Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

84 ਸਿੱਖ ਕਤਲੇਆਮ ਬਾਰੇ ਰਾਹੁਲ ਗਾਂਧੀ ਦੇ ਬਿਆਨ ਵਿਰੁਧ ਯੂਥ ਅਕਾਲੀ ਦਲ ਵੱਲੋਂ ਵਿਆਪਕ ਰੋਸ ਦਾ ਪ੍ਰਗਟਾਵਾ

ਕੇਂਦਰੀ ਸਰਕਾਰ ਬਰਖ਼ਾਸਤ ਕਰਕੇ ਕਾਂਗਰਸ ਦੀ ਮਾਨਤਾ ਰੱਦ ਕਰਨ ਦੀ ਮੰਗ,ਰਾਹੁਲ ਗਾਂਧੀ ਵੱਲੋਂ ਦੋਸ਼ੀਆਂ ਦੇ ਨਾਮ ਜਨਤਕ ਕੀਤੇ ਜਾਣ-ਯੂਥ ਅਕਾਲੀ ਦਲ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 31 Jan 2014

Last updated on: Jan 31, 2014, 00:00 IST

ਯੂਥ ਅਕਾਲੀ ਦਲ ਦੇ ਹਜ਼ਾਰਾਂ ਵਰਕਰਾਂ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਨੇ ਅੱਜ ਪੰਜਾਬ ਭਰ ਵਿੱਚ ਜ਼ਿਲ੍ਹਾ ਸਦਰ ਮੁਕਾਮਾਂ 'ਤੇ ਰੋਹ ਭਰੇ ਪ੍ਰਦਰਸ਼ਨ ਕਰਦਿਆਂ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਦੇ ਪੁਤਲੇ ਫੂਕ ਕੇ ਮੰਗ ਕੀਤੀ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਾਹੁਲ ਵੱਲੋਂ 1984 ਦੇ ਦਰਦਨਾਕ ਸਿੱਖ ਵਿਰੋਧੀ ਕਤਲੇਆਮ ਨੂੰ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਹੀ ਕਰਵਾਏ ਜਾਣ ਦੀ ਪੁਸ਼ਟੀ ਕੀਤੇ ਜਾਣ ਦੇ ਮੱਦੇਨਜ਼ਰ ਕੇਂਦਰ ਵਿਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਤੁਰੰਤ ਨੈਤਿਕ ਆਧਾਰ ਉਤੇ ਅਸਤੀਫ਼ਾ ਦੇਵੇ।ਯੂਥ ਅਕਾਲੀ ਆਗੂਆਂ ਨੇ ਇਹ ਵੀ ਮੰਗ ਕੀਤੀ ਹੈ ਕਿ ਰਾਹੁਲ ਗਾਂਧੀ ਵੱਲੋਂ ਉਨ੍ਹਾਂ ਆਗੂਆਂ ਦੇ ਨਾਂ ਵੀ ਜਨਤਕ ਕੀਤੇ ਜਾਣ ਜਿਨ੍ਹਾਂ ਦੇ ਰੋਲ ਬਾਰੇ ਉਨ੍ਹਾਂ ਨੇ ਪੁਸ਼ਟੀ ਕੀਤੀ ਹੈ। ਇਨ੍ਹਾਂ ਆਗੂਆਂ ਸਮੇਤ ਸਾਰੇ ਉਨ੍ਹਾਂ ਕਾਂਗਰਸੀਆਂ ਨੂੰ ਸਖਤ ਤੋਂ ਸਖਤ ਸਖ਼ਾਵਾਂ ਦਿੱਤੀਆਂ ਜਾਣ ਜਿਨ੍ਹਾਂ ਦੇ ਹੱਥ ਹਜ਼ਾਰਾਂ ਮਾਸੂਮ ਸਿੱਖਾਂ ਦੇ ਲਹੂ ਨਾਲ ਰੰਗੇ ਹੋਏ ਹਨ। ਮੁਜ਼ਾਹਰਾਕਾਰੀ ਯੂਥ ਆਗੂਆਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਤੋਂ ਵੀ ਮੰਗ ਕੀਤੀ ਕਿ ਉਹ ਕਾਂਗਰਸ ਪਾਰਟੀ ਵਿੱਚ ਪੰਜਾਬ ਦੀ ਨੁੰਮਾਇੰਦਗੀ ਕਰਦੇ ਹੋਣ ਕਰਕੇ ਸ਼੍ਰੀ ਰਾਹੁਲ ਗਾਂਧੀ ਵੱਲੋਂ ਸਿੱਖ ਕਤਲੇਆਮ ਵਿਚ ਕਾਂਗਰਸੀਆਂ ਦੇ ਰੋਲ ਦੀ ਪੁਸ਼ਟੀ ਕੀਤੇ ਜਾਣ ਬਾਰੇ ਬਿਆਨ ਉਤੇ ਆਪਣਾ ਸਟੈਂਡ ਸਪੱਸ਼ਟ ਕਰਨ ਕਿ ਉਹ ਇਸ ਗੰਭੀਰ ਇੰਕਸ਼ਾਫ਼ ਤੋਂ ਬਾਅਦ ਸਿੱਖਾਂ ਅਤੇ ਪੰਜਾਬੀਆਂ ਨਾਲ ਖੜੇ ਹਨ ਜਾਂ ਕਾਤਲ ਕਾਂਗਰਸ ਨਾਲ? ਆਗੂਆਂ ਨੇ ਬਾਜਵਾ ਅਤੇ ਹੋਰ ਪੰਜਾਬ ਕਾਂਗਰਸੀ ਆਗੂਆਂ ਤੋਂ ਇਹ ਵੀ ਪੁੱਛਿਆ ਕਿ ਰਾਹੁਲ ਦੇ ਇਸ ਬਿਆਨ ਤੋਂ ਬਾਅਦ ਉਨ੍ਹਾਂ ਵੱਲੋਂ ਇੱਕ ਸਿੱਖ ਹੋਣ ਦੇ ਨਾਤੇ ਕਾਂਗਰਸ ਪਾਰਟੀ ਵਿਚ ਬਣੇ ਰਹਿਣਾ ਕਿਵੇਂ ਜਾਇਜ਼ ਹੈ ਅਤੇ ਕੀ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ 'ਤੇ ਬਣੇ ਰਹਿਣ ਨੂੰ ਜਾਇਜ਼ ਠਹਿਰਾਉਣ ਲਈ ਰਾਹੁਲ ਗਾਂਧੀ ਕੋਲੋਂ ਮੁਆਫ਼ੀ ਮੰਗਵਾਉਣਗੇ?

ਅੱਜ ਜ਼ਿਲ੍ਹਾ ਸਦਰ ਮੁਕਾਮਾਂ 'ਤੇ ਕੀਤੇ ਗਏ ਵਿਸ਼ਾਲ ਰੋਸ ਮੁਜ਼ਾਹਰਿਆਂ ਦੌਰਾਨ ਭੜਕੇ ਹੋਏ ਸਿੱਖਾਂ ਅਤੇ ਅਕਾਲੀ ਆਗੂਆਂ ਨੇ ਕਿਹਾ ਕਿ ਯੂਥ ਅਕਾਲੀ ਦਲ ਦਾ ਇਹ ਵਿਸ਼ਵਾਸ਼ ਹੈ ਕਿ  ਰਾਹੁਲ ਗਾਂਧੀ ਦਾ ਬਿਆਨ ” ਸੱਚ ਪੱਥਰ ਪਾੜ ਕੇ ਵੀ ਬਾਹਰ ਆ ਜਾਂਦਾ ਹੈ ” ਦੀ ਉਦਾਹਰਣ ਹੈ ਅਤੇ ਉਨ੍ਹਾਂ ਦੇ ਇਸ  ਇਕਬਾਲੇ-ਜ਼ੁਰਮ ਤੋਂ ਬਾਅਦ ਕਾਂਗਰਸ ਨੂੰ ਬਤੌਰ ਪਾਰਟੀ ਵੀ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਗਿਆ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਚਾਹੀਦਾ ਹੈ ਕਿ ਇਸ ਪਾਰਟੀ ਦੇ ਸੀਨੀਅਰ ਆਗੂ ਵੱਲੋਂ ਕੀਤੇ ਇਸ ਇੰਕਸ਼ਾਫ਼ ਤੋਂ ਬਾਅਦ ਇਸ ਪਾਰਟੀ ਦੀ ਮਾਨਤਾ ਖ਼ਤਮ ਕੀਤੀ ਜਾਏ।ਮੁਜ਼ਾਹਰਾਕਾਰੀ ਆਗੂਆਂ ਨੇ ਕਿਹਾ ਕਿ ਕੇਂਦਰ ਵਿੱਚ ਬਣੀਆਂ ਸਰਕਾਰਾਂ ਲਗਾਤਾਰ ਸਿੱਖਾਂ ਦੇ ਕਾਤਲਾਂ ਨੂੰ ਵੱਡੀਆਂ-ਵੱਡੀਆਂ ਵਜ਼ੀਰੀਆਂ, ਹੋਰ ਅਹੁਦਿਆਂ ਅਤੇ ਸਨਮਾਨਾਂ ਨਾਲ ਨਿਵਾਜਦੀਆਂ ਆਈਆਂ ਹਨ।ਅਜਿਹਾ ਕਰਕੇ ਉਹ ਜਿਥੇ ਦੇਸ਼ ਦੇ ਸੰਵਿਧਾਨ ਨਾਲ ਖਿਲਵਾੜ ਕਰਦੀਆਂ ਆਈਆਂ ਹਨ, ਉਥੇ ਉਹ ਇਨਸਾਨੀਅਤ, ਮਨੁੱਖਤਾ, ਪੰਜਾਬੀਆਂ ਅਤੇ ਸਿੱਖਾਂ ਦਾ ਘਾਣ ਕਰਨ ਵਾਲੇ ਕਲੰਕਿਤ ਕਾਰਨਾਮੇ ਦੀ ਪੁਸ਼ਤ-ਪਨਾਹੀ ਕਰਕੇ ਨੈਤਿਕਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਵੀ ਲਹੂ-ਲੁਹਾਣ ਕਰਦੀਆਂ ਆਈਆਂ ਹਨ।

ਆਗੂਆਂ ਨੇ ਕਿਹਾ ਕਿ ਯੂਥ ਅਕਾਲੀ ਦਲ ਜਿੱਥੇ 1984 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਨਿਰਧਾਰਿਤ, ਸੋਚੇ ਸਮਝੇ ਅਤੇ ਯੋਜਨਾਬੰਦ ਤਰੀਕੇ ਨਾਲ ਕਰਵਾਏ ਗਏ ਸਿੱਖਾਂ ਦੇ ਕਤਲੇਆਮ ਨੂੰ ਆਜਾਦ ਭਾਰਤ ਦੇ ਇਤਿਹਾਸ ਦਾ ਸਭ ਤੋਂ ਕਾਲਾ ਪੰਨਾ ਮੰਨਦਾ ਹੈ, ਉਥੇ ਉਹ ਕਾਤਲਾਨਾ ਕਾਂਗਰਸ ਪਾਰਟੀ ਨੂੰ ਦੇਸ਼ ਦੇ ਮੱਥੇ ਉਤੇ ਇੱਕ ਕਲੰਕ ਮੰਨਦਾ ਹੈ।ਦੇਸ਼ ਦੀ ਰਾਜਧਾਨੀ ਸਮੇਤ ਅਨੇਕਾਂ ਸ਼ਹਿਰਾਂ ਵਿਚ ਹਜ਼ਾਰਾਂ ਬੇਗੁਨਾਹ ਸਿੱਖ ਬੱਚਿਆਂ, ਨੌਜੁਆਨਾਂ, ਬੀਬੀਆਂ ਅਤੇ ਬਜ਼ੁਰਗਾਂ ਦੇ ਵਹਿਸ਼ੀਆਨਾ ਕਤਲੇਆਮ ਅਤੇ ਨਿਹੱਥਿਆਂ ਨੂੰ ਗਲ੍ਹਾਂ ਵਿਚ ਸੜਦੇ ਟਾਇਰ ਪਾ ਕੇ ਸਾੜਨ ਦੀ ਦਰਿੰਦਗੀ ਨਾਲ ਜਿਥੇ ਕਾਂਗਰਸ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਦੁਨੀਆ ਭਰ ਵਿਚ ਨੰਗਾ ਹੋਇਆ, ਉਥੇ ਇਸ ਨਾਲ ਵਿਸ਼ਵ ਭਾਈਚਾਰੇ ਵਿਚ ਦੇਸ਼ ਦਾ ਨਾਮ ਬੁਰੀ ਤਰ੍ਹਾਂ ਬਦਨਾਮ ਹੋਇਆ।ਇੱਥੋਂ ਤੱਕ ਕਿ ਅਮਰੀਕਾ ਦੀ ਅਦਾਲਤ ਵੀ ਇਸ ਕਤਲੇਆਮ ਨੂੰ ਯੋਜਨਾਬੱਧ ਕਤਲੇਆਮ ਕਰਾਰ ਦੇ ਚੁੱਕੀ ਹੈ।ਯੂਥ ਅਕਾਲੀ ਆਗੂਆਂ ਨੇ ਕਿਹਾ ਕਿ ਲੋਕ ਰਾਹੁਲ ਗਾਂਧੀ ਤੋਂ ਵੀ ਇਹ ਜਾਨਣਾ ਚਾਹੁੰਦੇ ਹਨ ਕਿ ਜੇ ਉਹ ਲੋਕ ਪਾਲ ਵਰਗੇ ਨਾਜ਼ੁਕ ਮੁੱਦੇ ਉਤੇ ਕੈਬਨਿਟ ਵੱਲੋਂ ਲਏ ਗਏ ਫੈਸਲਿਆਂ ਨੂੰ ਉਲਟਾਉਣ ਦੀ ਤਾਕਤ ਰੱਖਦੇ ਹਨ ਤਾਂ ਜਿਹੜਾ ਕਾਂਗਰਸੀਆਂ ਦੀ ਕਤਲੇਆਮ ਵਿਚ ਸ਼ਮੂਲੀਅਤ ਦੀ ਗੱਲ ਉਹ ਖੁਦ ਮੰਨਦੇ ਹਨ, ਉਨ੍ਹਾਂ ਵਿਰੁੱਧ ਉਹ ਸਰਕਾਰ ਤੋਂ ਕਾਰਵਾਈ ਨਹੀਂ ਕਰਵਾ ਸਕਦੇ। ਕੀ ਰਾਹੁਲ ਗਾਂਧੀ ਦੇ ਰਸਤੇ 'ਚ ਉਨ੍ਹਾਂ ਦੇ ਪਿਤਾ ਸ੍ਰੀ ਰਾਜੀਵ ਗਾਂਧੀ ਵੱਲੋਂ ਇਹ ਕਹੇ ਜਾਣਾ ਤਾਂ ਰੁਕਾਵਟ ਨਹੀਂ ਬਣ ਰਿਹਾ ਕਿ ''ਜਦੋਂ ਵੱਡਾ ਰੁੱਖ ਡਿੱਗਦਾ ਹੈ ਤਾਂ ਧਰਤੀ ਹਿੱਲਦੀ ਹੈ।” ਆਗੂਆਂ ਨੇ ਕਿਹਾ ਕਿ ਸਾਰੀ ਦੁਨੀਆਂ ਦੇ ਸਾਹਮਣੇ ਟੀ.ਵੀ. ਚੈਨਲ 'ਤੇ ਕਤਲੇਆਮ ਵਿੱਚ ਕਾਂਗਰਸੀਆਂ ਦੀ ਭੂਮਿਕਾ ਹੋਣ ਦਾ ਸੱਚ ਮੰਨਣ ਦੇ ਬਾਵਜੂਦ ਵੀ ਸਿੱਖਾਂ ਤੇ ਪੰਜਾਬੀਆਂ ਤੋਂ ਮੁਆਫ਼ੀ ਨਾ ਮੰਗਣਾ ਨਾ ਸਿਰਫ਼ ਰਾਹੁਲ ਗਾਂਧੀ ਦੇ ਹੰਕਾਰ ਦੀ ਝਲਕ ਦਿੰਦਾ ਹੈ ਸਗੋਂ ਉਸ ਦੀ ਸਿੱਖਾਂ ਤੇ ਪੰਜਾਬ ਪ੍ਰਤੀ ਨਫ਼ਰਤ, ਨਾਪਸੰਦਗੀ, ਦੁਸ਼ਮਣੀ ਅਤੇ ਵੈਰ-ਭਾਵ ਨੂੰ ਦਰਸਾਉਂਦਾ ਹੈ। ਇਨ੍ਹਾਂ ਹਾਲਤਾਂ ਵਿਚ ਡਾ: ਮਨਮੋਹਨ ਸਿੰਘ ਵੱਲੋਂ ਮੰਗੀ ਗਈ ਮੁਆਫ਼ੀ ਇੱਕ ਕਾਂਗਰਸ ਪਾਰਟੀ ਦੇ ਇੱਕ ਢਕੌਂਜ ਤੋਂ ਵੱਧ ਕੁਝ ਵੀ ਨਹੀਂ ਹੈ।ਇਸ ਸਾਰੇ ਕੁਝ ਦੇ ਮੱਦੇ ਨਜ਼ਰ ਯੂਥ ਅਕਾਲੀ ਦਲ ਇਹ ਮੰਗ ਕਰਦਾ ਹੈ ਕਿ ਇਸ ਪਾਰਟੀ ਦੀ ਕੇਂਦਰ ਵਿਚਲੀ ਸਰਕਾਰ ਨੂੰ ਤੁਰੰਤ ਬਰਖਾਸਤ ਕਰਕੇ ਇਸ ਪਾਰਟੀ ਦੀ ਮਾਨਤਾ ਖ਼ਤਮ ਕੀਤੀ ਜਾਏ।

 

Tags: youth akali dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD