਸ਼ਰਮਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: biwi amanjot kaur ramoowalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD