Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਕਾਂਗਰਸ ਦੰਗਿਆਂ ਵਿਚ ਸ਼ਾਮਿਲ ਲੋਕਾਂ ਨੂੰ ਬਚਾ ਰਹੀ ਹੈ : ਬਾਦਲ

ਜੇਕਰ ਰਾਹੁਲ ਨੂੰ 1984 ਦੇ ਦੰਗਿਆਂ ਵਿਚ ਸ਼ਾਮਿਲ ਕਾਂਗਰਸੀਆਂ ਦੇ ਨਾਂਅ ਪਤਾ ਹਨ ਤਾਂ ਫਿਰ ਉਨ੍ਹਾਂ ਖਿਲਾਫ ਕਾਰਵਾਈ ਕਰਨ ਤੋਂ ਕਾਂਗਰਸ ਨੂੰ ਕੌਣ ਰੋਕ ਰਿਹਾ ਹੈ‑ਬਾਦਲ

Web Admin

Web Admin

5 ਦਰਿਆ ਨਿਊਜ਼

ਸ੍ਰੀ ਮੁਕਤਸਰ ਸਾਹਿਬ , 29 Jan 2014

Last updated on: Jan 29, 2014, 00:00 IST

ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਪੂਰੀ ਪਾਰਟੀ ਦੀ ਬਜਾਏ ਕਾਂਗਰਸ ਦੇ ਕੁਝ ਲੋਕਾਂ ਦੇ ਹੱਥ ਹੋਣ ਦੀ ਗੱਲ ਸਵੀਕਾਰ ਕੀਤੇ ਜਾਣ ਤੇ ਤਿੱਖਾ ਪ੍ਰਤੀਕ੍ਰਮ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਨਹਿਰੂ‑ਗਾਂਧੀ ਪਰਿਵਾਰ ਨੂੰ ਪੁੱਛਿਆ ਹੈ ਕਿ ਕਾਂਗਰਸ ਅਤੇ ਯੂ.ਪੀ.ਏ. ਸਰਕਾਰ ਨੂੰ ਹੁਣ ਅਜਿਹੇ ਕਾਂਗਰਸੀ ਲੋਕਾਂ ਖਿਲਾਫ ਕਾਰਵਾਈ ਕਰਨ ਤੋਂ ਕੋਣ ਰੋਕ ਰਿਹਾ ਹੈ।ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਸੰਗਤ ਦਰਸ਼ਨ ਸਮਾਗਮਾਂ ਦੌਰਾਨ ਮੁੱਖ ਮੰਤਰੀ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਹੁਣ ਜਦ ਕਾਂਗਰਸ ਦੇ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਮੰਨ ਲਿਆ ਹੈ ਕਿ ਕਾਂਗਰਸ ਦੇ ਕੁਝ ਲੋਕ 1984 ਦੇ ਨਰਸੰਹਾਰ ਵਿਚ ਸ਼ਾਮਿਲ ਸਨ ਤਾਂ ਹੁਣ ਉਸ ਨੂੰ ਹੀ ਜਨਤਾ ਪ੍ਰਤੀ ਜਵਾਬਦੇਹ ਹੁੰਦਿਆਂ ਇਹ ਦੱਸਣਾ ਚਾਹੀਦਾ ਹੈ ਕਿ ਅਜਿਹੇ ਲੋਕਾਂ ਨੂੰ ਹਾਲੇ ਤੱਕ ਸਜਾ ਕਿਉਂ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਕਾਂਗਰਸ ਪਾਰਟੀ ਨੇ ਅਜਿਹੇ ਲੋਕਾਂ ਦੇ ਬਚਾਅ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਹੈ। ਕਾਂਗਰਸ ਪਾਰਟੀ ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੀਨਿਅਰ ਕਾਂਗਰਸੀ ਆਗੂਆਂ ਦੀ ਅਗਵਾਈ ਵਿਚ ਨਿਰਦੋਸ਼ ਸਿੱਖਾ ਦੀ ਹੱਤਿਆ ਕੀਤੀ ਗਈ ਪਰ ਕਾਂਗਰਸ ਅਜਿਹੇ ਦੋਸ਼ੀਆਂ ਨੂੰ ਬਚਾਉਂਦੀ ਆ ਰਹੀ ਹੈ।

ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦਰ ਕੇਜਰੀਵਾਲਾ ਵੱਲੋਂ ਦਿੱਲੀ ਦੰਗਿਆਂ ਦੇ ਮਾਮਲੇ ਵਿਚ ਵਿਸੇਸ਼ ਜਾਂਚ ਦਲ ਐਸ.ਆਈ.ਟੀ. ਦੇ ਗਠਨ ਦੀ ਮੰਗ ਨੂੰ ਮੁੱਢੋਂ ਰੱਦ ਕਰਦਿਆਂ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਸੰਬਧੀ ਪਹਿਲਾਂ ਵੀ ਉੱਚ ਪੱਧਰੀ ਜਾਂਚ ਹੋ ਚੁੱਕੀ ਹੈ, ਜਿਸ ਵਿਚ ਕਾਂਗਰਸ ਦੇ ਆਗੂਆਂ ਦੀ ਭੁਮਿਕਾ ਦੀ ਪੁਸ਼ਟੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਅਜਿਹੇ ਲੋਕਾਂ ਖਿਲਾਫ ਕਾਰਵਾਈ ਦੀ ਜਰੂਰਤ ਹੈ ਤਾਂ ਜੋ ਪੀੜਤਾਂ ਦੇ ਜਖ਼ਮਾਂ ਤੇ ਮਲੱਮ ਲੱਗੇ ਸਕੇ।

ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਸਮਾਗਮ ਵਿਚ ਇਕ ਵਿਅਕਤੀ ਵੱਲੋਂ ਖਲਲ ਪਾਏ ਜਾਣ ਦੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਇਹ ਨਿੰਦਨਯੋਗ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਸੰਵਿਧਾਨਕ ਅਹੁਦੇ ਹਨ ਅਤੇ ਇੰਨ੍ਹਾਂ ਦਾ ਸਤਿਕਾਰ ਹੋਣਾ ਚਾਹੀਦਾ ਹੈ।ਇਸ ਤੋਂ ਪਹਿਲਾਂ ਸੰਗਤ ਦਰਸ਼ਨਾਂ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਵਿਚੋਂ ਸੇਮ ਦਾ ਖਾਤਮੇ ਲਈ ਦ੍ਰਿੜ ਸੰਕਲਪਤ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਨੇ ਮਾਸਟਰ ਪਲਾਨ ਤਿਆਰ ਕਰ ਲਿਆ ਹੈ ਜਿਸ ਅਨੁਸਾਰ ਇਹ ਪ੍ਰੋਜੈਕਟ ਲਾਗੂ ਕਰਕੇ ਸੇਮ ਦਾ ਖਾਤਮਾ ਕੀਤਾ ਜਾਵੇਗਾ। ਕੇਂਦਰ ਦੀ ਕਾਂਗਰਸ ਅਗਵਾਈ ਵਾਲੀ ਸਰਕਾਰ ਤੇ ਪੰਜਾਬ ਨਾਲ ਗ੍ਰਾਂਟਾਂ ਦੇਣ ਵਿਚ ਭੇਦਭਾਵ ਕਰਨ ਦੇ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਸੇਮ ਦੀ ਸਮੱਸਿਆ ਦੇ ਹੱਲ ਵਿਚ ਵੀ ਰਾਜ ਦੀ ਮਦਦ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਤੋਂ ਬਾਅਦ ਦੇਸ਼ ਵਿਚ ਐਨ.ਡੀ.ਏ. ਦੀ ਸਰਕਾਰ ਬਣੇਗੀ ਜਿਸ ਤੋਂ ਬਾਅਦ ਪੰਜਾਬ ਦੇ ਵਿਕਾਸ ਲਈ ਵੱਧ ਤੋਂ ਵੱਧ ਕੇਂਦਰੀ ਗ੍ਰਾਂਟਾਂ ਹਾਸਲ ਹੋਣਗੀਆਂ।

ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਖੋਖਰ, ਥਾਂਦੇ ਵਾਲਾ, ਗੋਣੇਆਣਾ, ਬਧਾਈ ਅਤੇ ਜਵਾਹਰੇਵਾਲਾ ਵਿਖੇ ਆਯੋਜਿਤ ਸੰਗਤ ਦਰਸ਼ਨ ਸਮਾਗਮਾਂ ਦੌਰਾਨ 34 ਗ੍ਰਾਮ ਪੰਚਾਇਤਾਂ ਦੀਆਂ ਮੁਸਕਿਲਾਂ ਸੁਣ ਕੇ ਉਨ੍ਹਾਂ ਨੂੰ ਵਿਕਾਸ ਕਾਰਜਾਂ ਲਈ 8 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇਣ ਦੇ ਐਲਾਣ ਵੀ ਕੀਤੇ। ਇਸ ਤੋਂ ਪਹਿਲਾਂ ਅੱਜ ਸਵੇਰੇ ਮੁੱਖ ਮੰਤਰੀ ਨੇ ਨਗਰ ਪੰਚਾਇਤ ਬਰੀਵਾਲਾ ਵਿਖੇ 5.75 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਵਾਟਰ ਵਰਕਸ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਸ: ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਮੁੱਖ ਮੰਤਰੀ ਨੂੰ ਹਲਕੇ ਵਿਚ ਆਉਣ ਤੇ ਜੀ ਆਇਆਂ ਨੂੰ ਆਖਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਪਾਰਲੀਆਮੈਂਟ ਸ: ਸ਼ੇਰ ਸਿੰਘ ਘੁਬਾਇਆ, ਸ: ਗੁਰਕੀਰਤਕ੍ਰਿਪਾਲ ਸਿੰਘ ਵਿਸੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਆਈ.ਏ.ਐਸ., ਏ.ਡੀ.ਸੀ. ਸ੍ਰੀ ਰਾਮਬੀਰ ਸਿੰਘ ਆਈ.ਏ.ਐਸ., ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ: ਮਨਜੀਤ ਸਿੰਘ ਬਰਕੰਦੀ, ਨਗਰ ਕੌਂਸ਼ਲ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਪ੍ਰਧਾਨ ਸ: ਮਿੱਤ ਸਿੰਘ ਬਰਾੜ, ਸਰਕਲ ਪ੍ਰਧਾਨ ਸ: ਮਨਜਿੰਦਰ ਸਿੰਘ ਬਿੱਟੂ, ਸ: ਸੁਖਦਰਸ਼ਨ ਸਿੰਘ ਮਰਾੜ ਅਤੇ ਸ: ਨਵਤੇਜ ਸਿੰਘ ਕਾਉਣੀ ਦੋਨੋਂ ਮੈਂਬਰ ਐਸ.ਜੀ.ਪੀ.ਸੀ., ਸ੍ਰੀ ਰਾਜਿੰਦਰ ਗੁੰਗ ਪ੍ਰਧਾਨ ਨਗਰ ਪੰਚਾਇਤ ਬਰੀਵਾਲਾ, ਸ: ਜਗਤਾਰ ਸਿੰਘ ਪੱਪੀ ਥਾਂਦੇ ਵਾਲਾ, ਸ੍ਰੀ ਅਸੋਕ ਅਹੁਜਾ, ਸ: ਜਗਮੋਹਨ ਸਿੰਘ ਫੱਤਣਵਾਲਾ, ਸ: ਜਗਦੇਵ ਸਿੰਘ ਭੁੱਲਰ, ਸ: ਹੀਰਾ ਸਿੰਘ ਚੜੇਵਾਨ ਆਦਿ ਵੀ ਹਾਜਰ ਸਨ।

 

Tags: parkash singh , parkash singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD