Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਖੂਨ ਦੇ ਕੇ ਜਾਨ ਬਚਾਉਣਾ ਸਭ ਤੋਂ ਵੱਡਾ ਧਰਮ - ਵਿਧਾਇਕ ਮਿੱਤਲ

Web Admin

Web Admin

5 ਦਰਿਆ ਨਿਊਜ਼

ਮਾਨਸਾ , 03 Feb 2014

ਮਾਨਸਾ ਦੇ ਪਿੰਡ ਖਿਆਲਾ ਕਲਾਂ ਵਿਖੇ ਭਗਤ ਧੰਨਾ ਜੱਟ ਮੈਮੋਰੀਅਲ ਕਲੱਬ ਨੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਇੱਕ ਬਲੱਡ ਕੈਂਪ ਲਗਾਇਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਪ੍ਰੇਮ ਮਿੱਤਲ ਨੇ ਕੀਤਾ। ਇਸ ਮੌਕੇ ਉਹਨਾਂ ਨੇ ਬੋਲਦਿਆਂ ਕਿਹਾ ਕਿ ਖੂਨ ਦਾਨ ਸਭ ਤੋਂ ਉੱਤਮ ਦਾਨ ਹੈ ਕਿਉਂਕਿ ਖੂਨ ਦੇ ਕੇ ਜਾਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। ਉਹਨਾਂ ਕਿਹਾ ਕਿ ਅੱਜ ਦਾ ਨੌਜਵਾਨ ਨਸ਼ਿਆਂ ਦੇ ਰੁਝਾਨ ਨੂੰ ਛੱਡ ਕੇ ਖੇਡਾਂ ਵੱਲ ਧਿਆਨ ਦੇਣ ਤਾਂ ਜੋ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਇਆ ਜਾ ਸਕੇ। ਵਿਧਾਇਕ ਮਿੱਤਲ ਨੇ ਕਿਹਾ ਕਿ ਪੰਜਾਬ ਦੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅੰਦਰ ਨਸ਼ੇ ਦੇ ਖਾਤਮੇ ਲਈ ਮੁਹਿੰਮ ਛੇੜੀ ਹੋਈ ਹੈ ਤੇ ਉਹਨਾਂ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਪੱਧਰ 'ਤੇ ਕਲੱਬਾਂ ਨੂੰ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਉਹਨਾਂ ਨੂੰ ਖੇਡਾਂ ਦਾ ਸਮਾਨ ਤੇ ਜਿੰਮ ਆਦਿ ਖੋਲੇ ਜਾ ਰਹੇ ਹਨ। ਇਸ ਮੌਕੇ ਹਲਕਾ ਵਿਧਾਇਕ ਪ੍ਰੇਮ ਮਿੱਤਲ ਨੇ ਖੂਨ ਦਾਨ ਕਰਨ ਵਾਲੇ ਨੌਜਵਾਨਾਂ ਦਾ ਸਨਮਾਨ ਕੀਤਾ ਅਤੇ ਕਲੱਬ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ 21 ਹਜਾਰ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਹਨਾਂ ਆਪਣੇ ਅਖਤਿਆਰੀ ਫੰਡ ਵਿੱਚੋਂ ਆਲਮ ਪੱਤੀ, ਮੱਕਾ ਪੱਤੀ, ਰਾਮਾਂ ਪੱਤੀ ਧਰਮਸ਼ਾਲਾ ਲਈ 50-50 ਹਜਾਰ ਰੁਪਏ ਗਰਾਂਟ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਕੋਆਰਡੀਨੇਟਰ ਮੈਡਮ ਪਰਮਜੀਤ ਕੌਰ, ਲੇਖਾਕਾਰ ਸੰਦੀਪ ਘੰਡ, ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ, ਮਨਜੀਤ ਸਿੰਘ, ਤਰਲੋਚਨ ਸਿੰਘ, ਟੇਕ ਸਿੰਘ, ਮੰਦਰਾ ਸਿੰਘ, ਜਸਪਾਲ ਸਿੰਘ, ਬੱਬੂ ਸਿੰਘ, ਪਰਮਿੰਦਰ ਸਿੰਘ ਕਲੱਬ ਮੈਂਬਰ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅੰਗਰੇਜ ਮਿੱਤਲ, ਸਰਪੰਚ ਨਰਪਿੰਦਰ ਸਿੰਘ ਬਿੱਟੂ ਖਿਆਲਾ, ਪਵਨ ਕੋਟਲੀ ਆਦਿ ਹਾਜਰ ਸਨ।

 

Tags: prem mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD