Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਯੂਥ ਅਕਾਲੀ ਦਲ ਵਲੋਂ ਪ੍ਰਿੰਸ ਤੇ ਲਾਲੀ ਦੀ ਅਗਵਾਈ ਹੇਠ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ. ਨਗਰ (ਮੁਹਾਲੀ) , 31 Jan 2014

Last updated on: Jan 31, 2014, 00:00 IST

ਜਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਅਤੇ ਦਿਹਾਤੀ ਵਲੋਂ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਜਸਪਿੰਦਰ ਸਿੰਘ ਲਾਲੀ ਦੀ ਅਗਵਾਈ ਅਤੇ ਜਿਲ੍ਹੇ ਨਾਲ ਸਬੰਧਤ ਸੀਨੀਅਰ ਆਗੂਆਂ ਦੇ ਸਹਿਯੋਗ ਨਾਲ  ਜਿਲ੍ਹਾ ਹੈਡਕੁਆਟਰ ਵਿਖੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ ਗਿਆ। ਇਸ ਤੋਂ ਪਹਿਲਾਂ ਦਿੱਲੀ ਦੇ ਸਿੱਖ ਵਿਰੋਧੀ ਦੰਗਿਆਂ ਬਾਰੇ ਰਾਹੁਲ ਗਾਂਧੀ ਵਲੋਂ ਦਿੱਤੇ ਗਏ ਬਿਆਨ ਦੀ ਨਿਖੇਧੀ ਕਰਦਿਆਂ ਉਨ੍ਹਾਂ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਗਾਂਧੀ ਪਰਿਵਾਰ ਵਾਸਤੇ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਸ੍ਰੀ ਰਾਹੁਲ ਗਾਂਧੀ ਨੇ ਇਹ ਬਿਆਨ ਦਿੱਤਾ ਹੈ ਕਿ ਹੋ ਸਕਦਾ ਹੈ ਕੁੱਝ ਕਮਾਂਗਰਸੀ ਆਗੂ ਵੀ ਸਿੱਖ ਕਤਲੇਆਮ ਵਿੱਚ ਸ਼ਾਮਿਲ ਹੋ ਸਕਦੇ ਹਨ। ਆਗੂਆਂ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਉਨ੍ਹਾਂ ਕਾਂਗਰਸੀ ਆਗੂਆਂ ਦੇ ਨਾਂ ਜਨਤਕ ਕਰਨ ਜਿਨ੍ਹਾਂ ਦੀ ਸਿੱਖ ਕਤਲੇਆਮ ਵਿੱਚ ਸ਼ਮੂਲੀਅਤ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਿਹੜੇ ਕਾਂਗਰਸੀ ਆਗੂਆਂ ਦੇ ਨਾਂ ਸਿੱਖ ਕਤਲੇਆਮ ਵਿੱਚ ਸ਼ਾਮਿਲ ਸਨ, ਉਨ੍ਹਾਂ ਨੂੰ ਕਾਂਗਰਸ ਪਾਰਟੀ ਨੇ ਮੰਤਰੀਆਂ ਦੇ ਅਹੁਦਿਆਂ ਨਾਲ ਨਿਵਾਜਿਆ ਹੈ। ਉਨ੍ਹਾਂ ਕਿਹਾ ਕਿ ਜਿਹੜੀ ਕਾਂਗਰਸ ਪਾਰਟੀ ਆਪਣੇ ਆਪ ਨੂੰ ਧਰਮ ਨਿਰਪੱਖ ਦੱਸਦੀ ਹੈ ਅਤੇ ਉਨ੍ਹਾਂ ਦਾ ਹੀ ਮੀਤ ਪ੍ਰਧਾਨ ਇਹ ਗੱਲ ਕਹਿੰਦਾ ਹੈ ਕਿ ਕੁੱਝ ਕਾਂਗਰਸੀ ਆਗੂ ਸਿੱਖ ਕਤਲੇਆਮ ਵਿੱਚ ਸ਼ਾਮਿਲ ਸਨ, ਨਾਲ ਕਾਂਗਰਸ ਦਾ ਘੱਟ ਗਿਣਤੀ ਵਿਰੋਧੀ ਚਿਹਰਾ ਨੰਗਾ ਚਿੱਟਾ ਚਿਹਰਾ ਲੋਕਾਂ ਦੇ ਸਾਮ੍ਹਣੇ ਆ ਗਿਆ ਹੈ। ਉਨ੍ਹਾਂ ਇਸ ਮੌਕੇ ਮੰਗ ਕੀਤੀ ਕਿ ਸ੍ਰੀਮਤੀ ਸੋਨੀਆ ਗਾਂਧੀ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਜਨਤਕ ਤੌਰ ਤੇ ਸਿੱਖ ਕੌਮ ਤੋਂ ਮੁਆਫੀ ਮੰਗੇ ਅਤੇ ਜਿਹੜੇ ਕਾਂਗਰਸੀ ਆਗੂ ਇਸ ਕਤਲੇਆਮ ਵਿੱਚ ਸ਼ਾਮਿਲ ਸਨ, ਨੂੰ ਫੌਰੀ ਤੌਰ ਤੇ ਸਜਾ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਵੀ ਸ਼ਰਮ ਆਉਣੀ ਚਾਹੀਦੀ ਹੈ, ਜਿਨ੍ਹਾਂ ਨੇ ਉਸ ਕਾਂਗਰਸ ਪਾਰਟੀ ਦਾ ਸਮਰਥਨ ਕੀਤਾ ਹੈ ਜਿਸਨੇ ਸਿੱਖਾਂ ਨਾਲ ਖੂਨ ਦੀ ਹੋਲੀ ਖੇਡੀ ਹੈ ਅਤੇ ਮਾਸੂਮ ਸਿੱਖਾਂ ਦਾ ਕਤਲੇਆਮ ਕੀਤਾ ਹੈ।ਇਸ ਮੌਕੇ ਸ੍ਰ. ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਕੇਂਦਰੀ ਮੰਤਰੀ ਅਤੇ ਹਲਕਾ ਇੰਚਾਰਜ ਮੁਹਾਲੀ, ਰਾਜੂ ਖੰਨਾ ਪ੍ਰਧਾਨ ਐਸ ਓ ਆਈ, ਸਾਹਿਬ ਬਡਾਲੀ ਸੀ. ਅਕਾਲੀ ਆਗੂ, ਪਰਮਿੰਦਰ ਸਿੰਘ ਸੋਹਾਣਾ ਵਾਈਸ ਚੇਅਰਮੈਨ ਲੇਬਰਫੈਡ ਪੰਜਾਬ, ਗੁਰਮੁਖ ਸਿੰਘ ਸੋਹਲ ਜਿਲ੍ਹਾ ਪ੍ਰਧਾਨ ਅਕਾਲੀ ਦਲ ਬੀ ਸੀ ਸੈਲ, ਕੁਲਦੀਪ ਕੌਰ ਕੰਗ ਪ੍ਰਧਾਨ ਇਸਤਰੀ ਅਕਾਲੀ ਦਲ ਜਿਲ੍ਹਾ ਮੁਹਾਲੀ, ਜਸਵਿੰਦਰ ਸਿੰਘ ਜੱਸੀ ਸੀ. ਮੀਤ ਪ੍ਰਧਾਨ ਕੌਮੀ ਯੂਥ ਅਕਾਲੀ ਦਲ, ਪਰਦੀਪ ਪਾਲ ਸਿੰਘ, ਸਤਿੰਦਰ ਸਿੰਘ ਗਿੱਲ ਅਤੇ ਪਰਮਜੀਤ ਸਿੰਘ ਕਾਹਲੋਂ ਤਿੰਨੇ ਜਨ. ਸਕੱਤਰ ਕੌਮੀ ਯੂਥ ਅਕਾਲੀ ਦਲ, ਰਾਜਾ ਕੰਵਰਜੋਤ ਸਿੰਘ ਮੁਹਾਲੀ ਅਤੇ ਲਵਲੀ ਲਾਂਡਰਾਂ ਦੋਵੇਂ ਮੀਤ ਪ੍ਰਧਾਨ, ਐਸ ਓ ਆਈ ਦੇ ਜਿਲ੍ਹਾ ਪ੍ਰਧਾਨ ਸਿਮਰਨਜੀਤ ਸਿੰਘ ਸੋਨੀ ਘੜੂੰਆਂ ਸੁਖਜਿੰਦਰ ਸਿੰਘ ਕਾਉਣੀ, ਜਸਪ੍ਰੀਤ ਸਿੰਘ ਲੱਕੀ ਪ੍ਰਧਾਨ ਯੂਥ ਅਕਾਲੀ ਦਲ ਡੇਰਾਬੱਸੀ ਸ਼ਹਿਰੀ, ਸੁਰਜੀਤ ਲਾਇਲਪੁਰੀਆ, ਨਵਦੀਪ ਸਿੰਘ ਨਵੀ, ਚਰਨਜੀਤ ਸਿੰਘ ਚੰਨੀ, ਵਿਸ਼ਾਲ ਸ਼ਾਹੀਮਾਜਰਾ, ਕਰਨ ਪਹਿਲਵਾਨ, ਨਵਨੀਤ ਸਿੰਘ, ਵਰਿੰਦਰ ਸਿੰਘ, ਗੁਰਸਿਮਰਨ ਸਿੰਘ ਮੁੱਲਾਂਪੁਰ, ਬਲਵਿੰਦਰ ਸਿੰਘ ਮੋਟੇਮਾਜਰਾ, ਕੁਲਵਿੰਦਰ ਸਿੰਘ, ਬਾਵਾ ਬਲੌਂਗੀ, ਗਿੰਦਾ, ਸੁਖਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਦਲ ਦੇ ਆਗੂ ਅਤੇ ਮੈਂਬਰ ਹਾਜਿਰ ਸਨ।

 

Tags: harmanpreet singh prince

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD